'ਟੀਕਾ ਉਤਸਵ' ਤਹਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਕੇਂਦਰ ਵਿਖੇ ਲਗਾਇਆ ਵਿਸ਼ੇਸ਼ ਟੀਕਾਕਰਨ ਕੈਂਪ

ਨਵਾਂਸ਼ਹਿਰ, 14 ਅਪ੍ਰੈਲ 2021 : (ਬਿਊਰੋ) ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ "ਮਿਸ਼ਨ ਫਤਿਹ" ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਅੱਜ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਕੇਂਦਰ ਵਿਖੇ ਲਗਾਏ ਵਿਸ਼ੇਸ਼ ਟੀਕਾਕਰਨ ਕੈਂਪ ਦਾ ਦੌਰਾ ਕੀਤਾ। ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਦੇ ਨਾਲ ਡੀ.ਐੱਸ.ਪੀ. (ਸੀ.ਆਈ.ਡੀ.) ਦੀਦਾਰ ਸਿੰਘ, ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਪੀਏ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਡਾ ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਰੋਨਾ ਮੌਤਾਂ ਰੋਕਣ ਲਈ ਕੋਵਿਡ ਰੋਕੂ ਟੀਕਾ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 45 ਸਾਲ ਤੋਂ ਉਪਰਲੇ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਜ਼ਰੂਰ ਲਗਵਾਉਣ ਅਤੇ ਆਪਣੇ ਪਰਿਵਾਰਕ ਜੀਆਂ, ਰਿਸ਼ਤੇਦਾਰ, ਗੁਆਂਢੀਆਂ ਅਤੇ ਹੋਰ ਸਾਰੇ ਲਾਭਪਾਤਰੀਆਂ ਨੂੰ ਇਸ ਵਾਸਤੇ ਹੱਲਾਸ਼ੇਰੀ ਦੇਣ। ਉਨ੍ਹਾਂ ਕਿਹਾ ਕਿ ਟੀਕਾ ਲਗਵਾਉਣ ਨਾਲ ਸਰੀਰ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਵਾਸਤੇ ਪੂਰੀ ਤਨਦੇਹੀ ਨਾਲ ਲੱਗਾ ਹੋਇਆ ਹੈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਵੀ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਟੀਕਾਕਰਨ ਵੀ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਟੀਕੇ ਲਾਉਣ ਦਾ ਕੰਮ ਸਿਖਲਾਈ ਪ੍ਰਾਪਤ ਸਟਾਫ਼ ਦੁਆਰਾ ਮਾਹਰ ਡਾਕਟਰਾਂ ਦੀ ਸਿੱਧੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।