ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ, ਤਨਖਾਹ ਕਮਿਸ਼ਨ ਦੀ ਰਿਪੋਰਟ ਲਮਕਾਉਣ ਦੀ ਕੀਤੀ ਨਿਖੇਧੀ

ਨਵਾਂਸ਼ਹਿਰ 8 ਜੂਨ :- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ  ਹੋਈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਮਕਾਉਣ ਅਤੇ ਹੋਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਗਿਆ।  ਇਸ ਸਬੰਧੀ ਰੋਸ ਦਾ ਪ੍ਰਗਟਾਵਾ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਣ ਦੇ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।  
          ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਤ ਲਾਲ ਗੋਹਲੜੋਂ, ਪ੍ਰਿ. ਅਸ਼ੋਕ ਕੁਮਾਰ, ਪ੍ਰਿ. ਇਕਬਾਲ ਸਿੰਘ, ਕਰਨੈਲ ਸਿੰਘ ਰਾਹੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਵਾਉਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕਰੋਨਾ ਦੀ ਆੜ ਵਿੱਚ ਮੁਲਾਜ਼ਮ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਕਰਨ ਸਮੇਤ ਹੋਰ ਮੰਗਾਂ ਮਨਵਾਉਣ ਲਈ ਸਾਂਝੇ ਫਰੰਟ ਵੱਲੋਂ ਕੀਤੇ ਜਾ ਰਹੇ ਐਕਸ਼ਨਾਂ ਵਿੱਚ ਪੈਨਸ਼ਨਰਾਂ ਵਲੋਂ ਵੱਧ ਚਡ਼੍ਹ ਕੇ ਹਿੱਸਾ ਲਿਆ ਜਾਵੇਗਾ।
          ਮੀਟਿੰਗ ਵਿੱਚ ਹਰੀ ਬਿਲਾਸ,  ਜਰਨੈਲ ਸਿੰਘ, ਹਰਬੰਸ ਸਿੰਘ, ਗੁਰਦਿਆਲ ਸਿੰਘ, ਰੇਸ਼ਮ ਲਾਲ, ਅਵਤਾਰ ਸਿੰਘ, ਰਾਮ ਪਾਲ,    ਅਮਰਜੀਤ ਸਿੰਘ, ਰਣਜੀਤ ਸਿੰਘ, ਹਰਮੇਸ਼ ਲਾਲ, ਜੋਗਿੰਦਰ ਪਾਲ, ਬਖਤਾਵਰ ਸਿੰਘ, ਰਾਮ ਸਿੰਘ, ਅਜਮੇਰ ਸਿੰਘ, ਮਲਕੀਅਤ ਸਿੰਘ, ਹਰਦਿਆਲ ਸਿੰਘ ਛੋਕਰਾਂ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਹਰਮੇਸ਼ ਲਾਲ, ਸੰਤੋਸ਼ ਕੁਮਾਰ, ਕੁਲਵਿੰਦਰ ਠਾਕਰ, ਸੁਰੇਸ਼ ਕੁਮਾਰ, ਕੇਵਲ ਰਾਮ, ਤਰਸੇਮ ਸਿੰਘ, ਹਰਭਜਨ ਸਿੰਘ ਭਾਵੜਾ, ਮਲਕੀਤ ਸਿੰਘ, ਅਜਮੇਰ ਸਿੰਘ, ਪਿਆਰਾ ਸਿੰਘ, ਸੰਤੋਖ ਸਿੰਘ ਆਦਿ ਸ਼ਾਮਲ ਸਨ।