ਸਾਂਝੇ ਅਧਿਆਪਕ ਮੋਰਚੇ ਵੱਲੋਂ ਸਕੂਲਾਂ ਵਿੱਚ ਕਾਲੇ ਬਿੱਲੇ ਲਗਾ ਕੇ ਘੋਲ਼ ਵਿੱਚ ਸ਼ਮੂਲੀਅਤ ਵਧਾਈ
26 ਮਈ ਨੂੰ ਕਾਂਗਰਸੀ ਵਿਧਾਇਕਾਂ ਨੂੰ ਦਿੱਤੇ ਜਾਣਗੇ ਰੋਸ ਪੱਤਰ
ਨਵਾਂ ਸ਼ਹਿਰ, 21 ਮਈ :- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਪੰਜਾਬ ਸਰਕਾਰ ਖ਼ਿਲਾਫ਼ 20 ਤੋਂ 27 ਮਈ ਤੱਕ ਮਨਾੲੇ ਜਾ ਰਹੇ ਰੋਸ ਹਫਤੇ ਦੇ ਦੂਜੇ ਦਿਨ ਵੱਖ ਵੱਖ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਵਿੱਚ ਅਧਿਆਪਕਾਂ, ਮੁਲਾਜ਼ਮਾਂ ਅਤੇ ਮਿਡ-ਡੇ-ਮੀਲ ਵਰਕਰਾਂ ਨੇ ਕਾਲੇ ਬਿੱਲੇ ਲਗਾ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ 'ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਪਸਸਫ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਰਾਹੋਂ ਪੀ ਡਬਲਿਊ ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਨੇ ਦੱਸਿਆ ਕਿ ਹਰ ਤਰ੍ਹਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਲੜੇ ਜਾ ਰਹੇ ਇਸ ਘੋਲ ਵਿੱਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਸਕੂਲਾਂ ਵਿੱਚ ਕਾਲੇ ਬਿੱਲੇ ਲਗਾ ਕੇ ਰੋਸ ਪਰਗਟ ਕਰਦਿਆਂ ਸ਼ਮੂਲੀਅਤ ਵਧਾਈ ਜਾ ਰਹੀ ਹੈ। ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਚੋਣ ਵਾਅਦੇ ਯਾਦ ਕਰਵਾਉਣ ਲਈ 26 ਮਈ ਨੂੰ ਜ਼ਿਲ੍ਹੇ ਦੇ ਕਾਂਗਰਸੀ ਵਿਧਾਇਕਾਂ ਰਾਹੀਂ ਰੋਸ ਪੱਤਰ ਦਿੱਤੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜ਼ਿਟਿਵ ਮੁਲਾਜ਼ਮਾਂ ਲਈ 30 ਦਿਨ ਦੀ ਇਕਾਂਤਵਾਸ ਛੁੱਟੀ ਦੇਣ ਲਈ ਜਾਰੀ ਕੀਤੇ ਪੱਤਰ ਵੀ ਸਿੱਖਿਆ ਵਿਭਾਗ ਦੇ ਸਿੱਖਿਆ ਸਕੱਤਰ ਵੱਲੋਂ ਲਾਗੂ ਨਾ ਕਰਨ ਅਤੇ ਜ਼ਬਾਨੀ ਹੁਕਮਾਂ ਰਾਹੀਂ ਦਰਜਨਾਂ ਅਧਿਆਪਕਾਂ ਨੂੰ ਮੌਤ ਦੇ ਮੂੰਹ ਵਿੱਚ ਧੱਕਣ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਸਕੱਤਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਆਗੂਆਂ ਆਖਿਆ ਕਿ ਸਰਕਾਰ ਕੋਰੋਨਾ ਦੇ ਪ੍ਰਕੋਪ ਸਮੇਂ ਮੁਲਾਜ਼ਮਾਂ ਨੂੰ ਇਨ੍ਹਾਂ ਹਾਲਾਤਾਂ ਨਾਲ ਜੂਝਣ ਲਈ ਸਹੂਲਤਾਂ ਦੇਣ ਦੀ ਬਜਾਏ ਆਪਣੀ ਕੁਰਸੀ ਦੇ ਬਚਾਅ ਵਿੱਚ ਲੱਗੀ ਹੋਈ ਹੈ ਅਤੇ ਆਪਣੇ ਰਾਜਨੀਤਕ ਹਿੱਤ ਸਾਧ ਰਹੀ ਹੈ। ਉਨ੍ਹਾਂ ਮਿਉਂਸਪਲ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦਾ ਵੀ ਪੂਰਨ ਤੌਰ ਤੇ ਸਮਰਥਨ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਤਨਖਾਹ ਕਮਿਸ਼ਨ ਦੀ ਰਿਪੋਰਟ ਜਨਤਕ ਕਰੇ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕਰੇ, ਮਾਣ ਭੱਤਾ/ ਇੰਸਟੈਂਟਿਵ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇਵੇ, ਪੁਰਾਣੀ ਪੈਨਸ਼ਨ ਬਹਾਲ ਕਰਨ ਸਮੇਤ ਸਾਂਝਾ ਫਰੰਟ ਦੇ ਮੰਗ ਪੱਤਰ ਵਿਚ ਦਰਜ ਸਮੁੱਚੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਮੁਲਾਜ਼ਮਾਂ ਅਤੇ ਮਿਡ-ਡੇ-ਮੀਲ ਵਰਕਰਾਂ, ਪੀ ਡਬਲਿਊ ਡੀ ਦੇ ਮੁਲਾਜ਼ਮਾਂ, ਨਹਿਰੀ ਵਿਭਾਗ ਦੇ ਮੁਲਾਜ਼ਮਾਂ, ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ /ਕਾਲੀਆਂ ਪੱਟੀਆਂ ਲਗਾ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੁਹਿੰਮ ਵਿੱਚ ਜਸਵਿੰਦਰ ਸਿੰਘ ਗਰਚਾ, ਬਲਜੀਤ ਸਿੰਘ, ਕੁਲਵਿੰਦਰ ਰਾਮ, ਰਜਿੰਦਰ ਸਿੰਘ, ਗੁਰਮੀਤ ਸਿੰਘ ਸਿਆਣ, ਗੁਰਪਾਲ ਸਿੰਘ, ਗੁਰਚਰਨ ਸਿੰਘ, ਬਿਕਰਮਜੀਤ ਸਿੰਘ, ਦੀਪਕ ਕੁਮਾਰ, ਰੇਸ਼ਮ ਲਾਲ, ਰਾਮ ਪਾਲ ਆਦਿ ਸ਼ਾਮਲ ਸਨ।