ਜ਼ਿਲਾ ਤੇ ਸੈਸ਼ਨ ਜੱਜ ਨੇ 19 ਪੰਛੀਆਂ ਨੂੰ ਕੀਤਾ ਆਜ਼ਾਦ

ਨਵਾਂਸ਼ਹਿਰ, 22 ਜੂਨ :-  ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਜੁਡੀਸ਼ੀਅਲ ਕੰਪਲੈਕਸ ਵਿਖੇ ਉਨਾਂ 19 ਤੋਤਿਆਂ ਨੂੰ ਆਜ਼ਾਦ ਕੀਤਾ, ਜੋ ਇਕ ਫਾਰਮ ਹਾਊਸ 'ਤੇ ਨਾਜਾਇਜ਼ ਤੌਰ 'ਤੇ ਰੱਖੇ ਹੋਏ ਸਨ। ਇਹ ਪੰਛੀ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਫਾਰਮ ਹਾਊਸ 'ਤੇ ਛਾਪਾ ਮਾਰ ਕੇ ਆਪਣੇ ਕਬਜੇ ਵਿਚ ਲਏ ਸਨ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਸਾਡਾ ਕੋਈ ਹੱਕ ਨਹੀਂ ਹੈ ਕਿ ਅਸੀਂ ਪੰਛੀਆਂ ਨੂੰ ਕੈਦ ਕਰਕੇ ਰੱਖੀਏ। ਉਨਾਂ ਕਿਹਾ ਕਿ ਜਿਹੜੇ ਲੋਕ ਕੁਦਰਤ ਦੇ ਸਰੂਪ ਜੰਗਲੀ ਜੀਵਾਂ ਨੂੰ ਫੜ ਕੇ ਉਨਾਂ ਦਾ ਵਪਾਰ ਕਰਦੇ ਹਨ, ਉਨਾਂ ਨਾਲ ਕਾਰੋਬਾਰੀ ਸਾਂਝ ਨਾ ਰੱਖ ਕੇ ਉਨਾਂ ਦਾ ਸਮਾਜਿਕ ਬਾਈਕਾਟ ਕਰਨਾ ਚਾਹੀਦਾ ਹੈ। ਇਸ ਮੌਕੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ-2 ਕੁਲਦੀਪ ਸਿੰਘ ਚੀਮਾ, ਸੀ. ਜੇ. ਐਮ-ਕਮ-ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਜਗਬੀਰ ਸਿੰਘ ਮਹਿੰਦੀਰੱਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਹਰਪ੍ਰੀਤ ਕੌਰ ਨਾਫਰਾ, ਰੇਂਜ ਅਫ਼ਸਰ ਜੰਗਲੀ ਜੀਵ ਸੁਰੱਖਿਆ ਵਿਭਾਗ ਭੁਪਿੰਦਰ ਸਿੰਘ, ਬਲਾਕ ਅਫ਼ਸਰ ਰਾਜਪਾਲ ਸਿੰਘ, ਫਰੰਟ ਆਫਿਸ ਕੁਆਰਡੀਨੇਟਰ ਰੋਹਿਤ ਕੁਮਾਰ ਜਾਂਗੜਾ, ਪੈਰਾ ਲੀਗਲ ਵਲੰਟੀਅਰ ਪਾਸਦੇਵ ਪਰਦੇਸੀ ਤੇ ਹੋਰ ਹਾਜ਼ਰ ਸਨ। 
ਕੈਪਸ਼ਨ :- ਪੰਛੀਆਂ ਨੂੰ ਆਜ਼ਾਦ ਕਰਦੇ ਹੋਏ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ।