- ਕੌਮੀ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ
- ਗਰਭਵਤੀ ਔਰਤਾਂ ਦੀ 100 ਫੀਸਦੀ ਰਜਿਸਟ੍ਰੇਸ਼ਨ, ਮਾਹਰ ਡਾਕਟਰਾਂ ਕੋਲੋਂ ਚਾਰ ਏ.ਐੱਨ.ਸੀ. ਚੈੱਕਅੱਪ ਤੇ ਸੰਸਥਾਗਤ ਜਣੇਪਾ ਯਕੀਨੀ ਬਣਾਇਆ ਜਾਵੇ
- ਨਵਜੰਮੇ ਬੱਚਿਆਂ ਦੀ ਦੇਖਭਾਲ 'ਤੇ ਖ਼ਾਸ ਧਿਆਨ ਦੇਣ ਲਈ ਕਿਹਾ
- ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੋਵਿਡ-19 ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗ ਆਯੋਜਿਤ
- ਗਰਭਵਤੀ ਔਰਤਾਂ ਦੀ 100 ਫੀਸਦੀ ਰਜਿਸਟ੍ਰੇਸ਼ਨ, ਮਾਹਰ ਡਾਕਟਰਾਂ ਕੋਲੋਂ ਚਾਰ ਏ.ਐੱਨ.ਸੀ. ਚੈੱਕਅੱਪ ਤੇ ਸੰਸਥਾਗਤ ਜਣੇਪਾ ਯਕੀਨੀ ਬਣਾਇਆ ਜਾਵੇ
- ਨਵਜੰਮੇ ਬੱਚਿਆਂ ਦੀ ਦੇਖਭਾਲ 'ਤੇ ਖ਼ਾਸ ਧਿਆਨ ਦੇਣ ਲਈ ਕਿਹਾ
- ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੋਵਿਡ-19 ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗ ਆਯੋਜਿਤ
ਨਵਾਂਸ਼ਹਿਰ, 26 ਮਈ :- ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ। ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੋਵਿਡ-19 ਸਮੇਤ ਸਾਰੇ ਕੌਮੀ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਸਮੇਂ ਸਿਰ ਪੂਰੇ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ 100 ਫੀਸਦੀ ਰਜਿਸਟ੍ਰੇਸ਼ਨ, ਚਾਰ ਏ.ਐੱਨ.ਸੀ. ਚੈਕਅੱਪ ਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਜ਼ੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ਉੱਤੇ ਇਲਾਜ ਸ਼ੁਰੂ ਕੀਤਾ ਜਾਵੇ ਤਾਂ ਜੋ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਨਵਜੰਮੇ ਬੱਚਿਆਂ ਦੀ ਦੇਖਭਾਲ ਉੱਤੇ ਵੀ ਖਾਸ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸੰਪੂਰਨ ਟੀਕਾਕਰਨ ਯਕੀਨੀ ਬਣਾਇਆ ਜਾਵੇ ਅਤੇ ਬੱਚਿਆਂ ਦੀ ਸਾਂਭ-ਸੰਭਾਲ ਲਈ ਉਨ੍ਹਾਂ ਦੇ ਮਾਪਿਆਂ ਨੂੰ ਵੀ ਜਾਗਰੂਕਤਾ ਕੀਤਾ ਜਾਵੇ। ਡਾ. ਕਪੂਰ ਨੇ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਪ੍ਰਾਪਤ ਹੋ ਸਕੇ। ਡੇਂਗੂ ਦੇ ਸੀਜਨ ਦੇ ਚੱਲਦਿਆਂ ਸਿਵਲ ਸਰਜਨ ਨੇ ਲਾਰਵਾ ਖਤਮ ਕਰਨ ਲਈ ਸਰਵੇਖਣ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਫਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਦਿਵਸ ਮਨਾ ਕੇ ਡੇਂਗੂ ਬਿਮਾਰੀ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਡੇਂਗੂ ਮੱਛਣ ਦੀ ਪੈਦਾਇਸ਼ ਨੂੰ ਜਿੱਥੋਂ ਤੱਕ ਸੰਭਵ ਹੋਵੇ, ਰੋਕਿਆ ਜਾ ਸਕੇ। ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਟੈਸਟਿੰਗ ਅਤੇ ਟੀਕਾਕਰਨ ਮੁਹਿੰਮ ਦੀ ਸਮੀਖਿਆ ਕਰਦੇ ਹੋਏ ਸਿਵਲ ਸਰਜਨ ਨੇ ਕੋਵਿਡ-19 ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਹਰ ਬਲਾਕ ਦੇ ਘੱਟੋ-ਘੱਟ ਨਿਰਧਾਰਤ ਟੀਚੇ ਅਨੁਸਾਰ ਕੋਵਿਡ-19 ਸੈਂਪਲੰਿਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਹਾਲਾਂਕਿ ਉਨ੍ਹਾਂ ਮੌਜੂਦਾ ਟੈਸਟਿੰਗ ਦੀ ਦਰ ਉੱਤੇ ਤਸੱਲੀ ਦਾ ਪ੍ਰਗਟਾਵਾ ਵੀ ਕੀਤਾ। ਡਾ ਕਪੂਰ ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀ ਰੇਟ ਪਿਛਲੇ ਕੁਝ ਹਫ਼ਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਿਹਾ ਹੈ ਜੋ ਕਿ ਬਹੁਤ ਚਿੰਤਾਜਨਕ ਹੈ। ਉਨ੍ਹਾਂ ਦੱਸਿਆ ਕਿ 70 ਫੀਸਦੀ ਪਾਜੇਟੀਵਿਟੀ ਪਿੰਡਾਂ ਵਿਚ ਹੈ, ਇਸ ਲਈ ਪੇਂਡੂ ਇਲਾਕਿਆਂ ਵਿਚ ਸਹਿ ਰੋਗ ਪੀੜਤਾਂ ਅਤੇ ਰੋਗ ਸੂਚਕ ਵਿਅਕਤੀਆਂ ਦੀ ਸੈਂਪਲੰਿਗ ਉੱਤੇ ਵੱਧ ਤੋਂ ਵੱਧ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਵਿਅਪਕ ਪੱਧਰ ਉੱਤੇ ਟੈਸਟਿੰਗ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਜਵਿੰਦਰਵੰਤ ਸਿੰਘ ਬੈਂਸ, ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਡਾ ਊਸ਼ਾ ਕਿਰਨ, ਡਾ ਕੁਲਵਿੰਦਰ ਮਾਨ, ਡਾ ਹਰਬੰਸ ਸਿੰਘ, ਡਾ ਗੁਰਵਿੰਦਰ ਸਿੰਘ, ਡਾ ਕਵਿਤਾ ਭਾਟੀਆ, ਡਾ. ਮਨਦੀਪ ਕਮਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।