ਨਵਾਂਸ਼ਹਿਰ 27 ਜੂਨ (ਵਿਸ਼ੇਸ਼ ਪ੍ਰਤੀਨਿਧੀ) ਮੀਰੀ ਪੀਰੀ ਦੇ ਮਾਲਕ, ਬੰਦੀ ਛੋੜ, ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਵਿਸ਼ੇਸ਼ ਰਾਤਰੀ ਗੁਰਮਤਿ ਸਮਾਗਮ ਮੌਕੇ ਪੰਥ ਪ੍ਰਸਿੱਧ ਕੀਰਤਨੀ ਜਥਾ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਰਤਸਰ ਸਾਹਿਬ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਵੱਲੋਂ ਦਰਸ਼ਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਭਾਈ ਰਵਿੰਦਰ ਸਿੰਘ ਨੇ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਹਜ਼ੂਰੀ ਰਾਗੀ ਭਾਈ ਸੁਰਜੀਤ ਸਿੰਘ, ਭਾਈ ਸਰਬਜੀਤ ਸਿੰਘ ਵੀ ਹਾਜ਼ਰੀ ਭਰੀ। ਇਸ ਮੌਕੇ ਪ੍ਰਧਾਨ ਮੱਖਣ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਬੀਆਂ ਦੇ ਜਥੇ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਤਰਲੋਕ ਸਿੰਘ ਸੇਠੀ, ਹਰਸੁਖਪਾਲ ਸਿੰਘ ਗਰੇਵਾਲ, ਜਸਪਾਲ ਸਿੰਘ ਕੋਹਲੀ, ਅਮਰਜੀਤ ਸਿੰਘ ਖ਼ਾਲਸਾ, ਪਰਮਜੀਤ ਸਿੰਘ ਲਾਂਗਰੀ, ਦੀਦਾਰ ਸਿੰਘ ਡੀਐੱਸਪੀ, ਹਰਜਾਪ ਸਿੰਘ, ਹਰਵਿੰਦਰ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਰਾਹੁਲ ਸਿੰਘ, ਭਾਈ ਜੋਬਨਪ੍ਰੀਤ ਸਿੰਘ, ਮਨਜੀਤ ਕੌਰ, ਸਵੀਟੀ ਨਵਾਂਸ਼ਹਿਰ, ਰਾਜਵਿੰਦਰ ਕੌਰ, ਰਵਨੀਤ ਕੌਰ, ਸ਼ਰਨਜੀਤ ਕੌਰ, ਕੁਲਵੰਤ ਕੌਰ, ਬਲਵੰਤ ਕੌਰ, ਬਲਵਿੰਦਰ ਕੌਰ ਕੌਹਲੀ, ਜਸਵਿੰਦਰ ਨਰੂਲਾ, ਰਵਿੰਦਰ ਮੁੱਤੋਵਾਲੇ, ਰਾਜਵਿੰਦਰ ਕੌਰ ਥਾਂਦੀ, ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਪੁੱਜੀਆਂ। ਇਸ ਮੌਕੇ ਮਿੱਸੇ ਪ੍ਰਸਾਦਿਆਂ ਅਤੇ ਲੱਸੀ ਦਾ ਲੰਗਰ ਅਤੁੱਟ ਵਰਤਾਇਆ ਗਿਆ।