ਐਮ.ਪੀ ਮਨੀਸ਼ ਤਿਵਾੜੀ ਨੇ ਮੰਢਿਆਣੀ ਰੋਡ ਤੇ ਸੜਕ ਦੇ ਨਾਲ ਬਰਮ ਬਣਾਉਣ ਦੇ ਕੰਮ ਦਾ ਕੀਤਾ ਉਦਘਾਟਨ

ਬਲਾਚੌਰ, 13 ਜੂਨ: (ਵਿਸ਼ੇਸ਼ ਪ੍ਰਤੀਨਿਧੀ) ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਲੋਕ ਸਭਾ ਹਲਕੇ ਦੇ ਵਿਕਾਸ ਹਿੱਤ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਉਦਘਾਟਨਾਂ ਦਾ ਸਿਲਸਿਲਾ ਜਾਰੀ ਹੈ। ਇਸ ਲੜੀ ਤਹਿਤ, ਨਗਰ ਕੌਂਸਲ ਬਲਾਚੌਰ ਵਿਖੇ ਮੰਢਿਆਣੀ ਰੋਡ ਤੇ ਸੜਕ ਦੇ ਨਾਲ ਬਰਮ ਬਣਾਉਣ ਦਾ ਉਦਘਾਟਨ ਐਮ.ਪੀ ਮਨੀਸ਼ ਤਿਵਾੜੀ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਮ.ਪੀ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਤਰੱਕੀ ਵਾਸਤੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਲੜੀ ਹੇਠ, ਬਲਾਚੌਰ ਨਗਰ ਕੌਂਸਲ ਦੇ ਅਧੀਨ ਆਉਂਦੀ ਮਢਿੰਆਣੀ ਰੋਡ ਤੇ ਸੜਕ ਦੇ ਨਾਲ ਬਰਮ ਬਣਾਉਣ ਦਾ ਕੰਮ 17.5 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਹੋਇਆ ਹੈ। ਜਦਕਿ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਹੋਰ ਵੀ ਕਈ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ, ਜਿਹੜੇ ਜਲਦ ਹੀ ਪੂਰੇ ਹੋ ਜਾਣਗੇ। ਜਿਨ੍ਹਾਂ ਇਸ ਮੌਕੇ ਬਲਾਚੌਰ ਤੋਂ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਘਈ (ਰਿੰਕੂ), ਮਦਨ ਲਾਲ ਹਕਲਾ ਡਾਇਰੈਕਟਰ ਵਾਟਰ ਰਿਸੋਰਸਜ਼, ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਹਰਜੀਤ ਜਾਡਲੀ, ਦੇਸ ਰਾਜ ਹਕਲਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹੀਰਾ ਖੇਪੜ, ਕੌਂਸਲਰ ਨਰੇਸ਼ ਚੇਚੀ, ਕੌਂਸਲਰ ਲਾਲ ਬਹਾਦਰ ਗਾਂਧੀ, ਕੌਂਸਲਰ ਮੰਗਾ ਰਾਣਾ, ਕੌਂਸਲਰ ਬੌਬੀ ਰਾਣਾ, ਰਿੱਕੀ ਬਜਾਜ, ਦਲੇਲ ਸੈਣੀ ਸਣੇ ਹੋਰ ਪਤਵੰਤੇ ਸੱਜਣ ਮੌਜੂਦ ਸਨ।