ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 426ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 426ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
ਬੰਗਾ : 25 ਜੂਨ : () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ  ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਟ ਆਸਰਾ ਲੈਂਦੇ ਹੋਏ ਮੀਰੀ ਪੀਰੀ ਦੇ ਮਾਲਕ, ਬੰਦੀ ਛੋੜ, ਸੱਚੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਉਪਰੰਤ ਗੁਰਮਤਿ ਸਮਾਗਮ ਵਿੱਚ ਭਾਈ ਜੋਗਾ ਸਿੰਘ ਜੀ, ਭਾਈ ਮਨਜੀਤ ਸਿੰਘ ਜੀ ਹਜ਼ੂਰੀ ਰਾਗੀ ਜਥਾ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਵਿਚ ਗਿ: ਪਰਮਜੀਤ ਸਿੰਘ ਜੀ ਕਥਾ ਵਾਚਕ ਧਰਮ ਪ੍ਰਚਾਰ ਕਮੇਟੀ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਲਸਾਨੀ ਗੁਰ ਇਤਿਹਾਸ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 426ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ।  ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਗੁਰਦੀਪ ਸਿੰਘ ਢਾਹਾਂ, ਢਾਡੀ ਨੱਛਤਰ ਸਿੰਘ ਬਿੰਦਰਾ, ਮਹਿੰਦਰਪਾਲ ਸਿੰਘ ਸੁਪਰਡੈਂਟ, ਰਾਜਿੰਦਰਪਾਲ ਸਿੰਘ, ਕਮਲਜੀਤ ਸਿੰਘ, ਦਲਜੀਤ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਸਮੂਹ ਟਰੱਸਟ ਸਟਾਫ, ਹਸਪਤਾਲ ਸਟਾਫ, ਨਰਸਿੰਗ ਕਾਲਜ ਸਟਾਫ਼, ਨਰਸਿੰਗ ਵਿਦਿਆਰਥੀ ਅਤੇ ਸਕੂਲ ਸਟਾਫ਼ ਹਾਜ਼ਰ ਸੀ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ ।