ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਆਖ਼ਰੀ ਦਿਨ 1492 ਬੱਚਿਆਂ ਨੂੰ ਪਿਲਾਈਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’

ਗੁਆਂਢੀ ਦੇਸ਼ਾਂ ਤੋਂ ਪੋਲੀਓ ਵਾਇਰਸ ਦੇ ਪ੍ਰਸਾਰ ਦਾ ਖ਼ਤਰਾ ਬਰਕਰਾਰ : ਡਾ. ਜਵਿੰਦਰਬੰਤ ਸਿੰਘ ਬੈਂਸ
ਨਵਾਂਸ਼ਹਿਰ, 29 ਜੂਨ 2021 : ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਅੱਜ 0-5 ਸਾਲ ਤੱਕ ਦੇ 1492 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ, ਜਿਸ ਨਾਲ ਜ਼ਿਲ੍ਹੇ ਵਿਚ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲ਼ਾਉਣ ਦੇ ਮਿੱਥੇ ਗਏ ਟੀਚੇ ਨੂੰ 100 ਫੀਸਦੀ ਪ੍ਰਾਪਤ ਕਰ ਲਿਆ ਗਿਆ ਹੈ।  ਜ਼ਿਲ੍ਹਾ ਟੀਕਾਕਰਨ ਅਫਸਰ ਡਾ ਜਵਿੰਦਰਵੰਤ ਸਿੰਘ ਬੈਂਸ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਵਾਇਰਸ ਦੇ ਪ੍ਰਸਾਰ ਦਾ ਖਤਰਾ ਹਾਲੇ ਵੀ ਬਰਕਰਾਰ ਹੈ। ਇਸ ਲਈ ਮਾਪਿਆਂ ਨੂੰ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਚਾਹੀਦੀਆਂ ਹਨ। ਡਾ. ਬੈਂਸ ਨੇ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਜਿਲ੍ਹੇ ਅੰਦਰ ਕੁੱਲ 1492 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਬਲਾਕ ਨਵਾਂਸ਼ਹਿਰ ਵਿੱਚ 183, ਬੰਗਾ ਵਿੱਚ 10, ਬਲਾਚੌਰ ਅਰਬਨ ਵਿੱਚ 120, ਰਾਹੋਂ ਵਿੱਚ 36, ਮੁਜ਼ੱਫਰਪੁਰ ਬਲਾਕ ਵਿੱਚ 460, ਮੁਕੰਦਪੁਰ ਬਲਾਕ ਵਿੱਚ 118, ਸੁੱਜੋਂ ਵਿੱਚ 140, ਸੜੋਆ ਬਲਾਕ ਵਿੱਚ 70 ਅਤੇ ਬਲਾਚੌਰ ਰੂਰਲ ਵਿੱਚ 354 ਬੱੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ ਪਿਲਾਈਆਂ ਗਈਆਂ। ਉਨ੍ਹਾਂ ਅੱਗੇ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 2201 ਬੱਚਿਆਂ ਅਤੇ ਦੂਜੇ ਦਿਨ 2044 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਸਨ। ਇਸ ਮੁਹਿੰਮ ਅਧੀਨ ਜਿਲ੍ਹੇ ਅੰਦਰ ਤਿੰਨ ਦਿਨਾਂ ਵਿਚ ਕੁੱਲ 5737 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।