ਖੇਤੀ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਦੰਮ ਲਵਾਂਗੇ:ਵੜੈਚ

ਕਿਰਤੀ ਕਿਸਾਨ ਯੂਨੀਅਨ ਦੀ ਜਿਲਾ ਕਮੇਟੀ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ
ਨਵਾਂਸ਼ਹਿਰ 14 ਮਈ :- ਅੱਜ ਸੰਯੁਕਤ ਕਿਸਾਨ ਮੋਰਚਾ ਦਿੱਲੀ ਨੂੰ ਹੋਰ ਤਕੜਾ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਜਿਲਾ ਨਵਾਂਸ਼ਹਿਰ ਦੀ ਮੀਟਿੰਗ ਨਵਾਂਸ਼ਹਿਰ ਵਿਖੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਸਿੰਘ ਵੜੈਚ ਨੇ ਕਿਹਾ ਕਿ  ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਦੰਮ ਲੈਣਗੇ।ਉਹਨਾਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਮਾਮਲੇ ਵਿਚ ਮੋਦੀ ਸਰਕਾਰ ਦਾ ਫਾਸ਼ੀਵਾਦੀ ਚਿਹਰਾ ਨੰਗਾ ਹੋ ਗਿਆ ਹੈ।ਹਰ ਰੋਜ਼ ਸੰਘਰਸਸ਼ੀਲ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਮੋਦੀ ਸਰਕਾਰ ਪੂਰੀ ਤਰ੍ਹਾਂ ਲਾਪ੍ਰਵਾਹ ਹੋਈ ਪਈ ਹੈ।ਉਹਨਾਂ ਕਿਹਾ ਕਿ ਕਿਸਾਨ ਵੀ ਪਿੱਛੇ ਹਟਣ ਵਾਲੇ ਨਹੀਂ, ਜਿੱਤ ਤੱਕ ਸੰਘਰਸ਼ ਜਾਰੀ ਰੱਖਣਗੇ।ਉਹਨਾਂ ਕਿਹਾ ਕਿ ਦਿੱਲੀ ਵੱਲ ਕਿਸਾਨਾਂ ਦੇ ਕਾਫਲੇ ਭੇਜਣ ਲਈ ਕਿਰਤੀ ਕਿਸਾਨ ਯੂਨੀਅਨ ਨੇ ਇਲਾਕਾ ਕਮੇਟੀਆਂ ਦੀਆਂ ਮੀਟਿੰਗਾਂ ਰੱਖੀਆਂ ਹਨ।ਇਹਨਾਂ ਮੀਟਿੰਗਾਂ ਵਿਚ ਜਥੇਬੰਦੀ ਨੂੰ ਪਿੰਡ ਪੱਧਰ ਉੱਤੇ ਮਜਬੂਤ ਕਰਨ ਲਈ ਵੀ ਯੋਜਨਾਵਾਂ ਬਣਾਈਆਂ ਜਾਣਗੀਆਂ।ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਇਲਾਕਾ ਕਮੇਟੀ ਨਵਾਂਸ਼ਹਿਰ ਦੀ ਮੀਟਿੰਗ 16 ਮਈ ਨੂੰ ਪਿੰਡ ਅਸਮਾਨ ਪੁਰ ਵਿਖੇ,ਇਲਾਕਾ ਔੜ ਦੀ ਮੀਟਿੰਗ 16 ਮਈ ਨੂੰ ਪਿੰਡ ਸਕੋਹ ਪੁਰ ਵਿਖੇ ਕੀਤੀ ਜਾਵੇਗੀ। ਇਲਾਕਾ ਬੰਗਾ ਦੀ ਮੀਟਿੰਗ 17 ਮਈ ਨੂੰ ਝੰਡਾ ਜੀ ਵਿਖੇ ਹੋਵੇਗੀ। ਇਸ ਮੀਟਿੰਗ ਨੂੰ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ,ਤਰਸੇਮ ਸਿੰਘ ਬੈਂਸ ਨੇ ਵੀ ਸੰਬੋਧਨ ਕੀਤਾ।ਮੀਟਿੰਗ ਵਿਚ ਸੁਰਿੰਦਰ ਸਿੰਘ ਮਹਿਰਾਮਪੁਰ, ਬੂਟਾ ਸਿੰਘ, ਪਰਮਜੀਤ ਸਿੰਘ ਸੰਘਾ, ਸੁਰਜੀਤ ਕੌਰ ਵੜੈਚ, ਰਣਜੀਤ ਕੌਰ, ਬਿੱਕਰ ਸਿੰਘ ਸ਼ੇਖੂਪੁਰ ਬਾਗ਼, ਮੱਖਣ ਸਿੰਘ ਭਾਨਮਜਾਰਾ, ਰਾਮਜੀ ਦਾਸ, ਰਘਵੀਰ ਸਿੰਘ ਅਸਮਾਨਪੁਰ ਵੀ ਹਾਜਰ ਸਨ।
ਕੈਪਸ਼ਨ: ਮੀਟਿੰਗ ਵਿਚ ਸ਼ਾਮਲ ਕਿਰਤੀ ਕਿਸਾਨ ਯੂਨੀਅਨ ਦੀ ਜਿਲਾ ਕਮੇਟੀ ਤੇ ਆਗੂ।