ਸੰਯੁਕਤ ਕਿਸਾਨ ਮੋਰਚਾ ਨੇ ਨਵਾਂਸ਼ਹਿਰ ਨੇ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਮਨਾਇਆ

ਨਵਾਂਸ਼ਹਿਰ 20 ਅਪ੍ਰੈਲ (ਬਿਊਰੋ) ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਰਿਲਾਇੰਸ ਦੇ ਸੁਪਰ ਸਟੋਰ ਨਵਾਂਸ਼ਹਿਰ ਅੱਗੇ ਚੱਲਦੇ ਕਿਸਾਨੀ ਧਰਨੇ ਤੇ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਮਨਾਇਆ ਗਿਆ।ਇਸ ਮੌਕੇ ਵਿਚਾਰ ਪ੍ਰਗਟ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਿਲਾ ਸਕੱਤਰ ਤਰਸੇਮ ਸਿੰਘ ਬੈਂਸ, ਗੁਰਬਖਸ਼ ਕੌਰ ਸੰਘਾ,ਸੁਰਜੀਤ ਕੌਰ ਉਟਾਲ, ਪ੍ਰੋਫੈਸਰ ਇਕਬਾਲ ਸਿੰਘ ਚੀਮਾ, ਮੁਕੰਦ ਲਾਲ, ਰਣਜੀਤ ਕੌਰ ਮਹਿਮੂਦ ਪੁਰ, ਪਰਮਜੀਤ ਸਿੰਘ ਸ਼ਹਾਬਪੁਰ, ਜਰਨੈਲ ਸਿੰਘ ਖਾਲਸਾ ਨਵਾਂਸ਼ਹਿਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਧੰਨਾ ਜੱਟ ਦੀ ਜਿੰਦਗੀ ਕਿਰਤ ਕਰਨ ਅਤੇ ਜਿੰਦਗੀ ਦੀਆਂ ਪਦਾਰਥਕ ਲੋੜਾਂ ਦੀ ਜਰੂਰਤ ਦੀ ਗੱਲ ਕਰਦੀ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਗੁੱਸਾ ਹੋਰ ਵੀ ਤਿੱਖਾ ਹੋ ਰਿਹਾ ਹੈ। ਸਰਕਾਰ ਦਾ ਇਹ ਵਹਿਮ ਹੈ ਕਿ ਘੋਲ ਲੰਮਾ ਹੋਣ ਨਾਲ ਕਿਸਾਨ ਹੰਭ ਹਾਰ ਕੇ ਆਪਣੇ ਘਰਾਂ ਨੂੰ ਪਰਤ ਜਾਣਗੇ। ਬੁਲਾਰਿਆਂ ਕਿਹਾ ਕਿ ਕਿਸਾਨ ਆਪਣੀ ਜਿੱਤ ਤੱਕ ਇਹ ਲੜਾਈ ਲੜਣਗੇ ਅਤੇ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਹੀ ਪੈਣਗੇ। ਇਸ ਮੌਕੇ 'ਜੈ ਹੋ ਨਾਟਕ ਮੰਡਲੀ' ਨਿੱਕ ਪਰ ਤਿੱਖੇ ਨਾਟਕ ਦਾ ਮੰਚਨ ਕੀਤਾ, ਗੀਤ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ।