ਬੱਲੋਵਾਲ ਸੌਂਖੜੀ ਵਿਖੇ ਖੇਤੀਬਾੜੀ ਕਾਲਜ ਲਈ ਪੰਜਾਬ ਸਰਕਾਰ ਨੇ 13.70 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ: ਐਮ.ਪੀ ਤਿਵਾੜੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ
ਨਵਾਂਸ਼ਹਿਰ, 1 ਅਪ੍ਰੈਲ: (ਬਿਊਰੋ) ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਦੱਸਿਆ ਹੈ ਕਿ ਬਲਾਚੌਰ ਦੇ ਨੇੜੇ ਬੱਲੋਵਾਲ ਸੌਂਖੜੀ ਵਿਖੇ ਕੰਢੀ ਏਰੀਆ ਲਈ ਸਥਾਪਤ ਰਿਜਨਲ ਰਿਸਰਚ ਕੇਂਦਰ ਲਈ ਪੰਜਾਬ ਸਰਕਾਰ ਨੇ 13.70 ਕਰੋੜ ਰੁਪਏ ਦਾ ਫੰਡ ਜਾਰੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਕਾਲਜ ਦੇ ਨਿਰਮਾਣ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ। ਐਮ.ਪੀ ਤਿਵਾੜੀ ਨੇ ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਹੈ ਕਿ ਇਸ ਖੇਤੀਬਾੜੀ ਕਾਲਜ ਦੇ ਨਿਰਮਾਣ ਨਾਲ ਨਵਾਂਸ਼ਹਿ ਨਵਾਂਸ਼ਹਿਰ, ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਲੋੜਾਂ ਪੂਰੀਆਂ ਹੋਣਗੀਆਂ, ਕਿਉਂਕਿ ਇਹ ਕੇਂਦਰ ਲੁਧਿਆਣਾ, ਚੰਡੀਗੜ੍ਹ, ਜਲੰਧਰ ਅਤੇ ਹੁਸ਼ਿਆਰਪੁਰ ਨਾਲ ਚੰਗੀ ਤਰ੍ਹਾਂ ਜੁੜਿਆ ਹੈ। ਐਮ.ਪੀ ਤਿਵਾੜੀ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਖੇਤੀਬਾੜੀ ਕਾਲਜ ਸਥਾਪਤ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਸੀ। ਖੇਤੀਬਾੜੀ ਕਾਲਜ ਵਿਚ ਚਾਰ ਸਾਲ ਅਤੇ ਛੇ ਸਾਲ ਦੀ ਡਿਗਰੀ (ਬੀ.ਐਸ.ਸੀ ਅਤੇ ਐਮ.ਐਸ.ਸੀ) ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਾਲਜ ਨਿਰਮਾਣ ਵਾਸਤੇ 13.70 ਕਰੋੜ ਰੁਪਏ ਦਾ ਫੰਡ ਜਾਰੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਾਲਜ ਦੇ ਨਿਰਮਾਣ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ।