ਅੰਮ੍ਰਿਤਸਰ, 8 ਅਪ੍ਰੈਲ: (ਵਿਸ਼ੇਸ਼ ਪ੍ਰਤੀਨਿਧੀ) ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਚੋਣਾਂ ਦੋਰਾਨ ਜੋ ਵਾਅਦੇ ਕੀਤੇ ਗਏ ਸਨ ਉਹ ਹਰ ਹੀਲੇ ਪੂਰੇ ਕੀਤੇ ਜਾਣਗੇ ਤੇ ਵਿਕਾਸ ਪੱਖੋ ਕੋਈ ਵੀ ਇਲਾਕਾ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਅਸਥਾਨ ਤੇ ਕੇਦਰੀ ਵਿਧਾਨ ਸਭਾ ਹਲਕੇ ਦੇ 18 ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ 20-20 ਹਜ਼ਾਰ ਦੀ ਰਾਸ਼ੀ ਦੇ 3.60 ਲੱਖ ਰੁਪਏ ਦੇ ਚੈਕ ਦੇਣ ਉਪਰੰਤ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਕੁਦਰਤੀ ਆਫਤਾਂ, ਬਿਮਾਰੀ ਅਤੇ ਕਰੋਨਾ ਮਹਾਂਮਾਰੀ ਦੌਰਾਨ ਕੁਝ ਪਰਿਵਾਰਾਂ ਦੀ ਆਰਥਿਕ ਸਥਿਤੀ ਕਾਫੀ ਕਮਜੋਰ ਹੋ ਗਈ ਸੀ ਦੀ ਆਰਥਿਕ ਮਦਦ ਲਈ ਇਨ੍ਹਾਂ ਪਰਿਵਾਰਾਂ ਨੂੰ ਇਹ ਰਾਸ਼ੀ ਦਿੱਤੀ ਜਾ ਰਹੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਮਹਾਂਮਰੀ ਦੌਰਾਨ ਕਾਫੀ ਲੋਕਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਇਨ੍ਹਾਂ ਪਰਿਵਾਰਾਂ ਦੀ ਮਦਦ ਕਰੀਏ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ 13 ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋ 20-20 ਹਜ਼ਾਰ ਰੁਪਏ ਦੇ ਚੈਕ ਦਿੱਤੇ ਗਏ ਹਨ। ਇਸ ਮੌਕੇ ਸ੍ਰੀ ਸੋਨੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਮਾਰੀ ਤੋ ਬੱਚਣ ਲਈ ਵੈਕਸੀਨ ਜ਼ਰੂਰ ਲਗਵਾਈ ਜਾਵੇ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਭੀੜ ਭੜੱਕੇ ਵਾਲੀਆਂ ਥਾਂਵਾਂਤੋਂ ਜਾਣ ਤੋਂ ਗੁਰੇਜ ਕਰਨ। ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਭਿਆਨਕ ਰੂਪ ਵਿੱਚ ਆਪਣੇ ਪੈਰ ਪਸਾਰ ਰਹੀ ਹੈ ਅਤੇ ਲੋਕਾਂਨੂੰ ਵੀ ਚਾਹੀਦਾ ਹੈ ਕਿ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਵੈਕਸੀਨ ਸਬੰਧੀ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਦੇ ਸਬੰਧ ਵਿੱਚ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ 45 ਸਾਲ ਤੋਂ ਵਧੇਰੇ ਉਮਰ ਵਾਲੇ ਲੋਕਾਂ ਨੂੰ ਕਰੋਨਾ ਵੈਕਸੀਨ ਲਗਾਈ ਜਾ ਰਹੀ ਹੈ ਤਾਂ ਜੋ ਇਸ ਮਹਾਂਮਾਰੀ ਦੇ ਪ੍ਰਭਾਵਾਂ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਲਗਾਈ ਜਾ ਰਹੀ ਹੈ। ਇਸ ਮੌਕੇ ਕੋਸਲਰ ਵਿਕਾਸ ਸੋਨੀ, ਸ੍ਰ ਪਰਮਜੀਤ ਸਿੰਘ ਚੋਪੜਾ, ਸ: ਇਕਬਾਲ ਸਿੰਘ ਸੈਰੀ, ਸ਼੍ਰੀ ਪ੍ਰਵੇਸ਼ ਗੁਲਾਟੀ, ਸ: ਬਲਦੇਵ ਸਿੰਘ ਚੋਹਾਨ,ਮੈਡਮ ਵੀਨਾ ਸੈਣੀ, ਮੈਡਮ ਰੇਖਾ, ਸ਼੍ਰੀਮਤੀ ਊਸ਼ਾ ਰਾਣੀ, ਦਿਵਯਾ ਸ਼ਰਮਾ, ਰਿੰਕੂ ਮਹੇਸ਼ਵਰੀ ਵੀ ਹਾਜਰ ਸਨ।
ਕੈਪਸ਼ਨ:- ਸ੍ਰੀ ਓਮ ਪ੍ਰਕਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਦਿੰਦੇ ਹੋਏ। ਨਾਲ ਹਨ ਕੌਂਸਲਰ ਵਿਕਾਸ ਸੋਨੀ