ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਮਨੁੱਖੀ ਸਰੀਰਿਕ ਵਿਗਿਆਨ ਬਾਰੇ ਜਾਣਕਾਰੀ ਦਿੰਦੀ ਪ੍ਰਦਰਸ਼ਨੀ ਦਾ ਆਯੋਜਿਨ
ਬੰਗਾ: - 22 ਅਪਰੈਲ :-( ) ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਜੀ ਐਨ ਐਮ ਅਤੇ ਬੀ ਐਸ ਸੀ ਨਰਸਿੰਗ ਵਿਦਿਆਰਥੀਆਂ ਵੱਲੋਂ ਮਨੁੱਖੀ ਸਰੀਰਿਕ ਵਿਗਿਆਨ ਅਤੇ ਸਰੀਰਿਕ ਅੰਗਾਂ ਨਾਲ ਸਬੰਧਿਤ ਜਾਣਕਾਰੀ ਦਿੰਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ । ਇਸ ਮੌਕੇ ਨਰਸਿੰਗ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਰੀਰਿਕ ਵਿਗਿਆਨ ਬਾਰੇ ਜਾਣਕਾਰੀ ਭਰਪੂਰ ਮਾਡਲ ਪ੍ਰਦਰਸ਼ਨੀ ਲਗਾਉਣ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਸ ਸਰੀਰਿਕ ਵਿਗਿਆਨ ਮਾਡਲ ਪ੍ਰਦਰਸ਼ਨੀ ਨਾਲ ਸਰੀਰ ਦੇ ਵੱਖ ਵੱਖ ਅੰਗਾਂ ਬਾਰੇ ਅਤੇ ਉਹ ਸਰੀਰ ਨੂੰ ਚੱਲਦਾ ਅਤੇ ਤੰਦਰੁਸਤ ਰੱਖਣ ਵਿਚ ਕਿਸ ਤਰ੍ਹਾਂ ਕੰਮ ਕਰਦੇ ਹਨ ਬਾਰੇ ਲਾਭਕਾਰੀ ਜਾਣਕਾਰੀ ਆਮ ਲੋਕਾਈ ਅਤੇ ਨਵੇਂ ਨਰਸਿੰਗ ਵਿਦਿਆਰਥੀਆਂ ਨੂੰ ਪ੍ਰਾਪਤ ਹੋਵੇਗੀ । ਪ੍ਰਦਰਸ਼ਨੀ ਵਿਚ ਨਰਸਿੰਗ ਵਿਦਿਆਰਥੀਆਂ ਨੇ ਮਨੁੱਖੀ ਅੱਖਾਂ, ਰੀੜ੍ਹ ਦੀ ਹੱਡੀ, ਗੁਰਦੇ, ਦਿਲ ਅਤੇ ਹੋਰ ਸਰੀਰਿਕ ਅੰਗਾਂ ਦੇ ਮਾਡਲਾਂ ਨਾਲ ਲੋਕਾਂ ਨੂੰ ਮਨੁੱਖੀ ਸਰੀਰਿਕ ਵਿਗਿਆਨ ਬਾਰੇ ਜਾਣਕਾਰੀ ਪ੍ਰਦਾਨ ਕੀਤੀ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮੈਡਮ ਸੁਖਮਿੰਦਰ ਕੌਰ ਊਬੀ, ਮੈਡਮ ਰਮਨਦੀਪ ਕੌਰ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਈਸ਼ੂ, ਮੈਡਮ ਰਾਬੀਆ ਹਾਟਾ, ਮੈਡਮ ਅਕਵਿੰਦਰ ਕੌਰ, ਮੈਡਮ ਸੁਖਵਿੰਦਰ ਕੌਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।
ਫੋਟੋ : ਢਾਹਾਂ ਕਲੇਰਾਂ ਵਿਖੇ ਲੱਗੀ ਮਨੁੱਖੀ ਸਰੀਰਿਕ ਵਿਗਿਆਨ ਪ੍ਰਦਰਸ਼ਨੀ ਦੀਆਂ ਝਲਕੀਆਂ