ਨਵਾਂਸ਼ਹਿਰ 12 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧੀ) ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ 2020 ਦੇ ਵਿਰੋਧ ਵਿਚ ਪਿੰਡ ਮਹਿਦੀ ਪੁਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ, ਜਸਬੀਰ ਦੀਪ ਅਤੇ ਜੋਗਾ ਸਿੰਘ ਮਹਿੰਦੀ ਪੁਰ ਨੇ ਕਿਹਾ ਕਿ ਦੇਸ਼ ਭਰ ਦੇ ਲੋਕ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ-2020ਨੂੰ ਰੱਦ ਕਰਾਉਣ, ਖੇਤੀ ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਦੀਆਂ ਮੰਗਾਂ ਨੂੰ ਲੈਕੇ ਸਰਕਾਰ ਵਿਰੁੱਧ ਤਿੱਖੇ ਰੋਹ ਵਿਚ ਹਨ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੂੰ ਦੇਸ਼ ਦੀ ਕਿਸਾਨੀ ਦੇ ਰੋਹ ਅੱਗੇ ਝੁਕਦਿਆਂ ਖੇਤੀ ਕਾਨੂੰਨ ਰੱਦ ਕਰਨੇ ਹੀ ਪੈਣਗੇ। ਉਹਨਾਂ ਕਿਹਾ ਕਿ ਕਿਸਾਨਾਂ ਨੇ 10-11 ਅਪ੍ਰੈਲ ਨੂੰ ਦਿੱਲੀ ਦਾ ਕੇ ਐਮ ਪੀ ਰੋਡ 24 ਘੰਟੇ ਲਈ ਜਾਮ ਕਰਕੇ ਸਾਬਤ ਕਰ ਦਿੱਤਾ ਹੈ ਕਰ ਦਿੱਤਾ ਕਿ ਕਿਸਾਨਾਂ ਦਾ ਜਜ਼ਬਾ ਬਰਕਰਾਰ ਹੈ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਵਿਚੋਂ ਵਾਰੀਆਂ ਪਾਕੇ ਦਿੱਲੀ ਮੋਰਚੇ ਵਿਚ ਸ਼ਾਮਲ ਹੋਣ ਲਈ ਜਾਣ।ਕਰੋਨਾ ਦੀ ਆੜ ਹੇਠ ਪੁਲਸ ਵਲੋਂ ਨਾਕਿਆਂ ਉੱਤੇ ਵਸੂਲੇ ਜਾਂਦੇ ਜੁਰਮਾਨਿਆਂ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਇਸਦੇ ਵਿਰੁੱਧ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।ਆਗੂਆਂ ਨੇ ਕਿਹਾ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਡਾਕਟਰ ਬੀ ਆਰ ਅੰਬੇਡਕਰ ਦੀ ਜਯੰਤੀ ਮਨਾਈ ਜਾ ਰਹੀ ਹੈ ਜਿਸਦੀ ਅਗਵਾਈ ਮਜਦੂਰ ਆਗੂ ਕਰਨਗੇ। ਇਫਟੂ ਵਲੋਂ ਵੀ 14 ਅਪ੍ਰੈਲ ਨੂੰ ਦੁਸਹਿਰਾ ਗਰਾਉਂਡ ਨਵਾਂਸ਼ਹਿਰ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਦੀ ਜਯੰਤੀ ਮਨਾਈ ਜਾਵੇਗੀ।
ਕੈਪਸ਼ਨ:ਮੀਟਿੰਗ ਵਿਚ ਸ਼ਾਮਲ ਮਹਿੰਦੀ ਪੁਰ ਵਾਸੀ।
ਕੈਪਸ਼ਨ:ਮੀਟਿੰਗ ਵਿਚ ਸ਼ਾਮਲ ਮਹਿੰਦੀ ਪੁਰ ਵਾਸੀ।