ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ, 8 ਅਪ੍ਰੈਲ : (ਵਿਸ਼ੇਸ਼ ਪ੍ਰਤੀਨਿਧੀ) ਨਵੇਂ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਪਠਾਨਕੋਟ ਵਿਖੇ ਜ਼ਿਲਾ ਤੇ ਸੈਸ਼ਨ ਜੱਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਜ਼ਿਲਾ ਕੋਰਟ ਕੰਪਲੈਕਸ ਨਵਾਂਸ਼ਹਿਰ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਸਮੂਹ ਜੁਡੀਸ਼ੀਅਲ ਅਫ਼ਸਰਾਂ ਅਤੇ ਬਾਰ ਅਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਸਹਾਇਕ ਜ਼ਿਲਾ ਤੇ ਸੈਸ਼ਨ ਜੱਜ-1 ਰਣਧੀਰ ਵਰਮਾ, ਵਧੀਕ ਜ਼ਿਲਾ ਤੇ ਸੈਸ਼ਨ ਜੱਜ-2 ਪੁਨੀਤ ਮੋਹਨ ਸ਼ਰਮਾ, ਜ਼ਿਲਾ ਜੱਜ ਫੈਮਿਲੀ ਕੋਰਟ ਅਸ਼ੋਕ ਕਪੂਰ, ਸਿਵਲ ਜੱਜ ਸੀਨੀਅਰ ਡਵੀਜ਼ਨ ਯੁਕਤੀ ਗੋਇਲ, ਸੀ. ਜੇ. ਐਮ-ਕਮ-ਸੀ. ਜੇ (ਐਸ. ਡੀ) ਰਮਨ ਸ਼ਰਮਾ, ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਨਵਦੀਪ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਲਵਲੀਨ ਸੰਧੂ, ਸਿਵਲ ਜੱਜ ਜੂਨੀਅਰ ਡਵੀਜ਼ਨ ਹਰਪ੍ਰੀਤ ਕੌਰ ਨਾਫ਼ਰਾ, ਸਿਵਲ ਜੱਜ ਜੂਨੀਅਰ ਡਵੀਜ਼ਨ ਕਵਿਤਾ, ਸਿਵਲ ਜੱਜ ਜੂਨੀਅਰ ਡਵੀਜ਼ਨ ਬਲਾਚੌਰ ਸੀਮਾ ਅਗਨੀਹੋਤਰੀ, ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ ਬਲਵਿੰਦਰ ਕੌਰ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪਾਲ ਕਾਹਲੋਂ, ਐਸ. ਐਸ ਝਿੱਕਾ ਤੇ ਹੋਰ ਹਾਜ਼ਰ ਸਨ।