ਕੋਵਿਡ ਰੋਕੂ ਵੈਕਸੀਨ ਪ੍ਰਤੀ ਭਰਮ-ਭੁਲੇਖੇ ਦੂਰ ਕਰਨ ਵਾਸਤੇ ਬਹੁਤ ਹੀ D P R O . ਹਰਦੇਵ ਸਿੰਘ ਆਸੀ ਨੇ ਵੈਕਸੀਨ ਲਗਵਾਈ

ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਯੋਗ ਵਿਅਕਤੀ ਕੋਵਿਡ ਰੋਕੂ ਟੀਕਾ ਜ਼ਰੂਰ ਲਗਵਾਉਣ : ਡਾਕਟਰ ਮਨਦੀਪ ਕਮਲ
ਨਵਾਂਸ਼ਹਿਰ, 20 ਮਈ :- ਕੋਵਿਡ ਰੋਕੂ ਵੈਕਸੀਨ ਬਾਰੇ ਝਿਜਕ ਅਤੇ ਭਰਮ-ਭੁਲੇਖੇ ਦੂਰ ਕਰਨ ਅਤੇ ਯੋਗ ਵਿਅਕਤੀਆਂ ਨੂੰ ਖੁਦ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਵਿਖੇ ਵੈਕਸੀਨ ਕੈਂਪ ਵਿੱਚ ਅੱਜ DPRO ਹਰਦੇਵ ਸਿੰਘ ਆਸੀ ਅਤੇ ਹੋਰ ਸ਼ਹਿਰ ਵਾਸੀਆਂ ਵੱਲੋਂ ਟੀਕਾਕਰਨ ਕਰਵਾਇਆ ਗਿਅ।  ਨਵਾਂਸ਼ਹਿਰ ਵਿਖੇ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ "ਮਿਸ਼ਨ ਫਤਿਹ" ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਇਸ ਮੌਕੇ ਹਰਦੇਵ ਸਿੰਘ ਆਸੀ ਜ਼ਿਲ੍ਹਾ ਲੋਕ ਸੰਪਰਕ ਅਫਸਰਨੇ ਕਿਹਾ, "ਮੈਂ ਟੀਕਾ  ਲਗਵਾਉਣ ਤੋਂ ਬਾਅਦ ਤੰਦਰੁਸਤ ਮਹਿਸੂਸ ਕਰ ਰਿਹਾ ਹਾਂ। ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ''।  ਹਰਦੇਵ ਸਿੰਘ ਆਸੀ ਅਤੇ  ਬਲਾਕ ਐਕਸਟੈਂਸ਼ਨ ਐਜੂਕੇਟਰ ਤਰਸੇਮ ਲਾਲ  ਨੇ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ ਅਤੇ  ਸਿਹਤ ਵਿਭਾਗ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿੱਚ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਡਾਕਟਰ ਮਨਦੀਪ ਕਮਲ, ਹਰਪਿੰਦਰ ਸਿੰਘ ਅਤੇ ਡਾਕਟਰ ਹਿਰਤੇਸ਼ ਪਾਹਵਾ ਨੇ  ਕਿਹਾ ਕਿ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ  ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ  ਜਲਦੀ ਤੋਂ ਜਲਦੀ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹੁਣ ਹਫਤੇ ਦੇ ਸਾਰੇ ਦਿਨਾਂ ਵਿੱਚ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ। ਇਸ ਮੌਕੇ  ਬਲਵਿੰਦਰ ਕੌਰ ਐਲ ਐੱਚ ਵੀ, ਕੌਸਲਰ ਰੇਨੁਕਾ ਕਲੇਰ , ਮਨਦੀਪ ਕੌਰ,  ਮਨਦੀਪ ਕੌਰ ਸਟਾਫ , ਸੁਮੀਤ ਸੋਢੀ, ਪੁਲਸ ਵਿਭਾਗ ਤੋਂ ਸੇਵੈਦੀਪ ਸਿੰਘ, ਅਨੂਪ ਸਿੰਘ ਪਲਟੂਨ ਕਮਾਂਡਰ ਵੀ ਹਾਜ਼ਰ ਸਨ।