ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਯੋਗਾ ਦਿਵਸ ਮਨਾਇਆ ਗਿਆ
ਬੰਗਾ 21 ਜੂਨ ( ) ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੱਜ ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਨਰਸਿੰਗ ਵਿਦਿਆਰਥੀ ਨੂੰ ਦੱਸਿਆ ਕਿ ਯੋਗ ਸਰੀਰ ਅਤੇ ਆਤਮਾਂ ਨੂੰ ਇੱਕ ਸੂਤਰ ਵਿੱਚ ਪਰੋਣ ਦਾ ਕੰਮ ਕਰਦਾ ਹੈ । ਯੋਗਾ ਕਰਨ ਨਾਲ ਜਿੱਥੇ ਸਾਡੀ ਸਿਹਤ ਤੰਦਰੁਸਤ ਰਹਿੰਦੀ ਹੈ ਅਤੇ ਉੱਥੇ ਕਰੋਨਾ ਵਾਇਰਸ ਦੇ ਟਾਕਰੇ ਲਈ ਯੋਗ ਕਰਨਾ ਮਨੁੱਖੀ ਇਨਸਾਨ ਲਈ ਬਹੁਤ ਲਾਭਦਾਇਕ ਹੈ । ਇਸ ਮੌਕੇ ਨਰਸਿੰਗ ਵਿਦਿਆਰਥੀਆਂ ਨੇ ਯੋਗਾ ਪ੍ਰਤੀ ਜਾਗਰੁਕ ਕਰਦਾ ਨਾਟਕ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ ਅਤੇ ਯੋਗ ਬਾਰੇ ਜਾਣਕਾਰੀ ਦਿੰਦੀ ਪੋਸਟਰ ਪ੍ਰਦਰਸ਼ਨੀ ਰਾਹੀਂ ਲੋਕਾਂ ਨੂੰ ਜਾਗਰੁਕ ਕੀਤਾ ਗਿਆ। ਇਸ ਮੌਕੇ ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਧੰਨਵਾਦ ਕੀਤਾ। ਇਸ ਮੌਕੇ ਮੁੱਖ , ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਸ. ਜਗਜੀਤ ਸਿੰਘ ਸੋਢੀ ਮੈਂਬਰ, ਮੈਡਮ ਸੁਖਮਿੰਦਰ ਕੌਰ ਊਬੀ, ਸ੍ਰੀ ਸੰਜੇ ਕੁਮਾਰ, ਮੈਡਮ ਰਮਨਦੀਪ ਕੌਰ, ਮੈਡਮ ਰਾਬੀਆ ਹਾਟਾ ਵੀ ਹਾਜ਼ਰ ਸਨ।