ਨਵਾਂਸ਼ਹਿਰ ਤੋਂ ਖਟਕੜ ਕਲਾਂ ਤੱਕ ਕੱਢੀ ਗਈ ਵਿਸ਼ਾਲ ਸਾਈਕਲ ਰੈਲੀ
ਨਵਾਂਸ਼ਹਿਰ/ਬੰਗਾ, 12 ਮਾਰਚ : (ਬਿਊਰੋ) ਆਜ਼ਾਦੀ ਦੇ 75ਵੇਂ ਵਰੇ ਨੂੰ ਸਮਰਪਿਤ 'ਆਜ਼ਾਦੀ ਕਾ ਅੰਮਿ੍ਰਤ ਮਹਾਉਤਸਵ' ਦਾ ਆਗਾਜ਼ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਤੋਂ ਇਕ ਵਿਸ਼ਾਲ ਸਾਈਕਲ ਰੈਲੀ ਰਾਹੀਂ ਕੀਤਾ ਗਿਆ। ਨਵਾਂਸ਼ਹਿਰ ਤੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਤੱਕ ਕੱਢੀ ਗਈ ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਨੇ ਸਰਕਾਰੀ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਤੋਂ ਝੰਡੀ ਦੇ ਕੇ ਰਵਾਨਾ ਕੀਤਾ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਰੈਲੀ ਵਿਚ ਸ਼ਾਮਲ ਸਮੂਹ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਦੌਰਾਨ ਸਭਨਾਂ ਨੇ ਸ਼ਹੀਦ-ਏ-ਆਜ਼ਮ ਦੇ ਬੁੱਤ 'ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਦੌਰਾਨ ਉਨਾਂ ਸਾਈਕਲ ਰੈਲੀ ਦੇ ਭਾਗੀਦਾਰਾਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਜ਼ਾਦੀ ਆਜ਼ਾਦੀ ਦਾ 75ਵਾਂ ਵਰਾ 15 ਅਗਸਤ 2022 ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ 75 ਹਫ਼ਤੇ ਪਹਿਲਾਂ ਯਾਨੀ ਕਿ ਅੱਜ ਮਿਤੀ 12 ਮਾਰਚ 2021 ਤੋਂ ਕੀਤੀ ਗਈ ਹੈ, ਜਿਸ ਦਾ ਵਿਸ਼ਾ 'ਆਜ਼ਾਦੀ ਕਾ ਅੰਮਿ੍ਰਤ ਮਹਾਉਤਸਵ' ਰੱਖਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਮਹਾਉਤਸਵ ਦਾ ਆਗਾਜ਼ ਕਰਨ ਲਈ ਆਜ਼ਾਦੀ ਸੰਘਰਸ਼ ਨਾਲ ਸਬੰਧਤ ਪੰਜਾਬ ਦੀਆਂ ਚਾਰ ਇਤਿਹਾਸਕ ਥਾਵਾਂ ਦੀ ਚੋਣ ਕੀਤੀ ਗਈ ਸੀ, ਜਿਨਾਂ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਾਲਾ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵੀ ਸ਼ਾਮਲ ਕੀਤਾ ਗਿਆ, ਜੋ ਕਿ ਜ਼ਿਲੇ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨਾਂ ਦੱਸਿਆ ਕਿ ਹੁਣ ਜ਼ਿਲੇ ਵਿਚ ਅਗਲੇ 75 ਹਫ਼ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ. ਐਸ. ਪੀ ਸਰਵਿੰਦਰ ਪਾਲ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਨਾਇਬ ਤਹਿਸੀਲਦਾਰ ਕੁਲਵਰਨ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਅ) ਛੋਟੂ ਰਾਮ, ਬੀ. ਡੀ. ਪੀ. ਓ ਰਾਜੇੋਸ਼ ਚੱਢਾ, ਜ਼ਿਲਾ ਨਾਜਰ ਹਰਪਾਲ ਸਿੰਘ, ਸਕੱਤਰ ਮਾਰਕੀਟ ਕਮੇਟੀ ਬੰਗਾ ਵਰਿੰਦਰ ਕੁਮਾਰ, ਖੇਡ ਵਿਭਾਗ ਤੋਂ ਹਰਪਿੰਦਰ ਸਿੰਘ ਅਤੇ ਕੋਚ ਮਲਕੀਤ ਸਿੰਘ ਗੋਸਲ ਅਤੇ ਗੁਰਪ੍ਰੀਤ ਸਿੰਘ ਬਾਂਸਲ, ਪਿ੍ਰੰਸੀਪਲ ਪਵਨਜੀਤ ਕੌਰ, ਨਿਰਮਲ ਸਿੰਘ, ਵਿਨੇ ਸ਼ਰਮਾ, ਪਿ੍ਰੰਸੀਪਲ ਨੀਲਮ ਰਾਣੀ, ਮਦਨ ਲਾਲ, ਯਸ਼ਪਾਲ ਸਿੰਘ ਅਤੇ ਹੋਰ ਹਾਜ਼ਰ ਸਨ।
ਕੈਪਸ਼ਨ :- 'ਆਜ਼ਾਦੀ ਕਾ ਅੰਮਿ੍ਰਤ ਮਹਾਉਤਸਵ' ਦੀ ਸ਼ੁਰੂਆਤ ਮੌਕੇ ਕੱਢੀ ਗਈ ਸਾਈਕਲ ਰੈਲੀ ਵਿਚ ਸ਼ਾਮਲ ਬੱਚੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਹੋਰਨਾਂ ਅਧਿਕਾਰੀਆਂ ਨਾਲ।