ਨਵਾਂਸ਼ਹਿਰ, 7 ਜੂਨ 2021 : ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ "ਮਿਸ਼ਨ ਫਤਿਹ" ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਅੱਜ 1463 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 146709 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 155, ਬਲਾਚੌਰ ਵਿਚ 265, ਮੁਜ਼ੱਫਰਪੁਰ ਵਿਚ 348, ਮੁਕੰਦਪੁਰ ਵਿਚ 472, ਸੁੱਜੋਂ ਵਿਚ 167, ਬੰਗਾ ਵਿਚ 26 ਅਤੇ ਸੜੋਆ ਵਿਚ 30 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਵਿੱਚ 20 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ! ਇਸ ਦੇ ਨਾਲ ਹੀ ਕੋਰੋਨਾ ਵਿਰੁੱਧ ਜੰਗ ਜਿੱਤਦਿਆਂ 10628 ਮਰੀਜ਼ ਸਿਹਤਯਾਬ ਵੀ ਹੋ ਗਏ ਹਨ।