ਬੰਗਾ : 16 ਅਪ੍ਰੈਲ :- (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਦੇ ਪੇਂਡੂ ਇਲਾਕੇ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਥਾਪਿਤ ਨਰਸਿੰਗ ਸਿੱਖਿਆ ਦੇ ਪ੍ਰਸਿੱਧ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦੀ ਪ੍ਰੀਖਿਆ ਦਾ 100% ਸ਼ਾਨਦਾਰ ਨਤੀਜਾ ਆਇਆ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ ਐਸ ਸੀ ਨਰਸਿੰਗ (ਪਹਿਲਾ ਸਾਲ) ਵਿਚੋਂ ਦੀਕਸ਼ਾ ਪੁੱਤਰੀ ਬਲਵੰਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਲਾਸ ਵਿਚੋਂ ਦੂਜਾ ਸਥਾਨ ਸੁਮਿਤ ਪੁੱਤਰੀ ਇੰਦਰਜੀਤ ਸਿੰਘ ਨੇ ਅਤੇ ਤੀਜਾ ਸਥਾਨ ਸਿਮਰਨਜੀਤ ਕੌਰ ਪੁੱਤਰੀ ਸੁਖਚੈਨ ਸਿੰਘ ਨੇ ਪ੍ਰਾਪਤ ਕੀਤਾ ਹੈ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਵੱਲੋਂ ਇਸ ਵਧੀਆ ਨਤੀਜੇ ਦੀ ਸ਼ਲਾਘਾ ਕਰਦੇ ਹੋਏ ਸਮੂਹ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਨੂੰ ਤੇ ਸਮੂਹ ਅਧਿਆਪਕਾਂ ਨੂੰ ਕਾਲਜ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਣ ਅਤੇ ਵਧੀਆ ਨਤੀਜੇ ਲਈ ਵਧਾਈਆਂ ਦਿੱਤੀਆਂ। ਨਰਸਿੰਗ ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ, ਮੈਡਮ ਰਮਨਦੀਪ ਕੌਰ, ਮੈਡਮ ਸਰੋਜ ਬਾਲਾ, ਮੈਡਮ ਨਵਜੋਤ ਕੌਰ ਸਹੋਤਾ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ