ਪੰਜਾਬ ਸਰਕਾਰ ਉਚੇਰੀ ਸਿੱਖਿਆ ਦੇ ਪਸਾਰ ਲਈ ਕਰ ਰਹੀ ਹੈ ਭਰਪੂਰ ਉਪਰਾਲੇ :- ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ
ਨਵਾਂਸ਼ਹਿਰ, 11 ਅਪ੍ਰੈਲ : (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਵਿਧਾਇਕ ਅੰਗਦ ਸਿੰਘ ਸਮੇਤ ਸਰਕਾਰੀ ਡਿਗਰੀ ਕਾਲਜ ਜਾਡਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ 11 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਜਾ ਰਹੀ ਕਾਲਜ ਦੀ ਬਿਲਡਿੰਗ ਦੇ ਕੰਮ ਦਾ ਮੁਆਇਨਾ ਕੀਤਾ। ਕਾਲਜ ਦੇ ਵੱਖ-ਵੱਖ ਬਲਾਕਾਂ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਇਹ ਕਾਲਜ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵਿਧਾਇਕ ਅੰਗਦ ਸਿੰਘ ਦੀਆਂ ਦੀਆਂ ਜੀਅ-ਤੋੜ ਕੋਸ਼ਿਸ਼ਾਂ ਸਦਕਾ ਇਸ ਇਲਾਕੇ ਵਿਚ ਮਨਜ਼ੂਰ ਕਰਵਾਏ ਗਏ ਇਸ ਵੱਕਾਰੀ ਸਿੱਖਿਆ ਕੇਂਦਰ ਦੀ ਆਲੀਸ਼ਾਨ ਇਮਾਰਤ ਦਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਨੌਜਵਾਨ ਵਿਧਾਇਕ ਹੋਣ ਦੇ ਨਾਤੇ ਉਹ ਇਲਾਕੇ ਦੇ ਨੌਜਵਾਨਾਂ ਨੂੰ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਬਣਾਉਣ ਲਈ ਬੇਹੱਦ ਗੰਭੀਰ ਹਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਅਤੇ ਉਸਾਰੂ ਪਾਸੇ ਲਗਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ 'ਖੇਲ੍ਹੋਂ ਇੰਡੀਆ' ਤਹਿਤ ਨਵਾਂਸ਼ਹਿਰ ਵਿਖੇ ਵਿਸ਼ਵ ਪੱਧਰੀ ਖੇਡ ਕੰਪਲੈਕਸ ਮਨਜ਼ੂਰ ਕਰਵਾਉਣ ਲਈ ਵੀ ਵਿਧਾਇਕ ਅੰਗਦ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਇਸ ਖਿੱਤੇ ਦੀ ਨੌਜਵਾਨੀ ਖੇਡਾਂ ਦੇ ਖੇਤਰ ਵਿਚ ਵਿਸ਼ਵ ਪੱਧਰ 'ਤੇ ਮੱਲ੍ਹਾਂ ਮਾਰਨ ਦੇ ਕਾਬਿਲ ਬਣੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਪਸਾਰ ਅਤੇ ਇਸ ਨੂੰ ਗੁਣਵੱਤਾ ਭਰਪੂਰ ਬਣਾਉਣ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿਚ ਵੀ ਨਵੀਆਂ ਉੱਚ ਸਿੱਖਿਆ ਸੰਸਥਾਵਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਅੰਗਦ ਸਿੰਘ ਨੇ ਇਸ ਮੌਕੇ ਦੱਸਿਆ ਕਿ ਇਸ ਕਾਲਜ ਵਿਚ ਕਲਾਸਾਂ ਚੱਲ ਰਹੀਆਂ ਹਨ ਅਤੇ ਬਿਲਡਿੰਗ ਦੀ ਉਸਾਰੀ ਦਾ ਰਹਿੰਦਾ ਕੰਮ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਰਾਣਾ ਕੁਲਦੀਪ ਸਿੰਘ, ਬੀ. ਡੀ. ਪੀ. ਓ ਰਾਜੇਸ਼ ਚੱਢਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੰਵਰ ਸਿੰਘ, ਸਰਪੰਚ ਰਜਿੰਦਰ ਸਿੰਘ, ਮੈਂਬਰ ਪੰਚਾਇਤ ਰਾਣਾ ਸੁਰੇਸ਼ ਕੁਮਾਰ, ਰਾਣਾ ਬਲਜੀਤ ਸਿੰਘ ਨੰਬਰਦਾਰ, ਸ਼ਿਵ ਕੁਮਾਰ, ਪੀ. ਏ ਸੁਭਾਸ਼ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਕੈਪਸ਼ਨ :- ਸਰਕਾਰੀ ਕਾਲਜ ਜਾਡਲਾ ਦੀ ਨਵੀਂ ਉਸਾਰੀ ਜਾ ਰਹੀ ਇਮਾਰਤ ਦਾ ਮੁਆਇਨਾ ਕਰਦੇ ਹੋਏ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ। ਨਾਲ ਹਨ ਵਿਧਾਇਕ ਅੰਗਦ ਸਿੰਘ ਅਤੇ ਹੋਰ।