ਸ਼ਹੀਦ ਭਗਤ ਸਿੰਘ ਨਗਰ ਜ਼ਿਲਾ ਤੇ ਸੈਸ਼ਨ ਜੱਜ ਵੱਲੋਂ ਦਿਲਾਵਰਪੁਰ ਗਊਸ਼ਾਲਾ ਦਾ ਦੌਰਾ

ਨਵਾਂਸ਼ਹਿਰ, 7 ਜੂਨ : -ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਸਮੇਤ ਗਊਸ਼ਾਲਾ ਦਿਲਾਵਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਦਨ ਲਾਲ ਨੇ ਗਊਸ਼ਾਲਾ ਵਿਖੇ ਆ ਰਹੀਆਂ ਸਮੱਸਿਆਵਾਂ ਸਬੰਧੀ ਉਨਾਂ ਨੂੰ ਜਾਣੂ ਕਰਵਾਇਆ, ਜਿਸ 'ਤੇ ਜ਼ਿਲਾ ਤੇ ਸੈਸ਼ਨ ਜੱਜ ਵੱਲੋਂ ਇਨਾਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਉਨਾਂ ਕਿਹਾ ਕਿ ਜੇਕਰ ਜ਼ਿਲੇ ਵਿਚ ਕਿਸੇ ਵੀ ਥਾਂ 'ਤੇ ਅਵਾਰਾ ਪਸ਼ੂ ਮਿਲਾਦਾ ਹੈ, ਤਾਂ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਨਾਂ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ ਵਿਖੇ ਭੇਜਿਆ ਜਾ ਸਕੇ ਅਤੇ ਸੜਕ ਉੱਤੇ ਹਾਦਸਿਆਂ ਤੋਂ ਬਚਾਅ ਹੋ ਸਕੇ।  ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਦੇ ਹੁਕਮਾਂ 'ਤੇ ਪੈਰਾ ਲੀਗਲ ਵਲੰੀਅਰ ਬਲਦੇਵ ਭਾਰਤੀ ਵੱਲੋਂ ਰਾਹੋਂ ਦੇ ਵੱਖ-ਵੱਖ ਹਿੱਸਿਆਂ ਵਿਚੋਂ ਸੜਕ ਉੱਤੇ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ ਵਿਖੇ ਲਿਆਂਦਾ ਗਿਆ। ਇਸ ਮੌਕੇ ਪਸ਼ੂ ਪਾਲਣ ਅਫ਼ਸਰ ਡਾ. ਗੁਰਦੀਪ ਸਿੰਘ ਸਿੱਧੂ, ਗਊਸ਼ਾਲਾ ਦੇ ਪ੍ਰਧਾਨ ਮਦਨ ਲਾਲ, ਮੈਂਬਰ ਸੁਭਾਸ਼, ਪ੍ਰੋ. ਅਸ਼ਵਨੀ ਸਿਆਲ ਅਤੇ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।  
ਕੈਪਸ਼ਨ :- ਦਿਲਾਵਰਪੁਰ ਗਊਸ਼ਾਲਾ ਦਾ ਦੌਰਾ ਕਰਦੇ ਹੋਏ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ। ਨਾਲ ਹਨ ਸੀ. ਜੇ. ਐਮ ਹਰਪ੍ਰੀਤ ਕੌਰ ਅਤੇ ਹੋਰ।