ਨਵਾਂਸ਼ਹਿਰ, 5 ਅਪ੍ਰੈਲ : (ਬਿਊਰੋ) ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਤਹਿਤ 42.86 ਲੱਖ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 792 ਆਂਗਣਵਾੜੀ ਸੈਂਟਰਾਂ ਵਿਚ ਦਾਖ਼ਲ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਨੂੰ ਲਾਭ ਦਿੱਤਾ ਜਾਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀ ਝਿੱਕੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਜਨਰਲ ਕੰਪੋਨੈਂਟ ਤਹਿਤ 12.86 ਲੱਖ ਰੁਪਏ ਅਤੇ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਐਸ. ਸੀ. ਐਸ. ਪੀ ਕੰਪੋਨੈਂਟ ਤਹਿਤ 30 ਲੱਖ ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਆਂਗਣਵਾੜੀ ਕੇਂਦਰਾਂ ਵਿਚ ਦਾਖ਼ਲ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਦੀ ਸਿਹਤ ਸੰਭਾਲ ਯਕੀਨੀ ਬਣਾਉਣ ਤੋਂ ਇਲਾਵਾ ਉਨਾਂ ਨੂੰ ਪੌਸ਼ਟਿਕ ਆਹਾਰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਫੋਟੋ :- ਸਤਵੀਰ ਸਿੰਘ ਪੱਲੀ ਝਿੱਕੀ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ।