nਵੱਖ-ਵੱਖ ਖੇਤਰਾਂ 'ਚ ਯੋਗਦਾਨ ਪਾਉਣ ਵਾਲੀਆਂ 33 ਔਰਤਾਂ ਦਾ ਵਿਸ਼ੇਸ਼ ਸਨਮਾਨ
ਪਟਿਆਲਾ, 8 ਮਾਰਚ: (ਬਿਊਰੋ) ''ਮਹਿਲਾਵਾਂ ਸਾਡੇ ਸਮਾਜ ਦੀ ਰੀੜ ਦੀ ਹੱਡੀ ਹਨ ਅਤੇ ਇਨ੍ਹਾਂ ਵੱਲੋਂ ਰਾਸ਼ਟਰ ਨਿਰਮਾਣ 'ਚ ਪਾਇਆ ਜਾ ਰਿਹਾ ਯੋਗਦਾਨ ਲਾਮਿਸਾਲ ਹੈ।'' ਇਹ ਪ੍ਰਗਟਾਵਾ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਆਪਣੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਕੀਤਾ। ਇਸ ਮੌਕੇ ਵੱਖ-ਵੱਖ ਖੇਤਰਾਂ 'ਚ ਉਘਾ ਯੋਗਦਾਨ ਪਾਉਣ ਵਾਲੀਆਂ ਪਟਿਆਲਾ ਦੀਆਂ 33 ਮਹਿਲਾਵਾਂ ਨੂੰ ਸਨਮਾਨਤ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਆਪਣੇ ਵੱਲੋਂ ਪ੍ਰਸ਼ੰਸਾ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ, ''ਇਨ੍ਹਾਂ ਮਹਿਲਾਵਾਂ ਦਾ ਸਾਡੇ ਸਮਾਜ ਅਤੇ ਦੇਸ਼ ਨਿਰਮਾਣ 'ਚ ਯੋਗਦਾਨ ਬਹੁਤ ਹੀ ਮਿਸਾਲੀ ਹੈ ਅਤੇ ਖਾਸ ਕਰਕੇ ਕੋਵਿਡ ਮਹਾਂਮਾਰੀ ਦੌਰਾਨ ਇਨ੍ਹਾਂ ਵੱਲੋਂ ਕੀਤੇ ਗਏ ਕਾਰਜ ਦੀ ਸ਼ਲਾਘਾ ਕਰਨੀ ਬਣਦੀ ਹੈ।'' ਉਨ੍ਹਾਂ ਕਿਹਾ ਕਿ ਇਸੇ ਲਈ ਉਨ੍ਹਾਂ ਨੇ ਖ਼ੁਦ ਇਨ੍ਹਾਂ ਦਾ ਧੰਨਵਾਦ ਕਰਨ ਲਈ ਇਨ੍ਹਾਂ ਨੂੰ ਵਧਾਈ ਦਿੱਤੀ ਹੈ। ਸਮਾਰੋਹ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ 13 ਮਹਿਲਾ ਡਾਕਟਰ, 6 ਪੁਲਿਸ ਅਧਿਕਾਰੀ, 4 ਆਂਗਣਵਾੜੀ ਵਰਕਰ, 2 ਅਧਿਆਪਕ ਅਤੇ 2 ਸੈਨੀਟੇਸ਼ਨ ਵਰਕਰਾਂ ਸਮੇਤ ਸਵੈ ਸਹਾਇਤਾ ਗਰੁੱਪਾਂ ਦੀਆਂ 6 ਮੈਂਬਰ ਔਰਤਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ, ''ਜੇਕਰ ਅਸੀਂ ਦੇਸ਼ਾਂ ਦੇ ਪਿਛੋਕੜ ਅਤੇ ਮੌਜੂਦਾ ਦੌਰ ਵੱਲ ਨਿਗ੍ਹਾ ਮਾਰੀਏ ਤਾਂ ਸਾਹਮਣੇ ਆਉਂਦਾ ਹੈ ਕਿ ਮਹਿਲਾਵਾਂ ਨੇ, ਸਥਿਰਤਾ, ਲੰਮੇ ਸਮੇਂ ਦੇ ਵਿਕਾਸ ਅਤੇ ਉਨਤੀ 'ਚ ਕੇਂਦਰੀ ਭੂਮਿਕਾ ਅਦਾ ਕੀਤੀ ਹੈ।'' ਮਹਿਲਾਵਾਂ ਦੇ ਯੋਗਦਾਨ ਦਾ ਜਿਕਰ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ, ''ਹਾਲਾਂ ਕਿ ਮਹਿਲਾਵਾਂ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ ਪ੍ਰੰਤੂ ਸਮੇਂ ਦੀ ਮੰਗ ਮੁਤਾਬਕ ਉਨ੍ਹਾਂ ਦੀ ਪਿਛਲੇ ਤੇ ਮੌਜੂਦਾ ਸਮੇਂ ਦੌਰਾਨ ਵਿਕਾਸ ਤੇ ਰਾਸ਼ਟਰ ਨਿਰਮਾਣ ਪ੍ਰਤੀ ਨਿਭਾਈ ਅਸਧਾਰਣ ਭੂਮਿਕਾ ਦੇ ਬਾਵਜੂਦ ਵੱਖ-ਵੱਖ ਖੇਤਰਾਂ 'ਚ ਮਰਦਾਂ ਦੇ ਬਰਾਬਰ ਦੇ ਮੌਕੇ ਨਹੀਂ ਦਿੱਤੇ ਜਾ ਰਹੇ। ਸੰਸਦ ਮੈਂਬਰ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਿਲਾ ਸਸ਼ਕਤੀਕਰਨ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾ ਨੂੰ ਪੰਚਾਇਤੀ ਅਤੇ ਸਥਾਨਕ ਸਰਕਾਰਾਂ ਚੋਣਾਂ 'ਚ ਬਰਾਬਰ ਦੇ ਹੱਕ ਪ੍ਰਦਾਨ ਕਰਦਿਆਂ 50 ਫ਼ੀਸਦੀ ਰਾਖਵਾਕਰਨ ਦਿੱਤਾ ਹੈ। ਇਸ ਤੋਂ ਇਲਾਵਾ ਲੜਕੀਆਂ ਨੂੰ ਨੌਕਰੀਆਂ 'ਚ ਵੀ 33 ਫ਼ੀਸਦੀ ਰਾਖਵੇਂਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਤੋਂ ਔਰਤਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਤੋਹਫ਼ ਦਿੰਦਿਆਂ ਬੱਸਾਂ 'ਚ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੁੂਲਤ ਪ੍ਰਦਾਨ ਕੀਤੀ ਹੈ। ਜਦਕਿ ਅਸ਼ੀਰਵਾਦ ਸਕੀਮ ਦੀ 21000 ਰੁਪਏ ਰਕਮ 'ਚ ਵਾਧਾ ਕਰਦਿਆਂ 51000 ਰੁਪਏ ਵੀ ਕਰ ਦਿੱਤਾ ਹੈ।
ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਉਪ ਪ੍ਰਮੁੱਖ ਸਕੱਤਰ ਰਾਜੇਸ਼ ਸ਼ਰਮਾ, ਓ.ਐਸ.ਡੀ. ਰਾਜ ਕੁਮਾਰ, ਨਿਜੀ ਸਕੱਤਰ ਬਲਵਿੰਦਰ ਸਿੰਘ, ਡਾਇਰੈਕਟਰ ਪਨਗ੍ਰੇਨ ਰਜਨੀਸ਼ ਸ਼ੋਰੀ, ਕਿਲੇਦਾਰ ਕਮਲਜੀਤ ਸਿੰਘ, ਸੀਡੀਪੀਓ ਸੁਪਰੀਤ ਕੌਰ ਬਾਜਵਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਵਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰੀਨਾ ਰਾਣੀ ਵੀ ਮੌਜੂਦ ਸਨ।
ਫੋਟੋ ਕੈਪਸ਼ਨ-ਕੌਮਾਂਤਰੀ ਮਹਿਲਾ ਦਿਵਸ ਮੌਕੇ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੱਖ-ਵੱਖ ਖੇਤਰਾਂ 'ਚ ਉਘੀਆਂ ਸੇਵਾਵਾਂ ਨਿਭਾਉਣ ਵਾਲੀਆਂ ਪਟਿਆਲਾ ਦੀਆਂ 33 ਮਹਿਲਾਵਾਂ ਦਾ ਸਨਮਾਨ ਕਰਦੇ ਹੋਏ।