ਨਵਾਂਸ਼ਹਿਰ 09 ਅਪ੍ਰੈਲ : (ਵਿਸ਼ੇਸ਼ ਪ੍ਰਤੀਨਿਧੀ) ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਵਿਜੈ ਇੰਦਰ ਸਿੰਗਲਾ ਸਿੱਖਿਆ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਪੰਜਾਬ ਦੇ ਲਗਭਗ ਸਾਰੇ ਸਰਕਾਰੀ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ। ਇਸੇ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੁਰਗਾਪੁਰ ਦੀ ਨਵੀਂ ਬਣੀ ਬਿਲਡਿੰਗ ਦਾ ਅੰਗਦ ਸਿੰਘ ਸੈਣੀ ਹਲਕਾ ਵਿਧਾਇਕ ਨਵਾਂ ਸ਼ਹਿਰ ਨੇ ਉਦਘਾਟਨ ਕਰਕੇ ਲੋਕਾਈ ਨੂੰ ਅਰਪਿਤ ਕੀਤਾ।ਇਸ ਮੌਕੇ ਉਨ੍ਹਾਂ ਪਿੰਡ ਅਤੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ।ਇਸ ਸਾਰੇ ਕਾਰਜ ਦਾ ਸਿਹਰਾ ਪੰਜਾਬ ਸਰਕਾਰ ਨੂੰ ਜਾਂਦਾ ਹੈ।ਉਨ੍ਹਾਂ ਇਹ ਵੀ ਕਿਹਾ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਬਹੁਤ ਗਿਣਤੀ ਅਧਿਆਪਕਾਂ ਦੀ ਭਰਤੀ ਕੀਤੀ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਲਗਭਗ 3800 ਪੋਸਟਾਂ ਉੱਤੇ ਅਧਿਆਪਕ ਭਰਤੀ ਕੀਤੇ ਜਾ ਰਹੇ ਹਨ।ਉਨ੍ਹਾਂ ਇਹ ਵੀ ਦੱਸਿਆਂ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਆਨ ਲਾਈਨ ਸਿੱਖਿਆ ਨਾਲ ਜੋੜਣ ਲਈ ਪ੍ਰੋਜੈਕਟਰ,ਸਮਾਰਟ ਫੋਨ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਸ਼੍ਰੀ ਸੈਣੀ ਨੇ ਦੱਸਿਆ ਕਿ ਇਸ ਸਕੂਲ ਨੂੰ ਸਮਾਰਟ ਬਨਾਉਣ ਲਈ ਸਾਢੇ ਸਤਾਰਾਂ ਲੱਖ ਰੁਪਏ ਦੀ ਗ੍ਰਾਂਟ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਸੀ, ਜਿਸ ਨਾਲ ਸਾਰੇ ਸਕੂਲ ਦੀ ਦਿੱਖ ਨੂੰ ਬਦਲਿਆਂ ਗਿਆ ਹੈ। ਇਸ ਮੌਕੇ ਪਵਨ ਕੁਮਾਰ ਜਿਲ੍ਹਾ ਸਿੱਖਿਆ ਅਫ਼ਸਰ(ਐ ਸਿ) ਅਤੇ ਸਰਵਣ ਸਿੰਘ ਸਰਪੰਚ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਤਨ-ਮਨ ਨਾਲ ਮਿਹਨਤ ਕਰਨ ਤਾਂ ਕਿ ਉਹ ਆਪਣੇ ਪਿੰਡ ਦਾ ਨਾਮ ਰੋਸ਼ਨ ਕਰ ਸਕਣ। ਇਸ ਮੌਕੇ ਪਿੰਡ ਨਿਵਾਸੀਆਂ ਅਤੇ ਸਮੂਹ ਸਕੂਲ ਸਟਾਫ਼ ਵਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਛੋਟੂ ਰਾਮ ਉੱਪ ਜਿਲ੍ਹਾ ਸਿੱਖਿਆ ਅਫ਼ਸਰ, ਸਚਿਨ ਦੀਵਾਨ, ਗੁਰਦੇਵ ਕੌਰ, ਬਲਵਿੰਦਰ ਭੂੰਬਲਾ, ਪਰਮਜੀਤ ਕੌਰ, ਰੋਸਨ ਲਾਲ, ਬਿਮਲਾ ਦੇਵੀ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਆਤਮਾ ਰਾਮ,ਤਰਸ਼ੇਮ ਲਾਲ ਮੈਨੇਜਰ, ਰੋਹਿਤਾਜ ਚੌਧਰੀ, ਵਿਜੈ ਕੁਮਾਰ ਹੈੱਡ ਟੀਚਰ, ਭੁਪਿੰਦਰ ਲਾਲ, ਰਾਮ ਲਾਲ ,ਧੀਰਜ ਸਹਿਜਪਾਲ,ਤਜਿੰਦਰ ਕੌਰ,ਕਰਮਜੀਤ ਕੌਰ,ਪੂਜਾ ਰਾਣੀ, ਕਮਲੇਸ਼ ਰਾਣੀ,ਨੇਹਾ, ਬਲਜਿੰਦਰ ਸਿੰਘ ਅਤੇ ਗੁਰਦਿਆਲ ਮਾਨ ਮੀਡੀਆ ਕੋਆਰਡੀਨੇਟਰ ਆਦਿ ਹਾਜਿਰ ਸਨ।
ਕੈਪਸਨ: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੁਰਗਾ ਪੁਰ ਸਮਾਰਟ ਸਕੂਲ ਦਾ ਉਦਘਾਟਨ ਕਰਦੇ ਹੋਏ ਅੰਗਦ ਸਿੰਘ ਹਲਕਾ ਵਿਧਾਇਕ ਨਾਲ ਹਨ ਛੋਟੂ ਰਾਮ ਉੱਪ ਜਿਲ੍ਹਾ ਸਿੱਖਿਆ ਅਫ਼ਸਰ, ਸਚਿਨ ਦੀਵਾਨ, ਗੁਰਦੇਵ ਕੌਰ, ਬਲਵਿੰਦਰ ਭੂੰਬਲਾ
ਕੈਪਸਨ: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੁਰਗਾ ਪੁਰ ਸਮਾਰਟ ਸਕੂਲ ਦਾ ਉਦਘਾਟਨ ਕਰਦੇ ਹੋਏ ਅੰਗਦ ਸਿੰਘ ਹਲਕਾ ਵਿਧਾਇਕ ਨਾਲ ਹਨ ਛੋਟੂ ਰਾਮ ਉੱਪ ਜਿਲ੍ਹਾ ਸਿੱਖਿਆ ਅਫ਼ਸਰ, ਸਚਿਨ ਦੀਵਾਨ, ਗੁਰਦੇਵ ਕੌਰ, ਬਲਵਿੰਦਰ ਭੂੰਬਲਾ