ਨਵਾਂਸ਼ਹਿਰ 5 ਮਾਰਚ (ਐਨ ਟੀ ਟੀਮ) ਆਮ ਆਦਮੀ ਪਾਰਟੀ ਵੱਲੋਂ 21ਮਾਰਚ ਨੂੰ ਬਾਘਾਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਲਈ ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸਤਨਾਮ ਸਿੰਘ ਜਲਵਾਹਾ ਜੀ ਦੀ ਪ੍ਰਧਾਨਗੀ ਹੇਠ ਪਿੰਡ ਮਹੱਦੀਪੁਰ ਵਿਖੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ। ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਬਾਘਾਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਨੂੰ ਮੁੱਖ ਰੱਖਦਿਆਂ ਅਲੱਗ-ਅਲੱਗ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਵੀ ਬਾਰੀਕੀ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਸਰਕਲ ਪ੍ਰਧਾਨ ਸ਼੍ਰੀ ਦੇਸ ਰਾਜ ਜੀ ਮਹੱਦੀਪੁਰ ਵਲੋਂ ਆਪਣੇ ਪਿੰਡ ਦੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਕਰਵਾਈ ਮੀਟਿੰਗ ਵਿੱਚ ਸਮੂਹ ਸਾਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ ਅਤੇ ਭਾਰੀ ਗਿਣਤੀ ਵਿੱਚ ਕਿਸਾਨ ਮਹਾਂ ਸੰਮੇਲਨ ਦਾ ਹਿੱਸਾ ਬਣਨ ਦਾ ਵੀ ਵਾਅਦਾ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਦਿੱਲੀ ਮਾਡਲ ਨੂੰ ਬਾਖੂਬੀ ਜਾਣਦੇ ਹਨ ਅਤੇ ਕੇਜਰੀਵਾਲ ਸਰਕਾਰ ਵੱਲੋਂ ਸਿਹਤ,ਸਿੱਖਿਆ, ਬਿਜਲੀ ਪਾਣੀ ਉਤੇ ਕੀਤੇ ਇਤਿਹਾਸਕ ਕੰਮਾਂ ਨੂੰ ਮੁੱਖ ਰੱਖਦਿਆਂ ਚੰਗੇ ਮਾੜੇ ਦੀ ਬਾਖ਼ੂਬੀ ਪਹਿਚਾਣ ਕਰਨਾ ਜਾਣਦੇ ਹਨ। ਇਸ ਮੌਕੇ ਕਿਸਾਨ ਆਗੂ ਸੁਰਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਕਿਸ ਤਰ੍ਹਾਂ ਪਹਿਲਾਂ ਅਕਾਲੀ ਫਿਰ ਕਾਂਗਰਸ ਅਤੇ ਫਿਰ ਬੀਜੇਪੀ ਦੀ ਮਿਲੀਭੁਗਤ ਕਰਕੇ ਇਨ੍ਹਾਂ ਤਿੰਨਾਂ ਰਵਾਇਤੀ ਪਾਰਟੀਆਂ ਨੇ ਪਹਿਲਾਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪਾਸ ਕਰਵਾਇਆ ਅਤੇ ਜਦੋਂ ਇਹ ਕਾਲੇ ਕਾਨੂੰਨ ਬਣਕੇ ਤਿਆਰ ਹੋ ਗਏ ਅਤੇ ਹੁਣ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨ ਭਰਾਵਾਂ ਦੇ ਹੱਕ ਵਿੱਚ ਹਾਂਅ ਦਾ ਨਾਅਰਾ ਮਾਰਦੀ ਆਈ ਹੈ ਅਤੇ ਹਮੇਸ਼ਾ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਲਾਕੇ ਖੜ੍ਹੀ ਰਹੇਗੀ। ਇਸ ਮੌਕੇ ਆਏ ਹੋਏ ਸਾਰੇ ਲੀਡਰ ਸਹਿਬਾਨ ਦਾ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ ਤੇ ਸਰਕਲ ਪ੍ਰਧਾਨ ਸ਼੍ਰੀ ਦੇਸ ਰਾਜ ਜੀ ਵੱਲੋਂ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਵੱਲੋਂ ਦਿੱਤੀ ਅਹਿਮ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਵਿੱਚ ਵੀ ਉਨ੍ਹਾਂ ਦੇ ਸਰਕਲ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮਹਾਂ ਪੰਚਾਇਤ ਵਿਚ ਸ਼ਾਮਿਲ ਕਰਾਇਆ ਜਾਵੇਗਾ। ਇਸ ਮੌਕੇ ਸਤਨਾਮ ਸਿੰਘ ਮੰਢਾਲਾ, ਕਿਰਨ ਕੁਮਾਰ, ਜੀਤ ਸਿੰਘ,ਚੰਨਣ ਰਾਮ, ਸੁਰਜੀਤ ਕੁਮਾਰ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ, ਉਂਕਾਰ ਸਿੰਘ, ਨਿਰਮਲ ਸਿੰਘ, ਸਤਨਾਮ ਮਹੱਦੀਪੁਰ, ਮਨੀਸ਼, ਧਰਮਪਾਲ, ਤਜਿੰਦਰ ਸਿੰਘ, ਸ਼ਸ਼ੀ ਕੁਮਾਰ, ਲਖਵੀਰ ਸਿੰਘ, ਅਮਰਜੀਤ ਸਿੰਘ,ਜੀਵਨ ਮਾਨ, ਜੋਗਿੰਦਰ ਪਾਲ ਆਦਿ ਸਾਥੀ ਹਾਜ਼ਰ ਸਨ।