ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਨਸ਼ਿਆਂ ਦੀ ਰੋਕਥਾਮ ਸਰਵ ਵਿਆਪੀ ਮੁੱਦਾ, ਨਸ਼ਾ ਕਰਨ ਵਾਲਿਆਂ ਦੇ ਮੁੜ ਵਸੇਵੇ ਲਈ ਮੱਦਦ ਕਰਕੇ ਮੁੱਖ ਧਾਰਾ ਨਾਲ ਜੋੜਿਆ ਜਾਵੇ- ਆਰ.ਕੇ. ਸ਼ਰਮਾ
ਪਟਿਆਲਾ, 25 ਜੂਨ: ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਉਂਦਿਆਂ ਨਸ਼ਿਆਂ ਦੇ ਵਿਰੋਧ 'ਚ ਸੈਮੀਨਾਰ ਕਰਵਾਇਆ। ਇਸ ਦੌਰਾਨ ਸਾਕੇਤ ਹਸਪਤਾਲ ਦੇ ਐਂਟੀ ਡਰੱਗ ਅਬਿਊਜ ਕੋਆਰਡੀਨੇਟਰ ਪਰਮਿੰਦਰ ਮਨਚੰਦਾ, ਦਿੱਲੀ ਪਬਲਿਕ ਸਕੂਲ ਦੇ ਮੈਡੀਕਲ ਅਫ਼ਸਰ ਡਾ. ਰੀਸ਼ਿਮਾ ਕੋਹਲੀ, ਸੇਵਾ ਮੁਕਤ ਟ੍ਰੇਨਿੰਗ ਅਫ਼ਸਰ ਰੈਡ ਕਰਾਸ ਕਾਕਾ ਰਾਮ ਵਰਮਾ, ਭਾਈ ਘਨਈਆ ਇੰਸਟੀਚਿਊਟ ਫਾਰ ਪੈਰਾਮੈਡੀਕਲ ਸਾਇੰਸਸ ਦੇ ਪ੍ਰਿੰਸੀਪਲ ਡਾ. ਨੀਰਜ ਭਾਰਦਵਾਜ, ਮਿਸ਼ਨ ਲਾਲੀ ਅਤੇ ਹਰਿਆਲੀ ਹਰਦੀਪ ਸਿੰਘ ਸਨੌਰ ਨੇ ਨਸ਼ਿਆਂ ਦੀ ਰੋਕਥਾਮ ਲਈ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਅਤੇ ਨਸ਼ਿਆ ਦੇ ਨੁਕਸਾਨ ਬਾਰੇ ਜਾਗਰੂਕ ਕਰਵਾਇਆ।   ਇਸ ਸਮੇਂ ਸਿਖਲਾਈ ਲੈ ਰਹੇ ਸਹਾਇਕ ਸੁਪਰਡੈਂਟਜ ਜੇਲਜ ਨੇ ਵੀ ਇਸ ਵਿਚਾਰ ਗੋਸ਼ਟੀ ਵਿੱਚ ਹਿੱਸਾ ਪਾਇਆ ਅਤੇ ਵਿਚਾਰ ਸਾਂਝੇ ਕੀਤੇ। ਮੰਚ ਸੰਚਾਲਨ ਵਾਇਸ ਪ੍ਰਿੰਸੀਪਲ ਮੁਕੇਸ਼ ਸ਼ਰਮਾ ਨੇ ਕੀਤਾ। ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਨਸ਼ਿਆਂ ਦੀ ਰੋਕਥਾਮ ਲਈ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕਈ ਨੁਕਤੇ ਟ੍ਰੇਨੀਜ ਨਾਲ ਅਤੇ ਹਾਜਰੀਨ ਨਾਲ ਸਾਂਝੇ ਕੀਤੇ।
ਪ੍ਰਿੰਸੀਪਲ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਨੂੰ ਸਰਵ ਵਿਆਪੀ ਮੁੱਦਾ ਸਮਝਣਾ ਚਾਹੀਦਾ ਹੈ ਅਤੇ ਨਸ਼ਾ ਕਰਨ ਵਾਲਿਆਂ ਦੇ ਮੁੜ ਵਸੇਵੇ ਲਈ ਮੱਦਦ ਕਰਨੀ ਚਾਹੀਦੀ ਹੈ ਤਾਂ ਕਿ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇ। ਬੁਲਾਰਿਆਂ ਦਾ ਧੰਨਵਾਦ ਕਰਦਿਆਂ ਪ੍ਰਿੰਸੀਪਲ ਸ਼ਰਮਾ ਨੇ ਸਨਮਾਨ ਵੀ ਕੀਤਾ।