-ਜ਼ਿਲ੍ਹਾ ਪ੍ਰਸ਼ਾਸਨ ਪ੍ਰਦਰਸ਼ਨਕਾਰੀਆਂ ਨਾਲ ਲਗਾਤਾਰ ਸੰਪਰਕ 'ਚ ਹਨ
ਪਟਿਆਲਾ, 14 ਅਪ੍ਰੈਲ: (ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੀ.ਐਸ.ਐਨ.ਐਲ. ਟਾਵਰ 'ਤੇ ਚੜ੍ਹਕੇ ਪ੍ਰਦਰਸ਼ਨ ਕਰ ਰਹੇ ਈ.ਟੀ.ਟੀ. ਟੀ.ਈ.ਟੀ. ਪ੍ਰਦਰਸ਼ਨਕਾਰੀਆਂ ਨੂੰ ਟਾਵਰ ਤੋਂ ਹੇਠਾਂ ਉਤਾਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਚੀਮਾ ਅਤੇ ਡੀ.ਐਸ.ਪੀ. ਸਿਟੀ-1 ਯੋਗੇਸ਼ ਸ਼ਰਮਾ ਇਨ੍ਹਾਂ ਦੋਵਾਂ ਪ੍ਰਦਰਸ਼ਨਕਾਰੀਆਂ ਨਾਲ ਲਗਾਤਾਰ ਸੰਪਰਕ 'ਚ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਪੱਖੋਂ ਯਤਨ ਕਰ ਰਹੇ ਹਨ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਨਾਲ ਇਨ੍ਹਾਂ ਦੇ ਮੁੱਦੇ ਨੂੰ ਵਿਚਾਰ ਕੇ ਇਸ ਮਸਲੇ ਨੂੰ ਹੱਲ ਕਰਵਾਇਆ ਜਾਵੇ ਅਤੇ ਨਾਲ ਹੀ ਇਨ੍ਹਾਂ ਵਿਅਕਤੀਆਂ ਦੀ ਸੁਰੱਖਿਆ ਲਈ ਹੋਰ ਉਪਰਾਲੇ ਵੀ ਤਲਾਸ਼ੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਜੋ ਕਿ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਦੇ ਨਾਲ ਟਾਵਰ ਵਾਲੀ ਥਾਂ ਦਾ ਦੌਰਾ ਕਰਕੇ ਆਏ ਸਨ, ਨੇ ਦੋਵਾਂ ਪ੍ਰਦਰਸ਼ਨਕਾਰੀਆਂ ਨਾਲ ਫੋਨ 'ਤੇ ਵੀ ਗੱਲਬਾਤ ਕਰਦਿਆਂ ਦੋਵਾਂ ਦੇ ਪਰਿਵਾਰਾਂ ਦੇ ਵਡੇਰੇ ਹਿੱਤਾਂ ਦੇ ਸਨਮੁੱਖ ਇਨ੍ਹਾਂ ਨੂੰ ਟਾਵਰ ਤੋਂ ਹੇਠਾਂ ਉਤਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਜ਼ੋਰ ਦੇਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਦੋਵਾਂ ਦੀ ਸੁਰੱਖਿਆ ਨੂੰ ਲੈਕੇ ਗੰਭੀਰ ਯਤਨ ਕਰ ਰਿਹਾ ਹੈ ਅਤੇ ਰਾਜ ਸਰਕਾਰ ਵੀ ਇਨ੍ਹਾਂ ਦੀਆਂ ਯੋਗ ਮੰਗਾਂ ਨੂੰ ਕਾਨੂੰਨੀ ਦਾਇਰੇ 'ਚ ਰਹਿੰਦੇ ਹੋਏ ਪੂਰਾ ਕਰਨ ਲਈ ਹਮਦਰਦੀ ਵਾਲਾ ਰਵੱਈਆ ਰੱਖਦੀ ਹੈ।
ਫੋਟੋ ਕੈਪਸ਼ਨ-ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਬੀ.ਐਸ.ਐਨ.ਐਲ. ਟਾਵਰ 'ਤੇ ਚੜ੍ਹੇ ਪ੍ਰਦਰਸ਼ਨਕਾਰੀਆਂ ਨਾਲ ਫੋਨ 'ਤੇ ਗੱਲਬਾਤ ਕਰਦੇ ਹੋਏ। ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਵੀ ਨਜ਼ਰ ਆ ਰਹੇ ਹਨ।