ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਿੱਟਾ ਮੋਤੀਆ ਮੁਕਤ ਲਹਿਰ ਦਾ
ਸਿੰਘ ਸਾਹਿਬ ਗਿ: ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਵੱਲੋਂ
ਸਰਬੱਤ ਦੇ ਭਲੇ ਦੀ ਅਰਦਾਸ ਨਾਲ ਆਰੰਭ
ਬੰਗਾ:- 03 ਮਾਰਚ :- (ਬਿਊਰੋ) ਪੰਜਾਬ ਦੇ ਪੇਂਡੂ ਖੇਤਰ ਵਿਚ ਵਿਦਿਆ ਅਤੇ ਸਿੱਖਿਆ ਦੇ ਪਸਾਰ ਕਰਨ ਨੂੰ ਸਮਰਪਿਤ ਸੰਸਥਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਫਰੀ ਅਪਰੇਸ਼ਨ ਕਰਨ ਅਤੇ ਅੱਖਾਂ ਦੇ ਉ. ਪੀ. ਡੀ. ਮਰੀਜ਼ਾਂ ਨੂੰ ਫਰੀ ਦਵਾਈ ਪ੍ਰਦਾਨ ਕਰਨ ਦੇ ਮਿਸ਼ਨ ਤਹਿਤ ਚਿੱਟਾ ਮੋਤੀਆ ਮੁਕਤ ਲਹਿਰ ਦਾ ਆਰੰਭ ਅੱਜ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਹੋਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਅਤੇ ਸਮੂਹ ਸੰਗਤਾਂ ਵੱਲੋਂ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਇਆ। ਇਸ ਮੌਕੇ ਇਲਾਕੇ ਦੇ ਅਤੇ ਦੇਸ ਵਿਦੇਸ ਦੇ ਦਾਨੀਆਂ ਵੱਲੋਂ ਵੱਡੀਆਂ ਰਕਮਾਂ ਦਾਨ ਵਜੋ ਦਿੱਤੀਆਂ ਗਈਆਂ।
ਅੱਜ ਸਵੇਰੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ। ਇਸ ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਅਤੇ ਗੁਰੂ ਨਾਨਕ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੱਲੋਂ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਹਸਪਤਾਲ ਪ੍ਰਬੰਧਕਾਂ ਨੂੰ ਵੱਡਮੁੱਲੇ ਨੇਕ ਕਾਰਜ ਚਿੱਟਾ ਮੋਤੀਆ ਮੁਕਤ ਲਹਿਰ ਦੀ ਆਰੰਭਤਾ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਅੱਖਾਂ ਸਰੀਰ ਦਾ ਅਹਿਮ ਅੰਗ ਹਨ । ਉਹਨਾਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਅੱਖਾਂ ਦੇ ਚਿੱਟੇ ਮੋਤੀਏ ਦੇ ਫਰੀ ਅਪਰੇਸ਼ਨ ਕਰਨ ਲਈ ਆਰੰਭੀ ਚਿੱਟਾ ਮੋਤੀਆ ਮੁਕਤ ਲਹਿਰ ਲੋੜਵੰਦਾਂ ਇਨਸਾਨਾਂ ਦੇ ਜੀਵਨ ਵਿੱਚ ਨਵੀਂ ਰੋਸ਼ਨੀ ਪ੍ਰਦਾਨ ਕਰੇਗੀ।
ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਸਮੂਹ ਸੰਗਤਾਂ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਿੱਟਾ ਮੋਤੀਆ ਮੁਕਤ ਲਹਿਰ ਦੇ ਆਰੰਭਤਾ ਸਮਾਗਮ ਵਿਚ ਪੁੱਜਣ ਤੇ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ। ਉਹਨਾਂ ਨੇ ਸੰਗਤਾਂ ਨੂੰ ਚਿੱਟਾ ਮੋਤੀਆ ਮੁਕਤ ਲਹਿਰ ਸੇਵਾ ਪ੍ਰੌਜੈਕਟ ਬਾਰੇ ਚਾਣਨਾ ਪਾਇਆ। ਉਹਨਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੀ ਅੱਖਾਂ ਦੀ ਬਿਮਾਰੀ ਜਿਸਨੂੰ ਅੱਖਾਂ ਦਾ ਚਿੱਟਾ ਮੋਤੀਆ ਕਿਹਾ ਜਾਂਦਾ ਹੈ ਦੇ ਅਪਰੇਸ਼ਨ (ਲੈਨਜ਼ ਵਾਲੇ) ਫਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਫਰੀ ਕਰਨ ਤੋਂ ਇਲਾਵਾ ਅੱਖਾਂ ਦੇ ਉ ਪੀ ਡੀ ਮਰੀਜ਼ਾਂ ਨੂੰ ਦਵਾਈ ਫਰੀ ਦਿੱਤੀ ਜਾਵੇਗੀ। ਇਹ ਸੇਵਾ ਰੋਜ਼ਾਨਾ ਲੋੜਵੰਦ ਮਰੀਜ਼ਾਂ ਨੂੰ ਪ੍ਰਦਾਨ ਕੀਤੀ ਜਾਵੇਗੀ। ਇਸ ਸਮਾਗਮ ਵਿਚ ਜਥੇਦਾਰ ਸਤਨਾਮ ਸਿੰਘ ਲਾਦੀਆਂ ਨੇ ਬਾਖੂਬੀ ਸਟੇਜ ਦੀ ਸੰਚਾਲਨਾ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਸਥਾਪਨਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਸੰਗਤਾਂ ਪ੍ਰਦਾਨ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦਾ ਸਨਮਾਨ ਵੀ ਹਸਪਤਾਲ ਪ੍ਰਬੰਧਕਾਂ ਵੱਲੋਂ ਕੀਤਾ ਗਿਆ।
ਚਿੱਟਾ ਮੋਤੀਆ ਮੁਕਤ ਲਹਿਰ ਦੀ ਆਰੰਭਤਾ ਸਮਾਗਮ ਵਿਚ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਜਥੇਦਾਰ ਬੁੱਧ ਸਿੰਘ ਬਲਾਕੀਪੁਰ, ਨਵਦੀਪ ਸਿੰਘ ਅਨੋਖਰਵਾਲ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਚੇਅਰਮੈਨ ਤਰਲੋਚਨ ਸਿੰਘ ਰੱਕੜ, ਹਰਦੇਵ ਸਿੰਘ ਪੀ.ਏ., ਬਲਦੇਵ ਸਿੰਘ ਜੱਸੋਮਜਾਰਾ, ਸਤਵਿੰਦਰ ਸਿੰਘ ਰਾਜੂ ਨੌਰਾ, ਚਰਨਜੀਤ ਸਿੰਘ ਯੂ ਕੇ, ਕੁਲਵੰਤ ਸਿੰਘ ਕਲੇਰਾਂ, ਮਲਕੀਅਤ ਸਿੰਘ ਯੂ ਐਸ ਏ, ਡਾ. ਸੁਖਵਿੰਦਰ ਕਲਸੀ, ਜਥੇਦਾਰ ਤਰਲੋਕ ਸਿੰਘ ਫਲੋਰਾ, ਲੰਬੜਦਾਰ ਸਵਰਨ ਸਿੰਘ ਕਾਹਮਾ, ਢਾਡੀ ਨਛੱਤਰ ਸਿੰਘ ਕਲੇਰਾਂ, ਰਣਦੀਪ ਸਿੰਘ ਦੀਪਾ ਕਲੇਰਾਂ, ਦਲਜੀਤ ਸਿੰਘ ਸ਼ਿੰਦਾ, ਗੁਰਮਿੰਦਰ ਸਿੰਘ ਡਿਪੰਲ ਮੱਲਾਂ, ਸੰਦੀਪ ਕੁਮਾਰ ਸਾਬਕਾ ਸਰਪੰਚ ਪਿੰਡ ਢਾਹਾਂ, ਨਰਿੰਦਰ ਸਿੰਘ ਢਾਹਾਂ, ਦਿਲਬਾਗ ਸਿੰਘ ਬਾਗੀ, ਨਰਿੰਦਰ ਸਿੰਘ ਭਾਰਜ, ਬਹਾਦਰ ਸਿੰਘ ਮਜਾਰੀ, ਸੁੱਖਵਿੰਦਰ ਸਿੰਘ ਭਾਰਜ, ਬਲਬੀਰ ਸਿੰਘ ਅਜ਼ੀਮਲ, ਮਹਿੰਦਰ ਸਿੰਘ ਅਜ਼ੀਜਲ, ਗੁਲਜ਼ਾਰ ਸਿੰਘ ਸਗੋਤਰਾ, ਦਿਲਪ੍ਰੀਤਸਿੰਘ, ਉਂਕਾਰ ਸਿੰਘ ਭੂਤਾਂ, ਜਸਵੰਤ ਸਿੰਘ ਪਾਖੀ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਡਾ. ਪੀ ਪੀ ਸਿੰਘ, ਡਾ. ਟੀ ਅਗਰਵਾਲ, ਮੈਡਮ ਦਲਜੀਤ ਕੌਰ, ਮੈਡਮ ਸਰਬਜੀਤ ਕੌਰ ਐਨ ਐਸ, ਮੈਡਮ ਸੁਖਮਿੰਦਰ ਕੌਰ ਕੌਰ, ਪ੍ਰਿੰਸੀਪਲ ਵਨੀਤਾ ਚੋਟ, ਸਮੂਹ ਗਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਮੂਹ ਸਟਾਫ਼ ਅਤੇ ਇਲਾਕੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :- ਚਿੱਟਾ ਮੋਤੀਆ ਮੁਕਤ ਲਹਿਰ ਦੀ ਆਰੰਭਤਾ ਦੀ ਅਰਦਾਸ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ ਸਾਹਿਬ ਜੀ ਨਾਲ ਦਿਖਾਈ ਦੇ ਰਹੇ ਹਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣ