ਨਵਾਂਸ਼ਹਿਰ, 19 ਅਪ੍ਰੈਲ :(ਬਿਊਰੋ) ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਪਿ੍ਰੰਸੀਪਲ ਸਰਬਜੀਤ ਸਿੰਘ ਅਤੇ ਸਮੂਹ ਸਟਾਫ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਵਾਂਸ਼ਹਿਰ ਦੇ ਨਵੇਂ ਵਿੱਦਿਅਕ ਸੈਸ਼ਨ 2021-22 ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਇਸ ਪ੍ਰਾਸਪੈਕਟਸ ਰਾਹੀਂ ਸਕੂਲ ਦੀਆਂ ਵਿਲੱਖਣ ਪ੍ਰਾਪਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਸੁਚੱਜਾ ਯਤਨ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਉਨਾਂ ਨੂੰ ਇਸੇ ਤਰਾਂ ਮਿਹਨਤ ਤੇ ਲਗਨ ਨਾਲ ਸਕੂਲ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਦੀ ਤਾਕੀਦ ਕੀਤੀ ਅਤੇ ਵਿਦਿਆਰਥੀਆਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ। ਉਨਾਂ ਕਿਹਾ ਕਿ ਇਹ ਸਕੂਲ ਜ਼ਿਲੇ ਦੀ ਇਕ ਵੱਕਾਰੀ ਸਿੱਖਿਆ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਉਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਮੋਹਰੀ ਭੂਮਿਕਾ ਅਦਾ ਕਰ ਰਹੀ ਹੈ। ਉਨਾਂ ਕਿਹਾ ਕਿ ਮਿਹਨਤੀ ਅਤੇ ਕਾਬਿਲ ਅਧਿਆਪਕਾਂ ਸਦਕਾ ਇਸ ਸਕੂਲ ਨੇ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਹੋਰਨਾਂ ਗਤੀਵਿਧੀਆਂ ਵਿਚ ਵੀ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਇਸ ਮਾਣਮੱਤੀ ਸੰਸਥਾ ਵਿਚੋਂ ਸਿੱਖਿਆ ਹਾਸਲ ਕਰਨ ਵਾਲੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿਚ ਉੱਚ ਮੁਕਾਮ ਹਾਸਲ ਕੀਤਾ ਹੈ। ਉਨਾਂ ਕਿਹਾ ਕਿ ਇਸ ਸਿੱਖਿਆ ਸੰਸਥਾ ਨੂੰ ਬੁਲੰਦੀਆਂ 'ਤੇ ਪਹੰੁਚਾਉਣ ਦਾ ਮੇਰਾ ਸ਼ੁਰੂ ਤੋਂ ਹੀ ਸੁਪਨਾ ਰਿਹਾ ਹੈ, ਜਿਸ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਇਸ ਸੰਸਥਾ ਨੂੰ 8 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਮਾਰਟ ਸਕੂਲ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਸਕੂਲ ਦੀ ਨਵੀਂ ਆਲੀਸ਼ਾਨ ਬਿਲਡਿੰਗ, ਆਧੁਨਿਕ ਲੈਬਾਂ ਅਤੇ ਬਾਹਰੀ ਲੈਂਡ ਸਕੇਪਿੰਗ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਵੇਗੀ। ਉਨਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਲਈ ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਏ ਜਾਣਗੇ। ਪਿ੍ਰੰਸੀਪਲ ਸਰਬਜੀਤ ਸਿੰਘ ਵੱਲੋਂ ਸਕੂਲ ਦੀ ਬਿਹਤਰੀ ਲਈ ਵਿਧਾਇਕ ਅੰਗਦ ਸਿੰਘ ਵੱਲੋਂ ਕਰਵਾਏ ਜਾ ਰਹੇ ਬਿਹਤਰੀਨ ਕਾਰਜਾਂ ਲਈ ਉਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪਿ੍ਰਧੀ ਗੁਪਤਾ, ਹਿੰਮੀ, ਮੋਨਿਕਾ ਭੱਲਾ, ਨਿਤਿਕਾ ਭੰਡਾਰੀ, ਸੁਸ਼ਮਾ ਰਾਣੀ, ਸਵਿਤਾ ਪਾਲ, ਸੰਜੀਵ ਕੁਮਾਰ, ਗੁਰਸ਼ਰਨਦੀਪ, ਯੂਨਸ ਖੋਖਰ, ਨਰਿੰਦਰ ਸੈਣੀ, ਅਨੀਤਾ ਅਗਨੀਹੋਤਰੀ, ਜਤਿੰਦਰ ਕੌਰ, ਅਦਿੱਤਿਆ ਜੈਰਥ, ਈਨਾ ਅਤੇ ਹੋਰ ਹਾਜ਼ਰ ਸਨ।
ਕੈਪਸ਼ਨ :- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਨਵੇਂ ਵਿੱਦਿਅਕ ਸੈਸ਼ਨ ਦਾ ਪ੍ਰਾਸਪੈਕਟਸ ਜਾਰੀ ਕਰਦੇ ਹੋਏ ਵਿਧਾਇਕ ਅੰਗਦ ਸਿੰਘ ਨਾਲ ਹਨ ਪਿ੍ਰੰਸੀਪਲ ਸਰਬਜੀਤ ਸਿੰਘ ਤੇ ਸਕੂਲ ਸਟਾਫ।
ਕੈਪਸ਼ਨ :- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਨਵੇਂ ਵਿੱਦਿਅਕ ਸੈਸ਼ਨ ਦਾ ਪ੍ਰਾਸਪੈਕਟਸ ਜਾਰੀ ਕਰਦੇ ਹੋਏ ਵਿਧਾਇਕ ਅੰਗਦ ਸਿੰਘ ਨਾਲ ਹਨ ਪਿ੍ਰੰਸੀਪਲ ਸਰਬਜੀਤ ਸਿੰਘ ਤੇ ਸਕੂਲ ਸਟਾਫ।