21 ਮਾਰਚ ਤੋਂ ਕਾਂਗਰਸੀ ਵਿਧਾਇਕਾਂ ਨੂੰ ਚੋਣਾਂ ਦੇ ਕੀਤੇ ਵਾਅਦੇ ਯਾਦ ਕਰਵਾਉਣ ਲਈ ਉਨ੍ਹਾਂ ਦੇ ਘਰਾਂ ਦੇ ਘਿਰਾਓ ਹੋਣਗੇ
ਨਵਾਂਸ਼ਹਿਰ 09 ਮਾਰਚ (ਬਿਊਰੋ ਟੀਮ)-ਪੰਜਾਬ ਦੀ ਮੌਜੂਦਾ ਸਰਕਾਰ ਦੇ ਚੱਲ ਰਹੇ ਆਖਰੀ ਬਜਟ ਸ਼ੈਸ਼ਨ ਵਿੱਚ ਕਾੰਗਰਸ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਚੋਣਾਂ ਤੋਂ ਪਹਿਲਾਂ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਵਾਇਦੇ ਨੂੰ ਹੱਲ ਨਾ ਕਰਨਾ ਮੁਲਾਜਮਾ ਲਈ ਮੰਦਭਾਗਾ ਅਤੇ ਧੋਖਾ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਦਿਆਲ ਮਾਨ ਜਿਲ੍ਹਾ ਕੰਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਨੇ ਦੱਸਿਆ ਕਿ 28 ਫਰਵਰੀ ਨੂੰ ਸੂਬਾ ਪੱਧਰੀ ਪਟਿਆਲਾ ਰੈਲੀ ਵਿੱਚ ਵੀ ਸਰਕਾਰ ਦੇ ਨੁਮਾਇੰਦਿਆ ਨੇ 18 ਮਾਰਚ ਨੂੰ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਲਿਖਤੀ ਤੌਰ ਤੇ ਮੀਟਿੰਗ ਤੈਅ ਕਰਵਾਈ ਸੀ,ਪਰ ਹੁਣ ਸਰਕਾਰ ਵਲੋਂ ਪੇਸ਼ ਕੀਤੇ ਬਜਟ ਮੌਕੇ ਪੁਰਾਣੀ ਪੈਨਸ਼ਨ ਦਾ ਜਿਕਰ ਤੱਕ ਨਹੀਂ ਕੀਤਾ।ਜਿਸ ਤੋਂ ਸਰਕਾਰ ਦਾ ਮੁਲਾਜਮਾਂ ਪ੍ਰਤੀ ਮਾੜਾ ਮਨਸੂਬਾ ਦਿਖਾਈ ਦਿੰਦਾ ਹੈ। ਇਸ ਦਾ ਮੌਜੂਦਾ ਸਰਕਾਰ ਨੂੰ ਖੁਮਿਆਜਾ ਆਉਂਦੀਆ ਵਿਧਾਨ ਸਭਾ ਚੌਣਾਂ ਵਿੱਚ ਜ਼ਰੂਰ ਭੁਗਤਣਾ ਪਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਮਾੜੇ ਰਵੀਏ ਦੇ ਰੋਸ ਵਜੋਂ ਮਿਤੀ 10 ਮਾਰਚ ਦਿਨ ਬੁੱਧਵਾਰ ਨੂੰ ਸ਼ਾਮ ਠੀਕ 4 ਵਜੇ ਸਥਾਨਿਕ ਡੀ ਸੀ ਦਫ਼ਤਰ ਦੇ ਸਾਹਮਣੇ ਵੇਰਕਾ ਬੂਥ ਦੇ ਕੋਲ ਸੈਕੜਿਆਂ ਦੀ ਗਿਣਤੀ ਵਿੱਚ ਨਿਊ ਪੈਨਸ਼ਨ ਸਕੀਮ ਤੋਂ ਪੀੜਤ ਮੁਲਾਜਮ ਇੱਕਠੇ ਹੋਕੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜਕੇ ਸਰਕਾਰ ਰੋਸ ਪ੍ਰਗਟ ਕਰਨਗੇ। ਉਨ੍ਹਾਂ ਇਹ ਵੀ ਦੱਸਿਆਂ ਕਿ ਇਸ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਰੋਸ ਵਜੋਂ ਪੂਰੇ ਪੰਜਾਬ ਅੰਦਰ 21 ਮਾਰਚ ਤੋਂ ਕਾਂਗਰਸੀ ਐਮ ਐਲ ਏਜ਼ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਇਦੇ ਯਾਦ ਕਰਵਾਉਣ ਲਈ ਉਨ੍ਹਾਂ ਦੇ ਘਰਾਂ ਦੇ ਘਿਰਾਓ ਕਰਨੇ ਸ਼ੁਰੂ ਕਰੇਗੀ ਅਤੇ ਯਾਦ ਪੱਤਰ ਵੀ ਸੌਂਪੇਗੀ। ਇਸ ਮੌਕੇ ਉਨ੍ਹਾ ਦੇ ਨਾਲ ਰਮਨ ਕੁਮਾਰ ਸਹਾਇਕ ਕੰਨਵੀਨਰ, ਸੈਲੀ ਯੈਰਥ, ਜਸਵੀਰ ਕੌਰ, ਬਲਜਿੰਦਰ ਕੌਰ, ਆਸ਼ੂ ਕਾਲੀਆ,ਬਲਵਿੰਦਰ,ਗੁਰਜੋਤ ਕੌਰ ਵੀ ਮੌਜੂਦ ਸਨ।
ਕੈਪਸ਼ਨ: ਐਨ ਪੀ ਐਸ ਤੋਂ ਪੀੜਤ ਮੁਲਾਜਮ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ।
ਕੈਪਸ਼ਨ: ਐਨ ਪੀ ਐਸ ਤੋਂ ਪੀੜਤ ਮੁਲਾਜਮ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ।