ਨਵਾਂਸ਼ਹਿਰ, 26 ਜੂਨ : (ਬਿਊਰੋ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲਾ ਪੁਲਿਸ ਵੱਲੋਂ ਨਸ਼ਾਖ਼ੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮਨਾਇਆ ਗਿਆ। ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਜ਼ਿਲੇ ਦੀਆਂ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ ਅਤੇ ਜ਼ਿਲਾ ਪੱਧਰੀ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਉਨਾਂ ਦੱਸਿਆ ਕਿ ਇਸ ਤਹਿਤ ਥਾਣਾ ਸਦਰ ਬੰਗਾ ਅਧੀਨ ਪੈਂਦੇ ਪਿੰਡ ਥਾਦੀਆਂ ਵਿਖੇ ਆਜ਼ਾਦ ਰੰਗ ਮੰਚ ਦੀ ਟੀਮ ਵੱਲੋਂ ਨੁੱਕੜ ਨਾਟਕ ਰਾਹੀਂ ਜਨਤਾ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਇਸੇ ਤਰਾਂ ਥਾਣਾ ਸਿਟੀ ਬੰਗਾ ਦੀ ਟੀਮ ਵੰਲੋਂ ਦਾਣਾ ਮੰਡੀ ਬੰਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਉਨਾਂ ਦੱਸਿਆ ਕਿ ਥਾਣਾ ਸਦਰ ਬਲਾਚੌਰ ਦੇ ਮੁੱਖ ਅਫ਼ਸਰ ਵੱਲੋਂ ਵੀ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸੇ ਤਰਾਂ ਮੁੱਖ ਥਾਣਾ ਅਫ਼ਸਰ ਬਹਿਰਾਮ ਵੱਲੋਂ ਪਿੰਡ ਬਹਿਰਾਮ ਵਿਖੇ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਗਿਆ। ਮੁੱਖ ਅਫ਼ਸਰ ਥਾਣਾ ਸਦਰ ਨਵਾਂਸ਼ਹਿਰ ਵੱਲੋਂ ਪਿੰਡ ਜੱਬੋਵਾਲ ਵਿਖੇ ਅਤੇ ਮੁੱਖ ਅਫ਼ਸਰ ਥਾਣਾ ਔੜ ਵੱਲੋਂ ਔੜ ਵਿਖੇ ਨਸ਼ਿਆਂ ਵਿਰੁੱਧ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਗਿਆ। ਉਨਾਂ ਦੱਸਿਆ ਕਿ ਮੁੱਖ ਅਫ਼ਸਰ ਥਾਣਾ ਸਿਟੀ ਨਵਾਂਸ਼ਹਿਰ ਦੀ ਟੀਮ ਅਤੇ ਜ਼ਿਲੇ ਦੇ ਵੱਖ-ਵੱਖ ਥਾਣਿਆਂ ਤੋਂ ਆਏ ਪੁਲਿਸ ਮੁਲਾਜ਼ਮਾਂ ਵੱਲੋਂ ਖ਼ੂਨਦਾਨ ਭਵਨ ਨਵਾਂਸ਼ਹਿਰ ਵਿਖੇ 20 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲਾ ਹੈੱਡ ਕੁਆਰਟਰ ਪੱਧਰ 'ਤੇ ਇਕ ਮੀਟਿੰਗ ਕਰਕੇ ਪੁਲਿਸ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਵੀ ਸਰਕਾਰ ਦੇ ਨਸ਼ਿਆਂ ਖਿਲਾਫ਼ ਚੁੱਕੇ ਗਏ ਕਦਮਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੀਟਿੰਗ ਵਿਚ ਐਸ. ਪੀ (ਪੀ. ਬੀ. ਆਈ) ਪਿਰਥੀ ਪਾਲ ਸਿੰਘ, ਐਸ. ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਡੀ. ਐਸ. ਪੀ (ਐਨ. ਡੀ. ਪੀ. ਐਸ ਐਕਟ) ਲਖਵੀਰ ਸਿੰਘ, ਡੀ. ਐਸ. ਪੀ (ਜਾਂਚ) ਹਰਜੀਤ ਸਿੰਘ, ਡੀ. ਐਸ. ਪੀ (ਸਥਾਨਕ) ਨਵਨੀਤ ਕੌਰ ਗਿੱਲ ਤੇ ਹੋਰ ਹਾਜ਼ਰ ਸਨ।
ÕËêôé : - õÈéçÅé íòé éò»ôÇÔð ÇòÖ¶ õÈéçÅé Õðç¶ Ô¯Â¶ ÁËÃ. êÆ (ÃæÅéÕ) îéÇò§çð ìÆð ÇçØÍ