ਢਾਹਾਂ ਕਲੇਰਾਂ ਨਰਸਿੰਗ ਕਾਲਜ ਵਿਚ ਨਵੇਂ ਵਿਦਿਆਰਥੀਆਂ ਲਈ ਨਰਸਿੰਗ ਸੁੰਹ ਚੁੱਕ ਸਮਾਗਮ ਦਾ ਆਯੋਜਿਨ

ਢਾਹਾਂ ਕਲੇਰਾਂ ਨਰਸਿੰਗ ਕਾਲਜ ਵਿਚ ਨਵੇਂ ਵਿਦਿਆਰਥੀਆਂ ਲਈ ਨਰਸਿੰਗ ਸੁੰਹ ਚੁੱਕ ਸਮਾਗਮ ਦਾ ਆਯੋਜਿਨ
ਬੰਗਾ : 5 ਅਪ੍ਰੈਲ : -()
ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ-ਕਲੇਰਾਂ ਵਿਖੇ ਨਵੇਂ ਨਰਸਿੰਗ ਵਿਦਿਆਰਥੀਆਂ ਦੀ ਆਮਦ 'ਤੇ ਸੁੰਹ ਚੁੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਨੇ ਸ਼ਮਾਂ ਰੌਸ਼ਨ ਕਰ ਕੇ ਕੀਤਾ।  ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਸੁਰਿੰਦਰ ਜਸਪਾਲ  ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ-ਕਲੇਰਾਂ ਵੀ ਨਾਲ ਸਨ । ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਕਿਹਾ ਕਿ ਨਰਸਿੰਗ ਦਾ ਕਿੱਤਾ ਇੱਕ ਪਵਿੱਤਰ ਰੁਜ਼ਗਾਰ ਹੈ, ਜਿਸ ਵਿਚ ਕੰਮ ਦੇ ਨਾਲ ਨਾਲ ਅਤੇ ਲੋੜਵੰਦਾਂ ਦੀ ਸੇਵਾ ਵੀ ਹੁੰਦੀ ਹੈ । ਇਸ ਮੌਕੇ ਸ. ਕਾਹਮਾ ਨੇ ਨਵੇਂ ਨਰਸਿੰਗ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ ।  ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਨੇ  ਜੀਵਨ ਵਿਚ ਨਰਸਿੰਗ ਦੇ ਯੋਗਦਾਨ ਬਾਰੇ ਦੱਸਦੇ ਹੋਏ ਨਰਸਿੰਗ ਦੀ ਜਨਮਦਾਤੀ ਮੈਡਮ ਫਲੋਰੈਂਸ ਨਾਇਟਿੰਗੇਲ ਬਾਰੇ ਜਾਣਕਾਰੀ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਲਈ ਇਮਾਨਦਾਰੀ ਰੱਖਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਮੈਡਮ ਨਵਜੋਤ ਕੌਰ ਸਹੋਤਾ ਨੇ ਨਵੇਂ ਨਰਸਿੰਗ ਵਿਦਿਆਰਥੀਆਂ ਨੂੰ ਨਰਸਿੰਗ ਦੀ ਸੁੰਹ ਚੁੱਕ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਅਤੇ ਸੁੰਹ ਚੁਕਾਉਣ ਦੀ ਰਸਮ ਅਦਾ ਕਰਵਾਈ । ਇਸ ਮੌਕੇ ਵਿਦਿਆਰਥੀਆਂ ਨੇ ਨਰਸਿੰਗ ਪੇਸ਼ੇ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦੀ ਸਮੂਹਿਕ ਰੂਪ ਵਿਚ ਸੁੰਹ ਚੁੱਕੀ ।  ਇਸ ਮੌਕੇ  ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਸੁਰਿੰਦਰ ਜਸਪਾਲ  ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ-ਕਲੇਰਾਂ, ਮੈਡਮ ਸੁਖਮਿੰਦਰ ਕੌਰ ਊਬੀ, ਸੰਜੇ ਕੁਮਾਰ, ਰਾਬੀਆ ਹਾਟਾ, ਈਸ਼ੂ ਕੁਮਾਰੀ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।
ਫ਼ੋਟੋ ਕੈਪਸ਼ਨ :-   ਨਰਸਿੰਗ ਢਾਹਾਂ-ਕਲੇਰਾਂ ਵਿਖੇ ਨਵੇਂ ਨਰਸਿੰਗ ਵਿਦਿਆਰਥੀਆਂ ਦੀ ਆਮਦ ਤੇ ਹੋਏ ਨਰਸਿੰਗ ਦੀ ਸੁੰਹ ਚੁੱਕ ਸਮਾਗਮ ਦਾ ਉਦਘਾਟਨ ਕਰਦੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ, ਨਾਲ ਹਨ ਸ. ਕੁਲਵਿੰਦਰ ਸਿੰਘ ਢਾਹਾਂ, ਸ. ਅਮਰਜੀਤ ਸਿੰਘ ਕਲੇਰਾਂ, ਡਾ. ਸੁਰਿੰਦਰ ਜਸਪਾਲ  ਪ੍ਰਿੰਸੀਪਲ ਅਤੇ ਹੋਰ ਪਤਵੰਤੇ। (ਹੇਠਾਂ) ਨਵੇਂ ਨਰਸਿੰਗ ਵਿਦਿਆਰਥੀ ਨਰਸਿੰਗ ਸੁੰਹ ਚੁੱਕਦੇ ਹੋਏ