ਤਨਖ਼ਾਹ ਕਮਿਸ਼ਨ ਦੀ ਮਿਆਦ ਵਿੱਚ ਵਾਧਾ ਕਰਨ ਦੀ ਨਿਖੇਧੀ
ਨਵਾਂਸ਼ਹਿਰ 6 ਅਪ੍ਰੈਲ : (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਕੋਵਿਡ -19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ੍ਰੀ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੇ ਸ਼ੁਰੂ ਵਿੱਚ ਸ੍ਰੀ ਮਹਿੰਦਰ ਸਿੰਘ ਪਰਵਾਨਾ, ਚੇਅਰਮੈਨ ਪੰਜਾਬ ਪੈਨਸ਼ਨਰਜ਼ ਕਨਫੈਡਰੇਸ਼ਨ ਤੇ ਮੈਡਮ ਕਮਲੇਸ਼ ਕੁਮਾਰੀ ਦੀ ਬੇਵਕਤ ਮੌਤ ਤੇ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੀਟਿੰਗ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ। ਸ੍ਰੀ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ ਰਿਟਾਇਰਡ ਪ੍ਰਿੰਸੀਪਲ, ਰਾਮ ਮਿੱਤਰ ਕੋਹਲੀ, ਗੁਰਦਿਆਲ ਸਿੰਘ ਜਗਤਪੁਰ ਅਤੇ ਕਰਨੈਲ ਸਿੰਘ ਰਾਹੋਂ ਨੇ ਮੀਟਿੰਗ ਵਿਚ ਬੋਲਦਿਆਂ ਪੰਜਾਬ ਸਰਕਾਰ ਵੱਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੇਣ ਦੀ ਮਿਆਦ ਵਿੱਚ ਵਾਧਾ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕਰਕੇ ਜਨਵਰੀ 2016 ਤੋਂ ਲਾਗੂ ਕਰਨ, ਡੀ ਏ ਦੀਆਂ ਕਿਸ਼ਤਾਂ ਅਤੇ ਬਕਾਇਆ ਤੁਰੰਤ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ। ਮੀਟਿੰਗ ਵਿੱਚ ਮੈਡਮ ਕਮਲੇਸ਼, ਪਿਆਰਾ ਸਿੰਘ ਰੰਧਾਵਾ, ਅਸ਼ੋਕ ਕੁਮਾਰ ਕੈਸ਼ੀਅਰ, ਅਵਤਾਰ ਸਿੰਘ ਛੋਕਰਾ, ਬਲਦੇਵ ਰਾਜ ਨਾਗਰ, ਜਰਨੈਲ ਸਿੰਘ ਜਾਫਰਪੁਰ, ਸੁਰੇਸ਼ ਕੁਮਾਰ ਰਠੌਰ, ਰਾਮ ਪਾਲ, ਕੁਲਦੀਪ ਸਿੰਘ, ਦੀਦਾਰ ਸਿੰਘ ਹੈੱਡਮਾਸਟਰ, ਜੋਗਾ ਸਿੰਘ, ਭਾਗ ਸਿੰਘ, ਕੇਵਲ ਕੁਮਾਰ, ਰਣਜੀਤ ਸਿੰਘ, ਅਵਤਾਰ ਸਿੰਘ ਪੁੰਨੂੰ ਮੁਜਾਰਾ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।