ਜਲਦ ਹੀ ਬਣਾਇਆ ਜਾਵੇਗਾ ਨਵਾਂ ਡੇਅਰੀ ਕੰਪਲੈਕਸ : ਸ੍ਰ ਔਜਲਾ
ਅੰਮ੍ਰਿਤਸਰ, 7 ਅਪ੍ਰੈਲ: (ਬਿਊਰੋ) ਗੁਰੂ ਦੀ ਨਗਰੀ ਵਿੱਚ ਉਦਯੋਗ, ਸੀਵਰੇਜ ਅਤੇ ਡੇਅਰੀਆਂ ਦਾ ਪਾਣੀ ਧਰਤੀ ਹੇਠਲੇ ਪਾਣੀ ਨਾਲ ਮਿਲਣ ਕਰਕੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਅਤੇ ਨਵਜੰਮੇ ਬੱਚਿਆਂ ਦਾ ਡੀ:ਐਨ:ਏ ਵੀ ਪ੍ਰਭਾਵਿਤ ਹੋ ਰਿਹਾ ਹੈ ਜਿਸ ਨਾਲ ਸਾਡੀਆਂ ਆਉਣ ਵਾਲੀਆਂ ਪੀੜੀਆਂ ਵੀ ਕਈ ਬਿਮਾਰੀਆਂ ਵਿੱਚ ਜਕੜ ਜਾਣਗੀਆਂ। ਇਸ ਮੁਸ਼ਕਲ ਨਾਲ ਨਿਪਟਣ ਲਈ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਸਥਾਨਕ ਬਚਤ ਭਵਨ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਔਜਲਾ ਨੇ ਦੱਸਿਆ ਕਿ ਤੁੰਗ ਢਾਬ ਡਰੇਨੇਜ ਵਿੱਚ 6 ਡਰੇਨਾਂ ਦਾ ਪਾਣੀ ਮਿਲਦਾ ਹੈ ਅਤੇ ਕਈ ਉਦਯੋਗਾਂ ਅਤੇ ਡੇਅਰੀਆਂ ਦਾ ਪਾਣੀ ਵੀ ਡਰੇਨਾਂ ਵਿੱਚ ਮਿਲਣ ਕਰਕੇ ਧਰਤੀ ਹੇਠਲਾ ਪਾਣੀ ਕਾਫੀ ਗੰਧਲਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਇਸ ਸਮੱਸਿਆ ਤੇ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲਾ ਸਮਾਂ ਕਾਫੀ ਘਾਤਕ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਨਾਲ ਨਿਪਟਣ ਲਈ ਸਬੰਧਤ ਵਿਭਾਗਾਂ ਨਾਲ ਮਿਲ ਕੇ ਕਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਜਿਲੇ੍ਹ ਵਿੱਚ ਇਕ ਨਵਾਂ ਡੇਅਰੀ ਕੰਪਲੈਕਸ ਤਿਆਰ ਕੀਤਾ ਜਾਵੇਗਾ ਅਤੇ ਇਸ ਕੰਪਲੈਕਸ ਵਿੱਚ ਟਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਸ੍ਰ ਔਜਲਾ ਨੇ ਨਵੇਂ ਡੇਅਰੀ ਕੰਪਲੈਕਸ ਬਣਾਉਣ ਲਈ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਜਲਦੀ ਹੀ ਇਕ ਪ੍ਰਾਜੈਕਟ ਤਿਆਰ ਕੀਤਾ ਜਾਵੇ। ਸ੍ਰ ਔਜਲਾ ਨੇ ਕਿਹਾ ਕਿ ਨੈਸ਼ਨਲ ਗੀ੍ਰਨ ਟ੍ਰਿਬਿਨਲ ਵਲੋ ਵੀ ਨਗਰ ਨਿਗਮ ਅਤੇ ਪ੍ਰਦੂਸ਼ਨ ਬੋਰਡ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਕਿ ਡਰੇਨਜ਼ ਵਿਚ ਸੀਵਰੇਜ,ਉਦਯੋਗਾਂ ਅਤੇ ਡੇਅਰੀਆਂ ਦਾ ਪਾਣੀ ਨਾ ਪਾਇਆ ਜਾਵੇ। ਸ: ਅੋਜਲਾ ਨੇ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸੜਕਾਂ ਦੇ ਸੱਜੇ ਅਤੇ ਖੱਬੇ ਪਾਸੇ ਨਵੀ ਪਾਇਪ ਲਾਈਨ ਪਾਈ ਜਾਵੇ ਤਾਂ ਜੋ ਇਸ ਪਾਈਪ ਲਾਈਨ ਰਾਹੀਂ ਸੀਵਰੇਜ, ਡੇਅਰੀਆਂ ਅਤੇ ਉਦਯੋਗਾਂ ਦੇ ਪਾਣੀ ਦਾ ਨਿਕਾਸ ਕੀਤਾ ਜਾਵੇ ਅਤੇ ਡਰੇਨੇਜ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਜ਼ਲਦੀ ਇਕ ਇਕ ਨਵਾਂ ਪ੍ਰੋਜੈਕਟ ਤਿਆਰ ਕੀਤਾ ਜਾਵੇ। ਸ: ਔਜਲਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੀ ਜੀ ਆਈ ਦੇ ਮਾਹਿਰਾਂ ਵਲੋ ਖੋਜ ਕੀਤੀ ਗਈ ਹੈ ਕਿ ਗੁਰੂ ਨਗਰੀ ਵਿਚ ਧਰਤੀ ਹੇਠਲਾਂ ਪਾਣੀ ਅਤੇ ਹਵਾ ਦਾ ਪ੍ਰਦੂਸਨ ਬਹੁਤ ਖ਼ਤਰਨਾਕ ਸਥਿਤੀ ਤੇ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਣੀ ਅਤੇ ਹਵਾ ਦੇ ਪ੍ਰਦੂਸ਼ਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੋ ਰਹੀਆਂ ਹਨ,ਜਿਸ ਨਾਲ ਡਰੇਨਜ਼ ਦੇ ਨਾਲ ਲਗਦੀਆਂ ਰਿਹਾਇਸ਼ੀ ਕਾਲੋਨੀ ਦੇ ਨਵਜੰਮੇ ਬੱਚਿਆਂ ਦੇ ਡੀ ਐਨ ਏ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਵਾ ਪ੍ਰਦੂਸ਼ਨ ਦੇ ਨਾਲ ਲੋਕਾਂ ਦੇ ਘਰਾਂ ਦੇ ਇਲੈਕਟਰੋਨਿਕ ਸਮਾਨ ਵੀ ਖ਼ਰਾਬ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਦੀ ਨਗਰੀ ਵਿਚ ਬਾਹਰੋ ਆਉਣ ਵਾਲੇ ਯਾਤਰੀਆਂ ਤੇ ਵੀ ਇਸ ਦਾ ਮਾੜਾ ਪ੍ਰਭਾਵ ਪੈ ਰਿਹਾ ਹੈ। ਸ: ਔਜਲਾ ਵਲੋ ਇੰਨ੍ਹਾਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇਕ ਟਾਸਕ ਫੋਰਸ ਕਮੇਟੀ ਗਠਨ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕਮੇਟੀ 10 ਦਿਨ ਦੇ ਅੰਦਰ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ। ਸ੍ਰ ਔਜਲਾ ਨੇ ਕਿਹਾ ਕਿ ਇਸ ਕਮੇਟੀ ਵਿੱਚ ਡਿਪਟੀ ਕਮਿਸ਼ਨਰ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ, ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀ, ਡੀ:ਡੀ:ਪੀ:ਓ, ਡਰੇਨੇਜ ਵਿਭਾਗ ਦੇ ਅਧਿਕਾਰੀ, ਇੰਡਸਟਰੀ ਵਿਭਾਗ, ਉਦਯੋਗਪਤੀਆਂ ਤੋਂ ਇਲਾਵਾ ਐਨ:ਜੀ:ਓ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਸ਼ਹਿਰ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਨਵਾਂ ਪਲਾਨ ਤਿਆਰ ਕਰੇਗੀ ਅਤੇ ਆਪਣੇ ਸੁਝਾਓ ਵੀ ਦੇਵੇਗੀ। ਇਸ ਮੀਟਿੰਗ ਵਿੱਚ ਵਿਧਾਇਕ ਸ੍ਰੀ ਸੁਨੀਲ ਦੱਤੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਦਿਨੇਸ਼ ਬੱਸੀ, ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਮੁੱਧਲ, ਐਸ:ਸੀਡਰੇਨੇਜ ਮਨਜੀਤ ਸਿੰਘ, ਐਕਸੀਅਨ ਡਰੇਨੇਜ ਸ੍ਰ ਚਰਨਜੀਤ ਸਿੰਘ, ਉਦਯੋਗਪਤੀ ਸ੍ਰੀ ਕਿਸ਼ਨ ਕੁਮਾਰ ਕੱਕੂ, ਸੰਜੀਵ ਕੰਧਾਰੀ, ਕਮਲ ਡਾਲਮੀਆ ਤੋਂ ਇਲਾਵਾ ਪ੍ਰਦੂਸ਼ਣ ਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।