ਵੈਕਸੀਨੇਸ਼ਨ ਨਾਲ ਰੋਕਾਂਗੇ ਸੰਭਾਵਿਤ ਤੀਜੀ ਲਹਿਰ : ਡਾ. ਗੁਰਦੀਪ ਸਿੰਘ ਕਪੂਰ

 ਕੋਵਿਡ ਦੇ ਖ਼ਾਤਮੇ ਲਈ 3300 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ 
ਨਵਾਂਸ਼ਹਿਰ, 22 ਜੂਨ 2021 :  ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ "ਮਿਸ਼ਨ ਫਤਿਹ" ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸਿਹਤ ਵਿਭਾਗ ਨੇ ਅੱਜ 3300 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ, ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 167800 ਨੂੰ ਪਾਰ ਕਰ ਗਈਆਂ ਹਨ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ 3367 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਕੋਵਿਡ-19 ਦੇ ਵਿਰੁੱਧ ਸਿਹਤ ਸੰਭਾਲ ਅਤੇ ਫਰੰਟਲਾਈਨ ਵਰਕਰਾਂ, 18-45 ਉਮਰ ਵਰਗ 'ਚ ਉਸਾਰੀ ਕਾਮਿਆਂ, ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ, ਸਿਹਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਸਮੇਤ ਹੋਰਨਾਂ ਯੋਗ ਵਿਅਕਤੀਆਂ ਨੇ ਹੁਣ ਤੱਕ ਕੁੱਲ 167860 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ। ਉਨ੍ਹ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੇਸ ਘੱਟ ਗਏ ਹਨ, ਪਰ ਖਤਰਾ ਹਾਲੇ ਵੀ ਬਰਕਰਾਰ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਕੇ ਸੰਭਾਵਿਤ ਤੀਜੀ ਲਹਿਰ ਨੂੰ ਰੋਕਿਆ ਜਾਵੇਗਾ।  ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 500, ਬਲਾਚੌਰ ਵਿਚ 692, ਮੁਜ਼ੱਫਰਪੁਰ ਵਿਚ 415, ਮੁਕੰਦਪੁਰ ਵਿਚ 598, ਸੁੱਜੋਂ ਵਿਚ 489, ਬੰਗਾ ਵਿਚ 358 ਅਤੇ ਸੜੋਆ ਵਿਚ 315 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 1 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਹੁਣ ਸ਼ਹਿਰ ਵਿੱਚ ਕੁੱਲ 90 ਐਕਟਿਵ ਮਰੀਜ਼ ਰਹਿ ਗਏ ਹਨ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 7 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ। ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 243485 ਵਿਅਕਤੀਆਂ ਸੈਂਪਲੰਿਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11367 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ ਜ਼ਿਲ੍ਹੇ ਵਿਚ 10924 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਕੁੱਲ ਰਿਕਵਰ ਕੀਤੇ ਗਏ ਮਾਮਲਿਆਂ ਦੀ ਰਿਕਵਰੀ ਦੀ ਮੌਜੂਦਾ ਦਰ 96.10 ਫੀਸਦ ਹੋ ਗਈ ਹੈ। ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.66 ਫੀਸਦੀ ਹੈ, ਜਦੋਂਕਿ ਸੈਂਪਲੰਿਗ ਟੀਮਾਂ ਵੱਲੋਂ ਕੀਤੇ ਗਏ 1149 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।