ਪੰਜਾਬ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਵੇਗੀ-ਪ੍ਰਨੀਤ ਕੌਰ
ਹਿੰਦ ਦੀ ਚਾਦਰ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਵੱਲੋਂ ਲਗਾਈ ਸੇਵਾ ਨੂੰ ਚਾਅ ਨਾਲ ਪੂਰਾ ਕਰੇਗਾ ਨਗਰ ਨਿਗਮ -ਮੇਅਰ ਸੰਜੀਵ ਸ਼ਰਮਾ ਬਿੱਟੂ
ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਾਲੇ ਖੇਤਰ 'ਚ ਵਿਕਾਸ ਕਾਰਜਾਂ ਲਈ 92 ਲੱਖ ਰੁਪਏ ਖ਼ਰਚੇ-ਮੇਅਰ ਬਿੱਟੂ
ਪਟਿਆਲਾ, 2 ਅਪ੍ਰੈਲ: (ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਨਗਰ ਨਿਗਮ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹਿਰ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਉਸਾਰੇ ਜਾਣ ਵਾਲੇ ਯਾਦਗਾਰੀ ਗੇਟ ਦੀ ਸੇਵਾ ਅੱਜ ਬਾਅਦ ਦੁਪਹਿਰ ਸ੍ਰੀ ਚੌਪਈ ਸਾਹਿਬ ਦੇ ਪਾਠ ਉਪਰੰਤ ਅਰਦਾਸ ਕਰਕੇ ਅਰੰਭ ਹੋਈ। ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਵੱਲੋਂ ਕਰਵਾਈ ਜਾਣ ਵਾਲੀ ਇਸ ਸੇਵਾ ਦੀ ਅਰੰਭਤਾ ਮੌਕੇ ਕਰਵਾਏ ਧਾਰਮਿਕ ਸਮਾਰੋਹ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਸਮੇਤ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ, ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਨੇ ਵੀ ਇੱਕ ਸ਼ਰਧਾਲੂ ਵਜੋਂ ਸ਼ਮੂਲੀਅਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ਉਲੀਕੇ ਸਨ। ਪ੍ਰਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਹਿੰਦ ਦੀ ਚਾਦਰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਜਸ਼ਨਾਂ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਵੇਗੀ। ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਦੱਸਿਆ ਕਿ ਬੀਬਾ ਜੈ ਇੰਦਰ ਕੌਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਾਲੇ ਖੇਤਰ 'ਚ ਵਿਕਾਸ ਕਾਰਜਾਂ ਲਈ 92 ਲੱਖ ਰੁਪਏ ਭੇਜੇ ਸਨ। ਇਸ ਨਾਲ ਹੈਰੀਟੇਜ ਲਾਇਟਾਂ, ਫੁੱਟਪਾਥ, ਸੜਕ ਦੀ ਉਸਾਰੀ, ਮੀਂਹ ਦੇ ਪਾਣੀ ਦੀ ਨਿਕਾਸੀ ਦੇ ਕਾਰਜ ਕਰਵਾਏ ਹਨ। ਸ੍ਰੀ ਬਿੱਟੂ ਨੇ ਕਿਹਾ ਕਿ ਇਸ ਤੋਂ ਇਲਾਵਾ ਨਗਰ ਨਿਗਮ ਨੇ 25 ਲੱਖ ਰੁਪਏ ਦੀ ਲਾਗਤ ਨਾਲ ਬਿਜਲੀ ਦੀਆਂ ਤਾਰਾਂ, ਖੰਭੇ ਆਦਿ ਰਸਤੇ 'ਚੋਂ ਹਟਵਾਏ ਅਤੇ 1000 ਫੁੱਟ ਸੜਕ ਦੇ ਵਿਕਾਸ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਸੰਜੀਵ ਸ਼ਰਮਾ ਨੇ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਇਹ ਗੁਰਪੁਰਬ ਸਾਡੇ ਸਮੇਂ ਆ ਰਿਹਾ ਹੈ, ਇਸ ਲਈ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸੇਵਾ ਬਾਰੇ ਸੰਗਤ ਜੋ ਵੀ ਹੁਕਮ ਕਰੇਗੀ ਉਸ ਨੂੰ ਨਗਰ ਨਿਗਮ ਵੱਲੋਂ ਉਸਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਭਾਈ ਦਵਿੰਦਰ ਸਿੰਘ ਖ਼ਾਲਸਾ ਸੋਹਾਣੇ ਵਾਲੇ, ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਸ੍ਰੀ ਅੰਮ੍ਰਿਤਸਰ ਵਾਲੇ, ਮਾਤਾ ਵਿਪਨਪ੍ਰੀਤ ਕੌਰ, ਹੈਡ ਗ੍ਰੰਥੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਗਿਆਨੀ ਪ੍ਰਣਾਮ ਸਿੰਘ, ਹੈਡ ਗ੍ਰੰਥੀ ਮੋਤੀ ਬਾਗ ਸਾਹਿਬ ਗਿਆਨੀ ਹਰਵਿੰਦਰ ਸਿੰਘ, ਸਾਬਕਾ ਹੈਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ, ਗਿਆਨੀ ਅਵਤਾਰ ਸਿੰਘ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ, ਬਾਬਾ ਸ੍ਰੀ ਚੰਦ ਅਸਥਾਨ ਤੋਂ ਬਾਬਾ ਕਰਮਬੀਰ ਸਿੰਘ ਬੇਦੀ, ਬਾਬਾ ਅਜਮੇਰ ਸਿੰਘ ਅੰਗੀਠਾ ਸਾਹਿਬ, ਗਿਆਨੀ ਪ੍ਰਿਤਪਾਲ ਸਿੰਘ ਕਥਾਵਾਚਕ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ, ਤੋਂ ਇਲਾਵਾ ਹੋਰ ਵੱਡੀ ਗਿਣਤੀ ਸੰਤ-ਮਹਾਂਪੁਰਸ਼ ਤੇ ਸਿੱਖ ਸੰਗਤ ਹਾਜਰ ਸੀ। ਇਸ ਗੇਟ ਦੀ ਉਸਾਰੀ ਦੀ ਸੇਵਾ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਸੇਵਾਦਾਰ ਕੰਵਲਜੀਤ ਸਿੰਘ ਗੋਨਾ, ਗੁਰਿੰਦਰ ਸਿੰਘ ਬਿੱਟੂ, ਇੰਦਰਪ੍ਰੀਤ ਸਿੰਘ ਰੋਲੀ, ਅੰਮ੍ਰਿਤਪਾਲ ਸਿੰਘ ਟੀਟੂ, ਸ੍ਰੀ ਗੁਰੂ ਤੇਗ਼ ਬਹਾਦਰ ਸੇਵਕ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਭਵਨਪੁਨੀਤ ਸਿੰਘ ਸਮੇਤ ਪਟਿਆਲਾ ਸ਼ਹਿਰ ਦੀ ਸਮੂਹ ਸੰਗਤ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਸੇਵਕ ਜਥੇ ਵੱਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ 400 ਬੂਟੇ ਵੀ ਲਗਾਏ ਗਏ। ਸਮਾਰੋਹ ਮੌਕੇ ਪੀ.ਆਰ.ਟੀ.ਸੀ. ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਰਾਮਗੜ੍ਹੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ, ਹਰਵਿੰਦਰ ਸਿੰਘ ਨਿੱਪੀ, ਨਰੇਸ਼ ਦੁੱਗਲ, ਕੁਲਦੀਪ ਸਿੰਘ ਖ਼ਾਲਸਾ, ਅਤੁਲ ਜੋਸ਼ੀ, ਵਿਜੇ ਕੂਕਾ, ਨਿਖਿਲ ਬਾਤਿਸ਼ ਸ਼ੇਰੂ, ਹੈਪੀ ਵਰਮਾ, ਗੋਪਾਲ ਸਿੰਗਲਾ, ਆਰਤੀ ਸ਼ਰਮਾ, ਰਜਿੰਦਰ ਸ਼ਰਮਾ, ਹਰੀਸ਼ ਨਾਗਪਾਲ ਗਿਨੀ, ਸੰਦੀਪ ਮਲਹੋਤਰਾ, ਅਨੁਜ ਖੋਸਲਾ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਅਮਰਿੰਦਰ ਸਿੰਘ ਬਜਾਜ ਸਮੇਤ ਵੱਡੀ ਸ਼ਹਿਰ ਦੀ ਸ਼ਰਧਾਲੂ ਸੰਗਤ ਮੌਜੂਦ ਸੀ।
ਫੋਟੋ ਕੈਪਸ਼ਨ:- ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਗੁਰਦੁਆਰਾ ਮੋਤੀ ਬਾਗ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਯਾਦਗਾਰੀ ਗੇਟ ਦੀ ਉਸਾਰੀ ਦੀ ਸੇਵਾ ਦੀ ਅਰੰਭਤਾ ਮੌਕੇ ਕਰਵਾਏ ਗਿਆਨੀ ਪ੍ਰਣਾਮ ਸਿੰਘ ਵੱਲੋਂ ਅਰਦਾਸ ਕਰਨ ਮੌਕੇ ਸ਼ਿਰਕਤ ਕਰਦੇ ਹੋਏ। ਉਨ੍ਹਾਂ ਦੇ ਨਾਲ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਗਿਆਨੀ ਪਿੰਦਰਪਾਲ ਸਿੰਘ ਅਤੇ ਹੋਰ ਸੰਗਤ ਨਜ਼ਰ ਆ ਰਹੀ ਹੈ।