ਕੋਵਿਡ-19 ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਏ.ਡੀ.ਸੀ. ਦਾ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ
ਨਵਾਂਸ਼ਹਿਰ, 3 ਜੂਨ: ਸਿਹਤ ਵਿਭਾਗ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕੋਵਿਡ-19 ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਦਿੱਤਿਆ ਉੱਪਲ ਦਾ ਟਰਾਂਸਫਰ ਹੋਣ ਉਪਰੰਤ ਅੱਜ ਇਕ ਸਾਦੇ ਸਮਾਗਮ ਦੌਰਾਨ ਵਿਸ਼ੇਸ਼ ਧੰਨਵਾਦ ਕੀਤਾ। ਉਹ ਜ਼ਿਲ੍ਹੇ ਵਿਚੋਂ ਟਰਾਂਸਫਰ ਹੋਣ ਉਪਰੰਤ ਕਪੂਰਥਲਾ ਜ਼ਿਲ੍ਹੇ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਅਹੁਦੇ ਤਾਇਨਾਤ ਹੋ ਰਹੇ ਹਨ। ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਅਤੇ ਸਮੂਹ ਸਟਾਫ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੂੰ ਮੋਮੈਟੋ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਜੀ ਨੇ ਜ਼ਿਲ੍ਹੇ ਵਿਚ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਹੈ ਅਤੇ ਉਨ੍ਹਾਂ ਕੋਵਿਡ-19 ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ। ਉਨ੍ਹਾਂ ਕਿਹਾ ਕਿ ਮਾਣਯੋਗ ਏ.ਡੀ.ਸੀ. ਨੇ ਖੁਦ ਜ਼ਮੀਨੀ ਪੱਧਰ ਉੱਤੇ ਸਿਹਤ ਵਿਭਾਗ ਦੇ ਸਟਾਫ ਨਾਲ ਤਾਲਮੇਲ ਕਰਕੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਪੂਰੀ ਮਦਦ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ ਸਮੇਤ ਪੂਰੇ ਸਟਾਫ ਨੇ ਤਨਦੇਹੀ ਨਾਲ ਕੰਮ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੇਹੱਦ ਸਹਿਯੋਗ ਕੀਤਾ। ਉਨ੍ਹਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਨਵਾਂਸ਼ਹਿਰ ਦੇ ਪਠਲਾਵਾ ਪਿੰਡ ਵਿਚ ਸੂਬੇ ਦਾ ਪਹਿਲਾ ਕੋਰੋਨਾ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਜਿਸ ਤਰ੍ਹਾਂ ਨਾਲ ਸਿਹਤ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਰੋਨਾ ਨੂੰ ਕੰਟਰੋਲ ਕੀਤਾ, ਉਹ ਸ਼ਲਾਘਾਯੋਗ ਹੈ ਅਤੇ ਇਸ ਸਫਲ ਕਹਾਣੀ ਨੂੰ ਪੂਰਾ ਦੇਸ਼ ਜਾਣਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਹਮੇਸ਼ਾ ਸ਼ਹੀਦ ਭਗਤ ਸਿੰਘ ਨਗਰ ਨੂੰ ਯਾਦ ਰੱਖਾਂਗਾ। ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਜਵਿੰਦਰਵੰਤ ਸਿੰਘ ਬੈਂਸ, ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਡਾ. ਸ਼ਿਆਮਾ ਵੇਦ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਪੀਏ ਅਜੇ ਕੁਮਾਰ, ਜ਼ਿਲ੍ਹਾ ਅਕਾਊਂਟ ਅਫਸਰ ਦੀਪਕ ਕੁਮਾਰ, ਜ਼ਿਲ੍ਹਾ ਨਿਗਰਾਨੀ ਅਤੇ ਮੁਲਾਂਕਣ ਅਫਸਰ ਗੁਰਪ੍ਰੀਤ ਸਿੰਘ, ਸਕੂਲ ਹੈਲਥ ਕੋਆਰਡੀਨੇਟਰ ਰਮਨਦੀਪ ਕੌਰ, ਸੁਨੀਤਾ ਰਾਣੀ, ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।