ਕੈਪਟਨ ਸਰਕਾਰ ਨੇ ਔਰਤਾਂ ਨੂੰ ਬਰਾਬਰੀ ਦਾ ਦਰਜਾ ਦੇਣ ਲਈ ਕ੍ਰਾਂਤੀਕਾਰੀ ਕਦਮ ਪੁੱਟੇ-ਕੇ.ਕੇ. ਸ਼ਰਮਾ
ਪਟਿਆਲਾ, 1 ਅਪ੍ਰੈਲ: (ਬਿਊਰੋ) ਮਹਿਲਾ ਸ਼ਸਕਤੀਕਰਨ ਤੇ ਸਮਾਜਿਕ ਬਰਾਬਰੀ ਲਈ ਪੰਜਾਬ ਵਾਸੀ ਔਰਤਾਂ ਨੂੰ ਅੱਜ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕੀਤੇ ਜਾਣ ਨੂੰ ਇੱਕ ਇਤਿਹਾਸਕ ਕਦਮ ਦੱਸਦਿਆਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਕ੍ਰਾਂਤੀਕਾਰੀ ਕਦਮ ਪੁੱਟੇ ਹਨ। ਮੁੱਖ ਮੰਤਰੀ ਵੱਲੋਂ ਸੂਬੇ ਦੀਆਂ ਸਾਰੀਆਂ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੀ ਸ਼ੁਰੂਆਤ ਲਈ ਕਰਵਾਏ ਗਏ ਆਨਲਾਈਨ ਸਮਾਗਮ ਮੌਕੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਵਰਚੁਅਲ ਸਮਾਰੋਹ ਦੀ ਪ੍ਰਧਾਨਗੀ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਕੀਤੀ। ਇਸ ਤੋਂ ਬਾਅਦ ਸਥਾਨਕ ਬੱਸ ਅੱਡੇ ਵਿਖੇ ਮਹਿਲਾਵਾਂ ਲਈ ਬੱਸ ਨੂੰ ਹਰੀ ਝੰਡੀ ਦੇਣ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਹਿਫ਼ਾਜ਼ਤ ਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕੀਤੀ ਉਸ ਤੋਂ ਇਲਾਵਾ ਬਣਦੇ ਹੱਕ ਦੇਣ ਲਈ ਜਿੱਥੇ ਉਨ੍ਹਾਂ ਨੂੰ ਪੰਚਾਇਤੀ ਤੇ ਸਥਾਨਕ ਸਰਕਾਰਾਂ ਚੋਣਾਂ 'ਚ 50 ਫੀਸਦੀ ਰਾਖਵਾਂਕਰਨ ਕੀਤਾ ਉਥੇ ਹੀ ਲੜਕੀਆਂ ਨੂੰ ਸਮਰੱਥ ਬਣਾਉਣ ਲਈ ਪਹਿਲਕਦਮੀ ਕਰਦਿਆਂ ਸਰਕਾਰੀ ਨੌਕਰੀਆਂ 'ਚ 33 ਫੀਸਦੀ ਰਾਖਵਾਂਕਰਨ ਵੀ ਦਿੱਤਾ। ਚੇਅਰਮੈਨ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਦੀਆਂ ਇਸ ਵੇਲੇ 1107 ਬੱਸਾਂ ਚੱਲ ਰਹੀਆਂ ਹਨ ਤੇ ਜਲਦੀ ਹੀ 255 ਨਵੀਆਂ ਬੱਸਾਂ ਪੀ.ਆਰ.ਟੀ.ਸੀ. ਦੇ ਬੇੜੇ 'ਚ ਹੋਰ ਸ਼ਾਮਲ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਰੀਆਂ 'ਚ ਹੀ ਮਹਿਲਾਵਾਂ ਦੀ ਸੁਰੱਖਿਆ ਲਈ ਉਚੇਚੇ ਪ੍ਰਬੰਧ ਕੀਤੇ ਹਨ, ਜਿਨ੍ਹਾਂ 'ਚ ਬੱਸਾਂ ਦੇ ਅਮਲੇ ਵੱਲੋਂ ਮਹਿਲਾਵਾਂ ਵੱਲੋਂ ਚੰਗਾ ਵਰਤਾਓ, ਜੀਪੀਐਸ, ਪੈਨਿਕ ਬਟਨ, ਵੂਮੈਨ ਹੈਲਪ ਲਾਈਨ ਨੰਬਰ ਲਿਖਣਾ ਆਦਿ ਸ਼ਾਮਲ ਹੈ। ਇਸ ਮੌਕੇ ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ ਅਤੇ ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਾ ਫੈਸਲਾ ਇੱਕ ਇਤਿਹਾਸਕ ਫੈਸਲਾ ਹੈ ਅਤੇ ਇਹ ਮਹਿਲਾਵਾਂ ਤੇ ਲੜਕੀਆਂ ਨੂੰ ਪੜ੍ਹਾਈ ਤੇ ਨੌਕਰੀ ਲਈ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਨੂੰ ਹੋਰ ਵੀ ਸੁਖਾਲਾ ਕਰੇਗਾ। ਇਸ ਮੌਕੇ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਨਗਰ ਸੁਧਾਰ ਟਰਸਟ ਚੇਅਰਮੈਨ ਸੰਤ ਬਾਂਗਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਪਨਗ੍ਰੇਨ ਦੇ ਡਾਇਰੈਕਟਰ ਰਜਨੀਸ਼ ਸ਼ੋਰੀ, ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਨਰਿੰਦਰਪਾਲ ਲਾਲੀ, ਸੋਨੂ ਸੰਗਰ, ਰਜੇਸ਼ ਮੰਡੋਰਾ, ਗੋਪੀ ਰੰਗੀਲਾ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਇਸਮਤ ਵਿਜੇ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੰਬੋਜ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜੀ.ਐਮ. ਚੰਡੀਗੜ੍ਹ ਡਿਪੂ ਮਨਿੰਦਰ ਸਿੰਘ ਸਿੱਧੂ, ਜੀ.ਐਮ. ਪਟਿਆਲਾ ਡਿਪੂ ਜਤਿੰਦਰ ਸਿੰਘ ਗਰੇਵਾਲ, ਜੀ.ਐਮ. ਪ੍ਰਬੰਧਕੀ ਸੁਰਿੰਦਰ ਸਿੰਘ ਵੀ ਮੌਜੂਦ ਸਨ।
ਫੋਟੋ ਕੈਪਸ਼ਨ-ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਪ੍ਰਦਾਨ ਕਰਨ ਲਈ ਬੱਸ ਅੱਡਾ ਪਟਿਆਲਾ ਵਿਖੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ। ਉਨ੍ਹਾਂ ਨਾਲ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਸ਼ਰਮਾ, ਗੁਰਸ਼ਰਨ ਕੌਰ ਰੰਧਾਵਾ, ਬਿਮਲਾ ਸ਼ਰਮਾ, ਯੋਗਿੰਦਰ ਸਿੰਘ ਯੋਗੀ, ਕੇ.ਕੇ. ਸਹਿਗਲ, ਸੋਨੂ ਸੰਗਰ ਸਮੇਤ ਹੋਰ ਵੀ ਨਜ਼ਰ ਆ ਰਹੇ ਹਨ।