ਸੀ. ਜੇ. ਐਮ ਹਰਪ੍ਰੀਤ ਕੌਰ ਵੱਲੋਂ ‘ਸਖੀ ਵਨ ਸਟਾਪ ਸੈਂਟਰ’ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 9 ਮਈ :(ਬਿਊਰੋ)ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਰਪ੍ਰੀਤ ਕੌਰ ਵੱਲੋਂ ਅੱਜ 'ਸਖੀ ਵਨ ਸਟਾਪ ਸੈਂਟਰ' ਨਵਾਂਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨਾਂ ਹਿੰਸਾ ਪੀੜਤ ਔਰਤਾਂ, ਜਿਨਾਂ ਨੂੰ ਇਸ ਸੈਂਟਰ ਵੱਲੋਂ ਇਲਾਜ, ਕਾਨੂੰਨੀ ਸਹਾਇਤਾ ਅਤੇ ਮਾਨਸਿਕ ਰਾਹਤ ਲਈ ਕਾਊਂਸਲਿੰਗ ਅਤੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ, ਦੇ ਕੇਸ ਰਜਿਸਟਰ ਦੀ ਵੀ ਚੈਕਿੰਗ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨਾਂ ਸੈਂਟਰ ਵਿਚ ਮਦਦ ਲਈ ਆਉਣ ਵਾਲੀ ਹਰੇਕ ਪੀੜਤ ਔਰਤ, ਜਿਸ ਨੂੰ ਮੁਫ਼ਤ ਕਾਨੂੰਨੀ ਸਲਾਹ ਜਾਂ ਵਕੀਲ ਦੀਆਂ ਮੁਫ਼ਤ ਸੇਵਾਵਾਂ ਚਾਹੀਦੀਆਂ ਹੋਣ, ਨੂੰ ਤੁਰੰਤ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਭੇਜਣ ਦੇ ਹੁਕਮ ਜਾਰੀ ਕੀਤੇ। ਉਨਾਂ ਕਿਹਾ ਕਿ 'ਸਖੀ ਵਨ ਸਟਾਪ ਸੈਂਟਰ' ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਮੁਸ਼ਕਲ ਦੀ ਘੜੀ ਵਿਚ ਇਸ ਸੈਂਟਰ ਤੋਂ ਮਿਲਣ ਵਾਲੀਆਂ ਸਹੂਲਤਾਂ ਪ੍ਰਾਪਤ ਕਰਨ ਸਕਣ। 
ਇਸ ਮੌਕੇ ਸੈਂਟਰ ਐਡਮਨਿਸਟ੍ਰੇਟਰ ਮਨਜੀਤ ਕੌਰ ਨੇ ਦੱਸਿਆ ਕਿ 'ਸਖੀ ਵਨ ਸਟਾਪ ਸੈਂਟਰ' ਵਿਚ ਹੁਣ ਤੱਕ ਕੁੱਲ 258 ਕੇਸ ਰਜਿਸਟਰ ਕੀਤੇ ਗਏ, ਜਿਨਾਂ ਵਿਚੋਂ 233 ਕੇਸਾਂ ਦਾ ਦੋਵਾਂ ਧਿਰਾਂ ਦੀ ਕਾਊਂਸਲਿੰਗ ਕਰਨ ਉਪਰੰਤ ਆਪਸੀ ਰਾਜੀਨਾਮਾ ਕਰਵਾਇਆ ਗਿਆ। ਉਨਾਂ ਦੱਸਿਆ ਕਿ 8 ਕੇਸ ਕਾਰਵਾਈ ਲਈ ਪੰਜਾਬ ਪੁਲਿਸ ਅਤੇ 8 ਕੇਸ ਹੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਭੇਜੇ ਗਏ ਹਨ ਅਤੇ 8 ਕੇਸਾਂ ਵਿੱਚ ਸਖੀ ਵਨ ਸਟਾਪ ਸੈਂਟਰ ਵਿੱਚ ਸ਼ੈਲਟਰ ਦਿੱਤਾ ਗਿਆ।
ਕੈਪਸ਼ਨ :-'ਸਖੀ ਵਨ ਸਟਾਪ ਸੈਂਟਰ' ਦੇ ਕੇਸ ਰਜਿਸਟਰ ਦੀ ਚੈਕਿੰਗ ਕਰਦੇ ਹੋਏ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ। ਨਾਲ ਹਨ ਸੈਂਟਰ ਐਡਮਨਿਸਟ੍ਰੇਟਰ ਮਨਜੀਤ ਕੌਰ। 
---