ਢਾਹਾਂ ਕਲੇਰਾਂ ਹਸਪਤਾਲ ਵਿਖੇ ਚਿੱਟਾ ਮੋਤੀਆ ਮੁਕਤ ਲਹਿਰ ਵਿਚ 113 ਅਪਰੇਸ਼ਨ ਹੋਏ
ਲੋੜਵੰਦ ਅੱਖਾਂ ਦੇ ਮਰੀਜ਼ਾਂ ਚਿੱਟਾ ਮੋਤੀਆ ਮੁਕਤ ਲਹਿਰ ਦਾ ਲਾਭ ਪ੍ਰਾਪਤ ਕਰਨ : ਸ..ਕਾਹਮਾ
ਬੰਗਾ : 02 ਅਪਰੈਲ :-( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਚਿੱਟੇ ਮੋਤੀਏ ਦੇ ਫਰੀ ਅਪਰੇਸ਼ਨ ਅਤੇ ਅੱਖਾਂ ਦੇ ਉ ਪੀ ਡੀ ਮਰੀਜ਼ਾਂ ਨੂੰ ਫਰੀ ਦਵਾਈ ਪ੍ਰਦਾਨ ਕਰਨ ਦੇ ਮਿਸ਼ਨ ਤਹਿਤ ਚੱਲ ਰਹੀ ਚਿੱਟਾ ਮੋਤੀਆ ਮੁਕਤ ਲਹਿਰ ਵਿਚ 113 ਮਰੀਜ਼ਾਂ ਦੇ ਅਪਰੇਸ਼ਨ ਹੋ ਚੁੱਕੇ ਹਨ ਅਤੇ 1108 ਮਰੀਜ਼ਾਂ ਦਾ ਫਰੀ ਚੈੱਕਅੱਪ ਕਰਕੇ ਫਰੀ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਮੌਕੇ ਅੱਖਾਂ ਦੀ ਬਿਮਾਰੀਆਂ ਦੇ ਮਾਹਿਰ ਡਾ ਟੀ. ਅਗਰਵਾਲ ਨੇ ਅੱਖਾਂ ਦੀ ਬਿਮਾਰੀਆਂ ਅਤੇ ਚਿੱਟੇ ਮੋਤੀਏ ਦੇ ਅਪਰੇਸ਼ਨਾਂ ਬਾਰੇ ਦੱਸਿਆ ਕਿ ਅੱਖਾਂ ਮਨੁੱਖੀ ਸਰੀਰ ਦਾ ਇੱਕ ਸਭ ਤੋਂ ਜ਼ਰੂਰੀ ਅੰਗ ਹਨ। ਹਰ ਇੱਕ ਇਨਸਾਨ ਨੂੰ ਸਮੇਂ ਸਿਰ ਆਪਣੀਆਂ ਅੱਖਾਂ ਦੀ ਜਾਂਚ ਹਰ ਸਾਲ ਕਰਵਾਉਣੀ ਚਾਹੀਦੀ ਹੈ ਤਾਂ ਜੋ ਅੱਖਾਂ ਦੀ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਖਾਂ ਦੇ ਵਿਭਾਗ ਵਿਚ ਆਧੁਨਿਕ ਜਪਾਨੀ ਅਤੇ ਅਮਰੀਕਨ ਮਸ਼ੀਨਾਂ ਨਾਲ ਮਰੀਜ਼ਾਂ ਦਾ ਵਧੀਆ ਇਲਾਜ ਅਤੇ ਅਪਰੇਸ਼ਨ ਕੀਤੇ ਜਾਂਦੇ ਹਨ। ਇਸ ਮੌਕੇ ਹਸਪਤਾਲ ਦੇ ਪ੍ਰਬੰਧਕ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਚਿੱਟਾ ਮੋਤੀਆ ਮੁਕਤ ਲਹਿਰ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਦੀ ਅੱਖਾਂ ਦੀ ਬਿਮਾਰੀ ਜਿਸ ਨੂੰ ਅੱਖਾਂ ਦੇ ਚਿੱਟਾ ਮੋਤੀਆ ਕਿਹਾ ਜਾਂਦਾ ਹੈ ਦੇ ਅਪਰੇਸ਼ਨ (ਲੈਨਜ਼ ਵਾਲੇ) ਫਰੀ ਕੀਤੇ ਜਾ ਰਹੇ ਹਨ ਅਤੇ ਇਹ ਸੇਵਾ ਨਿਰੰਤਰ ਲੋੜਵੰਦ ਮਰੀਜ਼ਾਂ ਲਈ ਜਾਰੀ ਰਹੇਗੀ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਅੱਖਾਂ ਦੀ ਜਾਂਚ ਫਰੀ ਕੀਤੀ ਜਾਂਦੀ ਅਤੇ ਅੱਖਾਂ ਦੀ ਉ ਪੀ ਡੀ ਮਰੀਜ਼ਾਂ ਨੂੰ ਦਵਾਈ ਫਰੀ ਪ੍ਰਦਾਨ ਕੀਤੀ ਜਾਂਦੀ ਹੈ। ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਚਿੱਟੇ ਮੋਤੀਏ ਦਾ ਲੈਨਜ਼ ਵਾਲਾ ਅਪਰੇਸ਼ਨ ਵੀ ਫਰੀ ਕੀਤਾ ਜਾ ਰਿਹਾ ਹੈ। ਸ. ਕਾਹਮਾ ਨੇ ਦੱਸਿਆ ਕਿ ਚਿੱਟਾ ਮੋਤੀਆ ਮੁਕਤ ਲਹਿਰ ਦੀ ਆਰੰਭਤਾ ਦੇ ਦਿਨ 03 ਮਾਰਚ ਤੋਂ ਲੈ ਕੇ 31 ਮਾਰਚ ਤੱਕ 113 ਮਰੀਜ਼ਾਂ ਦੇ ਚਿੱਟੇ ਮੋਤੀਏ ਅਪਰੇਸ਼ਨ ਕੀਤੇ ਜਾ ਚੁੱਕੇ ਹਨ ਅਤੇ 1108 ਮਰੀਜ਼ਾਂ ਦਾ ਚੈੱਕਅੱਪ ਕਰਕੇ ਫਰੀ ਦਵਾਈਆਂ ਪ੍ਰਦਾਨ ਕੀਤੀਆਂ ਹਨ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ.ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਟੀ ਅਗਰਵਾਲ ਅੱਖਾਂ ਦੇ ਚਿੱਟੇ ਮੋਤੀਏ ਦੇ ਅਪਰੇਸ਼ਨਾਂ ਦੇ ਮਾਹਿਰ, ਮੈਡਮ ਦਲਜੀਤ ਕੌਰ ਅਪਥੈਲਮਿਕ ਅਫ਼ਸਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਿੱਤਾ ਮੋਤੀਆ ਮੁਕਤ ਲਹਿਰ ਅਧੀਨ ਚੱਲ ਰਹੀਆਂ ਸਰਗਰਮੀਆਂ