ਨਵਾਂਸ਼ਹਿਰ, 18 ਮਈ :- ਅੱਜ ਅੰਬੇਦਕਰ ਭਵਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੇਅਰਮੈਨ ਮੋਹਣ ਲਾਲ ਸੂਦ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਵੈ ਰੁਜ਼ਗਾਰ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਗ਼ਰੀਬ ਪਰਿਵਾਰਾਂ ਨੂੰ 8.50 ਲੱਖ ਰੁਪਏ ਦੇ ਮਨਜੂਰੀ ਪੱਤਰ ਦਿੱਤੇ ਗਏ। ਇਸ ਮੌਕੇ ਗਿਆਨ ਚੰਦ ਬਹਿਰਾਮ ਕੋਆਰਡੀਨੇਟਰ ਵਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਮੌਕੇ 'ਤੇ ਆਏ ਪਰਿਵਾਰਾਂ ਨੂੰ ਸਰਕਾਰ ਵਲੋਂ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਦਾ ਸਹੀ ਢੰਗ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸੂਦ ਵਲੋਂ ਪੰਜਾਬ ਸਰਕਾਰ ਵਲੋਂ 21000 ਤੋਂ 51000 ਕੀਤੀ ਗਈ ਸਗਨ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਸਕੀਮ ਤਹਿਤ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੀ ਸ਼ਾਦੀ ਕਰਵਾਉਣ ਲਈ 51000 ਰੁਪਏ ਦੀ ਗਰਾਂਟ ਇਸ ਸਾਲ ਜੁਲਾਈ ਤੋਂ ਲਾਗੂ ਕੀਤੀ ਜਾਵੇਗੀ, ਜਿਸ ਦਾ ਲਾਭ ਸ਼ਾਦੀ ਤੋਂ ਪਹਿਲਾਂ ਅਤੇ ਸ਼ਾਦੀ ਤੋਂ ਬਾਅਦ 30 ਦਿਨਾਂ ਦੇ ਅੰਦਰ ਅੰਦਰ ਲਾਭ ਲਿਆ ਜਾ ਸਕਦਾ ਹੈ। ਗ਼ਰੀਬ ਵਰਗ ਦੇ ਜਿਨ੍ਹਾਂ ਵਿਅਕਤੀਆਂ ਦੀ ਜਾਇਦਾਦ ਲਾਲ ਲਕੀਰ ਦੇ ਅੰਦਰ ਆਉਂਦੀ ਹੈ, ਉਨ੍ਹਾਂ ਨੂੰ ਮਾਲਕਾਨਾ ਹੱਕ ਦੇਣ ਲਈ ਜੋ ਸਰਕਾਰ ਵਲੋਂ ਮਾਲ ਵਿਭਾਗ ਰਾਹੀਂ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਜਿਸ ਰਾਹੀਂ ਗ਼ਰੀਬ ਪਰਿਵਾਰਾਂ ਨੂੰ ਕਰਜ਼ਾ ਲੈਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 13 ਹਜ਼ਾਰ ਤੋਂ ਵੱਧ ਪਰਿਵਾਰਾਂ ਦੇ 50 ਹਜ਼ਾਰ ਦੇ ਕਰਜ਼ੇ ਮੁਆਫ਼ ਕਰਕੇ 42.41 ਕਰੋੜ ਦੀ ਰਾਸ਼ੀ ਕਾਰਪੋਰੇਸ਼ਨ ਨੂੰ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਚੰਦਰ ਮੋਹਨ ਪਤਾਰਾ (ਸਮਾਜ ਸੇਵਕ), ਜ਼ਿਲ੍ਹਾ ਮੇਨੈਜਰ ਸੁਰਿੰਦਰ ਕੌਰ, ਕੁਲਵਿੰਦਰ ਸਹਾਇਕ ਜ਼ਿਲ੍ਹਾ ਮੇਨੈਜਰ, ਗੁਰਜਿੰਦਰ ਕੁਮਾਰ, ਰਾਜ ਕੁਮਾਰ ਅਤੇ ਲਾਭ ਪਾਤਰੀ ਹਾਜ਼ਰ ਸਨ।
ਇਸ ਮੌਕੇ ਚੇਅਰਮੈਨ ਮੋਹਨ ਲਾਲ ਸੂਦ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਮੋਹਨ ਲਾਲ ਸੂਦ ਨੂੰ ਸਨਮਾਨਿਤ ਵੀ ਕੀਤਾ ਗਿਆ।