ਨਵਾਂਸ਼ਹਿਰ 23 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧੀ):- ਪੰਜਾਬ ਦੀ ਸਿਰਮੌਰ ਸੰਸਥਾ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਪਿਛਲੇ 20 ਸਾਲਾਂ ਤੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਲੋਕ ਭਲਾਈ ਦੇ ਵੱਡੀ ਪੱਧਰ ਤੇ ਕਾਰਜ ਕਰ ਰਹੀ ਹੈ, ਜਿਨ੍ਹਾਂ ਵਿਚ ਸਿਲਾਈ ਸੈਂਟਰ ਖੋਲ੍ਹਣੇ, ਮੈਡੀਕਲ ਕੈਂਪ ਲਾਉਣੇ, ਟਰਾਈ ਸਾਈਕਲ, ਵੀਲ ਚੇਅਰ, ਸਿਲਾਈ ਮਸ਼ੀਨਾਂ ਅਤੇ ਵਾਤਾਵਰਨ ਨੂੰ ਬਚਾਉਣ ਹਿੱਤ ਵੱਡੀ ਪੱਧਰ ਤੇ ਬੂਟੇ ਲਾਉਣੇ, ਸਮਾਜਕ ਕੁਰੀਤੀਆਂ ਦੇ ਖ਼ਿਲਾਫ਼ ਅਵਾਜ਼ ਉਠਾਉਣੀ, ਕੀਰਤਨ ਸਿਖਾਉਣਾ, ਪਾਰਕਾਂ ਬਣਾਉਣੀਆਂ, ਖ਼ੂਨਦਾਨ ਕੈਂਪ, ਸੈਮੀਨਾਰ ਅਤੇ ਹੋਰ ਲੋਕ ਭਲਾਈ ਦੇ ਕਾਰਜ ਕਰਨੇ ਪ੍ਰਮੁੱਖ ਹਨ। ਇਹਨਾਂ ਲੋਕ ਭਲਾਈ ਕਾਰਜਾਂ/ਉੱਦਮਾਂ ਦੇ ਮੋਢੀ ਸਰਦਾਰ ਇੰਦਰਜੀਤ ਸਿੰਘ ਵਾਰੀਆ ਅਤੇ ਸਰਦਾਰ ਤਰਲੋਚਨ ਸਿੰਘ ਵਾਰੀਆ ਭਰਾਵਾਂ ਦਾ ਸੇਵਾ ਰਤਨ ਐਵਾਰਡ ਨਾਲ ਪਿੰਡ ਪਠਲਾਵਾ ਵਿਖੇ ਬੀਤੇ ਦਿਨੀਂ ਸਮਾਗਮ ਵਿੱਚ ਗ੍ਰਾਮ ਪੰਚਾਇਤ, ਖਾਨਗੀ ਪੰਚਾਇਤ ਪਠਲਾਵਾ ਤੇ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਗੁਰਬਚਨ ਸਿੰਘ, ਗੁਰੂ ਨਾਨਕ ਮਿਸ਼ਨ ਐਂਡ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ, ਸ. ਅਮਰਜੀਤ ਸਿੰਘ ਕਲੇਰਾਂ, ਸ. ਕੁਲਵਿੰਦਰ ਸਿੰਘ ਢਾਹਾਂ, ਸੰਤ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਐੱਸ ਜੀ ਪੀ ਸੀ,, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਜਥੇਦਾਰ ਸਵਰਨਜੀਤ ਸਿੰਘ, ਸਰਪੰਚ ਹਰਪਾਲ ਸਿੰਘ ਪਠਲਾਵਾ, ਜਥੇਦਾਰ ਅਵਤਾਰ ਸਿੰਘ ਪਠਲਾਵਾ, ਕੁਲਦੀਪ ਸਿੰਘ ਪਠਲਾਵਾ, ਮਾਸਟਰ ਤਰਲੋਚਨ ਸਿੰਘ, ਮਾਸਟਰ ਤਰਸੇਮ ਪਠਲਾਵਾ, ਸਾਬਕਾ ਸਰਪੰਚ ਜਗਤ ਸਿੰਘ ,ਜਥੇਦਾਰ ਗੁਰਬਖ਼ਸ਼ ਸਿੰਘ ਆਦਿ ਬੁਲਾਰਿਆਂ ਨੇ ਵਾਰੀਆ ਭਰਾਵਾਂ ਵੱਲੋਂ ਪਿਛਲੇ ਦੋ ਦਹਾਕਿਆਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ ਅਤੇ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ। ਇਸ ਮੌਕੇ ਹਾਜ਼ਰ ਪਤਵੰਤਿਆਂ ਵਿਚ ਸਾਬਕਾ ਸਰਪੰਚ ਤਰਸੇਮ ਪਠਲਾਵਾ, ਪ੍ਰਧਾਨ ਸੰਦੀਪ ਕੁਮਾਰ ਪੋਸੀ,ਪੰਚ ਸੰਤੋਖ ਸਿੰਘ,ਪੰਚ ਸੁਖਵਿੰਦਰ ਸਿੰਘ, ਚਰਨਜੀਤ ਪੋਸੀ, ਜਗਤਾਰ ਸਿੰਘ ਪੋਸੀ, ਪਰਮਿੰਦਰ ਸਿੰਘ ਰਾਣਾ, ਜੁਗਿੰਦਰ ਸਿੰਘ ਸੂਰਾ ਪੁਰ, ਪਰਮਜੀਤ ਸਿੰਘ ਸੂਰਾ ਪੁਰ,ਪੰਚ ਦਿਲਾਵਰ ਸਿੰਘ,ਪੰਚ ਮਹਿਲਾ ਮਨਜੀਤ ਕੌਰ, ਹਰਪ੍ਰੀਤ ਸਿੰਘ ਪਠਲਾਵਾ, ਹਰਜੀਤ ਸਿੰਘ ਜੀਤਾ, ਹਰਜਿੰਦਰ ਸਿੰਘ ਜਿੰਦਾ, ਲੇਖਕ ਜੀ ਚੰਨੀ, ਹਰਮਨ ਸਿੰਘ, ਆਦਿ ਸ਼ਾਮਿਲ ਸਨ।
ਫ਼ੋਟੋ ਕੈਪਸ਼ਨ: ਸ. ਇੰਦਰਜੀਤ ਸਿੰਘ ਵਾਰੀਆ ਤੇ ਸ. ਤਰਲੋਚਨ ਸਿੰਘ ਵਾਰੀਆ ਨੂੰ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕਰਦੇ ਹੋਏ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ