ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾ ਆਯੋਜਿਨ

ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾ ਆਯੋਜਿਨ

ਬੰਗਾ : 13 ਮਾਰਚ : (  ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ। ਇਸ ਮੌਕੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਹੋਏ ਅਤੇ ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਅਤੇ ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਗਤਾਂ ਨੂੰ ਸ਼ਰੋਮਣੀ ਭਗਤ ਗੁਰੂ ਰਵਿਦਾਸ ਜੀ  ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਅਤੇ ਅਤੇ ਸੰਗਤਾਂ ਨੂੰ ਭਗਤ  ਰਵਿਦਾਸ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ । ਉਹਨਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਭਗਤ ਰਵਿਦਾਸ ਜੀ ਦੀ ਬਾਣੀ ਅਨੁਸਾਰ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ । ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸਟੇਜ ਸੰਚਾਲਨਾ ਕਰਦੇ ਹੋਏ ਸੰਗਤਾਂ ਨੂੰ ਸ਼ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਦੱਸਿਆ ਕਿ ਸ਼ਰੋਮਣੀ ਭਗਤ ਰਵਿਦਾਸ ਜੀ ਦੀ ਬਾਣੀ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ । ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮੈਡਮ ਸੁਖਮਿੰਦਰ ਕੌਰ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਸੁਰਜੀਤ ਸਿੰਘ, ਇਲਾਕਾ ਨਿਵਾਸੀ ਸੰਗਤਾਂ, ਵੱਖ ਵੱਖ ਅਦਾਰਿਆਂ ਦੇ ਸਮੂਹ ਕਰਮਚਾਰੀ ਅਤੇ ਵਿਦਿਆਰਥੀ ਹਾਜ਼ਰ ਸਨ । ਇਸ ਮੌਕੇ ਗੁਰੂ ਕਾ ਲੰਗਰ  ਵੀ ਅਤੁੱਟ ਵਰਤਾਇਆ ਗਿਆ ।

ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ਼ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਝਲਕੀਆਂ