ਪੰਜਾਬ ਸਰਕਾਰ ਆਜਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿਚ ਬਣਾਏਗੀ ਯਾਦਗਾਰ

ਸ਼ਹੀਦ ਊਧਮ ਸਿੰਘ ਦੇ 82 ਵੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਨੂੰ ਦਿੱਤੀ ਸ਼ਰਧਾਜਲੀ
ਅੰਮ੍ਰਿਤਸਰ 31 ਜੁਲਾਈ:   ਆਜ਼ਾਦੀ ਸੰਘਰਸ਼ ਦੋਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਬਦੋਲਤ ਹੀ ਅਸ਼ੀ ਸਾਰੇ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਵਲੋ ਦਿਖਾਏ ਗਏ ਰਸਤੇ ਤੇ ਚਲਦਿਆਂ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖੀਏ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸ਼ਹੀਦ ਊਧਮ ਸਿੰਘ ਫਾਊਡੇਸ਼ਨ ਵਲੋ ਸ਼ਹੀਦ ਊਧਮ ਸਿੰਘ  ਦੇ 82 ਵੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਉਧਮ ਸਿੰਘ ਹਾਲ ਭਗਤਾਂ ਵਾਲਾ ਗੇਟ ਵਿਖੇ ਸ਼ਹੀਦ ਦੀ ਯਾਦ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੋਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ  ਸਮੇ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਅੱਜ ਸ਼ਹੀਦ ਊਧਮ ਸਿੰਘ ਦੇ 82 ਵੇ ਸ਼ਹੀਦੀ ਦਿਹਾੜੇ ਮੋਕੇ ਆਜਾਦੀ ਸੰਘਰਸ਼ ਦੋਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿਚ  ਯਾਦਗਾਰ ਬਣਾਉਨ ਦਾ ਐਲਾਨ ਕੀਤਾ ਹੈ ਅਤੇ ਇਹ ਯਾਦਗਾਰ ਵਤਨ ਦੇ ਪਰਵਾਨਿਆਂ ਨੂੰ ਸਮਰਪਿਤ ਹੋਵੇਗੀ। ਸ਼੍ਰੀ ਸੋਨੀ ਨੇ ਕਿਹਾ ਕਿ ਇਸ ਯਾਦਗਾਰ ਦੇ ਬਣਨ ਨਾਲ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਸ਼ਹੀਦਾਂ ਬਾਰੇ ਜਾਣਕਾਰੀ ਮਿਲੇ ਸਕੇਗੀ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸ਼ੀ ਆਜ਼ਾਦੀ ਦੀ ਖੁਲੀ੍ਹ ਫਿਜ਼ਾ ਵਿਚ ਸ਼ਾਹ ਲੈ ਰਹੇ ਹਾਂ। ਇਸ ਮੌਕੇ ਕੋਸਲਰ ਵਿਕਾਸ ਸੋਨੀ, ਪ੍ਰਧਾਨ ਦੀਪ ਸਿੰਘ ਕੰਬੋਜ, ਸ਼੍ਰੀ ਪਰਮਜੀਤ ਸਿੰਘ ਚੋਪੜਾ, ਸ: ਤਾਰਾ ਸਿੰਘ, ਸ਼੍ਰੀ ਰਾਜ਼ੇਸ ਟੋਨੀ, ਸ: ਪਰਮਜੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਨੂੰ ਹਰ ਕੋਈ ਰੱਖੇਗਾ ਯਾਦ-ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ, 31 ਜੁਲਾਈ :- ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਵਿਚ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪੰਜਾਬ ਸਰਕਾਰ ਦੇ 'ਮਿਸ਼ਨ ਫ਼ਤਿਹ' ਤਹਿਤ ਹੋਏ ਇਸ ਸਨਮਾਨ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਨੂੰ ਹਰ ਕੋਈ ਯਾਦ ਰੱਖੇਗਾ। ਉਨਾਂ ਕਿਹਾ ਕਿ ਕੋਰੋਨਾ ਖਿਲਾਫ਼ ਜੰਗ ਵਿਚ ਜ਼ਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲੇ ਦੇ ਪਿੰਡ ਪਠਲਾਵਾ ਵਿਚ ਸੂਬੇ ਦਾ ਪਹਿਲਾ ਕੋਵਿਡ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਸਭਨਾਂ ਦੇ ਸਹਿਯੋਗ ਨਾਲ ਜਿਸ ਤਰਾਂ ਨਾਲ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕੀਤਾ ਗਿਆ ਹੈ, ਉਹ ਬੇਹੱਦ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਨੇ ਇਸ ਔਖੀ ਘੜੀ ਵਿਚੋਂ ਸੂਬੇ ਨੂੰ ਬਾਹਰ ਕੱਢਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨਾਂ ਕਿਹਾ ਕਿ ਆਪਣੇ ਮਿਹਨਤੀ ਤੇ ਪ੍ਰਤੀਬੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬਦੌਲਤ ਜ਼ਿਲਾ ਇਸ ਵੇਲੇ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੇ ਟਾਕਰੇ ਲਈ ਪੂਰੀ ਤਰਾਂ ਤਿਆਰ ਹੈ। 
ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਠੱਲਣ ਵਿਚ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ, ਸਿਹਤ ਅਤੇ ਪੁਲਿਸ ਵਿਭਾਗ ਵੱਲੋਂ ਬਿਹਤਰੀਨ ਆਪਸੀ ਤਾਲਮੇਲ ਨਾਲ ਕੋਵਿਡ-19 ਮਰੀਜ਼ਾਂ ਦੇ ਇਲਜ, ਟ੍ਰੇਸਿੰਗ, ਟੈਸਟਿੰਗ, ਹੋਮ ਆਈਸੋਲੇਸ਼ਨ, ਵੈਕਸੀਨੇਸ਼ਨ ਅਤੇ ਜਾਗਰੂਕਤਾ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ, ਜਿਸ ਨਾਲ ਕੋਰੋਨਾ ਵਾਇਰਸ ਦੀ ਚੇਨ ਤੋੜਨ ਵਿਚ ਸਫ਼ਲਤਾ ਹਾਸਲ ਹੋਈ ਹੈ। ਇਸ ਮੌਕੇ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਅਤੇ ਸਹਾਇਕ ਕਮਿਸ਼ਨਰ ਅਨਿਲ ਗੁਪਤਾ ਤੋਂ ਇਲਾਵਾ ਸਨਮਾਨਿਤ ਹੋਣ ਵਾਲੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।  

ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਕੋਵਿਡ ਰੋਕੂ ਵੈਕਸੀਨ ਦੀ ਦੂਜੀ ਡੋਜ ਲਗਵਾਈ

ਕੋਵਿਡ ਰੋਕੂ ਟੀਕਾਕਰਨ ਨਾਲ ਕੋਰੋਨਾ ਮਹਾਂਮਾਰੀ 'ਤੇ ਜਿੱਤ ਯਕੀਨੀ : ਐੱਸ.ਡੀ.ਐੱਮ. ਜਗਦੀਸ਼ ਸਿੰਘ ਜੌਹਲ
ਨਵਾਂਸ਼ਹਿਰ, 30 ਜੁਲਾਈ 2021 : ਕੋਵਿਡ ਰੋਕੂ ਵੈਕਸੀਨ ਲਗਵਾਉਣ ਲਈ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਊਸ਼ਾ ਕਿਰਨ ਅਤੇ ਬਲਾਕ ਨੋਡਲ ਅਫ਼ਸਰ ਡਾ. ਰਣਜੀਤ ਹਰੀਸ਼ ਦੀ ਨਿਗਰਾਨੀ ਹੇਠ ਕੋਵਿਡ ਰੋਕੂ ਵੈਕਸੀਨ ਦੀ ਦੂਜੀ ਡੋਜ ਲਗਵਾਈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਨੇ ਸਿਹਤ ਵਿਭਾਗ ਨਾਲ ਮਿਲ ਕੇ ਕੋਰੋਨਾ ਮਹਾਂਮਾਰੀ ਨੂੰ ਹਰਾ ਕੇ "ਮਿਸ਼ਨ ਫਤਿਹ" ਦੀ ਪ੍ਰਾਪਤੀ ਲਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਐੱਸ.ਡੀ.ਐੱਮ. ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਕਿਹਾ, "ਮੈਂ ਦੂਜਾ ਟੀਕਾ ਲਗਵਾਉਣ ਤੋਂ ਬਾਅਦ ਤੰਦਰੁਸਤ ਮਹਿਸੂਸ ਕਰ ਰਿਹਾ ਹਾਂ। ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ''।  ਉਨ੍ਹਾਂ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਵਿੱਚ ਆਮ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਅਸੀਂ ਕੋਵਿਡ ਰੋਕੂ ਟੀਕੇ ਤੇ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਕਰਕੇ ਕੋਰੋਨਾ ਮਹਾਂਮਾਰੀ ਉੱਤੇ ਜਿੱਤ ਯਕੀਨਨ ਪ੍ਰਾਪਤ ਕਰਕੇ ਰਹਾਂਗੇ। ਸ. ਜੌਹਲ ਨੇ ਅੱਗੇ ਕਿਹਾ ਕਿ ਹੁਣ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨ੍ਹਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ ਤਾਂ ਜੋ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਟੀਕਾ ਲਗਵਾਉਣ ਨਾਲ ਸਰੀਰ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ, ਇਸ ਲਈ ਟੀਕਾਕਰਨ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕੱਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਏ.ਐੱਨ.ਐੱਮ. ਕਮਲਜੀਤ ਕੌਰ, ਹਰਜਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

ਜ਼ਿਲਾ ਤੇ ਸੈਸ਼ਨ ਜੱਜ, ਡੀ. ਸੀ ਅਤੇ ਐਸ. ਐਸ. ਪੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਰਿਲੀਜ਼

ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਸੁਹਿਰਦ ਯਤਨਾਂ ਦੀ ਕੀਤੀ ਸ਼ਲਾਘਾ
ਨਵਾਂਸ਼ਹਿਰ, 30 ਜੁਲਾਈ : - ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ. ਐਸ. ਪੀ ਅਲਕਾ ਮੀਨਾ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੁਆਰਾ ਸੰਕਲਿਤ 'ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ' ਸਿਰਲੇਖ ਵਾਲੀ ਕੌਫੀ ਟੇਬਲ ਬੁੱਕ ਰਿਲੀਜ਼ ਕੀਤੀ ਗਈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਕਿਤਾਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਤੋਂ ਸ਼ਹਾਦਤ ਤੱਕ ਦੀ ਪਵਿੱਤਰ ਯਾਤਰਾ ਨੂੰ ਬਾਖੂਬੀ ਪ੍ਰਕਾਸ਼ਮਾਨ ਕੀਤਾ ਗਿਆ ਹੈ। ਜ਼ਿਲੇ ਦੀਆਂ ਤਿੰਨੋਂ ਮਾਣਯੋਗ ਸ਼ਖਸੀਅਤਾਂ ਨੇ ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ, ਜਿਨਾਂ ਵੱਲੋਂ ਇਸ ਪਵਿੱਤਰ ਕਾਰਜ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਕੀਤਾ ਕੀਤਾ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਅਜੋਕੇ ਸਮਿਆਂ ਵਿਚ ਬੇਹੱਦ ਸਾਰਥਕ ਹਨ, ਜਿਨਾਂ ਨੇ ਸ਼ਾਂਤੀ ਅਤੇ ਸਰਵਵਿਆਪੀ ਭਾਈਚਾਰੇ ਦਾ ਸੰਦੇਸ਼ ਫੈਲਾਇਆ। ਉਨਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਉਨਾਂ ਦੀਆਂ ਜੜਾਂ ਨਾਲ ਜੋੜਨ ਦਾ ਕੰਮ ਕਰਨਗੀਆਂ ਅਤੇ ਆਪਣੇ ਮਹਾਨ ਵਿਰਸੇ ਤੋਂ ਜਾਣੂ ਕਰਵਾਉਣਗੀਆਂ। ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਉਨਾਂ ਨੇ ਇਹ ਕੌਫੀ ਟੇਬਲ ਬੁੱਕ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨ ਯਾਤਰਾ ਅਤੇ ਉਨਾਂ ਦੀ ਚਰਨ ਛੋਹ ਪ੍ਰਾਪਤ ਗੁਰਧਾਮਾਂ ਨੂੰ ਪ੍ਰਕਾਸ਼ਮਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਪੀ ਵਜ਼ੀਰ ਸਿੰਘ ਖਹਿਰਾ ਤੇ ਮਨਵਿੰਦਰ ਬੀਰ ਸਿੰਘ, ਡੀ. ਐਸ. ਪੀ ਸ਼ਵਿੰਦਰ ਪਾਲ ਸਿੰਘ, ਕਮਲਜੀਤ ਸਿੰਘ ਹੇਅਰ, ਡਾ. ਜਸਵਿੰਦਰ ਸਿੰਘ, ਹਰਕਰਨ ਖਹਿਰਾ, ਜਸਪਾਲ ਨਾਗਰਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 

ਡੀ ਸੀ ਬੀ ਬੈਂਕ ਨੇ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਨਵਾਂਸ਼ਹਿਰ :- 31 ਜੁਲਾਈ (ਵਿਸ਼ੇਸ਼ ਪ੍ਰਤੀਨਿਧੀ) ਡੀ ਸੀ ਬੀ ਬੈਂਕ ਬੰਗਾ ਰੋਡ ਨਵਾਂਸ਼ਹਿਰ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਨਵਾਂ ਸ਼ਹਿਰ ਵਿਖੇ ਮੁਫ਼ਤ ਮੈਡੀਕਲ ਚੈੱਕਅਪਕੈਂਪ ਲਗਾਇਆ ਗਿਆ। ਬੈਂਕ ਦੇ ਅਧਿਕਾਰੀਆਂ ਮੈਨੇਜਰ ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਅਮਨ ਕੁਮਾਰ ਅਤੇ ਵਿਕਾਸ ਚੱਢਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਈ ਟੈਕ ਡਾਇਗਨੋਸਿਸ ਲਬੋਟਰੀ ਦੇ ਸਹਿਯੋਗ ਨਾਲ 50 ਦੇ ਕਰੀਬ ਲੋੜਵੰਦਾਂ ਦੇ ਟੈਸਟ ਕੀਤੇ ਗਏ ਜਿਸ ਵਿੱਚ ਬਲੱਡ ਸ਼ੂਗਰ, ਕਲੇਸਟਰੋਲ ਬਲੱਡ ਪ੍ਰੈਸ਼ਰ  ਦੇ ਟੈਸਟ ਕੀਤੇ ਗਏ। ਇਸ ਮੌਕੇ ਮੈਨੇਜਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਿੱਥੇ ਬੈਂਕ ਵੱਲੋਂ ਗ੍ਰਾਹਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਉੱਥੇ ਬੈਂਕ ਦੇ ਗਾਹਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਇਸ ਤਰਾਂ ਦੇ ਕੈਂਪ ਲਗਾਏ ਜਾਂਦੇ ਹਨ। ਤਾਂ ਜੋ ਗ੍ਰਾਹਕਾਂ ਅਤੇ ਬੈਂਕ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਬਣਿਆ ਰਹੇ। ਇਸ ਮੌਕੇ ਡਾਕਟਰ ਹਰੀਸ਼ ਜੀ ਨੇ ਕਿਹਾ ਕਿ ਅੱਜਕਲ ਦੌੜ ਭੱਜ ਕੇ ਜ਼ਿੰਦਗੀ ਵਿਚੋਂ ਸਮਾਂ ਕੱਢ ਕੇ ਆਪਣੀ ਸਿਹਤ ਦਾ ਜ਼ਰੂਰ ਧਿਆਨ ਰੱਖੋ ਸਮੇਂ-ਸਮੇਂ ਸਿਰ ਸ਼ਰੀਰ ਦੇ ਜ਼ਰੂਰੀ ਟੈਸਟ ਕਰਵਾਉ। ਉਹਨਾਂ ਕਿਹਾ ਕਿ ਸ਼ੂਗਰ ਨਾਮੁਰਾਦ ਬਿਮਾਰੀ ਹੈ  ਜੇਕਰ ਕਿਸੇ ਨੂੰ ਸ਼ੂਗਰ ਕੀ ਹੈ ਤਾਂ ਆਪਣਾ ਇਲਾਜ ਸਹੀ ਤਰੀਕੇ ਨਾਲ ਕਰਾਉਣਾ ਖਾਣ ਪੀਣ ਦਾ ਖਾਸ ਧਿਆਨ ਰਖਣ ਅਤੇ ਵੱਧ ਤੋਂ ਵੱਧ ਸੈਰ ਕਰਨ। ਇਸ ਮੌਕੇ ਟੈਸਟ ਕਰਵਾਉ ਆਏ ਲੋੜਵੰਦਾਂ ਨੇ ਵੀ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।

ਪੱਤਰਕਾਰਾਂ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਵਲੋਂ ਪੈਗਾਸਸ ਜਸੂਸੀ ਕਾਂਡ ਵਿਰੁੱਧ ਪ੍ਰਦਰਸ਼ਨ 2 ਅਗਸਤ ਨੂੰ

ਨਵਾਂਸ਼ਹਿਰ 30 ਜੁਲਾਈ :- ਅੱਜ ਇੱਥੇ ਪੱਤਰਕਾਰਾਂ, ਮਨੁੱਖੀ ਅਧਿਕਾਰ ਸੰਗਠਨਾਂ ਦੇ ਆਗੂਆਂ ਅਤੇ ਵਕੀਲਾਂ ਦੇ ਨੁਮਾਇੰਦਿਆਂ ਨੇ ਮੀਟਿੰਗ ਕਰਕੇ 2 ਅਗਸਤ ਨੂੰ ਮੈਗਾਸਸ ਜਸੂਸੀ ਕਾਂਡ ਦੇ ਵਿਰੋਧ ਵਿਚ ਪ੍ਰਦਰਸ਼ਨ ਕਰਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਹੈ।ਅੱਜ ਦੀ ਮੀਟਿੰਗ ਵਿਚ ਡੈਮੋਕ੍ਰੇਟਿਕ ਲਾਇਰਜ ਐਸੋਸੀਏਸ਼ਨ ਦੇ ਸੂਬਾਈ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਪੱਤਰਕਾਰਾਂ ਦੇ ਨੁਮਾਇੰਦਿਆਂ ਲਾਜਵੰਤ ਸਿੰਘ, ਗੁਰਬਖਸ਼ ਸਿੰਘ ਮਹੇ,ਰਜਿੰਦਰ ਮਹਿਤਾ, ਰਿਸ਼ੀ ਚੰਦਰ,ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰੈਸ ਸਕੱਤਰ ਬੂਟਾ ਸਿੰਘ, ਜਿਲਾ ਪ੍ਰਧਾਨ ਗੁਰਨੇਕ ਸਿੰਘ, ਜਿਲਾ ਸਕੱਤਰ ਜਸਬੀਰ ਦੀਪ ਨੇ ਹਿੱਸਾ ਲਿਆ। ਆਗੂਆਂ ਨੇ ਆਖਿਆ ਕਿ ਦੁਨੀਆਂ ਦੇ ਕਈ ਨਾਮਵਰ ਸੰਗਠਨਾਂ ਫਰਾਂਸ ਸਥਿਤ ਮੀਡੀਆ ਨਾਨ ਪ੍ਰਾਫਿਟ ਫਾਰਬਿਡੇਨ,ਵਸ਼ਿਗਟਨ ਪੋਸਟ, ਦ ਵਾਇਰ ਆਦਿ ਨੇ ਖੋਜ ਕਰਕੇ ਇਹ ਤੱਥ ਉਜਾਗਰ ਕੀਤੇ ਹਨ ਕਿ ਇਸਰਾਇਲ ਦੇ ਐਨ ਐਸ ਓ ਗਰੁੱਪ ਵਲੋਂ ਬਣਾਏ ਗਏ ਪੈਗਾਸਸ ਸਾਫਟਵੇਅਰ ਰਾਹੀਂ ਨਾਮਵਰ ਪੱਤਰਕਾਰਾਂ, ਨੇਤਾਵਾਂ, ਮੰਤਰੀਆਂ, ਸਮਾਜਿਕ ਕਾਰਕੁਨਾਂ, ਜਾਂਚ ਅਧਿਕਾਰੀਆਂ ਅਤੇ ਹੋਰ ਅਹਿਮ ਸ਼ਖਸੀਅਤਾਂ ਨੂੰ ਉਹਨਾਂ ਦੇ ਮੋਬਾਇਲ ਫੋਨਾਂ ਰਾਹੀਂ ਨਿਗਰਾਨੀ ਦੇ ਘੇਰੇ ਵਿਚ ਲਿਆਂਦਾ ਗਿਆ।ਇਹਨਾਂ ਵਿਚੋਂ ਕੁਝ ਨੰਬਰਾਂ ਦੀ ਐਮਨੈਸਟੀ ਇੰਟਰਨੈਸ਼ਨਲ ਨੇ ਫੋਰੈਂਸਿਕ ਜਾਂਚ ਕੀਤੀ। ਜਿਸ ਵਿਚ ਪਾਇਆ ਗਿਆ ਕਿ ਇਹਨਾਂ ਉੱਤੇ ਪੈਗਾਸਸ ਰਾਹੀਂ ਹਮਲਾ ਕੀਤਾ ਗਿਆ। ਫੋਲਬਿਡੇਨ ਸਟੋਰੀਜ਼ ਨੇ ਇਸ ਨਿਗਰਾਨੀ ਸੂਚੀ ਨੂੰ 16 ਮੀਡੀਆ ਸੰਸਥਾਨਾਂ ਨਾਲ ਸਾਂਝਾ ਕੀਤਾ।ਅਜਿਹੇ 50 ਹਜਾਰ ਤੋਂ ਵੱਧ ਨੰਬਰ ਹਨ ਜਿਹਨਾਂ ਦੀ ਪੈਗਾਸਸ ਰਾਹੀਂ ਨਿਗਰਾਨੀ ਕੀਤੇ ਜਾਣ ਦੀ ਸੰਭਾਵਨਾ ਹੈ।ਉਹਨਾਂ ਕਿਹਾ ਕਿ ਮੈਗਾਸਸ ਸਾਫਟਵੇਅਰ ਮੋਬਾਇਲ ਫ਼ੋਨ ਦੇ ਵਰਤੋਂਕਾਰ ਦੇ ਸੁਨੇਹੇ,  ਈਮੇਲ, ਫੋਟੋ ਖਿੱਚਣ, ਕਾਲ ਰਿਕਾਰਡ ਕਰਨ ਦੀ ਆਗਿਆ ਦਿੰਦਾ ਹੈ।ਇਹ ਵਿਅਕਤੀ ਦੇ ਮੌਲਿਕ ਅਧਿਕਾਰ ਨਿੱਜਤਾ ਲਈ ਤਾਂ ਖਤਰਾ ਹੈ ਹੀ ਸਗੋਂ ਦੇਸ਼ ਦੀ ਸੁਰੱਖਿਆ ਲਈ ਵੀ ਖਤਰਾ ਹੈ। ਇਸਦੀ ਸੱਚਾਈ ਦੇਸ਼ ਦੇ ਲੋਕਾਂ ਸਾਹਮਣੇ ਆਉਣੀ ਹੀ ਚਾਹੀਦੀ ਹੈ।ਉਹਨਾਂ ਨੇ ਇਸਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ।

11 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ - ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਅੰਮ੍ਰਿਤਸਰਜ 29 ਜੁਲਾਈ :- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਬੈਂਕਾ ਦੇ ਪ੍ਰਮੁੱਖਾ ਅਤੇ ਬੀਮਾਂ ਕੰਪਨੀਆ ਦੇ ਅਫਸਰ ਸ਼ਾਮਿਲ ਹੋਏ। ਉਨਾਂ ਇਸ ਦੌਰਾਨ ਸਭ ਨੂੰ 11 ਸਤੰਬਰ 2021 ਨੂੰ ਲਗਣ ਜਾ ਰਹੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਹਦਾਇਤਾ ਜਾਰੀ ਕੀਤੀਆ ਗਈਆਂ ਤਾਂ ਜੋ ਆਮ ਜਨਤਾ ਨੂੰ ਇਸ ਦਾ ਲਾਭ ਮਿਲ ਸਕੇੇ। ਉਨ੍ਹਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਜਾ ਰਹੀ ਹੈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ। ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਨਵਾਂਸ਼ਹਿਰ ਵਿਖੇ ਕੋਵਿਡ-19 ਵੈਕਸੀਨੇਸ਼ਨ ਦਾ ਕੈਂਪ ਲੱਗਾ



ਨਵਾਂਸ਼ਹਿਰ 29 ਜੁਲਾਈ : (ਵਿਸ਼ੇਸ਼ ਪ੍ਰਤੀਨਿਧੀ) ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਨਵਾਂਸ਼ਹਿਰ ਵਿਖੇ ਸਿਵਲ ਸਰਜਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਹਾਇਤਾ ਨਾਲ ਮਿਤੀ 29./07/2021 ਨੂੰ ਕੋਵਿਡ-19 ਦੀਆਂ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੈਕਸੀਨੇਸ਼ਨ ਦਾ ਕੈਂਪ ਲਗਵਾਇਆ ਗਿਆ। ਇਸ ਕੈਂਪ ਦਾ ਸੰਸਥਾਂ ਦੇ ਸਟਾਫ ਮੈਂਬਰ, ਸਿਖਿਆਰਥਣਾਂ ਅਤੇ ਇਲਾਕਾ ਵਾਸੀਆਂ ਨੇ ਲਾਭ ਪ੍ਰਾਪਤ ਕੀਤਾ ਅਤੇ ਲਗਭਗ 241 ਲਾਭਪਾਤਰੀਆਂ ਨੇ ਪਹਿਲੀ ਦੂਜੀ ਡੋਜ ਲਗਵਾਈ। ਵੈਕਸੀਨ ਕੈਂਪ ਲਗਵਾਉਣ ਤੋਂ ਬਾਅਦ ਪੂਰੀ ਸੰਸਥਾ ਨੂੰ ਸੈਨੇਟਾਈਜ਼ ਕਰਵਾਇਆ ਗਿਆ। ਇਸ ਕੈਂਪ ਨੂੰ ਆਯੋਜਿਤ ਕਰਨ ਲਈ ਸੰਸਥਾ ਦੇ ਪ੍ਰਿੰਸੀਪਲ ਸ੍ਰੀ ਰਸ਼ਪਾਲ ਸਿੰਘ ਚੰਦੜ, ਚੇਅਰਮੈਨ ਸਰਦਾਰ ਜੋਗਾ ਸਿੰਘ ਅਤੇ ਸਮੂਹ ਸਟਾਫ ਮੈਂਬਰਾਂ ਵਲੋਂ ਸਿਵਲ ਸਰਜਨ ਅਤੇ ਕੈਂਪ ਵਿੱਚ ਆਏ ਸਿਵਲ ਹਸਪਤਾਲ ਦੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ!

ਪੀ.ਆਰ.ਟੀ.ਸੀ. ਟਰੇਨਿੰਗ ਸੈਂਟਰ ਵਿਖੇ ਮੁਲਾਜ਼ਮਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਆਪਣੀ ਅਤੇ ਦੂਸਰਿਆਂ ਦੀ ਸੁਰੱਖਿਆ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰੀ : ਕੇ ਕੇ ਸ਼ਰਮਾ
ਪਟਿਆਲਾ, 29 ਜੁਲਾਈ: ਪੀ.ਆਰ.ਟੀ.ਸੀ ਟਰੇਨਿੰਗ ਸੈਂਟਰ ਵਿਖੇ ਸੂਬੇ ਦੇ ਸਾਰੇ ਡਿਪੂਆਂ ਦੇ ਡਰਾਇਵਰ, ਕੰਡਕਟਰ, ਮਕੈਨੀਕ ਅਤੇ ਆਈ ਟੀ ਆਈ ਤੋਂ ਆਏ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆ ਚੇਅਰਮੈਨ ਸ੍ਰੀ ਕੇ ਕੇ ਸ਼ਰਮਾ ਨੇ ਕਿਹਾ ਕਿ ਆਪਣੀ ਅਤੇ ਦੂਸਰਿਆਂ ਦੀ ਸੁਰੱਖਿਆ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਕੇ ਹੀ ਅਸੀਂ ਆਪਣੀ ਤੇ ਹੋਰਨਾ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਦੇ ਹਾਂ।
ਇਸ ਮੌਕੇ ਇੰਚਾਰਜ ਟਰੈਫਿਕ ਪੁਲਿਸ ਸਿੱਖਿਆ ਸੈਲ ਇੰਸਪੈਕਟਰ ਪੁਸ਼ਪਾ ਦੇਵੀ ਨੇ ਕਿਹਾ ਕਿ ਸੜਕਾਂ 'ਤੇ ਯਾਤਰਾ ਕਰਦੇ ਸਮੇਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਹੀ ਸੜਕ ਦੁਰਘਟਨਾਵਾਂ 'ਤੇ ਰੋਕ ਲਗਾਉਣ 'ਚ ਸਹਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਣਗਹਿਲੀ, ਵਾਹਨ ਚਲਾਉਂਦੇ ਸਮੇਂ ਨਸ਼ੇ ਦੀ ਵਰਤੋਂ ਤੇ ਤੇਜ਼ ਰਫ਼ਤਾਰ ਦੁਰਘਟਨਾਵਾਂ ਦੇ ਮੁੱਖ ਕਾਰਨ ਹਨ।  ਪਟਿਆਲਾ ਫਾਊਡੇਸ਼ਨ ਰੋਡ ਸੇਫਟੀ ਸੰਸਥਾ ਦੇ ਨੁਮਾਇੰਦੇ ਹਰਦੀਪ ਕੌਰ ਨੇ ਦਸਿਆ ਕਿ ਲਾਇਸੈਂਸ, ਬੀਮਾ, ਆਰ ਸੀ ਅਤੇ ਪ੍ਰਦੂਸ਼ਣ ਰਹਿਤ ਸਰਟੀਫਿਕੇਟ ਤੋ ਬਿਨਾ ਵਾਹਨ ਚਲਾਉਣ ਵਾਲੇ ਅਤੇ ਨਿਯਮ ਤੋੜਨ ਵਾਲੇ ਭਾਰੀ ਜੁਰਮਾਨੇ ਤੇ ਜੇਲ੍ਹਾਂ ਦੀਆ ਸਜਾਵਾਂ ਪਾ ਰਹੇ ਹਨ ਅਤੇ ਹਾਦਸਿਆਂ ਕਾਰਨ ਜਖਮੀਆਂ ਅਪਾਹਜਾਂ ਦੀ ਗਿਣਤੀ ਵਧ ਰਹੀ ਹੈ। ਸ੍ਰੀ ਕਾਕਾ ਰਾਮ ਵਰਮਾ ਨੇ ਬੇਸਿਕ ਫਸਟ ਏਡ, ਸੀਪੀਆਰ ਬਨਾਉਟੀ ਸਾਹ ਕਿਰਿਆ, ਕਰੰਟ ਲਗਣ, ਡੁੱਬਣ ਵਾਲੇ, ਬੇਹੋਸ਼ ਜਾ ਦੌਰਾ ਪਏ ਇਨਸਾਨ ਨੂੰ ਮਰਨ ਤੋ ਬਚਾਉਣ ਹਿਤ ਏਬੀਸੀਡੀ ਅਤੇ ਸੀਪੀਆਰ ਬਾਰੇ ਜਾਣਕਾਰੀ ਦਿੱਤੀ।
ਰੈੱਡ ਕਰਾਸ ਸਾਕੇਤ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਪਰਵਿੰਦਰ ਵਰਮਾ ਨੇ ਨਸ਼ਿਆਂ ਤੋ ਬਚਕੇ ਸਿਹਤਮੰਦ ਖੁਸ਼ਹਾਲ ਸਨਮਾਨਿਤ ਜ਼ਿੰਦਗੀ ਬਤੀਤ ਕਰਨ ਅਤੇ ਸਾਕੇਤ ਹਸਪਤਾਲ ਵਿਖੇ ਨਸ਼ੇ ਨੂੰ ਛੱਡਣ ਲਈ ਦਿੱਤੀ ਜਾਂਦੇ ਮੁਫਤ ਇਲਾਜ ਬਾਰੇ ਜਾਣਕਾਰੀ ਦਿੱਤੀ। ਇੰਸ ਜਸਪਾਲ ਸਿੰਘ ਇੰਚਾਰਜ ਟਰੇਨਿੰਗ ਸਕੂਲ ਨੇ ਧੰਨਵਾਦ ਕੀਤਾ।  ਇਸ ਮੌਕੇ ਹਾਜ਼ਰੀਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਕੋਵਿਡ ਕਰਕੇ ਕਮਾਊ ਜੀਅ ਗਵਾਉਣ ਵਾਲੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਣ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਕੋਵਿਡ-19 ਰਾਹਤ ਕਮੇਟੀ ਦੀ ਮੀਟਿੰਗ
ਪਟਿਆਲਾ, 29 ਜੁਲਾਈ:ਜ਼ਿਲ੍ਹਾ ਪੱਧਰੀ ਕੋਵਿਡ-19 ਰਾਹਤ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਟਿਆਲਾ ਜ਼ਿਲ੍ਹੇ 'ਚ ਕੋਵਿਡ-19 ਮਹਾਂਮਾਰੀ ਕਰਕੇ ਆਪਣੇ ਪਰਿਵਾਰਾਂ ਦੇ ਕਮਾਊ ਜੀਅ ਗਵਾਉਣ ਵਾਲੇ ਪਰਿਵਾਰਾਂ ਅਤੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ 10 ਅਗਸਤ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਵੀ ਮੌਜੂਦ ਸਨ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਕੋਵਿਡ-19 ਕਰਕੇ ਪਰਿਵਾਰਾਂ ਦੇ ਕਮਾਊ ਜੀਅ ਗਵਾਉਣ ਵਾਲੇ ਆਸ਼ਰਿਤਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਇਨ੍ਹਾਂ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹਰ ਹਾਲ ਤੱਕ ਇਨ੍ਹਾਂ ਆਸ਼ਰਿਤ ਪਰਿਵਾਰਾਂ ਤੱਕ ਮਿੱਥੇ ਸਮੇਂ ਅੰਦਰ ਪੁੱਜਦਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਅਜਿਹੇ 109 ਮਾਮਲਿਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ 'ਚੋਂ 87 ਜਣਿਆਂ ਨੂੰ ਜੂਨ 2021 ਮਹੀਨੇ ਦੀ ਵਿਧਵਾ ਪੈਨਸ਼ਨ ਦੇ ਦਿੱਤੀ ਗਈ ਹੈ। ਜਦੋਂਕਿ 71 ਆਸ਼ਰਿਤ ਬੱਚਿਆਂ ਦੀ ਪੈਨਸ਼ਨ ਲਈ 44 ਕੇਸ ਪਛਾਣ ਕੀਤੇ ਗਏ ਹਨ। ਉਨ੍ਹਾਂ ਦੱਸਿਆ ਬੱਚਿਆਂ ਨੂੰ ਸਰਕਾਰ ਵੱਲੋਂ ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ, ਇਨ੍ਹਾਂ ਵਿੱਚੋਂ 36 ਬੱਚੇ ਨਿਜੀ ਸਕੂਲਾਂ 'ਚ ਅਤੇ 16 ਬੱਚੇ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਹਨ। ਇਸ ਤੋਂ ਇਲਾਵਾ 3 ਕੇਸ ਬੁਢਾਪਾ ਪੈਨਸ਼ਨ ਦੇ ਵੀ ਸਾਹਮਣੇ ਆਏ ਹਨ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿਤੇ ਕਿ ਉਹ ਕੋਵਿਡ-19 ਪ੍ਰਭਾਵਤ ਬੱਚਿਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਪਹਿਲ ਦੇਣ। ਸ੍ਰੀ ਕੁਮਾਰ ਅਮਿਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਕਰਕੇ ਆਪਣੇ ਪਰਿਵਾਰ ਦਾ ਕਮਾਊ ਜੀਅ ਗਵਾਉਣ ਵਾਲੇ ਲੋਕ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਨੋਡਲ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਸਬੰਧ 'ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਡੀ.ਸੀ. ਦਫ਼ਤਰ, ਏ ਬਲਾਕ ਦਾ ਕਮਰਾ ਨੰਬਰ 101 ਅਤੇ 135, 12ਵੀਂ ਤੱਕ ਮੁਫ਼ਤ ਸਿੱਖਿਆ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਿੰਦਰ ਕੌਰ, ਪ੍ਰਾਈਮਰੀ ਸਿੱਖਿਆ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਇੰਜ. ਅਮਰਜੀਤ ਸਿੰਘ, ਤਕਨੀਕੀ ਸਿੱਖਿਆ ਲਈ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਦੇ ਪ੍ਰੋਫੈਸਰ ਗੁਰਬਖ਼ਸ਼ੀਸ਼ ਸਿੰਘ ਅੰਟਾਲ, ਸਮਾਰਟ ਰਾਸ਼ਨ ਕਾਰਡ ਲਈ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਹਰਸ਼ਰਨਜੀਤ ਸਿੰਘ ਬਰਾੜ, ਸਰਬਤ ਸਿਹਤ ਬੀਮਾ ਯੋਜਨਾ ਲਈ ਸਿਵਲ ਸਰਜਨ ਦਫ਼ਤਰ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਜੀਲਾ ਖ਼ਾਨ, ਆਸ਼ਰਿਤ ਲੜਕੀਆਂ ਦੇ ਵਿਆਹ ਮੌਕੇ ਅਸ਼ੀਰਵਾਦ ਸਕੀਮ ਲਈ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੰਬੋਜ ਅਤੇ ਇਲਾਕੇ ਦੇ ਸੀ.ਡੀ.ਪੀ.ਓਜ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਅਤੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਓ. ਪੀ. ਸੋਨੀ ਨੇ ਆਪਣੇ ਪਿੰਡ ਦੀ ਪੰਚਾਇਤ ਅਤੇ ਸਕੂਲ ਨੂੰ ਦਿੱਤੇ 40 ਲੱਖ ਰੁਪਏ

ਅੰਮ੍ਰਿ੍ਰਤਸਰ 29 ਜੁਲਾਈ :-ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਪਿੰਡ ਭੀਲੋਵਾਲ ਪੱਕਾ ਜੱਦੀ ਪਿੰਡ ਵਿਖੇ ਸ਼੍ਰੀ ਬਾਵਾ ਨਾਗਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਹਰ ਸਾਲ ਦੀ ਤਰ੍ਹਾਂ ਬਾਬਾ ਨਾਗਾ ਜੀ ਦੇ ਦਰਬਾਰ ਤੇ ਸਲਾਨਾ ਮੇਲੇ ਵਿਚ ਹਾਜਰੀ ਭਰੀ। ਇਸ ਮੌਕੇ ਸ੍ਰੀ ਸੋਨੀ ਨੇ ਪਿੰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕਰਵਾਇਆ। ਇਸ ਮੌਕੇ ਸ੍ਰੀ ਸੋਨੀ ਨੇ ਪਿੰਡ ਦੇ ਸੀਨੀਅਰ ਸਕੈਂਡਰੀ ਸਰਕਾਰੀ ਸਕੂਲ ਜੋ ਕਿ ਉਨ੍ਹਾਂ ਵੱਲੋ ਸਮਾਰਟ ਸਕੂਲ ਬਣਾ ਦਿੱਤਾ ਗਿਆ ਹੈ ਨੂੰ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨਾ ਨੇ ਬਾਬਾ ਸਗਨ ਮਗਨ ਦਰਬਾਰ ਧਰਮਸ਼ਾਲਾ ਕਮੇਟੀ ਨੂੰ 5 ਲੱਖ ਰੁਪਏ ਅਤੇ ਭੀਲੋਵਾਲ ਪੰਚਾਇਤ ਨੂੰ 15 ਲੱਖ ਰੁਪਏ ਦੇਣ ਦਾ ਐਲਾਨ ਕੀਤਾ।  ਸ੍ਰੀ ਸੋਨੀ ਨੇ ਕਿਹਾ ਕਿ ਸਮਾਜ ਦੇ ਕਿਸੇ ਵੀ ਕੰਮਾਂ ਵਾਸਤੇ ਸਰਕਾਰ ਕੋਲ ਰੁਪਏ ਦੀ ਕੋਈ ਘਾਟ ਨਹੀ ਹੈ। ਉਨਾਂ ਇਸ ਮੌਕੇ ਦੀ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਅਰਦਾਸ ਕੀਤੀ ਕਿ ਪ੍ਰਮਾਤਮਾ ਇਲਾਕੇ ਉਤੇ ਮਿਹਰ ਭਰਿਆ ਹੱਥ ਰੱਖੇ। ਉਨਾਂ ਕਿਹਾ ਕਿ ਅੱਜ ਮੈਂ ਜਿਸ ਮੁਕਾਮ 'ਤੇ ਪੁਜਾ ਹਾਂ ਉਹ ਸਭ ਮੇਰੇ ਪਿੰਡ ਵਾਸੀਆਂ ਦੀਆਂ ਦੁਆਵਾਂ ਸੱਦਕਾ ਸੰਭਵ ਹੋਇਆ ਹੈ ਅਤੇ ਇਥੇ ਬਿਤਾਏ ਦਿਨਾਂ  ਦੀਆਂ ਯਾਦਾਂ ਅੱਜ ਵੀ ਮੇਰੇ ਦਿਮਾਗ ਵਿੱਚ ਤਰੋਤਾਜਾ ਹਨ। ਉਨਾਂ ਇਸ ਮੌਕੇ ਹਵਨ ਯਗ ਵਿੱਚ ਵੀ ਭਾਗ ਲਿਆ।ਇਸ ਮੌਕੇ ਸ੍ਰੀ ਸ਼ਾਮ ਸੋਨੀ, ਸ੍ਰੀ ਅਸ਼ੋਕ ਸੋਨੀ, ਕੌਂਸਲਰ ਵਿਕਾਸ ਸੋਨੀ, ਰਾਘਵ ਸੋਨੀ, ਸੁਖਾ ਸਰਪੰਚ, ਸੁਬਾ ਸਿੰਘ, ਵਿਪਨ ਕੁਮਾਰ, ਮਨੀਸ ਕੁਮਾਰ, ਪਿ੍ਰੰਸੀਪਲ ਸੁਰਜੀਤ ਕੌਰ, ਰਾਜ ਕੁਮਾਰ, ਸੁਨੀਲ ਵੋਹਰਾ, ਗੁਲਸਨ ਵੋਹਰਾ, ਰਾਜਿੰਦਰ ਸਿੰਘ ਵੀ ਹਾਜ਼ਰ ਸਨ।  

ਪੁਲਿਸ ਨੇ ਬਿਨਾਂ ਮਾਸਕ ਵਾਲੇ 427 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-13 ਦੇ ਕੀਤੇ ਚਲਾਨ

ਨਵਾਂਸ਼ਹਿਰ, 29 ਜੁਲਾਈ :ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ 'ਤੇ ਬਿਨਾਂ ਮਾਸਕ ਘੁੰਮਣ ਵਾਲੇ 427 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 13 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। 
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। 

Virus-free. www.avast.com

ਐਸ. ਸੀ ਕਾਰਪੋਰੇਸ਼ਨ ਨੇ ਕੋਮਾ ’ਚ ਚੱਲ ਰਹੇ ਬੀਸਲਾ ਨਿਵਾਸੀ ਦੇ ਇਲਾਜ ਲਈ ਦਿੱਤੀ ਮਾਲੀ ਸਹਾਇਤਾ

ਨਵਾਂਸ਼ਹਿਰ, 29 ਜੁਲਾਈ :ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਕੋਮਾ ਵਿਚ ਚੱਲ ਰਹੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੀਸਲਾ ਦੇ ਰਹਿਣ ਵਾਲੇ ਰਾਜ ਕੁਮਾਰ ਪੁੱਤਰ ਸੋਹਨ ਲਾਲ ਦੇ ਇਲਾਜ ਲਈ 25 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ। ਰਾਜ ਕੁਮਾਰ ਦੀ ਪਤਨੀ ਨੂੰ ਇਸ ਸਬੰਧੀ ਮਨਜ਼ੂਰੀ ਪੱਤਰ ਸੌਂਪਦਿਆਂ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਕਿ ਉਨਾਂ ਵੱਲੋਂ ਇਹ ਸਹਾਇਤਾ ਕਾਰਪੋਰੇਸ਼ਨ ਦੇ ਰੈਗੁਲੇਸ਼ਨ 'ਰਲੀਫ਼ ਐਂਡ ਕਾਮਨ ਗੁੱਡ ਰੈਗੂਲੇਸ਼ਨਸ 1976' ਦੀ ਧਾਰਾ 7 ਅਧੀਨ ਮੈਡੀਕਲ ਰਲੀਫ਼ ਦੇਣ ਦੇ ਆਧਾਰ 'ਤੇ ਧਾਰਾ 8 ਵਿਚ ਦਰਜ ਸ਼ਰਤਾਂ ਦੀ ਪੂਰਤੀ ਉਪਰੰਤ ਧਾਰਾ 9 ਦੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਕਾਰਪੋਰੇਸ਼ਨ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਨੂੰ ਮੈਡੀਕਲ ਆਧਾਰ 'ਤੇ ਅਜਿਹੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਚੇਅਰਮੈਨ ਇੰਜ: ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਆਪਣੀ ਸਥਾਪਨਾ ਦੀ ਗੋਲਡਨ ਜੁਬਲੀ ਮਨਾਉਂਦਿਆਂ ਚਾਲੂ ਵਿੱਤੀ ਵਰੇ ਦੌਰਾਨ 6400 ਲਾਭਪਾਤਰੀਆਂ ਨੂੰ 40 ਕਰੋੜ ਰੁਪਏ ਦਾ ਕਰਜ਼ ਤੇ ਸਬਸਿਡੀ ਵੰਡਣ ਦਾ ਟੀਚਾ ਰੱਖਿਆ ਗਿਆ ਹੈ। ਉਨਾਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜ਼ ਮੁਹਿੰਮ ਚਲਾ ਕੇ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦੇ ਕਰਜ਼ੇ (ਸਬਸਿਡੀ ਸਮੇਤ) ਵੰਡੇ ਗਏ। ਇਸੇ ਤਰਾਂ ਸਾਲ 2020-21 ਦੌਰਾਨ ਕੋਵਿਡ ਮਹਾਂਮਾਰੀ ਦੌਰਾਨ ਲਾਕਡਾਊਨ ਹੋਣ ਦੇ ਬਾਵਜੂਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਜ਼ਾ ਵੰਡ ਮੁਹਿੰਮ ਤਹਿਤ 2116 ਲਾਭਪਾਤਰੀਆਂ ਨੂੰ 22.94 ਕਰੋੜ ਰੁਪਏ ਦਾ ਕਰਜ਼ਾ (ਸਬਸਿਡੀ ਸਮੇਤ) ਮੁਹੱਈਆ ਕਰਵਾ ਕੇ ਗਰੀਬ ਵਰਗ ਦੇ ਲੋਕਾਂ ਦੇ ਕਾਰੋਬਾਰ ਸ਼ੁਰੂ ਕਰਵਾਉਣ ਵਿਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਗਈ ਹੈ। 

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਘੱਗਰ, ਟਾਂਗਰੀ ਤੇ ਮੀਰਾਪੁਰ ਚੋਅ 'ਚ ਵਹਿੰਦੇ ਪਾਣੀ ਦਾ ਜਾਇਜ਼ਾ ਲਿਆ

-ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ-ਕੁਮਾਰ ਅਮਿਤ
ਪਟਿਆਲਾ, 28 ਜੁਲਾਈ: ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਅੱਜ ਜ਼ਿਲ੍ਹੇ 'ਚੋਂ ਲੰਘਦੀਆਂ ਨਦੀਆਂ, ਘੱਗਰ ਅਤੇ ਟਾਂਗਰੀ 'ਚ ਵਹਿ ਰਹੇ ਪਾਣੀ ਦਾ ਜਾਇਜ਼ਾ ਲੈਣ ਲਈ ਲਾਛੜੂ ਖੁਰਦ, ਸਰਾਲਾ ਹੈਡ, ਮਾੜੂ, ਟਾਂਗਰੀ ਪੁਲ ਅਤੇ ਮੀਰਾਪੁਰ ਚੋਅ ਆਦਿ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ. ਦੂਧਨਸਾਧਾਂ ਅੰਕੁਰਜੀਤ ਸਿੰਘ, ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ. ਰਮਨਦੀਪ ਸਿੰਘ ਬੈਂਸ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਸਰਾਲਾ ਕਲਾਂ, ਜਿੱਥੇ ਕਿ ਘੱਗਰ 'ਤੇ ਪੁਲ ਹੇਠਾਂ ਪਾਣੀ ਦੇ ਬੇਰੋਕ ਲਾਂਘੇ ਲਈ ਸਫਾਈ ਕਰਵਾਈ ਗਈ ਹੈ, ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਹ ਸਰਾਲਾ ਖੁਰਦ, ਜਿੱਥੇ ਕਿ ਘੱਗਰ ਦੇ ਖੱਬੇ ਪਾਸੇ ਦਰਿਆ ਦੇ ਬੰਨ੍ਹਿਆਂ ਨੂੰ ਖੁਰਨ ਤੋਂ ਬਚਾਅ ਲਈ ਪੱਥਰ ਲਗਾ ਕੇ ਮਜ਼ਬੂਤੀ ਦਾ ਕੰਮ ਕੀਤਾ ਗਿਆ ਹੈ, ਦਾ ਜਾਇਜ਼ਾ ਲੈਣ ਗਏ। ਉਨ੍ਹਾਂ ਨੇ ਪਿੰਡ ਮਾੜੂ ਵਿਖੇ ਵੀ ਘੱਗਰ ਦੇ ਪੁਲ ਹੇਠਾਂ ਸੱਜੇ ਪਾਸੇ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਦੇਵੀਗੜ੍ਹ-ਪਿਹੋਵਾ ਰੋਡ 'ਤੇ ਸਥਿਤ ਦਰਿਆ ਟਾਂਗਰੀ ਅਤੇ ਮੀਰਾਪੁਰ ਚੋਅ ਦਾ ਵੀ ਜਾਇਜ਼ਾ ਲਿਆ।
ਸ੍ਰੀ ਕੁਮਾਰ ਅਮਿਤ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਤੋਂ ਪੁਰੀ ਜਾਣਕਾਰੀ ਹਾਸਲ ਕੀਤੀ। ਐਕਸੀਐਨ ਰਮਨਦੀਪ ਸਿੰਘ ਬੈਂਸ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਵੇਲੇ ਘੱਗਰ ਦਰਿਆ 'ਚ ਭਾਂਖਰਪੁਰ ਵਿਖੇ 23000 ਕਿਊਸਿਕ ਅਤੇ ਟਾਂਗਰੀ ਨਦੀ 'ਚ ਪਿਹੋਵਾ ਰੋਡ ਵਿਖੇ 8465 ਕਿਊਸਿਕ ਪਾਣੀ ਵਹਿ ਰਿਹਾ ਹੈ ਅਤੇ ਡਰੇਨੇਜ ਵਿਭਾਗ ਪੂਰੀ ਤਰਾਂ ਚੌਕਸ ਹੈ।
ਇਸ ਦੌਰਾਨ ਸ੍ਰੀ ਕੁਮਾਰ ਅਮਿਤ ਅਤੇ ਡਾ. ਸੰਦੀਪ ਗਰਗ ਨੇ ਇਕੱਤਰ ਹੋਏ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਹੈ। ਟਾਂਗਰੀ ਨਦੀ ਦੇ ਪੁਲ 'ਤੇ ਕਾਂਗਰਸ ਦੇ ਸਕੱਤਰ ਜੋਗਿੰਦਰ ਸਿੰਘ ਕਾਕੜਾ, ਚੇਅਰਮੈਨ ਮਾਰਕੀਟ ਕਮੇਟੀ ਜੀਤ ਸਿੰਘ ਮੀਰਾਪੁਰ, ਵਾਈਸ ਚੇਅਰਮੈਨ ਰਮੇਸ਼ ਲਾਂਭਾ, ਬਲਾਕ ਸੰਮਤੀ ਮੈਂਬਰ ਰਿੰਕੂ ਮਿੱਤਲ ਤੇ ਸੋਨੀ ਨਿਜਾਮਪੁਰ ਨੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨਾਲ ਮੁਲਾਕਾਤ ਕੀਤੀ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਘੱਗਰ, ਟਾਂਗਰੀ ਤੇ ਮਾਰਕੰਡਾ ਆਦਿ ਦਰਿਆਵਾਂ 'ਚ ਕੈਚਮੈਂਟ ਖੇਤਰ 'ਚ ਪਈ ਬਰਸਾਤ ਕਰਕੇ ਇਨ੍ਹਾਂ ਨਦੀਆਂ 'ਚ ਪਾਣੀ ਦੀ ਮਾਤਰਾ ਵਧੀ ਹੈ ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਨਾਲ ਇਨ੍ਹਾਂ ਨਦੀਆਂ 'ਚ ਪਾਣੀ ਦੇ ਵਹਾਅ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਇਹ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀਆਂ ਹਨ ਪਰੰਤੂ ਇਨ੍ਹਾਂ 'ਚ ਪਾਣੀ ਵਧਣ ਦੀ ਸੰਭਾਵਨਾਂ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।
ਡਿਪਟੀ ਕਮਿਸ਼ਨਰ ਨੇ ਜਲ ਨਿਕਾਸ ਵਿਭਾਗ ਨੂੰ ਆਦੇਸ਼ ਦਿੱਤੇ ਕਿ ਆਮ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਸੰਭਾਵਤ ਖ਼ਤਰੇ ਵਾਲੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਿਆਰੀ ਰੱਖੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਆਉਣ ਦੀ ਸੂਰਤ 'ਚ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਡੀ.ਐਸ.ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ, ਤਹਿਸੀਲਦਾਰ ਰਾਜਪੁਰਾ ਰਮਨਦੀਪ ਕੌਰ, ਤਹਿਸੀਲਦਾਰ ਦੂਧਨਸਾਧਾਂ, ਸਰਬਜੀਤ ਸਿੰਘ ਧਾਲੀਵਾਲ, ਨਾਇਬ ਤਹਿਸੀਲਦਾਰ ਘਨੌਰ ਗੌਰਵ ਬਾਂਸਲ, ਨਾਇਬ ਤਹਿਸੀਲਦਾਰ ਰਾਜਪੁਰਾ ਰਾਜੀਵ ਕੁਮਾਰ, ਐਸ.ਡੀ.ਓ. ਡਰੇਨੇਜ ਨਿਸ਼ਾਂਤ ਗਰਗ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸ਼ਹੀਦ ਭਗਤ ਸਿੰਘ ਨਗਰ ਸੂਬੇ ਭਰ ’ਚੋਂ ਅੱਵਲ-ਡਾ. ਸ਼ੇਨਾ ਅਗਰਵਾਲ

ਮਿਸ਼ਨ ਜ਼ੀਰੋ ਪੈਂਡੈਂਸੀ ਲਈ ਅਣਥੱਕ ਯਤਨਾਂ ਲਈ ਸਮੁੱਚੀ ਟੀਮ ਦੀ ਕੀਤੀ ਸ਼ਲਾਘਾ
ਨਵਾਂਸ਼ਹਿਰ, 28 ਜੁਲਾਈ : ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਕੇਵਲ 0.03 ਫੀਸਦੀ ਪੈਂਡੈਂਸੀ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜ਼ਿਲਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਖਾਸ ਕਰਕੇ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਸਿਹਤ ਸੰਕਟ ਦੇ ਦਰਮਿਆਨ ਨਾਗਰਿਕਾਂ ਦੁਆਰਾ ਸੇਵਾ ਕੇਂਦਰਾ ਵਿਖੇ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਇਹ ਟੀਚਾ ਹਾਸਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28 ਜੁਲਾਈ 2020 ਤੋਂ 27 ਜੁਲਾਈ 2021 ਤੱਕ ਇਕ ਸਾਲ ਦੇ ਅਰਸੇ ਦੌਰਾਨ ਪ੍ਰਸ਼ਾਸਨ ਨੂੰ ਸਮੁੱਚੇ 17 ਸੇਵਾ ਕੇਂਦਰਾਂ ਵਿਖੇ ਵੱਖ-ਵੱਖ ਸੇਵਾਵਾਂ ਲਈ 113419 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨਾ ਦਾ ਅਧਿਕਾਰੀਆਂ ਵੱਲੋਂ ਸਮੇਂ ਸਿਰ ਨਿਪਟਾਰਾ ਕੀਤਾ ਗਿਆ। ਇਨਾਂ ਅਰਜ਼ੀਆਂ ਵਿਚੋਂ ਮੌਜੂਦਾ ਸਮੇਂ ਵਿਚ ਕੇਵਲ 0.03 ਫੀਸਦੀ ਭਾਵ 32 ਹੀ ਨਿਪਟਾਰੇ ਲਈ ਬਕਾਇਆ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੈਂਡੈਂਸੀ ਦੀ ਨਿਯਮਿਤ ਨਿਗਰਾਨੀ ਰਾਹੀਂ ਜ਼ੀਰੋ ਪੈਂਡੈਂਸੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਇਕ ਵਿਹਾਰਕ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਸੇਵਾ ਕੇਂਦਰਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਨਾਗਰਿਕਾਂ ਨੂੰ ਬਿਹਤਰ ਤੇ ਸੁਰੱਖਿਅਤ ਵਾਤਾਵਰਨ ਵਿਚ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਸਮੂਹ ਸੇਵਾ ਕੇਂਦਰਾਂ ਵਿਚ ਸਟਾਫ ਅਤੇ ਬਿਨੈਕਾਰਾਂ ਸਮੇਤ ਸਾਰਿਆਂ ਦੀ ਸੁਰੱਖਿਆ ਲਈ ਲੋੜੀਂਦੇ ਉਪਾਅ ਅਪਣਾਏ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿਚ ਇਸ ਵੇਲੇ 17 ਸੇਵਾ ਕੇਂਦਰਾਂ ਵੱਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਨਾਂ ਵਿਚ ਇਕ ਟਾਈਪ-1, ਚਾਰ ਟਾਈਪ-2 ਅਤੇ 12 ਟਾਈਪ-3 ਸੇਵਾ ਕੇਂਦਰ ਸ਼ਾਮਲ ਹਨ। ਉਨਾਂ ਦੱਸਿਆ ਕਿ ਸੇਵਾ ਕੇਂਦਰਾਂ ਵੱਲੋਂ ਸਪੀਡ ਪੋਸਟ ਅਤੇ ਕੋਰੀਅਰ ਸੇਵਾ ਰਾਹੀਂ ਨਾਗਰਿਕਾਂ ਨੂੰ ਉਨਾਂ ਦੇ ਦਸਤਾਵੇਜ਼ ਘਰ ਬੈਠਿਆਂ ਹੀ ਪਹੰੁਚਾਉਣ ਦਾ ਉਪਰਾਲਾ ਵੀ ਕੀਤਾ ਗਿਆ ਹੈ। 

ਵਿਧਾਇਕ ਅੰਗਦ ਸਿੰਘ ਵੱਲੋਂ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਮੁਲਾਕਾਤ

ਨਵਾਂਸ਼ਹਿਰ, 28 ਜੁਲਾਈ : ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਅੱਜ ਚੰਡੀਗੜ ਵਿਖੇ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਿਕਾਸ ਗਰਗ ਨਾਲ ਉਚੇਚੇ ਤੌਰ 'ਤੇ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨਾਂ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਖੁੱਲ ਕੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਮਹਿਕਮੇ ਵੱਲੋਂ ਹਾਲ ਹੀ ਵਿਚ ਜਾਰੀ ਪੱਤਰ ਅਨੁਸਾਰ ਕੇਵਲ ਡਿਫਾਲਟਰ ਮੈਂਬਰਾਂ ਦੀ ਕਰਜ਼ਾ ਮੁਆਫ਼ੀ ਕਰਨ ਲਈ ਕਿਹਾ ਗਿਆ ਹੈ। ਉਨਾਂ ਸਹਿਕਾਰੀ ਸਭਾਵਾਂ ਅਤੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਸਹਿਕਾਰੀ ਸਭਾਵਾਂ ਦੇ ਸਾਰੇ ਮੈਂਬਰਾਂ ਦੇ ਕਰਜ਼ੇ ਮੁਆਫ਼ ਕਰਨ ਲਈ ਦੁਬਾਰਾ ਪੱਤਰ ਜਾਰੀ ਕਰਨ ਦੀ ਅਪੀਲ ਕੀਤੀ, ਜਿਸ ਲਈ ਰਜਿਸਟਰਾਰ ਵੱਲੋਂ ਸਹਿਮਤੀ ਜਤਾਈ ਗਈ। ਇਸ ਤੋਂ ਇਲਾਵਾ ਵਿਧਾਇਕ ਅੰਗਦ ਸਿੰਘ ਵੱਲੋਂ ਔਨ ਫੰਡ ਸਭਾਵਾਂ ਦੇ ਕਰਜ਼ੇ ਮੁਆਫ਼ੀ ਲਈ ਵੀ ਸ੍ਰੀ ਵਿਕਾਸ ਗਰਗ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਅਤੇ ਉਨਾਂ ਵੱਲੋਂ ਇਹ ਮੁੱਦਾ ਵੀ ਸਰਕਾਰ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਗਿਆ। ਰਜਿਸਟਰਾਰ ਵਿਕਾਸ ਗਰਗ ਨੇ ਉਨਾ ਨੂੰ ਭਰੋਸਾ ਦਿਵਾਇਆ ਕਿ ਸਹਿਕਾਰੀ ਸਭਾਵਾਂ ਨਾਲ ਸਬੰਧਤ ਸਮੂਹ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ।  
ਕੈਪਸ਼ਨ :-ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਿਕਾਸ ਗਰਗ ਨਾਲ ਮੁਲਾਕਾਤ ਮੌਕੇ ਵਿਧਾਇਕ ਅੰਗਦ ਸਿੰਘ।  

ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ

-ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ ਜਾਰੀ
ਪਟਿਆਲਾ, 27 ਜੁਲਾਈ :
ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਜਾ ਸਿਆਲ ਗਰੇਵਾਲ ਨੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਲਈ ਰਿਹਰਸਲਾਂ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਸ਼ੁਰੂ ਕੀਤੀ ਜਾਣ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ 'ਚ ਸ਼ਾਮਲ ਹੋਣ ਸਮੇਂ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਅਸਿਸਟੈਂਟ ਕਮਿਸ਼ਨਰ (ਯੂ.ਟੀ) ਚੰਦਰ ਜੋਤੀ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਜਸਲੀਨ ਕੌਰ, ਐਸ.ਪੀ. ਹਰਕਮਲ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਮੌਕੇ 'ਤੇ ਜਾ ਕੇ ਜਾਇਜ਼ਾ

ਸਾਰੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਕੁਮਾਰ ਅਮਿਤ
ਪਟਿਆਲਾ, 27 ਜੁਲਾਈ: - ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਲੀਕੇ, ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਅਤੇ ਸਮਾਂਬੱਧ ਬਣਾਉਣ ਦੇ ਯਤਨਾਂ ਵਜੋਂ, ਇਨ੍ਹਾਂ ਪ੍ਰਾਜੈਕਟਾਂ ਦੀ ਉਸਾਰੀ ਪ੍ਰਗਤੀ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਵਿਕਾਸ ਲਈ ਉਲੀਕੇ ਗਏ ਵਿਸ਼ੇਸ਼ ਪ੍ਰਾਜੈਕਟਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਦੇਖ-ਰੇਖ ਹੇਠ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇਗਾ। ਸ੍ਰੀ ਕੁਮਾਰ ਅਮਿਤ ਨੇ ਅਲਟਰਾ ਮਾਡਰਨ ਨਵੇਂ ਬੱਸ ਅੱਡੇ ਦੀ ਉਸਾਰੀ, ਸਰਕਾਰੀ ਰਾਜਿੰਦਰਾ ਹਸਪਤਾਲ 'ਚ ਮਲਟੀਲੈਵਲ ਪਾਰਕਿੰਗ, ਸ਼ਹਿਰ ਵਾਸੀਆਂ ਨੂੰ 24 ਘੰਟੇ ਸੱਤੇ ਦਿਨ ਨਿਰਵਿਘਨ ਜਲ ਸਪਲਾਈ ਪ੍ਰਾਜੈਕਟ ਅਤੇ ਡੇਅਰੀਆਂ ਨੂੰ ਸ਼ਹਿਰ ਵਿੱਚੋਂ ਤਬਦੀਲ ਕਰਨ ਦੇ ਪ੍ਰਾਜੈਕਟਾਂ ਦੀ ਤਾਜਾ ਸਥਿਤੀ ਦਾ ਮੌਕੇ 'ਤੇ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼ਾਮ ਲਾਲ ਗਰਗ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਸੁਰੇਸ਼ ਕੁਮਾਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਦੇ ਵਹੀਕਲਾਂ ਲਈ ਲੋਕ ਨਿਰਮਾਣ ਵਿਭਾਗ ਵੱਲੋਂ 11.13 ਕਰੋੜ ਰੁਪਏ ਦੀ ਲਾਗਤ ਨਾਲ, 312 ਕਾਰਾਂ ਦੀ ਸਮਰੱਥਾ ਵਾਲੀ, ਨਵੀਂ ਉਸਾਰੀ ਗਈ 5 ਮੰਜ਼ਿਲਾ ਪਾਰਕਿੰਗ ਦੇ ਮੁਕੰਮਲ ਹੋਣ ਮਗਰੋਂ, ਉਸ ਨੂੰ ਉਦਘਾਟਨ ਲਈ ਤਿਆਰ ਕੀਤੇ ਜਾਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇੱਥੇ ਜਮੀਨਦੋਜ਼, ਜਮੀਨੀਤਲ ਤੋਂ ਇਲਾਵਾ 3 ਹੋਰ ਮੰਜ਼ਿਲਾਂ ਹਨ, ਜਿਨ੍ਹਾ 'ਚ ਦੋ ਲਿਫ਼ਟਾਂ, ਵਾਹਨਾਂ ਲਈ ਰੈਂਪ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰੇ, ਸੋਲਰ ਪੈਨਲ ਆਦਿ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪਾਰਕਿੰਗ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਹੁਣ ਇਸਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰੀ ਡੈਂਟਲ ਕਾਲਜ ਦਾ ਵੀ ਜਾਇਜ਼ਾ ਲਿਆ, ਜਿੱਥੇ ਕਿ 546.19 ਲੱਖ ਰੁਪਏ ਦੀ ਲਾਗਤ ਨਾਲ ਜਮੀਨੀ ਤਲ ਸਮੇਤ 4 ਮੰਜ਼ਿਲਾ ਸੀ-ਬਲਾਕ ਇਮਾਰਤ ਬਣਾਈ ਗਈ ਹੈ, ਜਿਹੜੀ ਕਿ ਏ ਅਤੇ ਬੀ ਬਲਾਕ ਨਾਲ ਜੁੜਦੀ ਹੈ, ਇਸ 'ਚ ਲਿਫ਼ਟ, ਪਹਿਲੀ ਮੰਜ਼ਿਲ 'ਤੇ ਓਪਰੇਸ਼ਨ ਥੀਏਟਰ, ਪ੍ਰੀਖਿਆ ਹਾਲ, ਦੂਜੀ ਮੰਜਿਲ 'ਤੇ 184 ਕੁਰਸੀਆਂ ਵਾਲਾ ਆਡੀਟੋਰੀਅਮ ਬਣਾਇਆ ਗਿਆ ਹੈ। ਸ੍ਰੀ ਕੁਮਾਰ ਅਮਿਤ ਨੇ ਸਬੰਧਤ ਅਧਿਕਾਰੀਆਂ ਨੂੰ ਕਰੀਬ 550 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ'ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਲਮੀ ਪੱਧਰ ਦੀ ਕੰਪਨੀ ਐਲ ਐਂਡ ਟੀ ਇਨਫਰਾਸਟੱਕਚਰ ਕੰਪਨੀ ਵੱਲੋਂ ਮਾਰਚ, 2022 ਤੱਕ ਨਹਿਰੀ ਪਾਣੀ'ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ 60 ਫੀਸਦੀ ਕੰਮ ਪੂਰਾ ਕਰ ਲਿਆ ਜਾਵੇਗਾ। ਸ੍ਰੀ ਕੁਮਾਰ ਅਮਿਤ ਨੇ ਇਸ ਤੋਂ ਇਲਾਵਾ ਰਾਜਪੁਰਾ ਰੋਡ ਬਾਈਪਾਸ 'ਤੇ 60.97 ਕਰੋੜ ਰੁਪਏ ਦੀ ਲਾਗਤ ਉਸਾਰੇ ਜਾ ਰਹੇ ਅਲਟਰਾ ਮਾਡਲ ਨਵੇਂ ਬੱਸ ਅੱਡੇ ਅਤੇ ਇਸ ਦੇ ਸਾਹਮਣੇ ਨਵੇਂ ਬਣਨ ਵਾਲੇ 265 ਮੀਟਰ ਲੰਮੇ ਫਲਾਈਓਵਰ ਦੇ ਜੰਗੀ ਪੱਧਰ 'ਤੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਵੀ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਕੰਮ ਦੀਪ੍ਰਗਤੀ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸ ਅੱਡੇ ਦੀ ਉਸਾਰੀ ਦਾ ਕਾਰਜ ਮਿਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਕਾਰਜਕਾਰੀ ਇੰਜੀਨੀਅਰ ਐਸ.ਐਲ. ਗਰਗ ਨੇ ਦੱਸਿਆ ਕਿ ਇਸ ਦੇ ਪਹਿਲੇ ਪੜਾਅ ਦਾ ਕੰਮ ਨਵੰਬਰ ਮਹੀਨੇ 'ਚ ਮੁਕੰਮਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਇਸ ਤੋਂ ਬਾਅਦ ਪਟਿਆਲਾ ਸ਼ਹਿਰ ਵਿੱਚੋਂ ਡੇਅਰੀਆਂ ਨੂੰ ਬਾਹਰ ਤਬਦੀਲ ਕਰਨ ਵਾਲੇ ਅਬਲੋਵਾਲ ਵਿਖੇ ਪ੍ਰਾਜੈਕਟ ਦੇ 10 ਕਰੋੜ ਰੁਪਏ ਦੀ ਲਾਗਤ ਵਾਲੇ 22 ਏਕੜ ਜਮੀਨ 'ਚ 134 ਪਲਾਟਾਂ ਦੇ ਪਹਿਲੇ ਪੜਾਅ ਦੇ ਕੰਮ ਦਾ ਜਾਇਜ਼ਾ ਲੈਣ ਗਏ। ਉਨ੍ਹਾਂ ਦੱਸਿਆ ਕਿ ਇਥੇ ਗੋਬਰ ਗੈਸ ਪਲਾਂਟ, ਐਸ.ਟੀ.ਪੀ., ਸਟਰੀਟ ਲਾਈਟ, ਪਾਣੀ ਲਈ ਟਿਊਬਵੈਲ ਤੇ ਨਹਿਰੀ ਪਾਣੀ ਦਾ ਪ੍ਰਬੰਧ, ਪਾਰਕ, ਪਸ਼ੂਪਾਲਣ ਦਾ ਪੋਲੀਕਲਿਨਿਕ, ਚਾਰੇ ਪਾਸੇ ਗਰਿਲਾਂ ਤੇ ਚਾਰਦਿਵਾਰੀ ਦਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਦੂਜੇ ਪੜਾਅ ਲਈ ਕਰੀਬ 12 ਕਰੋੜ ਰੁਪਏ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ 134 ਵਿੱਚੋਂ 84 ਡੇਅਰੀ ਮਾਲਕਾਂ ਨੇ ਨਿਗਮ ਦੀਆਂ ਸ਼ਰਤਾਂ ਮੁਤਾਬਕ ਪਲਾਟ ਦੀ ਕੁਲ ਰਾਖਵੀਂ ਕੀਮਤ ਦਾ 5 ਫੀਸਦੀ ਭਰ ਕੇ ਅਲਾਟਮੈਂਟ ਲੈਕੇ ਉਸਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ 30 ਸਤੰਬਰ 2021 ਤੋਂ ਬਾਅਦ ਸ਼ਹਿਰ ਅੰਦਰ ਕੋਈ ਡੇਅਰੀ ਨਹੀਂ ਰਹੇਗੀ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਸਾਰੇ ਵਿਕਾਸ ਪ੍ਰਾਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੇ ਸਨਮੁੱਖ ਪੇਸ਼ ਕੀਤੀ ਜਾਂਦੀ ਹੈ ਅਤੇ ਉਹ ਖ਼ੁਦ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾ ਰਹੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣੇ ਯਕੀਨੀ ਬਣਾਏ।

ਬੀ. ਐਲ. ਐਮ ਗਰਲਜ਼ ਕਾਲਜ ਨੂੰ ਮਿਲਿਆ ਜ਼ਿਲਾ ਗ੍ਰੀਨ ਚੈਂਪੀਅਨ ਪੁਰਸਕਾਰ

*ਡਿਪਟੀ ਕਮਿਸ਼ਨਰ ਨੇ ਆਨਲਾਈਨ ਐਵਾਰਡ ਸਮਾਰੋਹ ਤੇ ਵਰਕਸ਼ਾਪ ਦੌਰਾਨ ਕਾਲਜ ਨੂੰ ਸਰਟੀਫਿਕੇਟ ਕੀਤਾ ਭੇਟ
ਨਵਾਂਸ਼ਹਿਰ, 27 ਜੁਲਾਈ :-  ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਸਿੱਖਿਆ ਪ੍ਰੀਸ਼ਦ, ਉੱਚ ਸਿੱਖਿਆ ਵਿਭਾਗ, ਭਾਰਤ ਸਰਕਾਰ ਵੱਲੋਂ ਬੀ. ਐਲ. ਐਮ ਗਰਲਜ਼ ਕਾਲਜ, ਨਵਾਂਸ਼ਹਿਰ ਨੂੰ ਸਵੱਛਤਾ ਲਈ ਜ਼ਿਲਾ ਗ੍ਰੀਨ ਚੈਂਪੀਅਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਹੋਏ ਆਨਲਾਈਨ ਐਵਾਰਡ ਸਮਾਰੋਹ ਅਤੇ ਵਰਕਸ਼ਾਪ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਾਲਜ ਦੇ ਪਿ੍ਰੰਸੀਪਲ ਤਰਨਪ੍ਰੀਤ ਕੌਰ ਨੂੰ ਸਰਟੀਫਿਕੇਟ ਭੇਟ ਕੀਤਾ। ਉਨਾਂ ਇਸ ਮਾਣਮੱਤੀ ਪ੍ਰਾਪਤੀ ਲਈ ਕਾਲਜ ਪ੍ਰਬੰਧਨ, ਪਿ੍ਰੰਸੀਪਲ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ। ਉਨਾਂ ਕਿਹਾ ਕਿ ਕਾਲਜ ਦੀ ਇਸ ਪ੍ਰਾਪਤੀ ਨਾਲ ਜ਼ਿਲੇ ਦੇ ਹੋਰਨਾਂ ਕਾਲਜਾਂ ਨੂੰ ਵੀ ਪ੍ਰੇਰਣਾ ਮਿਲੇਗੀ। ਇਸ ਮੌਕੇ ਪਿ੍ਰੰਸੀਪਲ ਤਰਨਪ੍ਰੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਰਹਿਨੁਮਾਈ ਹੇਠ ਕਾਲਜ ਨੂੰ ਇਹ ਸਨਮਾਨ ਸਵੱਛਤਾ ਦੇ ਖੇਤਰ ਵਿਚ ਬਿਹਤਰੀਨ ਕਾਰਗੁਜ਼ਾਰੀ ਸਦਕਾ ਹਾਸਲ ਹੋਇਆ ਹੈ, ਜਿਸ ਵਿਚ ਸਵੱਛਤਾ ਐਕਸ਼ਨ ਪਲਾਨ ਕਮੇਟੀ ਦਾ ਗਠਨ ਕਰਨਾ, ਸੈਨੀਟੇਸ਼ਨ ਨੂੰ ਸਰਬੋਤਮ ਢੰਗ ਨਾਲ ਅਪਨਾਉਣਾ ਤੇ ਲਾਗੂ ਕਰਨਾ, ਸਫ਼ਾਈ, ਕਚਰਾ ਪ੍ਰਬੰਧਨ, ਜਲ ਪ੍ਰਬੰਧਨ, ਊਰਜਾ ਪ੍ਰਬੰਧਨ ਅਤੇ ਹਰਿਆਵਲ ਪ੍ਰਬੰਧਨ ਆਦਿ ਸ਼ਾਮਲ ਹੈ। ਉਨਾਂ ਦੱਸਿਆ ਕਿ ਇਹ ਆਨਲਾਈਨ ਸਨਮਾਨ ਸਮਾਰੋਹ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਸਿੱਖਿਆ ਪ੍ਰੀਸ਼ਦ ਦੇ ਚੇਅਰਮੈਨ ਡਾ. ਡਬਲਿਊ. ਜੀ ਪ੍ਰਸੰਨਾ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਫੈਕਲਟੀ ਡਾ. ਪ੍ਰੀਆਵਰਤ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਸ੍ਰੀ ਗੌਰਵ ਅਤੇ ਡਾ. ਰਣਵੀਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨਾਂ ਦੱਸਿਆ ਕਿ ਕਾਲਜ ਨੂੰ ਇਹ ਸਨਮਾਨ ਦਿਵਾਉਣ ਵਿਚ ਜਿਥੇ ਸਮੁੱਚੇ ਸਟਾਫ ਨੇ ਦਿਨ-ਰਾਤ ਮਿਹਨਤ ਕੀਤੀ ਹੈ, ਉਥੇ ਮੈਡਮ ਸੋਨੀਆ ਅੰਗਰੀਸ਼ ਅਤੇ ਮੈਡਮ ਆਸਥਾ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। 
ਕੈਪਸ਼ਨ :- ਬੀ. ਐਲ. ਐਮ ਗਰਲਜ਼ ਕਾਲਜ ਦੇ ਪਿ੍ਰੰਸੀਪਲ ਤਰਨਪ੍ਰੀਤ ਕੌਰ ਨੂੰ 'ਜ਼ਿਲਾ ਗ੍ਰੀਨ ਚੈਂਪੀਅਨ' ਦਾ ਸਰਟੀਫਿਕੇਟ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। 

ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ’ਚ ਹੋਵੇਗਾ ਆਜ਼ਾਦੀ ਦਿਹਾੜੇ ਦਾ ਜ਼ਿਲਾ ਪੱਧਰੀ ਸਮਾਗਮ

ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਨਵਾਂਸ਼ਹਿਰ, 26 ਜੁਲਾਈ : ਆਜ਼ਾਦੀ ਦਿਹਾੜੇ ਮੌਕੇ ਜ਼ਿਲਾ ਪੱਧਰੀ ਸਮਾਗਮ ਆਈ. ਟੀ. ਆਈ ਗਰਾਊਂਡ, ਨਵਾਂਸ਼ਹਿਰ ਵਿਖੇ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਸਮਾਗਮ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨਾਂ ਦੱਸਿਆ ਕਿ ਸਮਾਗਮ ਸਬੰਧੀ 10, 11 ਅਤੇ 12 ਅਗਸਤ ਨੂੰ ਰਿਹਰਸਲਾਂ ਹੋਣਗੀਆਂ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨਾਂ ਦੱਸਿਆ ਕਿ ਇਸ ਦੌਰਾਨ ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਸ ਦੌਰਾਨ ਉਨਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਟੇਜ ਦੀ ਸਜਾਵਟ, ਗਰਾਊਂਡ ਦੀ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਸਵਾਗਤੀ ਗੇਟ, ਪਬਲਿਕ ਐਡਰੈੱਸ ਸਿਸਟਮ, ਚੌਕਾਂ ਦੀ ਸਜਾਵਟ, ਰਿਫਰੈਸ਼ਮੈਂਟ, ਬੈਰੀਕੇਡਿੰਗ, ਸੁਰੱਖਿਆ ਪ੍ਰਬੰਧਾਂ, ਬੈਠਣ ਦੇ ਪ੍ਰਬੰਧਾਂ, ਮੈਡੀਕਲ ਸਹਾਇਤਾ, ਸੁਚਾਰੂ ਆਵਾਜਾਈ ਆਦਿ ਲਈ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨਾਂ ਅਧਿਕਾਰੀਆਂ ਨੂੰ ਇਸ ਰਾਸ਼ਟਰੀ ਤਿਉਹਾਰ ਦੀ ਮਹੱਤਤਾ ਨੂੰ ਸਮਝਦਿਆਂ ਸੌਂਪੀਆਂ ਗਈਆਂ ਡਿਊਟੀਆਂ ਮਿਹਨਤ ਤੇ ਲਗਨ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨਾਂ ਇਹ ਵੀ ਕਿਹਾ ਕਿ ਸਮੁੱਚੇ ਸਮਾਗਮ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਨਿਲ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।  
ਕੈਪਸ਼ਨ:- ਆਜ਼ਾਦੀ ਦਿਹਾੜੇ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਪੀ ਸ. ਮਨਵਿੰਦਰ ਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਨਿਲ ਗੁਪਤਾ ਤੇ ਹੋਰ। 

ਬੱਚਿਆਂ ਦਾ ਭਵਿੱਖ ਬਨਾਉਣ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ- ਦਿਉਲ

ਨਵਾਂ ਸ਼ਹਿਰ,27 ਜੁਲਾਈ (ਵਿਸ਼ੇਸ਼ ਪ੍ਰਤੀਨਿਧੀ) : ਬੱਚੇ ਕੋਰੀ ਸਲੇਟ ਦੀ ਤਰ੍ਹਾਂ ਹੁੰਦੇ ਹਨ,ਇਨ੍ਹਾਂ ਦੇ ਦਿਲਾਂ ਉੱਤੇ ਜੋ ਵੀ ਅਧਿਆਪਕ ਉੱਕਰਦਾ ਹੈ,ਉਹ ਚਿਰ ਸਥਾਈ ਹੁੰਦਾ ਹੈ।ਇਸ ਲਈ ਬੱਚੇ ਦੇ ਭਵਿੱਖ ਨੂੰ ਬਨਾਉਣ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ,ਇਹ ਵਿਚਾਰ ਜਗਦੀਪ ਸਿੰਘ ਦਿਉਲ ਜਿਲ੍ਹਾ ਸਿੱਖਿਆ ਅਫ਼ਸਰ(ਐ ਸਿ) ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੀ ਤਿਆਰੀ ਸੰਬੰਧੀ ਸਮੂਹ ਬਲਾਕ ਅਧਿਆਪਕਾਂ ਦੀ ਦੋ ਰੋਜਾ ਵਿਸ਼ੇਸ਼ ਟ੍ਰੇਨਿੰਗ ਦੌਰਾਨ ਸਾਂਝੇ ਕੀਤੇ। ਉਨ੍ਹਾ ਨੇ ਕਿਹਾ ਕਿ ਪੰਜਾਬ ਨੇ ਪੂਰੇ ਭਾਰਤ ਵਿੱਚ ਸਿੱਖਿਆ ਦੇ ਖੇਤਰ ਵਿੱਚ ਆਪਣੀ ਪਹਿਚਾਣ ਬਣਾਈ ਹੈ। ਪੰਜਾਬ ਨੇ ਰਾਸ਼ਟਰੀ ਸੂਚਿਕ ਅੰਕ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ ਜੋ ਕਿ ਅਧਿਆਪਕ ਵਰਗ ਲਈ ਬਹੁਤ ਹੀ ਮਾਣ ਅਤੇ ਫਖਰ ਵਾਲੀ ਗੱਲ ਹੈ। ਇਸ ਮਾਣ ਨੂੰ ਬਰਕਰਾਰ ਰੱਖਣ ਲਈ ਸਾਨੂੰ ਨਵੰਬਰ ਮਹੀਨੇ ਹੋਣ ਜਾ ਰਹੇ ਨੈਸ਼ਨਲ ਅਚੀਮੈਂਟ ਸਰਵੇ ਵਿੱਚ  ਬੱਚਿਆਂ ਦੀ ਸੌ ਪ੍ਰਤੀਸ਼ਤ ਭਾਗੀਦਾਰੀ ਪੂਰੀ ਤਿਆਰੀ ਨਾਲ ਕਰਵਾਉਣੀ ਹੋਵੇਗੀ।ਇਸ ਲਈ ਸਾਨੂੰ ਅੱਜ ਤੋਂ ਹੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਰਿਤ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਵਿਭਾਗ ਵਲੋਂ ਚਲਾਏ ਜਾ ਰਹੇ ਲਾਈਬ੍ਰੇਰੀ ਲੰਗਰ ਨਾਲ ਬੱਚਿਆਂ ਨੂੰ ਜੋੜਕੇ ਇਸ ਮੁਕਾਬਲੇ ਲਈ ਤਿਆਰ ਕੀਤਾ ਜਾਵੇ। ਉਨ੍ਹਾਂ ਇਹ ਵੀ ਸਮੂਹ ਅਧਿਆਪਕਾਂ ਨੂੰ ਹਦਾਇਤ ਵੀ ਕੀਤੀ ਕਿ ਵਿਭਾਗ ਵਲੋਂ ਭੇਜੀ ਜਾ ਰਹੀ ਸਿੱਖਣ ਸਮੱਗਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਸਿੱਖਣ ਪ੍ਰਣਾਮਾ ਨੂੰ ਪ੍ਰਾਪਤ ਕਰਨ ਲਈ ਯੋਜਨਾਬੰਦੀ ਕੀਤੀ ਜਾਵੇ।ਇਸ ਮੌਕੇ ਛੋਟੂ ਰਾਮ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਜਿਲ੍ਹੇ ਸਾਰੇ ਬਲਾਕਾਂ ਵਿੱਚ ਇਸ ਸੰਬੰਧੀ ਟ੍ਰੇਨਿੰਗਾਂ ਦਾ ਆਯੋਜਨ ਕੀਤਾ ਗਿਆ ਹੈ। ਜਿਸ ਦੇ ਪਹਿਲੇ ਗੇੜ ਵਿੱਚ ਸੱਤ ਬਲਾਕਾੰ ਦੇ ਕੁੱਲ 252 ਅਧਿਆਪਕਾਂ ਨੇ ਭਾਗ ਲਿਆ ਹੈ।ਇਸ ਟ੍ਰੇਨਿੰਗ ਦਾ ਦੂਜਾ ਗੇੜ ਮਿਤੀ 28 ਜੁਲਾਈ ਤੋਂ ਸ਼ੁਰੂ ਹੋਵੇਗਾ। ਇਨ੍ਹਾਂ ਟ੍ਰੇਨਿੰਗਾਂ ਦੀ ਜਿਲ੍ਹਾ ਟੀਮ ਅਤੇ ਪੜ੍ਹੋ ਪੰਜਾਬ ਅਤੇ ਪੜ੍ਹਾਓ ਪੰਜਾਬ ਟੀਮਬਕਾਇਦਾ ਮੋਨੀਟ੍ਰਿੰਗ ਕੀਤੀ ਜਾ ਰਹੀ ਹੈ। ਇਨ੍ਹਾਂ ਟ੍ਰੇਨਿੰਗਾ ਵਿੱਚ ਬਲਾਕ ਮਾਸਟਰ ਟ੍ਰੇਨਰ ਬਤੌਰ ਰਿਸੋਰਸਪਰਸਨ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਤਨਾਮ ਸਿੰਘ ਜਿਲ੍ਹਾ ਕੋਆਰਡੀਨੇਟਰ ਪਪਪਪ,ਨੀਲ ਕਮਲ ਸਹਾਇਕ ਕੋਆਰਡੀਨੇਟਰ,ਗੁਰਦਿਆਲ ਸਿੰਘ ਜਿਲ੍ਹਾ ਮੀਡੀਆ ਕੋਆਰਡੀਨੇਟਰ,ਬਲਜਿੰਦਰ ਸਿੰਘ ਵੀ ਮੌਜੂਦ ਸਨ।
ਕੈਪਸ਼ਨ:ਬਲਾਕ ਪੱਧਰੀ ਅਧਿਆਪਕਾਂ ਦੀ ਟ੍ਰੇਨਿੰਗ ਦਾ ਦ੍ਰਿਸ਼

ਮਜਦੂਰ ਜਥੇਬੰਦੀਆਂ ਵਲੋਂ ਨਵਾਂਸ਼ਹਿਰ ਦੇ ਵਿਧਾਇਕ ਦੀ ਕੋਠੀ ਅੱਗੇ ਧਰਨਾ

ਨਵਾਂਸ਼ਹਿਰ 27 ਜੁਲਾਈ (ਵਿਸ਼ੇਸ਼ ਪ੍ਰਤੀਨਿਧੀ) ਅੱਜ ਪੇਂਡੂ ਅਤੇ ਖੇਤ ਮਜਦੂਰਾਂ ਦੀਆਂ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਹਲਕਾ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੀ ਕੋਠੀ ਅੱਗੇ ਧਰਨਾ ਲਾਕੇ ਮੰਗ ਪੱਤਰ ਦਿੱਤਾ ਗਿਆ। ਪਹਿਲਾਂ ਮਜਦੂਰ ਪਿੰਡ ਸਲੋਹ ਦੇ ਗੁਰਦੁਆਰਾ ਵਿਖੇ ਇਕੱਠੇ ਹੋਏ ਜਿਸ ਉਪਰੰਤ ਮੁਜਾਹਰਾ ਕਰਕੇ ਵਿਧਾਇਕ ਦੀ ਕੋਠੀ ਅੱਗੇ ਪਹੁੰਚੇ। ਇਸ ਮੌਕੇ ਪੇਂਡੂ ਮਜਦੂਰ ਯੂਨੀਅਨ ਦੇ ਸੂਬਾਈ ਆਗੂ ਕਮਲਜੀਤ ਸਨਾਵਾ, ਹਰੀ ਰਾਮ ਰਸੂਲਪੁਰੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮੁਕੰਦ ਲਾਲ, ਦਿਹਾਤੀ ਮਜਦੂਰ ਸਭਾ ਦੇ ਆਗੂ ਹਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਦੀਆਂ ਚੋਣਾਂ ਵਿਚ ਜਿੰਨੇ ਵਾਅਦੇ ਮਜਦੂਰਾਂ ਨਾਲ ਕੀਤੇ ਸਨ ਉਹਨਾਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਸਰਕਾਰ ਨੇ ਮਜਦੂਰਾਂ ਨੂੰ ਸਿਰਫ ਲਾਰਿਆਂ ਵਿਚ ਹੀ ਰੱਖਿਆ ਹੈ। ਪਿਛਲੇ ਸਮੇਂ ਵਿਚ ਮਜਦੂਰਾਂ ਦੇ ਸੁਸਾਇਟੀਆਂ ਦੇ ਕਰਜੇ ਮੁਆਫ਼ੀ ਦਾ ਨੋਟੀਫਿਕੇਸ਼ਨ ਤਾਂ ਜਾਰੀ ਕਰ ਦਿੱਤਾ ਪਰ ਕਰਜਿਆਂ  ਉੱਤੇ ਲਕੀਰ ਨਹੀਂ ਮਾਰੀ।ਸਰਕਾਰ ਦੇ ਵਾਅਦੇ ਅਨੁਸਾਰ ਨਾ ਹੀ ਮਜਦੂਰਾਂ ਨੂੰ ਰਿਹਾਇਸ਼ੀ ਪਲਾਟ ਹੀ ਮਿਲੇ।ਇਸ ਮੌਕੇ ਵਿਧਾਇਕ ਨੂੰ ਯਾਦ ਪੱਤਰ ਦੇਕੇ ਮਜਦੂਰਾਂ ਦੇ ਸੁਸਾਇਟੀਆਂ ਦੇ ਕਰਜੇ ਦੀ ਮੁਆਫ਼ੀ,10-10ਮਰਲੇ ਦੇ ਰਿਹਾਇਸ਼ੀ ਪਲਾਟ, ਮਗਨਰੇਗਾ ਕਾਮਿਆਂ ਦੀ ਦਿਹਾੜੀ 600 ਰੁਪਏ ਕਰਨ ਅਤੇ ਸਾਲ ਵਿਚ 200 ਦਿਨ ਦਾ ਕੰਮ ਦੇਣ,ਸਾਰੇ ਲੋੜਵੰਦਾਂ ਦੇ ਨੀਲੇ ਕਾਰਡ ਬਣਾਉਣ ਦੀ ਮੰਗ ਕੀਤੀ। ਵਿਧਾਇਕ ਨੇ ਮਜਦੂਰਾਂ ਦੀਆਂ ਮੰਗਾਂ ਉੱਤੇ ਗੌਰ ਕਰਨ ਦਾ ਭਰੋਸਾ ਦਿਵਾਇਆ।ਇਸ ਮੌਕੇ ਸੁਰਿੰਦਰ ਸਿੰਘ ਭੱਟੀ, ਪ੍ਰੇਮ ਸਿੰਘ ਸ਼ਹਾਬਪੁਰ, ਤਰਕਸ਼ੀਲ ਸੁਸਾਇਟੀ ਦੇ ਆਗੂ ਸਤਪਾਲ ਸਲੋਹ ਨੇ ਵੀ ਵਿਚਾਰ ਪ੍ਰਗਟ ਕੀਤੇ। ਮਜਦੂਰਾਂ ਨੇ ਡੇਢ ਘੰਟੇ ਬਾਅਦ ਵਿਧਾਇਕ ਦੀ ਕੋਠੀ ਅੱਗਿਓਂ ਧਰਨਾ ਉਸ ਸਮੇਂ ਤੱਕ ਲਾਈ ਰੱਖਿਆ ਜਦੋਂ ਤੱਕ ਵਿਧਾਇਕ ਨੇ ਕੋਠੀ ਤੋਂ ਬਾਹਰ ਆਕੇ ਮਜਦੂਰ ਆਗੂਆਂ ਕੋਲੋਂ ਮੰਗ ਪੱਤਰ ਨਹੀਂ ਲੈ ਲਿਆ। ਇਸ ਧਰਨੇ ਵਿਚ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ।
ਕੈਪਸ਼ਨ :ਨਵਾਂਸ਼ਹਿਰ ਦੇ ਵਿਧਾਇਕ ਦੀ ਕੋਠੀ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਮਜਦੂਰ ਆਗੂ।

ਮੁੜ ਪਰਤੀਆਂ ਸਕੂਲਾਂ 'ਚ ਰੌਣਕਾਂ, ਦਸਵੀਂ ਤੋਂ ਬਾਰਵੀਂ ਤੱਕ ਜਮਾਤਾਂ ਦੀ ਹੋਈ ਮੁੜ ਸ਼ੁਰੂਆਤ

ਪਟਿਆਲਾ,26 ਜੁਲਾਈ :-   ਅੱਜ ਸਕੂਲਾਂ 'ਚ ਲੰਬੇ ਅਰਸੇ ਉਪਰੰਤ ਵਿਦਿਆਰਥੀਆਂ ਦੀ ਆਮਦ ਨਾਲ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ। ਸਰਕਾਰ ਵੱਲੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੇ ਜਾਣ ਨਾਲ ਇਹਨਾਂ ਜਮਾਤਾਂ ਦੀ ਕਲਾਸ ਰੂਮ ਪੜ੍ਹਾਈ ਸ਼ੁਰੂ ਹੋ ਗਈ ਹੈ। ਵਰਨਣਯੋਗ ਹੈ ਕਿ ਵਿਦਿਆਰਥੀਆਂ ਲਈ ਮਾਰਚ ਮਹੀਨੇ ਤੋਂ ਸਕੂਲਾਂ ਦੀ ਹੋਈ ਤਾਲਾਬੰਦੀ ਦੇ ਚੱਲਦਿਆਂ ਅਧਿਆਪਕਾਂ ਵੱਲੋਂ ਨਵੇਂ ਸੈਸ਼ਨ ਦੀ ਪੜ੍ਹਾਈ ਆਨਲਾਈਨ ਤਰੀਕੇ ਹੀ ਕਰਵਾਈ ਜਾ ਰਹੀ ਸੀ। ਪਰ ਹੁਣ ਪਹਿਲੇ ਗੇੜ ਦੌਰਾਨ ਦਸਵੀਂ ਤੋਂ ਬਾਰਵੀਂ ਜਮਾਤਾਂ ਦੀ ਆਫ਼ਲਾਈਨ ਪੜ੍ਹਾਈ ਮੁੜ ਸ਼ੁਰੂ ਹੋ ਗਈ ਹੈ।   ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ (ਸੈ.ਸਿੱ.) ਹਰਿੰਦਰ ਕੌਰ ਦੱਸਿਆ ਕਿ ਸਿਹਤ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੋਰੋਨਾ ਬਚਾਅ ਸਬੰਧੀ ਨਿਯਮਾਵਲੀ ਦੀ ਪਾਲਣਾ ਨਾਲ ਜਿਲ੍ਹੇ ਦੇ ਸਮੂਹ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੀ ਕਲਾਸ ਰੂਮ ਪੜ੍ਹਾਈ ਬਕਾਇਦਾ ਰੂਪ ਵਿੱਚ ਸ਼ੁਰੂ ਹੋ ਗਈ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਲੰਬੇ ਅਰਸੇ ਦੀ ਤਾਲਾਬੰਦੀ ਉਪਰੰਤ ਅੱਜ ਵਿਦਿਆਰਥੀ ਚਾਅ ਅਤੇ ਉਤਸ਼ਾਹ ਨਾਲ ਸਕੂਲਾਂ ਵਿੱਚ ਪਹੁੰਚੇ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਕੂਲ ਪਹੁੰਚਣ ਵਾਲੇ ਵਿਦਿਆਰਥੀਆਂ ਅਤੇ ਮਾਪੇ ਅਧਿਆਪਕ ਮਿਲਣੀ ਲਈ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਜੀ ਆਇਆਂ ਕਿਹਾ ਗਿਆ।   ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਸਕੂਲਾਂ ਦੇ ਦੌਰੇ ਦੌਰਾਨ ਸਕੂਲ ਖੁੱਲਣ ਦੀ ਖੁਸ਼ੀ ਸਕੂਲ ਮੁਖੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਚਿਹਰਿਆਂ 'ਤੇ ਸਾਫ਼ ਵਿਖਾਈ ਦੇ ਰਹੀ ਸੀ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਹੀ ਸਕੂਲਾਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਬਾਰੇ ਹਦਾਇਤਾਂ ਦੇ ਪਾਲਣ ਲਈ ਪ੍ਰੇਰਿਤ ਕੀਤਾ ਗਿਆ।   ਤਕਰੀਬਨ ਪੰਜ ਮਹੀਨਿਆਂ ਬਾਅਦ ਸਕੂਲ ਪਹੁੰਚੇ ਵਿਦਿਆਰਥੀ ਸ਼ਰਨਦੀਪ ਸਿੰਘ ਚੀਮਾ ਨੇ ਸਕੂਲ ਖੁੱਲਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਜਮਾਤ ਕਮਰੇ 'ਚ ਬੈਠ ਕੇ ਪੜ੍ਹਾਈ ਕਰਨ ਦਾ ਅਵਸਰ ਮਿਲੇਗਾ ਅਤੇ ਆਫ਼ਲਾਈਨ ਤਰੀਕੇ ਉਨ੍ਹਾਂ ਦੀ ਪੜ੍ਹਾਈ ਆਨਲਾਈਨ ਤਰੀਕੇ ਨਾਲੋਂ ਬਿਹਤਰ ਹੋਣ 'ਤੇ ਉਨ੍ਹਾਂ ਨੂੰ ਪੜ੍ਹਾਈ ਪੱਖੋਂ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਵੇਗਾ।ਸਕੂਲਾਂ 'ਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵੀ ਸਰਕਾਰ ਦੇ ਸਕੂਲ ਖੋਲ੍ਹਣ ਦੇ ਫ਼ੈਸਲੇ ਨੂੰ ਵਿਦਿਆਰਥੀ ਪੱਖੀ ਦੱਸਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਫੋਟੋ ਕੈਪਸ਼ਨ: ਸਰਕਾਰੀ ਸਕੂਲ ਦੇ ਅਧਿਆਪਕ ਵਿਦਿਆਰਥੀਆਂ ਨੂੰ ਸੈਨੇਟਾਈਜ਼ ਕਰਦੇ ਹੋਏ।

ਨੌਜਵਾਨਾਂ ਨੂੰ ਪੁਲਿਸ 'ਚ ਭਰਤੀ ਦਾ ਲਾਭ ਲੈਣ ਦੀ ਅਪੀਲ

ਪਟਿਆਲਾ, 26 ਜੁਲਾਈ: ਪੰਜਾਬ ਸਰਕਾਰ ਨੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਪੁਲਿਸ ਵੱਲੋਂ ਆਪਣੇ ਵੱਖ-ਵੱਖ ਕੇਡਰਾਂ ਵਿਚ ਸਬ ਇੰਸਪੈਕਟਰ ਤੇ ਇੰਟੈਲੀਜੈਂਸ ਅਫ਼ਸਰਾਂ ਆਦਿ ਦੀ ਭਰਤੀ ਕੀਤੀ ਜਾਣੀ ਹੈ। ਪਟਿਆਲਾ ਦੇ ਰੋਜ਼ਗਾਰ ਉਤਪਤੀ ਅਤੇ ਸਿਲਖਾਈ ਅਫ਼ਸਰ ਸਿੰਪੀ ਸਿੰਗਲਾ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੌਕੇ ਦਾ ਫਾਇਦਾ ਲੈਣ ਅਤੇ ਆਪਣਾ ਭਵਿਖ ਉਜਵਲ ਬਣਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਸ ਭਰਤੀ ਲਈ ਪੰਜਾਬ ਦੇ ਨੌਜਵਾਨ ਲਿੰਕ https://iur.ls/punjabpolicerecruitment2021 ਉਪਰ ਆਪਣੀ ਰਜਿਸਟ੍ਰੇਸ਼ਨ ਕਰਵਾ  ਸਕਦੇ ਹਨ। ਸਿੰਪੀ ਸਿੰਗਲਾ ਨੇ ਦੱਸਿਆ ਕਿ ਇਸ ਭਰਤੀ ਲਈ ਯੁਵਕਾਂ ਨੂੰ ਸਰੀਰਕ ਯੋਗਤਾ ਟੈਸਟ ਪਾਸ ਕਰਨਾ ਲਾਜਮੀ ਹੋਵੇਗਾ। ਸਰੀਰਕ ਯੋਗਤਾ ਤੋਂ ਇਲਾਵਾ ਲਿਖਤੀ ਪ੍ਰੀਖਿਆ ਵੀ ਲਾਜ਼ਮੀ ਹੋਵੇਗੀ, ਜੋੋ ਕਿ ਕੰਪਿਊਟਰ ਅਧਾਰਤ ਟੈਸਟ ਰਾਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਟੌਲ ਫਰੀ ਨੰਬਰ 18002102565 'ਤੇ ਸੰਪਰਕ ਕਰ ਸਕਦੇ ਹਨ।ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਬਿਉਰੋ ਆਫ਼ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਪਟਿਆਲਾ ਨੌਜਵਾਨਾਂ ਨੂੰ ਅਗਵਾਈ ਦੇਣ ਲਈ ਹਰ ਸਮੇਂ ਉਪਲਬੱਧ ਹੈ।

ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਪਟਿਆਲਾ ਵਿਖੇ ਸਟੈਨੋਗ੍ਰਾਫ਼ੀ ਕੋਰਸ ਲਈ ਦਾਖਲਾ ਸ਼ੁਰੂ

ਪਟਿਆਲਾ, 26 ਜੁਲਾਈ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ਼ ਕਰਨਲ ਮਨਿੰਦਰ ਸਿੰਘ ਰੰਧਾਵਾ (ਸੇਵਾ ਮੁਕਤ) ਨੇ ਦੱਸਿਆ ਕਿ ਸੈਨਿਕ ਵੋਕੇਸ਼ਨਲ ਸੈਂਟਰ ਪਟਿਆਲਾ ਵਿਖੇ ਸੈਸ਼ਨ 2021-22 ਲਈ ਇੱਕ ਸਾਲ ਦਾ ਸਟੈਨੋਗ੍ਰਾਫ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਭਾਸ਼ਾ ਵਿਭਾਗ, ਪੰਜਾਬ ਤੋਂ ਮਾਨਤਾ ਪ੍ਰਾਪਤ ਇਸ ਕੋਰਸ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਪੰਜਾਬੀ ਟਾਈਪਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਸਟੈਨੋਗ੍ਰਾਫ਼ੀ ਕੋਰਸ ਦੀ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਕੋਰਸ ਲਈ ਉਮੀਦਵਾਰ ਗਰੈਜੂਏਸ਼ਨ ਪਾਸ ਹੋਵੇ। ਇਸ ਕੋਰਸ ਵਿੱਚ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਆਰਥਿਕ ਤੌਰ ਤੇ ਪਛੜੇ ਵਰਗ ਦੇ ਸਿਖਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਦੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿੱਚ ਚਾਹਵਾਨ ਸਿਖਿਆਰਥੀ ਦਾਖਲਾ ਫਾਰਮ ਮਿਤੀ 30 ਅਗਸਤ 2021 ਤੱਕ ਜਮਾਂ ਕਰਵਾ ਸਕਦੇ ਹਨ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਕਿਹਾ ਕਿ ਇਨ੍ਹਾਂ ਕੋਰਸਾਂ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਫ਼ਤਰ ਵਿੱਚੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਲਈ ਜਾ ਸਕਦੀ ਹੈ ਅਤੇ ਫੋਨ  ਨੰਬਰ 0175-2361188, 8283860052 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲਾ ਸਿੱਖਿਆ ਅਫ਼ਸਰ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਦਫ਼ਤਰੀ ਸਟਾਫ ਦਾ ਸਨਮਾਨ

ਨਵਾਂਸ਼ਹਿਰ, 26 ਜੁਲਾਈ : ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵੱਲੋਂ ਅੱਜ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਆਪਣੇ ਦਫ਼ਤਰੀ ਅਮਲੇ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨਾਂ ਸਮੂਹ ਦਫ਼ਤਰੀ ਸਟਾਫ ਵੱਲੋਂ ਕੋਰੋਨਾ ਕਾਲ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਨਿਭਾਈਆਂ ਗਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰਾਂ ਇਕ ਟੀਮ ਦੇ ਤੌਰ 'ਤੇ ਦਫ਼ਤਰ ਦੇ ਹਰੇਕ ਕੰਮ ਨੂੰ ਪਹਿਲ ਦੇ ਆਧਾਰ 'ਤੇ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨਾਂ ਦੱਸਿਆ ਕਿ ਦਫ਼ਤਰੀ ਕਰਮਚਾਰੀਆਂ ਨੂੰ ਹਰੇਕ ਤਰਾਂ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਅਤੇ ਦਫ਼ਤਰੀ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਸਮੇਂ ਦਾ ਹਾਣੀ ਬਣਾਇਆ ਗਿਆ ਹੈ। ਇਸ ਮੌਕੇ ਦਫ਼ਤਰ ਸੁਪਰਡੈਂਟ ਜਸਵਿੰਦਰ ਸਿੰਘ ਨੇ ਜ਼ਿਲਾ ਸਿੱਖਿਆ ਅਫ਼ਸਰ ਦਾ ਸਟਾਫ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨਾਂ ਨੂੰ ਆਪਣਾ ਕੰਮ ਹੋਰ ਵੀ ਪ੍ਰਤੀਬੱਧਤਾ ਨਾਲ ਕਰਨ ਲਈ ਉਤਸ਼ਾਹ ਮਿਲੇਗਾ। ਇਸ ਦੌਰਾਨ ਸਮੂਹ ਸਟਾਫ ਨੇ ਆਪਣੀ ਡਿਊਟੀ ਇਸੇ ਤਰਾਂ ਮਿਹਨਤ ਤੇ ਲਗਨ ਨਾਲ ਕਰਨ ਦਾ ਵਿਸ਼ਵਾਸ ਦਿਵਾਇਆ। ਸਭਨਾਂ ਵੱਲੋਂ ਇਸ ਖੁਸ਼ਗਵਾਰ ਮਾਹੌਲ ਦੀ ਹਰੇਕ ਵੱਲੋਂ ਪ੍ਰਸੰਸਾ ਕੀਤੀ ਗਈ। ਇਸ ਮੌਕੇ ਸੀਨੀਅਰ ਸਹਾਇਕ ਕੁਲਵਿੰਦਰ ਕੌਰ, ਬਲਵੰਤ ਰਾਏ, ਦੇਸ ਰਾਜ, ਤੇਜਿੰਦਰ ਸਿੰਘ, ਰਾਕੇਸ਼ ਰਾਏ, ਕਿਰਨ ਬਾਲਾ, ਸੁਖਪ੍ਰੀਤ ਸਿੰਘ, ਰੀਨਾ ਰਾਏ, ਮਨਪ੍ਰੀਤ ਰਾਏ, ਰਾਮ ਕੁਮਾਰ, ਜਗਦੀਸ਼ ਰਾਏ, ਚਰਨਜੀਤ ਸਿੰਘ, ਦੀਪਕ ਸਿੰਘ, ਮਨਦੀਪ ਸਿੰਘ, ਰਾਜ ਰਾਣੀ ਅਤੇ ਹੋਰ ਹਾਜ਼ਰ ਸਨ।

Virus-free. www.avast.com

ਕੋਰੋਨਾ ਦਾ ਦਹਿਲ ਖਤਮ ਹੋਣ ਪਿੱਛੋਂ ਸਕੂਲਾਂ ਵਿੱਚ ਫਿਰ ਪਰਤੀ ਰੌਣਕ

 ਨਵਾਂਸ਼ਹਿਰ 26 ਜੁਲਾਈ :- ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਘਟਣ ਤੋਂ ਬਾਅਦ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਫਿਰ ਰੌਣਕ ਪਰਤ ਆਈ ਹੈ। ਇਸੇ ਲੜੀ ਤਹਿਤ ਅੱਜ ਸ.ਸ.ਸ.ਸ. ਲੰਗੜੋਆ ਵਿਖੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਬੜੇ ਚਾਵਾਂ ਨਾਲ ਸਕੂਲੀ ਸਿੱਖਿਆ ਪ੍ਰਾਪਤ ਜਦੋਂ ਹੀ ਮੁੱਖ ਗੇਟ ਤੇ ਦਸਤਕ ਦਿੱਤੀ ਤਾਂ ਸਕੂਲ ਮੁਖੀ ਅਮਰਜੀਤ ਲਾਲ ਵਲੋਂ ਆਪਣੇ ਸਮੂਹ ਸਟਾਫ ਸਮੇਤ ਬੱਚਿਆਂ ਨੂੰ ਪਿਆਰ ਨਾਲ ਜੀਅ ਆਇਆਂ ਕਿਹਾ ਗਿਆ। ਇਸ ਨਾਲ ਬੱਚਿਆਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਉਹਨਾਂ ਅਨੁਸਾਰ ਜੋ ਵਿੱਦਿਆ ਅਸੀਂ ਅਧਿਆਪਕ ਦੇ ਸਾਹਮਣੇ ਬੈਠ ਕੇ ਹਾਸਲ ਕਰ ਸਕਦੇ ਹਾਂ ਉਹ ਆਨਲਾਈਨ ਪ੍ਰਕਿਰਿਆ ਨਾਲ ਨਹੀਂ ਕੀਤੀ ਜਾ ਸਕਦੀ। ਦਸਵੀਂ ਜਮਾਤ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੂੰ ਬੱਚਿਆਂ ਦੀ ਪੜ੍ਹਾਈ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਹਾਂਮਾਰੀ ਤੋਂ ਬਚਣ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਕੋਈ ਵੀ ਬੱਚਾ ਪੜ੍ਹਾਈ ਤੋਂ ਵਿਰਵਾ ਨਾ ਰਹਿ ਸਕੇ। ਉਸਨੇ ਕਿਹਾ ਹੈ ਬਹੁਤ ਸਾਰੇ ਬੱਚਿਆਂ ਕੋਲ ਤੇ ਉਹਨਾਂ ਦੇ ਮਾਪਿਆਂ ਕੋਲ ਆਨਲਾਈਨ ਪ੍ਰਕਿਰਿਆ ਲਈ ਮੋਬਾਈਲ ਜਾਂ ਨੈਟ ਦੀ ਸਹੂਲਤ ਨਹੀਂ ਹੁੰਦੀ ਜਿਸ ਕਰਕੇ ਉਹ ਬੱਚੇ ਪੜ੍ਹਾਈ ਤੋਂ ਵਾਂਝੇ ਰਹਿ ਜਾਂਦੇ ਹਨ। ਸਕੂਲ ਮੁਖੀ ਵਲੋਂ ਆਪਣੇ ਸਟਾਫ ਸਮੇਤ ਬੱਚਿਆਂ ਨੂੰ ਮਨ ਲਾ ਕੇ ਪੜ੍ਹਨ ਦੀ ਗੱਲ ਕਹੀ ਤੇ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਵੀ ਕੀਤਾ ਗਿਆ।ਇਸ ਮੌਕੇ ਮੈਡਮ ਗੁਨੀਤ ਕੌਰ, ਸਰਬਜੀਤ ਕੌਰ , ਪੂਜਾ ਸ਼ਰਮਾ, ਗੁਰਪ੍ਰੀਤ ਕੌਰ, ਮੀਨਾ ਰਾਣੀ,ਸਪਨਾ, ਮੇਨਕਾ, ਹਰਿੰਦਰ ਸਿੰਘ, ਸਰਬਜੀਤ ਸਿੰਘ, ਸੁਸ਼ੀਲ ਕੁਮਾਰ,ਦੇਸ ਰਾਜ, ਗੁਰਪ੍ਰੀਤ ਸਿੰਘ,ਹਿੰਮਾਸੂ ਸੋਬਤੀ ਆਦਿ ਹਾਜ਼ਰ ਸਨ।

Virus-free. www.avast.com

ਜਿਲ੍ਹੇ ਦੇ 203 ਸਰਕਾਰੀ ਸਕੂਲਾਂ ਨੂੰ ਖੋਲ੍ਹਣ ਦੀਆਂ ਤਿਆਰੀਆਂ ਮੁਕੰਮਲ- ਡੀ.ਈ.ਓ. (ਸੈ.ਸਿੱ.) ਹਰਿੰਦਰ ਕੌਰ



ਪਟਿਆਲਾ 25 ਜੁਲਾਈ: - ਕਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅ ਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋ ਰਹੀ ਹੈ, ਜਿਸ ਤਹਿਤ ਦਸਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰੋਨਾ ਨਿਯਮਾਂ ਦੇ ਦਾਇਰੇ 'ਚ ਰਹਿੰਦਿਆਂ, ਪੰਜਾਬ ਸਰਕਾਰ ਨੇ ਸਕੂਲ ਆਉਣ ਦੀ ਆਗਿਆ ਦਿੱਤੀ ਹੈ। ਇਸ ਸਬੰਧੀ ਪਟਿਆਲਾ ਜਿਲ੍ਹੇ ਦੇ 109 ਸੈਕੰਡਰੀ ਤੇ 94 ਹਾਈ ਸਕੂਲਾਂ 'ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।   ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਪਾਲਣ ਸਬੰਧੀ ਸਕੂਲ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਸਭ ਨੂੰ ਕੋਵਿਡ-19 ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਕੂਲਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਹੈ ਅਤੇ ਸਕੂਲਾਂ ਦੀ ਵਿਸ਼ੇਸ਼ ਸਫ਼ਾਈ ਕੀਤੀ ਗਈ ਹੈ।  ਇਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਦੇ ਪ੍ਰਿੰ. ਰਜਨੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕੂਲ 'ਚ ਪ੍ਰਵੇਸ਼ ਕਰਨ ਮੌਕੇ ਮਾਸਕ ਪਹਿਨਣ, ਸੈਨਟਾਈਜ਼ ਹੋਣ ਅਤੇ ਲੋੜੀਂਦੀ ਦੂਰੀ ਬਣਾ ਕੇ ਰੱਖਣ ਲਈ, ਜਮਾਤ ਇੰਚਾਰਜਾਂ ਵੱਲੋਂ ਕੀਤੀਆਂ ਜ਼ੂਮ ਬੈਠਕਾਂ ਰਾਹੀਂ ਸੁਚੇਤ ਕਰ ਦਿੱਤਾ ਗਿਆ।ਇਸ ਤੋਂ ਇਲਾਵਾ ਸਕੂਲ 'ਚ ਕੋਵਿਡ-19 ਨਿਯਮਾਂ ਦੀ ਪਾਲਣਾ ਸਬੰਧੀ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।   ਸਰਕਾਰੀ ਹਾਈ ਸਕੂਲ ਰਣਬੀਰਪੁਰਾ ਦੇ ਮੁੱਖ ਅਧਿਆਪਕ ਤੇ ਬਲਾਕ ਨੋਡਲ ਅਫਸਰ ਪਟਿਆਲਾ-3 ਲਲਿਤ ਸਿੰਗਲਾ ਨੇ ਕਿਹਾ ਕਿ ਅਧਿਆਪਕ ਤੇ ਵਿਦਿਆਰਥੀਆਂ ਕੱਲ੍ਹ ਦੇ ਦਿਨ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਿਸ ਸਬੰਧੀ ਅਧਿਆਪਕਾਂ ਤੇ ਵਿਦਿਆਰਥੀਆਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ 'ਚ ਕੋਵਿਡ-19 ਨਿਯਮਾਂ ਦੀ ਪਾਲਣਾ ਸਬੰਧੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਦੋ ਵਿਦਿਆਰਥਣਾਂ ਦੇ ਪਿਤਾ ਦੀਪਕ ਸਿੰਘ ਨੇ ਕਿਹਾ ਕਿ ਭਾਵੇਂ ਸਿੱਖਿਆ ਵਿਭਾਗ ਨੇ ਕਰੋਨਾ ਸੰਕਟ ਦੌਰਾਨ ਟੀਵੀ ਤੇ ਆਨਲਾਈਨ ਪੜ੍ਹਾਈ ਕਰਵਾਉਣ ਲਈ ਬਹੁਤ ਉੱਦਮ ਕੀਤੇ ਪਰ ਬੱਚਿਆਂ ਨੂੰ ਸਕੂਲ 'ਚ ਜਾ ਕੇ ਪੜ੍ਹਨ ਦਾ ਵਧੇਰੇ ਚਾਅ ਹੁੰਦਾ ਹੈ, ਜੋ ਕੱਲ੍ਹ ਨੂੰ ਪੂਰਾ ਹੋ ਜਾਵੇਗਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਪੜ ਦੀ ਵਿਦਿਆਰਥਣ ਹੁਸਨਦੀਪ ਕੌਰ ਦਾ ਕਹਿਣਾ ਹੈ ਕਿ ਉਹ ਲੰਬੇ ਅਰਸੇ ਤੋਂ ਸਕੂਲ ਲੱਗਣ ਦੀ ਉਡੀਕ 'ਚ ਸਨ ਕਿਉਂਕਿ ਵਿਦਿਆਰਥੀ ਜੋ ਕੁਝ ਸਕੂਲ 'ਚ ਜਾ ਕੇ ਸਿੱਖਦੇ ਹਨ, ਉਨ੍ਹਾਂ ਕੁਝ ਉਹ ਆਨਲਾਈਨ ਪੜ੍ਹਾਈ ਦੌਰਾਨ ਨਹੀਂ ਸਿੱਖ ਸਕਦੇ।

ਪੰਜਾਬ ਨੂੰ ਬਚਾਉਣ ਲਈ ਇੱਕ ਮੌਕਾ "ਆਪ" ਪਾਰਟੀ ਨੂੰ ਜ਼ਰੂਰ ਦਿਓ :- ਸਤਨਾਮ ਸਿੰਘ ਜਲਵਾਹਾ

ਨਵਾਂਸ਼ਹਿਰ 25 ਜੁਲਾਈ :- ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਵੱਲੋਂ ਆਪਣੀ ਸਮੁੱਚੀ ਟੀਮ ਨੂੰ ਨਾਲ ਲੈਕੇ ਹਲਕਾ ਨਵਾਂਸ਼ਹਿਰ ਦੇ ਹਰ ਪਿੰਡ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ ਅਤੇ ਲੋਕਾਂ ਵੱਲੋਂ ਵੀ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਅਟਵਾਲ ਦੇ ਉੱਦਮ ਅਤੇ ਉਪਰਾਲੇ ਸਦਕਾ ਪਿੰਡ ਉਟਾਲਾਂ ਵਿਖੇ ਇੱਕ ਪ੍ਰਭਾਵਸ਼ਾਲੀ ਮੀਟਿੰਗ ਕਰਵਾਈ ਗਈ ਜਿਸ ਵਿੱਚ ਸਾਰੇ ਪਿੰਡ ਵਾਸੀਆਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਆਪਣੀ ਪਹਿਲੀ ਗਰੰਟੀ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਅਹਿਮ ਗਰੰਟੀਆਂ ਦਿੱਤੀਆਂ ਜਾਣਗੀਆਂ। ਬਿਜਲੀ ਗਰੰਟੀ ਨੂੰ ਮੁੱਖ ਰੱਖਦਿਆਂ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਆਪ ਦੀ ਸਰਕਾਰ ਬਣਨ ਉਤੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ (ਦੋ ਮਹੀਨੇ ਦੇ ਬਿੱਲ ਉਤੇ 600 ਯੂਨਿਟ ਬਿਜਲੀ) ਮੁਫ਼ਤ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਜਲਵਾਹਾ ਨੇ ਕਿਸਾਨਾਂ ਵੱਲੋਂ ਜੰਤਰ ਮੰਤਰ ਉਤੇ ਲਗਾਈ ਇਤਿਹਾਸਕ ਸੰਸਦ ਬਾਰੇ ਵੀ ਅਹਿਮ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨੀ ਸੰਘਰਸ਼ ਦਾ ਸਭ ਨੂੰ ਡੱਟਕੇ ਸਮਰਥਨ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਅਟਵਾਲ ਵੱਲੋਂ ਆਪਣੇ ਪਿੰਡ ਉਟਾਲਾਂ ਦੇ ਸਾਰੇ ਐਨ ਆਰ ਆਈ ਵੀਰਾਂ ਦਾ ਅਤੇ ਪਿੰਡ ਦੀ ਪੰਚਾਇਤ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਸਾਡੇ ਪਿੰਡ ਉਟਾਲਾਂ ਦੇ ਚਰਚੇ ਪੂਰੇ ਜ਼ਿਲ੍ਹੇ ਵਿੱਚ ਹੋਣ ਲੱਗੇ ਹਨ। ਇਹ ਤਾਂ ਹੀ ਸੰਭਵ ਹੋਇਆ ਹੈ ਜੇਕਰ ਸਾਰੇ ਪਿੰਡ ਵਾਸੀਆਂ ਨੇ ਇਕਜੁੱਟ ਹੋਕੇ ਸਹਿਯੋਗ ਕੀਤਾ ਹੈ। ਇਸ ਮੌਕੇ ਮਨਦੀਪ ਅਟਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਹਰ ਪਿੰਡ ਨੂੰ ਸੋਹਣਾ ਅਤੇ ਖੂਬਸੂਰਤ ਪਿੰਡ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਵੱਲੋਂ ਪਿੰਡ ਉਟਾਲਾਂ ਦੇ ਸਰਪੰਚ ਸਾਬ੍ਹ ਅਤੇ ਸਾਰੇ ਪੰਚਾਇਤ ਮੈਂਬਰਾਂ, ਮੋਹਤਬਰ ਵਿਅਕਤੀਆਂ ਅਤੇ ਪਿੰਡ ਦੇ ਨੌਜਵਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਪਿੰਡ ਵਾਸੀਆਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਰ ਪਰਿਵਾਰ ਇਕ ਮੌਕਾ ਆਪ ਪਾਰਟੀ ਨੂੰ ਜ਼ਰੂਰ ਦੇਵੇਗਾ। ਇਸ ਮੌਕੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ, ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਗਿਰਨ, ਸਰਕਲ ਪ੍ਰਧਾਨ ਗੁਰਦੇਵ ਸਿੰਘ ਮੀਰਪੁਰ, ਪਿੰਡ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਸਰਪੰਚ ਬੂਟਾ ਸਿੰਘ ਜੀ ਤੋਂ ਇਲਾਵਾ ਪਿੰਡ ਉਟਾਲਾਂ ਦੇ ਸਾਰੇ ਪੰਚਾਇਤ ਮੈਂਬਰ, ਸਤਿਕਾਰਯੋਗ ਬਜ਼ੁਰਗ ਸਹਿਬਾਨ ਅਤੇ ਨੌਜਵਾਨ ਸਾਥੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Virus-free. www.avast.com

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸ਼ੇਰ-ਏ-ਪੰਜਾਬ ਸੰਸਥਾ ਵੱਲੋਂ ਰਾਜ 'ਚ 30000 ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕਰਵਾਇਆ

ਪਟਿਆਲਾ, 25 ਜੁਲਾਈ: ਸ਼ੇਰ-ਏ-ਪੰਜਾਬ ਐਂਡ ਵੈਲਫੇਅਰ ਫੈਡਰੇਸ਼ਨ ਸੋਸਾਇਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਨੂਪਇੰਦਰ ਸਿੰਘ ਲਾਲੀ ਮੁਲਤਾਨੀ ਦੀ ਅਗਵਾਈ ਹੇਠ ਪੰਜਾਬ ਟੀਮ ਵੱਲੋਂ ਪਟਿਆਲਾ ਦੇ ਪਿੰਡ ਖੇੜੀ ਮੰਡਲਾ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਸਹਿਯੋਗ ਨਾਲ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦੇ ਹੋਏ ਸਾਉਣ ਮਹੀਨੇ 'ਚ ਸੂਬੇ ਅੰਦਰ 30,000 ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ 300 ਬੂਟੇ ਲਗਾ ਕੇ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਗਊ ਸੇਵਾ ਕਮਿਸ਼ਨ, ਪੰਜਾਬ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਇਸ ਮੁਹਿੰਮ ਦਾ ਆਗਾਜ਼ ਪਹਿਲਾ ਪੌਦਾ ਲਗਾ ਕੇ ਕੀਤਾ। ਸ੍ਰੀ ਸਚਿਨ ਸ਼ਰਮਾ ਨੇ ਕਿਹਾ ਕਿ ਸ਼ੇਰ-ਏ- ਪੰਜਾਬ ਸੰਸਥਾ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਚਲਾਉਣ ਦਾ ਚੁੱਕਿਆ ਗਿਆ ਬੀੜਾ ਬਹੁਤ ਹੀ ਸ਼ਲਾਘਯੋਗ ਕਦਮ ਹੈ ਤੇ ਮੌਜੂਦਾ ਹਾਲਾਤ ਖਾਸ ਤੌਰ 'ਤੇ ਆਕਸੀਜਨ ਦੀ ਆਈ ਭਾਰੀ ਮਾਤਰਾ ਵਿੱਚ ਕਮੀ ਅਤੇ ਚੱਲ ਰਹੀ ਮਹਾਂਮਾਰੀ ਵਿਚ ਅਜਿਹੇ ਮਾਨਵਤਾ ਭਲਾਈ ਦੇ ਕਾਰਜ ਦਾ ਆਰੰਭ ਕਿਸੇ  ਮਹਾਯੱਗ ਤੋਂ ਘੱਟ ਨਹੀਂ ਹੈ।ਇਸ ਮੌਕੇ ਪਟਿਆਲ਼ਾ ਦੇ ਉੱਘੇ ਸਮਾਜਸੇਵੀ ਸ਼੍ਰੀ ਵਿਪਿਨ ਸ਼ਰਮਾ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨਾ ਨੇ ਜਥੇਬੰਦੀ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਅਮਰੀਕ ਸਿੰਘ ਸਰਾਂ, ਐਡਵੋਕੇਟ ਜਗਜੀਤ ਸਿੰਘ ਥਾਬਲਾ, ਡਾ. ਪਰਮਿੰਦਰ ਸਿੰਘ ਬੁੱਟਰ, ਜਸਬੀਰ ਸਿੰਘ ਜੰਡੂ, ਸਤਿੰਦਰ ਸਿੰਘ ਕਿਲੀ, ਮੋਹਪਰੀਤ ਸਿੰਘ, ਸਿਮਰਨਜੀਤ ਸਿੰਘ, ਹਰਮੀਤ ਸਿੰਘ, ਜੱਗੀ ਬਾਕਸਰ, ਪ੍ਰੇਮ ਭੁੱਲਰ, ਭੁਪੇਸ਼ ਗਰਗ, ਰਾਹੁਲ, ਸਚਿਨ ਵਰਮਾ, ਕਰਨ ਗੌੜ, ਸੰਜੀਵ ਗੋਇਲ, ਰੋਹਿਤ ਚੋਪੜਾ, ਸੰਨੀ ਸ਼ਰਮਾ, ਅਮਨਦੀਪ ਸਿੰਘ, ਲਖਵੀਰ ਸਿੰਘ, ਵਰਿੰਦਰ ਸਿੰਘ, ਅਮਰਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਰਮਨਦੀਪ ਵੀ ਮੌਜੂਦ ਰਹੇ।

Virus-free. www.avast.com

ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ-ਸੋਨੀ

ਸੋਮਵਾਰ ਤੋ ਖੁਲਣਗੇ 10 ਤੋ 12 ਵੀ ਤੱਕ ਦੇ ਸਾਰੇ ਸਕੂਲ
ਅੰਮ੍ਰਿਤਸਰ 25 ਜੁਲਾਈ: - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ 26 ਜੁਲਾਈ ਸੋਮਵਾਰ ਤੋ ਜ਼ਿਲ੍ਹੇ ਦੇ 10 ਵੀ ਕਲਾਸ ਤੋ ਲੈਕੇ 12 ਵੀ ਕਲਾਸ ਤੱਕ ਦੇ  ਸਕੂਲ ਖੋਲੇ ਜਾ ਰਹੇ ਹਨ ਅਤੇ ਬੱਚਿਆਂ ਦੇ ਮਾਪਿਆਂ ਕੋਲੋ ਸਹਿਮਤੀ ਪੱਤਰ ਮਿਲਣ ਤੇ ਹੀ ਬੱਚਿਆਂ ਨੂੰ ਸਕੂਲਾਂ ਵਿਚ ਦਾਖਲਾ ਦਿੱਤਾ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ  ਢੱਪਈ ਰੋਡ ਵਿਖੇ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਵਲੋ ਲਗਾਏ ਗਏ ਪੰਜਵੇ ਖੂਨਦਾਨ ਕੈਪ ਦਾ ਉਦਘਾਟਨ ਕਰਨ ਸਮੇ ਕੀਤਾ।  ਸ੍ਰੀ ਸੋਨੀ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੀ ਗਤੀ ਕਾਫੀ ਧੀਮੀ ਪੈ ਗਈ ਹੈ ਅਤੇ ਸਰਕਾਰ ਵਲੋ ਲਗਾਈਆਂ ਗਈਆਂ ਪਾਬੰਦੀਆਂ ਵਿਚ ਕਾਫੀ ਛੂਟ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਕੁਲਾਂ ਦੇ ਬਾਹਰ ਬੱਚਿਆਂ ਨੂੰ ਸੈਨੀਟਾਈਜ਼ ਕਰਕੇ ਹੀ ਸਕੂਲ ਵਿਚ ਪ੍ਰਵੇਸ਼ ਕਰਨ ਦਿੱਤਾ ਜਾਵੇਗਾ ਅਤੇ ਬੱਚਿਆਂ ਲਈ ਮਾਸਕ ਲਗਾਉਣਾ ਵੀ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸਕੂਲੀ ਅਧਿਆਪਕਾਂ ਨੂੰ ਵੈਕਸੀਨ ਦੀਆਂ ਦੋਵੇ ਡੋਜ਼ਾਂ ਲਗਣੀਆਂ ਜ਼ਰੂਰੀ ਹਨ ਅਤੇ ਕਲਾਸ ਰੂਮਾਂ ਵਿਚ ਵੀ ਬੱਚਿਆਂ ਨੂੰ ਉਚਿਤ ਦੂਰੀ ਤੇ ਬੈਠਾਇਆ ਜਾਵੇਗਾ।   ਸ਼੍ਰੀ ਸੋਨੀ ਨੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਵਲੋ ਲਗਾਏ ਗਏ ਖੂਨਦਾਨ ਕੈਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਵਲੋ ਹਰ ਸਾਲ ਖੂਨਦਾਨ ਕੈਪ ਲਗਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ  ਖੂਨਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਵਲੋ ਖੂਨਦਾਨ ਕੀਤਾ ਜਾ ਰਿਹਾ ਹੈ, ਉਹ ਸਭ ਤੋ ਵੱਡੇ ਦਾਨੀ ਹਨ। ਉਨ੍ਹਾਂ ਕਿਹਾ ਕਿ ਕੈਪਾ ਦੋਰਾਨ ਇਕੱਠੇ ਕੀਤੇ ਗਏ ਖੂਨ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੱਖਿਆ ਜਾਂਦਾ ਹੈ ਅਤੇ ਲੋੜ ਪੈਣ ਤੇ ਲੋੜਵੰਦ ਲੋਕਾਂ ਨੂੰ ਖੂਨ ਮੁਹੱਈਆ ਕਰਵਾਇਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਇਕ ਯੂਨਿਟ ਦੇ ਖੂਨ ਨਾਲ 4 ਵਿਅਕਤੀਆਂ ਦੀ ਜਿੰਦਗੀ ਬਚਾਈ ਜਾ ਸਕਦੀ ਹੈ।  ਸ਼੍ਰੀ ਸੋਨੀ ਨੇ ਸਹਿਰ ਦੀਆਂ ਸਾਰੀਆਂ ਐਨ ਜੀ ਓਜ਼ ਨੂੰ ਅਪੀਲ ਕੀਤੀ ਕਿ ਉਹ ਵੀ ਵੱਧ ਤੋੱ ਵੱਧ ਖੂਨਦਾਨ ਕੈਪ ਲਗਾਉਣ ਤਾਂ ਜੋ ਹਾਦਸਿਆਂ ਵਿਚ ਸ਼ਿਕਾਰ ਹੋਏ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਖੂਨਦਾਨ ਕੈਪ ਮੋਕੇ 119 ਯੂਨਿਟ ਖੂਨ ਇਕੱਠਾ ਕੀਤਾ ਗਿਆ।  ਇਸ ਮੌਕੇ ਕੋਸਲਰ ਵਿਕਾਸ ਸੋਨੀ, ਸ਼੍ਰੀ ਸੁਰਿੰਦਰ ਛਿੰਦਾ, ਸ: ਸਰਬਜੀਤ ਸਿੰਘ ਲਾਟੀ,ਸ਼੍ਰੀ ਸੋਭਿਤ ਬੱਬਰ, ਸ: ਗੁਰਨਾਮ ਸਿੰਘ ਗਾਮਾ, ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਦੇ ਸ਼੍ਰੀ ਰਾਕੇਸ਼ ਸੇਠੀ, ਸ਼੍ਰੀ ਸੂਰਜ ਕੁਮਾਰ,ਸ਼੍ਰੀ ਦੇਸਰਾਜ, ਸ਼੍ਰੀ ਹਰਭਜਨ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਕੈਪਸ਼ਨ: ---ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸੰਤ ਨਿਰੰਕਾਰੀ ਚੈਰੀਟੇਬਲ ਫਾਊਡੇਸ਼ਨ ਵਲੋ ਢੱਪਈ ਰੋਡ ਵਿਖੇ ਲਗਾਏ ਖੂਨਦਾਨ ਕੈਪ ਦਾ ਉਦਘਾਟਨ ਕਰਦੇ ਹੋਏ। ਨਾਲ ਹਨ ਕੋਸਲਰ ਵਿਕਾਸ ਸੋਨੀ, ਸ਼੍ਰੀ ਸੁਰਿੰਦਰ ਛਿੰਦਾ

Virus-free. www.avast.com

ਸਰਕਾਰੀ ਸਕੂਲਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ 26 ਜੁਲਾਈ ਤੋਂ

ਪਟਿਆਲਾ 24 ਜੁਲਾਈ: -   ਸਕੂਲ ਸਿੱਖਿਆ ਵਿਭਾਗ ਵੱਲੋਂ ਮਾਪਿਆਂ ਤੇ ਵਿਦਿਆਰਥੀਆਂ 'ਚ ਮੁੜ ਵਿੱਦਿਅਕ ਗਤੀਵਿਧੀਆਂ ਪ੍ਰਤੀ ਉਤਸ਼ਾਹ ਭਰਨ ਲਈ 26 ਤੇ 27 ਜੁਲਾਈ ਨੂੰ ਸੈਕੰਡਰੀ ਵਿੰਗ (ਛੇਵੀਂ ਤੋਂ ਬਾਰਵੀਂ ਜਮਾਤ) ਦੀਆਂ ਮਾਪੇ-ਅਧਿਆਪਕ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਹੋਣ ਵਾਲੀਆਂ ਇਨ੍ਹਾਂ ਮਿਲਣੀਆਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਹਰਿੰਦਰ ਕੌਰ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੁੱਖ ਮਨੋਰਥ ਸਕੂਲ ਖੁੱਲ੍ਹਣ ਦੀ ਸ਼ੁਰੂਆਤ ਮੌਕੇ ਮੁੜ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ 'ਚ ਉਤਸ਼ਾਹ ਪੈਦਾ ਕਰਨਾ ਤੇ ਤਾਲਮੇਲ ਬਿਠਾਉਣਾ ਹੈ। ਜਿਸ ਸਦਕਾ ਕਰੋਨਾ ਸੰਕਟ ਦੌਰਾਨ ਪੜ੍ਹਾਈ 'ਚ ਪਿਆ ਖੱਪਾ ਪੂਰਿਆ ਜਾ ਸਕੇ। ਇਸ ਦੇ ਨਾਲ ਹੀ ਸਕੂਲ ਖੁੱਲ੍ਹਣ ਦੇ ਪਹਿਲੇ ਪੜਾਅ ਤਹਿਤ ਦਸਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ 'ਚ ਦਾਖਲ ਹੋਣ ਮੌਕੇ ਮਾਸਕ ਲਗਾਉਣ ਤੇ ਸੈਨੇਟਾਈਜ਼ ਕਰਨ ਸਬੰਧੀ ਮਾਪਿਆਂ ਤੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਾਰੀ ਨਿਯਮਾਵਲੀ ਸਬੰਧੀ ਜਾਣੂ ਕਰਵਾਇਆ ਜਾਵੇਗਾ। ਵਿਦਿਆਰਥੀਆਂ ਨੂੰ ਸਕੂਲਾਂ 'ਚ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਣ ਲਈ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਜਾਵੇਗੀ।  ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਦੌਰਾਨ ਦੇਸ਼ ਭਰ ਦੇ ਸਕੂਲਾਂ ਦੀ ਵਿੱਦਿਅਕ ਗੁਣਵੱਤਾ ਦਾ ਪੱਧਰ ਮਾਪਣ ਲਈ ਨਵੰਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਤਿਆਰੀਆਂ ਸਬੰਧੀ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੁਲਾਈ ਪ੍ਰੀਖਿਆਵਾਂ ਦੇ ਮੁਲਾਂਕਣ ਸਬੰਧੀ ਵੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਕਤ ਅਧਿਕਾਰੀਆਂ ਅਨੁਸਾਰ ਮਾਪਿਆਂ ਨੂੰ ਸਿੱਖਿਆ ਦੇ ਖੇਤਰ 'ਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਵਲ ਸਥਾਨ 'ਤੇ ਆਉਣ ਸਬੰਧੀ ਵਿਸਥਾਰ 'ਚ ਚਾਨਣਾ ਪਾਇਆ ਜਾਵੇਗਾ। ਦੱਸਣਯੋਗ ਹੈ ਕਿ ਮਾਪੇ-ਅਧਿਆਪਕ ਮਿਲਣੀਆਂ 'ਚ ਮਾਪੇ ਆਨਲਾਈਨ ਤੇ ਆਫ਼ਲਾਈਨ ਕਿਸੇ ਵੀ ਰੂਪ 'ਚ ਰਾਬਤਾ ਬਣਾ ਸਕਦੇ ਹਨ।

6 ਅਗਸਤ ਤੋਂ ਸ਼ੁਰੂ ਹੋਣ ਵਾਲੀ ਪੰਜ ਜ਼ਿਲਿਆਂ ਦੀ ਆਰਮੀ ਭਰਤੀ ਰੈਲੀ ਮੁਲਤਵੀ

ਪਟਿਆਲਾ, 24 ਜੁਲਾਈ::- ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ 6 ਅਗਸਤ ਤੋਂ ਕਰਵਾਈ ਜਾਣ ਵਾਲੀ ਭਰਤੀ ਰੈਲੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਪਟਿਆਲਾ ਮਿਲਟਰੀ ਸਟੇਸ਼ਨ ਦੇ ਮੈਦਾਨ 'ਚ 6 ਅਗਸਤ ਤੋਂ 20 ਅਗਸਤ ਤੱਕ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨਾਂ ਦਾ ਫਿਜ਼ੀਕਲ ਟੈਸਟ ਲਿਆ ਜਾਣਾ ਸੀ, ਜੋ ਮੁਲਤਵੀ ਕਰ ਦਿੱਤਾ ਗਿਆ ਹੈ। ਭਰਤੀ ਡਾਇਰੈਕਟਰ ਨੇ ਦੱਸਿਆ ਕਿ ਇਸ ਭਰਤੀ ਸਬੰਧੀ ਆਨ ਲਾਈਨ ਰਜਿਸਟਰੇਸ਼ਨ 20 ਜੁਲਾਈ ਤੱਕ ਕੀਤੀ ਗਈ ਸੀ ਅਤੇ ਫਿਜ਼ੀਕਲ ਟੈਸਟ 6 ਅਗਸਤ ਤੋਂ ਲੈਣ ਨਿਸ਼ਚਿਤ ਕੀਤਾ ਗਿਆ ਸੀ ਪਰ ਹੁਣ ਨਵੀਆਂ ਤਾਰੀਖਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਲਈ ਲੋਕਾਂ ਨੂੰ ਵਧੇਰੇ ਜਾਗਰੂਕ ਹੋਣ ਦੀ ਜ਼ਰੂਰਤ : ਡਾ. ਗੀਤਾਂਜਲੀ ਸਿੰਘ

ਐੱਸ.ਐੱਮ.ਓ. ਵੱਲੋਂ ਲੰਗੜੋਆ ਨਾਕੇ 'ਤੇ ਤਾਇਨਾਤ ਸੈਂਪਲਿੰਗ ਟੀਮ ਦੇ ਕੰਮਕਾਜ ਦੀ ਸਮੀਖਿਆ
ਨਵਾਂਸ਼ਹਿਰ, 24 ਜੁਲਾਈ 2021:- ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜਰੂਰੀ ਹੈ, ਉਸ ਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਲਾਜ਼ਮੀ ਹੈ। ਇਹ ਜਾਣਕਾਰੀ ਡਾ. ਗੀਤਾਂਜਲੀ ਸਿੰਘ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ) ਸਿਹਤ ਬਲਾਕ ਮੁਜ਼ੱਫਰਪੁਰ ਨੇ ਲੰਗੜੋਆ ਨਾਕੇ 'ਤੇ ਤਾਇਨਾਤ ਸੈਂਪਲਿੰਗ ਟੀਮ ਦੇ ਕੰਮਕਾਜ ਦੀ ਚੈਕਿੰਗ ਕਰਦਿਆਂ ਦਿੱਤੀ। ਡਾ ਗੀਤਾਂਜਲੀ ਸਿੰਘ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਅੰਦਰ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਲਈ ਨਿਰੰਤਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਕੋਵਿਡ ਬਿਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਬਲਾਕ ਵਾਸੀਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਬਲਾਕ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਜ਼ਰੂਰ ਕਰਵਾਓ। ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿੱਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ। ਡਾ. ਸਿੰਘ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਕ ਲਾਜ਼ਮੀ ਤੌਰ 'ਤੇ ਪਹਿਨਿਆ ਜਾਵੇ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਅਤੇ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀ ਵੈਕਸੀਨ ਜ਼ਰੂਰ ਲਗਾਉਣ। ਇਸ ਮੌਕੇ ਡਾ ਗੁਰਪ੍ਰੀਤ ਸਿੰਘ, ਹੈਲਥ ਇੰਸਪੈਕਟਰ ਸੁਲਿੰਦਰ ਬਾਂਸਲ ਸਮੇਤ ਸਿਹਤ ਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਸਮੂਹ ਸੈਂਟਰ ਹੈੱਡ ਟੀਚਰਜ਼ ਦੀ ਟ੍ਰੇਨਿੰਗ ਕਰਵਾਈ ਗਈ

ਨਵਾਂਸ਼ਹਿਰ 23 ਜੁਲਾਈ:- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੀ ਤਿਆਰੀ ਸੰਬੰਧੀ ਸਮੂਹ ਸੈਂਟਰ ਹੈੱਡ ਟੀਚਰਜ਼ ਦੀ ਇੱਕ ਵਿਸ਼ੇਸ਼ ਟ੍ਰੇਨਿੰਗ ਸਰਕਾਰੀ ਸਮਾਰਟ ਸਕੂਲ ਲੰਗੜੋਆ ਵਿਖੇ ਜਗਦੀਪ ਸਿੰਘ ਦਿਉਲ ਜਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਦੀ ਅਗਵਾਈ ਹੇਠ ਕਰਵਾਈ ਗਈ।ਇਸ ਮੌਕੇ ਬੋਲਦਿਆ ਛੋਟੂ ਰਾਮ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਪੰਜਾਬ ਨੇ ਪੂਰੇ ਭਾਰਤ ਵਿੱਚ ਸਿੱਖਿਆ ਦੇ ਖੇਤਰ ਵਿੱਚ ਆਪਣੀ ਪਹਿਚਾਣ ਬਣਾਈ ਹੈ। ਪੰਜਾਬ ਨੇ ਰਾਸ਼ਟਰੀ ਸਰਵੇਖਣ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ ਜੋ ਕਿ ਅਧਿਆਪਕ ਵਰਗ ਲਈ ਬਹੁਤ ਹੀ ਮਾਣ ਅਤੇ ਫਖਰ ਵਾਲੀ ਗੱਲ ਹੈ। ਇਸ ਮਾਣ ਨੂੰ ਬਰਕਰਾਰ ਰੱਖਣ ਲਈ ਸਾਨੂੰ ਨਵੰਬਰ ਮਹੀਨੇ ਹੋਣ ਜਾ ਰਹੇ ਨੈਸ਼ਨਲ ਅਚੀਮੈਂਟ ਸਰਵੇ ਵਿੱਚ  ਬੱਚਿਆਂ ਦੀ ਸੌ ਪ੍ਰਤੀਸ਼ਤ ਭਾਗੀਦਾਰੀ ਪੂਰੀ ਤਿਆਰੀ ਨਾਲ ਕਰਵਾਉਣੀ ਹੋਵੇਗੀ।ਇਸ ਲਈ ਸਾਨੂੰ ਅੱਜ ਤੋਂ ਹੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਰਿਤ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਵਿਭਾਗ ਵਲੋਂ ਚਲਾਏ ਜਾ ਰਹੇ ਲਾਈਬ੍ਰੇਰੀ ਲੰਗਰ ਨਾਲ ਬੱਚਿਆਂ ਨੂੰ ਜੋੜਕੇ ਇਸ ਮੁਕਾਬਲੇ ਲਈ ਤਿਆਰ ਕੀਤਾ ਜਾਵੇ। ਉਨ੍ਹਾਂ ਇਹ ਵੀ ਸਮੂਹ ਸਕੂਲ ਸੈਂਟਰ ਹੈੱਡ ਟੀਚਰਜ਼ ਨੂੰ ਹਦਾਇਤ ਵੀ ਕੀਤੀ ਕਿ ਵਿਭਾਗ ਵਲੋਂ ਭੇਜੀ ਜਾ ਰਹੀ ਸਿੱਖਣ ਸਮੱਗਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਸਿੱਖਣ ਪ੍ਰਣਾਮਾ ਨੂੰ ਪ੍ਰਾਪਤ ਕਰਨ ਲਈ ਯੋਜਨਾਬੰਦੀ ਕੀਤੀ ਜਾਵੇ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦਰਪਨ ਐਪ ਦੀ ਵਰਤੋਂ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੀਤਾ ਰਾਣੀ, ਪਰਮਜੀਤ ਕੌਰ ਦੋਵੇ ਬਲਾਕ ਪ੍ਰਾਇਮਰੀ ਅਫ਼ਸਰ, ਸਤਨਾਮ ਸਿੰਘ ਜਿਲ੍ਹਾ ਕੋਆਰਡੀਨੇਟਰ ਪਪਪਪ,ਨੀਲ ਕਮਲ ਸਹਾਇਕ ਕੋਆਰਡੀਨੇਟਰ, ਗੁਰਦਿਆਲ ਮਾਨ ਜਿਲ੍ਹਾ ਮੀਡੀਆ ਕੋਆਰਡੀਨੇਟਰ, ਰਮਨ ਕੁਮਾਰ ਸੈਂਟਰ ਹੈੱਡ ਟੀਚਰ, ਤਰਸੇਮ ਲਾਲ, ਹੰਸ ਰਾਜ, ਬਲਕਾਰ ਚੰਦ, ਅਮਨਦੀਪ ਸਿੰਘ, ਗਗਨਦੀਪ ਗਾਂਧੀ, ਸੁਖਰਾਮ, ਬਲਰਾਜ, ਸੰਦੀਪ ਰਾਣਾ,ਬਲਵੰਤ ਰਾਏ, ਅਨਿਲ ਕੁਮਾਰ, ਪਰਮਜੀਤ ਕੌਰ, ਹਰਜਾਪ ਕੌਰ,ਸੁਰਿੰਦਰ ਕੌਰ, ਸੀਤਾ ਕੌਰ,ਅਮਰਜੀਤ ਕੌਰ ਅਤੇ ਮੋਨਿਕਾ ਗੁਲਾਟੀ ਨੇ ਵੀ ਸੰਬੋਧਨ ਕੀਤਾ।
ਕੈਪਸ਼ਨ:ਨੈਸ਼ਨਲ ਅਚੀਵਮੈਂਟ ਸਰਵੇ ਦੀ ਟ੍ਰੇਨਿੰਗ ਦਾ ਦ੍ਰਿਸ਼

ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼-ਡਿਪਟੀ ਕਮਿਸ਼ਨਰ

ਪ੍ਰਾਈਵੇਟ ਬਿਲਡਿੰਗਾਂ ਵਿੱਚ ਚੱਲ ਰਹੇ ਆਂਗਣਵਾੜੀ ਕੇਂਦਰਾਂ ਨੂੰ ਬਦਲਿਆ ਜਾਵੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ
ਸੋਮਵਾਰ ਤੋਂ ਖੁਲ੍ਹਣਗੇ 10ਵੀਂ ਤੋਂ 12ਵੀਂ ਦੇ ਸਕੂਲ

ਅੰਮ੍ਰਿਤਸਰ 23 ਜੁਲਾਈ 2021: -     ਜਿਲੇ੍ਹ ਦੇ ਵੱਖ ਵੱਖ ਵਿਭਾਗਾਂ ਦੀ ਸਮੀਖਿਆ ਲਈ ਸੈਕਟਰ ਵਾਈਜ ਕੰਮਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੈਕਟਰ ਵਾਈਜ ਮਾਲ, ਸਿਖਿਆ ਅਤੇ ਸਮਾਜਿਕ ਖੇਤਰ ਦੇ ਨਾਲ ਸਬੰਧਤ ਵਿਭਾਗਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਸ੍ਰ ਖਹਿਰਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨ ਦੇ ਆਦੇਸ  ਦਿੱਤੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ  ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ ਪੈਡਿੰਗ ਪਏ ਹਨ 'ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ ਜਿਸ ਕਰਕੇ ਮਾਲ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
            ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਿਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ 26 ਜੁਲਾਈ ਤੋਂ 10 ਤੋਂ 12ਵੀਂ ਜਮਾਤ ਤੱਕ ਸਾਰੇ ਸਕੂਲ ਖੋੋਲਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਵੈਕਸੀਨ ਦੀਆਂ ਦੋਵੇਂ ਡੋਜਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ।  ਉਨ੍ਹਾਂ ਜਿਲ੍ਹਾ ਸਿਖਿਆ ਅਧਿਕਾਰੀ ਨੂੰ ਕਿਹਾ ਕਿ ਸਕੂਲਾਂ ਵਿੱਚ ਕੋਵਿਡ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਮਾਸਕ ਲਗਾ ਕੇ  ਹੀ ਸਕੂਲ ਦੇ ਅੰਦਰ ਦਾਖਲੇ ਦੀ ਇਜਾਜਤ ਦਿੱਤੀ ਜਾਵੇ।
            ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸ਼ੋਸ਼ਲ ਸੈਕਟਰ ਦੇ ਵਿਭਾਗਾਂ ਨਾਲ ਵੀ ਮੀਟਿੰਗ ਕੀਤੀ ਗਈ। ਸ੍ਰ ਖਹਿਰਾ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਅਪ੍ਰੈਲ 2021 ਤੋਂ ਜੂਨ 2021 ਤੱਕ 1569 ਲੋਕਾਂ ਨੂੰ ਲਾਭ ਦਿੱਤਾ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਪਹੁੰਚ ਜਾਵੇਗੀ। ਸ੍ਰ ਖਹਿਰਾ ਨੇ ਦੱਸਿਆ ਕਿ ਜਿਲੇ੍ਹ ਵਿੱਚ 1859 ਦੇ ਕਰੀਬ ਆਂਗਨਵਾੜੀ ਕੇਦਰ ਹਨ ਜਿੰਨਾਂ ਵਿੱਚੋਂ 349 ਕੇਂਦਰ ਪ੍ਰਾਈਵੇਟ ਇਮਾਰਤਾਂ ਵਿੱਚ ਚੱਲ ਰਹੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਰਾਏ ਦੀਆਂ ਬਿਲਡਿੰਗਾਂ ਵਿੱਚ ਚੱਲ ਰਹੇ ਆਂਗਨਵਾੜੀ ਕੇਂਦਰਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਦਲਿਆ ਜਾਵੇ। ਉਨ੍ਹਾਂ ਦੱਸਿਆ ਕਿ ਸਾਰੇ ਆਂਗਨਵਾੜੀ ਕੇਂਦਰਾਂ ਵਿੱਚ ਜਲ ਜੀਵਨ ਮਿਸ਼ਨ ਤਹਿਤ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਟਾਈਲਟ ਦੀ ਸੁਵਿਧਾ ਵੀ ਮੁਹੱਈਆਂ ਕਰਵਾਈ ਜਾ ਰਹੀ ਹੈ।
            ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ 19 ਦੌਰਾਨ ਕਈ ਵਿਭਾਗਾਂ ਦੇ ਕੰਮ ਪੈਡਿੰਗ ਰਹਿ ਗਏ ਸਨ ਪਰ ਹੁਣ ਇਸ ਮਹਾਂਮਾਰੀ ਤੋਂ ਰਾਹਤ ਮਿਲੀ ਹੈ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੂੰ ਚਾਹੀਦਾ ਹੈ ਕਿ ਉਹ ਆਪਣੇ ਵਿਭਾਗ ਦੇ ਕੰਮਾਂ ਵਿੱਚ ਤੇਜੀ ਲਿਆਉਣ ਅਤੇ ਜਿੰਨੇ ਵੀ ਪੈਡਿੰਗ ਕੰਮ ਰਹਿ ਗਏ ਹਨ ਨੂੰ ਜਲਦ ਨਿਪਟਾਇਆ ਜਾਵੇ।
            ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ, ਐਸ:ਡੀ:ਐਮਜ਼ ਸ੍ਰੀ ਵਿਕਾਸ ਹੀਰਾ, ਮੈਡਮ ਅਨਾਇਤ ਗੁਪਤਾ, ਸ੍ਰੀ ਦੀਪਕ ਭਾਟੀਆ, ਤਹਿਸੀਲਦਾਰ ਮਨਜੀਤ ਸਿੰਘ, ਸ੍ਰ ਪਰਮਜੀਤ ਸਿੰਘ, ਮਾਲ ਅਫਸਰ ਸ੍ਰੀ ਮੁਕੇਸ਼ ਸ਼ਰਮਾ, ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰ ਮਨਜਿੰਦਰ ਸਿੰਘ, ਜਿਲ੍ਹਾ ਸਮਾਜ ਭਲਾਈ ਅਫਸਰ ਸ੍ਰ ਅਸੀਸ ਇੰਦਰ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰੀ ਰਾਜ ਰਿਸ਼ੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

ਅੰਤਰਰਾਸ਼ਟਰੀ ‘ਮੇਰਾ ਰੁੱਖ ਦਿਵਸ’ ਬਣਿਆ ਲੋਕ ਲਹਿਰ-ਅਨਿਲ ਗੁਪਤਾ

ਦੌਲਤਪੁਰ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ 400 ਬੂਟੇ ਲਗਾਏ 
ਨਵਾਂਸ਼ਹਿਰ, 23 ਜੁਲਾਈ : 12ਵਾਂ ਅੰਤਰਰਾਸ਼ਟਰੀ 'ਮੇਰਾ ਰੁੱਖ ਦਿਵਸ' ਸਬੰਧੀ ਜ਼ਿਲਾ ਪੱਧਰੀ ਵਿਸ਼ੇਸ਼ ਸਮਾਗਮ ਅੱਜ ਪਿੰਡ ਦੌਲਤਪੁਰ ਵਿਖੇ ਬੱਬਰ ਕਰਮ ਸਿੰਘ ਖਾਲਸਾ ਮੈਮੋਰੀਅਲ ਟਰੱਸਟ ਅਤੇ ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੀ ਮੇਜ਼ਬਾਨੀ ਵਿਚ ਮਨਾਇਆ ਗਿਆ, ਜਿਸ ਦੌਰਾਨ 400 ਪੌਦੇ ਲਗਾਏ ਗਏ। ਸਹਾਇਕ ਕਮਿਸ਼ਨਰ ਅਨਿਲ ਗੁਪਤਾ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ ਜ਼ਿਲਾ ਜੰਗਲਾਤ ਅਫ਼ਸਰ ਸਤਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਦੋਵਾਂ ਸ਼ਖਸੀਅਤਾਂ ਸਮੇਤ ਜੀ. ਜੀ. ਆਈ. ਓ ਸੰਚਾਲਕ ਅਸ਼ਵਨੀ ਜੋਸ਼ੀ, ਟਰੱਸਟ ਅਧਿਕਾਰੀ ਜਸਪਾਲ ਸਿੰਘ ਜਾਡਲੀ, ਤਰਣਦੀਪ   ਸਿੰਘ   ਥਾਂਦੀ, ਸਮਾਜ ਸੇਵੀ ਜਸਪਾਲ  ਸਿੰਘ ਹਾਫ਼ਿਜ਼ਾਬਾਦੀ ਨੇ ਪੌਦੇ ਲਗਾ ਕੇ ਰਸਮੀ ਤੌਰ 'ਤੇ ਮੁਹਿੰਮ ਦੀ ਸ਼ੁਰੂਆਤ ਕੀਤੀ। 
ਮੁੱਖ ਮਹਿਮਾਨ ਅਨਿਲ ਗੁਪਤਾ ਨੇ ਇਸ ਮੌਕੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਗਵਾਈ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਿਆ-ਭਰਿਆ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ। ਉਨਾਂ ਕਿਹਾ ਕਿ ਜੁਲਾਈ ਦੇ ਅਖ਼ੀਰਲੇ ਐਤਵਾਰ ਨੂੰ ਮਨਾਇਆ ਜਾਂਦਾ ਅੰਤਰਰਾਸ਼ਟਰੀ 'ਮੇਰਾ ਰੁੱਖ ਦਿਵਸ' ਹਰੇਕ ਵਿਅਕਤੀ ਨੂੰ ਭਾਵਨਾਤਮਕ ਤੌਰ 'ਤੇ ਰੁੱਖਾਂ ਨਾਲ ਜੋੜਨ ਦਾ ਨਿਵੇਕਲਾ ਯਤਨ ਹੈ। ਉਨਾਂ ਕਿਹਾ ਕਿ ਇਹ ਦਿਨ ਲੋਕ ਲਹਿਰ ਵਜੋਂ ਹਰੇਕ ਨਾਗਰਿਕ ਨੂੰ ਨਿੱਜੀ ਤੌਰ 'ਤੇ ਰੁੱਖ ਲਗਾਉਣ ਅਤੇ ਪਾਲਣ ਲਈ ਪ੍ਰੇਰਿਤ ਕਰਦਾ ਹੈ। 
ਜ਼ਿਲਾ ਜੰਗਲਾਤ ਅਫ਼ਸਰ ਸਤਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਨਵਾਂਸ਼ਹਿਰ ਫਾਰੈਸਟ ਡਵੀਜ਼ਨ ਵਿਚ ਇਸ ਰੁੱਤੇ 3 ਲੱਖ ਪੌਦੇ ਲਗਾਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ 15 ਪੌਦੇ 'ਆਈ ਹਰਿਆਲੀ' ਮੋਬਾਇਲ ਐਪ ਜ਼ਰੀਏ ਦੇਣ ਦਾ ਪ੍ਰਾਵਧਾਨ ਵੀ ਹੈ। ਉਨਾਂ ਕਿਹਾ ਕਿ ਕੰਢੀ ਇਲਾਕੇ ਦੇ ਕਿਸਾਨਾਂ ਵੱਲੋਂ ਵਣ ਵਿਭਾਗ ਦੇ ਸਹਿਯੋਗ ਨਾਲ 12 ਲੱਖ ਬੂਟੇ ਲਗਾਏ ਗਏ ਹਨ, ਜਿਸ ਤਹਿਤ ਕਿਸਾਨਾਂ ਨੂੰ 32 ਰੁਪਏ ਪ੍ਰਤੀ ਬੂਟੇ ਦੀ ਸਬਸਿਡੀ ਵੀ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਨਵਾਂਸ਼ਹਿਰ ਵਣ ਮੰਡਲ 13.76 ਵਰਗ ਕਿਲੋਮੀਟਰ ਜੰਗਲ ਦਾ ਵਾਧਾ ਹੋਇਆ ਹੈ। ਉਨਾਂ ਅਪੀਲ ਕੀਤੀ ਕਿ ਦੁਕਾਨਦਾਰ ਹਰੇਕ ਦੁਕਾਨ ਵਿਚਕਾਰ ਇਕ ਰੁੱਖ ਲਗਾਉਣ ਲਈ ਸਵੈ-ਇਛੁੱਕ ਉਪਰਾਲਾ ਕਰਨ। 
ਅਸ਼ਵਨੀ ਜੋਸ਼ੀ ਨੇ ਇਸ ਦੌਰਾਨ ਦੱਸਿਆ ਕਿ ਮਾਨਸੂਨ ਸੀਜ਼ਨ ਵਿਚ ਜੀ. ਜੀ. ਆਈ. ਓ ਵੱਲੋਂ ਜੰਗੀ ਪੱਧਰ 'ਤੇ ਪੌਦੇ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਅਬਾਦੀ ਭਰੇ ਸ਼ਹਿਰਾ ਅਤੇ ਪਿੰਡਾ ਦੇ ਅੰਦਰਲੇ ਇਲਾਕਿਆਂ ਵਿਚ ਜ਼ਿਆਦਾ ਰੁੱਖ ਲਗਾਉਣ ਦੀ ਲੋੜ ਹੈ, ਤਾਂ ਜੋ ਸਭਨਾਂ ਨੂੰ ਪੂਰੀ ਆਕਸੀਜਨ ਢੁਕਵੀਂ ਮਾਤਰਾ ਵਿਚ ਮਿਲ ਸਕੇ। ਸਮਾਗਮ ਦੌਰਾਨ ਸਮੂਹ ਮਹਿਮਾਨਾਂ ਨੂੰ ਯਾਦਗਾਰੀ ਨਿਸ਼ਾਨੀ ਵਜੋਂ ਪੌਦਿਆਂ ਵਾਲੇ ਗਮਲੇ ਭੇਟ ਕੀਤੇ ਗਏ। 

ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ‘ਉਮੀਦ’ ਸਦਕਾ ਨੇਹਾ ਨੂੰ ਮਿਲੀ ਨਵੀਂ ਜ਼ਿੰਦਗੀ

ਨੇਕ ਕੰਮ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋ ਰਹੀ ਚੁਫੇਰਿਓਂ ਸ਼ਲਾਘਾ
ਨਵਾਂਸ਼ਹਿਰ, 23 ਜੁਲਾਈ : ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ, ਅਤੇ ਐਨ. ਜੀ. ਓ 'ਉਮੀਦ' ਦੇ ਯਤਨਾਂ ਸਦਕਾ ਗਿੱਦੜਬਾਹਾ ਦੀ ਰਹਿਣ ਵਾਲੀ 12 ਸਾਲਾ ਨੇਹਾ ਨਾਮਕ ਲੜਕੀ ਨੂੰ ਨਵੀਂ ਜ਼ਿੰਦਗੀ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਗਿੱਦੜਬਾਹਾ ਦੀ ਐਨ. ਜੀ. ਓ 'ਉਮੀਦ' ਦੇ ਪ੍ਰਧਾਨ ਐਡਵੋਕੇਟ ਨਰਾਇਣ ਸਿੰਘ ਵੱਲੋਂ ਸੋਸ਼ਲ ਮੀਡੀਆ ਰਾਹੀਂ ਦੱਸਿਆ ਗਿਆ ਸੀ ਕਿ ਗਿੱਦੜਬਾਹਾ ਦੀਆਂ ਤਿੰਨ ਭੈਣਾਂ ਆਪਣੇ ਦਾਦਾ-ਦਾਦੀ ਕੋਲ ਰਹਿੰਦੀਆਂ ਸਨ, ਜਿਥੇ ਉਨਾਂ ਨੂੰ ਉਨਾਂ ਦੀ ਚਾਚੀ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ, ਕਿਉਂਕਿ ਇਨਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਪਿਤਾ ਦੀ ਮੌਤ ਤੋਂ ਬਾਅਦ ਇਨਾਂ ਦੀ ਮਾਤਾ ਵੱਲੋਂ ਦੂਜਾ ਵਿਆਹ ਕਰਵਾ ਲਿਆ ਗਿਆ ਸੀ। ਨੇਹਾ ਦੇ ਦੱਸਣ ਅਨੁਸਾਰ ਉਸ ਦੀ ਚਾਚੀ ਉਨਾਂ ਨੂੰ ਅਨਾਥ ਆਸ਼ਰਮ ਭੇਜਣ ਲਈ ਜ਼ੋਰ ਪਾ ਰਹੀ ਸੀ, ਪਰੰਤੂ ਉਸ ਦੇ ਦਾਦਾ-ਦਾਦੀ ਅਜਿਹਾ ਨਹੀਂ ਚਾਹੁੰਦੇ ਸਨ।  ਉਸ ਨੇ ਦੱਸਿਆ ਕਿ ਕਰੀਬ ਅੱਠ ਮਹੀਨੇ ਪਹਿਲਾਂ ਉਸ ਦੀ ਚਾਚੀ ਨੇ ਉਸ ਨੂੰ ਪਹਿਲੀ ਮੰਜ਼ਿਲ ਤੋਂ ਧੱਕਾ ਦੇ ਦਿੱਤਾ ਸੀ, ਜਿਸ ਕਾਰਨ ਉਸ ਦਾ ਚੂਲ਼ਾ ਟੁੱਟ ਗਿਆ ਸੀ। ਉਸ ਦਾ ਸਥਾਨਕ ਹਸਪਤਾਲ ਵਿਚ ਇਲਾਜ ਕਰਵਾਇਆ ਗਿਆ, ਪਰੰਤੂ ਉਹ ਠੀਕ ਨਾ ਹੋ ਸਕੀ। ਇਸ ਤੋਂ ਬਾਅਦ ਉਸ ਦੇ ਮੁਹੱਲੇ ਦੇ ਕੌਂਸਲਰ ਵੱਲੋਂ ਐਨ. ਜੀ. ਓ 'ਉਮੀਦ' ਦੇ ਪ੍ਰਧਾਨ ਐਡਵੋਕੇਟ ਨਰਾਇਣ ਸਿੰਘ ਨਾਲ ਸੰਪਰਕ ਕੀਤਾ ਗਿਆ, ਜਿਨਾਂ ਵੱਲੋਂ 'ਉਮੀਦ' ਦੀ ਐਂਬੂਲੈਂਸ ਰਾਹੀਂ ਨੇਹਾ ਨੂੰ ਇਲਾਜ ਲਈ ਬਠਿੰਡਾ ਹਸਪਤਾਲ ਲਿਜਾਇਆ ਗਿਆ, ਪਰੰਤੂ ਉਥੇ ਵੀ ਉਸ ਦਾ ਇਲਾਜ ਨਾ ਹੋ ਸਕਿਆ। ਸੀ. ਜੇ. ਐਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਇਸ ਬਾਰੇ ਪਤਾ ਲੱਗਣ ਤੋਂ ਬਾਅਦ ਉਨਾਂ ਵੱਲੋਂ ਇਹ ਮਾਮਲਾ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਧਿਆਨ ਲਿਆਂਦਾ ਗਿਆ, ਜਿਨਾਂ ਵੱਲੋਂ ਫੌਰਨ ਪੀ. ਜੀ ਆਈ ਚੰਡੀਗੜ ਵਿਖੇ ਗੱਲ ਕੀਤੀ ਗਈ। ਉਨਾਂ ਦੱਸਿਆ ਕਿ ਪੀ. ਜੀ. ਆਈ ਵੱਲੋਂ ਇਸ ਸਬੰਧੀ ਡਾਕਟਰਾਂ ਦੀ ਟੀਮ ਦਾ ਗਠਨ ਕੀਤਾ ਗਿਆ ਅਤੇ ਨੇਹਾ ਨੂੰ 12 ਜੁਲਾਈ 2021 ਨੂੰ 'ਉਮੀਦ' ਦੇ ਸਹਿਯੋਗ ਨਾਲ ਗਿੱਦੜਬਾਹਾ ਤੋਂ ਇਲਾਜ ਲਈ ਪੀ. ਜੀ. ਆਈ ਚੰਡੀਗੜ ਦਾਖਲ ਕਰਵਾਇਆ ਗਿਆ। ਉਨਾਂ ਦੱਸਿਆ ਕਿ ਪੀ. ਜੀ. ਆਈ ਦੇ ਡਾਕਟਰਾਂ ਦੀ ਟੀਮ ਵੱਲੋਂ ਨੇਹਾ ਦੀ 18 ਜੁਲਾਈ 2021 ਨੂੰ ਸਫਲ ਸਰਜਰੀ ਕੀਤੀ ਗਈ, ਜਿਥੋਂ ਉਸ ਨੂੰ 21 ਜੁਲਾਈ ਨੂੰ ਛੁੱਟੀ ਦਿੱਤੀ ਗਈ। ਉਨਾਂ ਦੱਸਿਆ ਕਿ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਹ ਬੱਚੀ ਦੇ ਇਲਾਜ ਤੋਂ ਲੈ ਕੇ ਹਸਪਤਾਲੋਂ ਛੁੱਟੀ ਮਿਲਣ ਤੱਕ ਲਗਾਤਾਰ ਉਸ ਦੇ ਸੰਪਰਕ ਵਿਚ ਰਹੇ। ਉਨਾਂ ਦੱਸਿਆ ਕਿ ਇਲਾਜ ਤੋਂ ਪਹਿਲਾਂ ਬੱਚੀ ਦੀ ਹਾਲਤ ਬੇਹੱਦ ਖ਼ਰਾਬ ਸੀ ਅਤੇ ਉਹ ਮੰਜੇ ਤੋਂ ਉੱਠ ਤੱਕ ਨਹੀਂ ਸੀ ਸਕਦੀ। ਉਨਾਂ ਦੱਸਿਆ ਕਿ ਪੀ. ਜੀ. ਆਈ ਦੇ ਡਾਕਟਰਾਂ ਵੱਲੋਂ ਬੇਹੱਦ ਮੁਸ਼ੱਕਤ ਤੋਂ ਬਾਅਦ ਉਸ ਦੇ ਪਸਲੀ ਕੱਟ ਕੇ ਪਾਈ ਗਈ ਹੈ ਅਤੇ ਉਮੀਦ ਹੈ ਕਿ ਉਹ ਬਹੁਤ ਜਲਦ ਚੱਲਣ-ਫਿਰਨ ਲੱਗੇਗੀ। ਉਨਾਂ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇਸ ਸ਼ਲਾਘਾਯੋਗ ਕਾਰਜ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ, ਜਿਸ ਸਦਕਾ ਬੱਚੀ ਨੂੰ ਨਵੀਂ ਜ਼ਿੰਦਗੀ ਮਿਲੀ ਹੈ। 

ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਲਈ ਨਗਰ ਕੌਂਸਲ ਨੇ ਵੰਡੇ ਫਲਦਾਰ ਪੌਦੇ

ਨਵਾਂਸ਼ਹਿਰ, 22 ਜੁਲਾਈ :ਜੁਲਾਈ ਮਹੀਨੇ ਦੇ ਅਖ਼ੀਰਲੇ ਐਤਵਾਰ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ 'ਮੇਰਾ ਦਰੱਖਤ ਦਿਵਸ' ਦੇ ਸਬੰਧ ਵਿਚ ਅੱਜ ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਪ੍ਰਧਾਨ ਸਚਿਨ ਦੀਵਾਨ ਦੀ ਅਗਵਾਈ ਵਿਚ ਸ਼ਹਿਰ ਵਾਸੀਆਂ ਨੂੰ ਵੱਡੀ ਗਿਣਤੀ ਵਿਚ ਫਲਦਾਰ ਪੌਦੇ ਵੰਡੇ ਗਏ। ਇਸ ਮੌਕੇ ਉਨਾਂ ਕਿਹਾ ਕਿ ਸਵੱਛ ਵਾਤਾਵਰਨ ਅਤੇ ਸ਼ਹਿਰ ਨੂੰ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣੇ ਜ਼ਰੂਰੀ ਹਨ। ਉਨਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਨਵਾਂਸ਼ਹਿਰ ਦੀ ਧਰਤੀ ਤੋਂ ਸ਼ੁਰੂ ਹੋਇਆ 'ਮੇਰਾ ਦਰੱਖਤ ਦਿਵਸ' ਅੱਜ ਦੇਸ਼ ਭਰ ਵਿਚ ਹੀ ਨਹੀਂ, ਬਲਕਿ ਪੂਰੇ ਵਿਸ਼ਵ ਵਿਚ ਮਨਾਇਆ ਜਾਂਦਾ ਹੈ। ਉਨਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਨਵਾਂਸ਼ਹਿਰ ਵਾਸੀ ਸਵੱਛਤਾ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਪ੍ਰਤੀ ਬੇਹੱਦ ਗੰਭੀਰ ਹਨ ਅਤੇ ਉਨਾਂ ਵਿਚ ਰੁੱਖ ਲਗਾਉਣ ਲਈ ਭਾਰੀ ਉਤਸ਼ਾਹ ਹੈ। ਉਨਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਵਿਚ ਹਰਿਆਲੀ ਜ਼ੋਨ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਕੋਲ ਪੌਦੇ ਲਗਾਉਣ ਲਈ ਢੁਕਵੀਂ ਜਗਾ ਹੈ, ਤਾਂ ਉਸ ਨੂੰ ਵੀ ਨਗਰ ਕੌਂਸਲ ਵੱਲੋਂ ਪੌਦੇ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਜੀ. ਜੀ. ਆਈ. ਓ ਦੇ ਪ੍ਰਧਾਨ ਅਸ਼ਵਨੀ ਜੋਸ਼ੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ, ਸੀਨੀਅਰ ਮੀਤ ਪ੍ਰਧਾਨ ਪਿਰਥੀ ਚੰਦ, ਕੌਂਸਲਰ ਬਲਵਿੰਦਰ ਭੂੰਬਲਾ, ਕੌਂਸਲਰ ਚੇਤ ਰਾਮ ਰਤਨ, ਕੌੀਸਲਰ ਪਰਵੀਨ ਭਾਟੀਆ, ਕੌਂਸਲਰ ਕੁਲਵੰਤ ਕੌਰ, ਸਾਬਕਾ ਕੌਂਸਲਰ ਗੁਰਦੇਵ ਕੌਰ, ਮਿੰਟੂ ਚਾਂਦਲਾ, ਅਰੁਣ ਦੀਵਾਨ, ਜਤਿੰਦਰ ਬਾਲੀ, ਹੈਪੀ, ਲਲਿਤ ਸ਼ਰਮਾ, ਨਵਦੀਪ ਤੇ ਹੋਰ ਹਾਜ਼ਰ ਸਨ।  
ਫੋਟੋ : -ਨਗਰ ਕੌਂਸਲ ਦਫ਼ਤਰ ਵਿਖੇ ਪੌਦਿਆਂ ਦੀ ਵੰਡ ਕਰਦੇ ਹੋਏ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਤੇ ਹੋਰ।  

ਸਰਟੀਫਿਕੇਟ ਬਣਾਉਣ ਸਬੰਧੀ ਦਿੱਕਤਾਂ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਨਵਾਂਸ਼ਹਿਰ, 22 ਜੁਲਾਈ :ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਅਪਲਾਈ ਕਰਨ ਵਾਲੇ ਪ੍ਰਾਰਥੀਆਂ ਨੂੰ ਵੱਖ-ਵੱਖ ਸਰਟੀਫਿਕੇਟ ਬਣਾਉਣ ਲਈ ਫੀਲਡ ਰਿਪੋਰਟ ਕਾਰਨ ਪੇਸ਼ ਆ ਰਹੀ ਦਿੱਕਤ ਨੂੰ ਮੁੱਖ ਰੱਖਦਿਆਂ ਸਮੂਹ ਸਬੰਧਤ ਅਧਿਕਾਰੀਆਂ ਨੂੰ ਫਾਰਮਾਂ ਦੀ ਤਸਦੀਕ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਰੀ ਹੁਕਮਾਂ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਇਸ ਸਮੇਂ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਵੱਖ-ਵੱਖ ਵਿਭਾਗਾਂ ਵਿਚ ਕਾਫੀ ਸਾਰੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਸਕੂਲਾਂ, ਕਾਲਜਾਂ ਵਿਚ ਵੀ ਦਾਖਲਿਆਂ ਦੀ ਪ੍ਰਕਿਰਆ ਚੱਲ ਰਹੀ ਹੈ। ਇਸ ਸਬੰਧੀ ਵਿਦਿਆਰਥੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਐਸ. ਸੀ/ਬੀ. ਸੀ/ਰੈਜ਼ੀਡੈਂਸ ਅਤੇ ਇਨਕਮ ਦੇ ਸਰਟੀਫਿਕੇਟ ਬਣਾਉਣ ਲਈ ਫੀਲਡ ਰਿਪੋਰਟ ਕਾਰਨ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਅਤੇ ਇਸ ਕੰਮ ਦੇ ਜਲਦ ਨਿਪਟਾਰੇ ਦੇ ਮੱਦੇਨਜ਼ਰ ਉਨਾਂ ਸਮੂਹ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕਿਸੇ ਵੀ ਫਾਰਮ ਦੇ ਤਸਦੀਕ ਕਰਵਾਈ ਜਾਣੀ ਜ਼ਰੂਰੀ ਹੈ ਤਾਂ ਸਰਟੀਫਿਕੇਟ ਬਣਾਉਣ ਲਈ ਨੰਬਰਦਾਰ/ਪਟਵਾਰੀ ਜਾਂ ਪੰਚਾਇਤ ਸਕੱਤਰ, ਸਰਪੰਚ, ਮਿਊਂਸਪਲ ਕੌਂਸਲਰ, ਚੇਅਰਮੈਨ ਜ਼ਿਲਾ ਪ੍ਰੀਸ਼ਦ, ਚੇਅਰਮੈਨ ਬਲਾਕ ਸੰਮਤੀ ਦੀ ਤਸਦੀਕ ਵੀ ਮੰਨੀ ਜਾਵੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਪਹਿਲਾਂ ਆਪਣਾ ਜਾਂ ਉਸ ਦੇ ਪਿਤਾ ਦਾ ਸਰਟੀਫਿਕੇਟ ਬਣਿਆ ਹੋਇਆ ਹੈ ਤਾਂ ਉਹ ਸਰਟੀਫਿਕੇਟ ਦਰਖ਼ਾਸਤ ਦੇ ਨਾਲ ਨੱਥੀ ਕਰਵਾਇਆ ਜਾਵੇ।  

ਨਗਰ ਕੌਂਸਲ ਵੱਲੋਂ ਅੱਜ ਵੰਡੇ ਜਾਣਗੇ ਫਲਦਾਰ ਬੂਟੇ-ਸਚਿਨ ਦੀਵਾਨ

ਨਵਾਂਸ਼ਹਿਰ, 21 ਜੁਲਾਈ : ਜੁਲਾਈ ਮਹੀਨੇ ਦੇ ਅਖ਼ੀਰਲੇ ਐਤਵਾਰ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ 'ਮੇਰਾ ਦਰੱਖਤ ਦਿਵਸ' ਸਬੰਧੀ 22 ਜੁਲਾਈ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਫਲਦਾਰ ਪੌਦੇ ਵੰਡੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਨੇ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਨਵਾਂਸ਼ਹਿਰ ਦੀ ਧਰਤੀ ਤੋਂ ਸ਼ੁਰੂ ਹੋਇਆ 'ਮੇਰਾ ਦਰੱਖਤ ਦਿਵਸ' ਅੱਜ ਦੇਸ਼ ਭਰ ਵਿਚ ਹੀ ਨਹੀਂ, ਬਲਕਿ ਪੂਰੇ ਵਿਸ਼ਵ ਵਿਚ ਮਨਾਇਆ ਜਾਂਦਾ ਹੈ। ਉਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੌਦੇ ਲਗਾਉਣੇ ਚਾਹੁੰਦਾ ਹੈ, ਉਹ ਨਗਰ ਕੌਂਸਲ ਦਫ਼ਤਰ ਤੋਂ ਸਵੇਰੇ 11 ਵਜੇ ਪੌਦੇ ਲਿਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕਿਸੇ ਕੋਲ ਪੌਦੇ ਲਗਾਉਣ ਲਈ ਢੁਕਵੀਂ ਜਗਾ ਹੈ, ਤਾਂ ਉਸ ਨੂੰ ਵੀ ਪੌਦੇ ਮੁਹੱਈਆ ਕਰਵਾਏ ਜਾਣਗੇ। ਪ੍ਰਧਾਨ ਸਚਿਨ ਦੀਵਾਨ ਅਤੇ ਸਾਥੀ ਕੌਂਸਲਰਾਂ ਨੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਅਪੀਲ ਕੀਤੀ ਹੈ।  

ਬਾਗਬਾਨੀ ਵਿਭਾਗ ਵੱਲੋਂ ਬੀਜ-ਬਾਲ ਵੰਡ ਮੁਹਿੰਮ ਸ਼ੁਰੂ, ਪਟਿਆਲਾ ਜ਼ਿਲ੍ਹੇ ਚ ਦਸ ਹਜ਼ਾਰ ਬੀਜ ਬਾਲਜ਼ ਮੁਫ਼ਤ ਵੰਡੀਆਂ ਜਾਣਗੀਆਂ : ਡਾ. ਪ੍ਰੀਤੀ ਯਾਦਵ

ਪਟਿਆਲਾ, 21 ਜੁਲਾਈ: ਡਾਇਰੈਕਟਰ ਬਾਗਬਾਨੀ ਪੰਜਾਬ ਸ੍ਰੀਮਤੀ ਸ਼ੈਲੇਦਰ ਕੌਰ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਵੱਲੋਂ ਸੀਡ-ਬਾਲ ਪਾਇਲਟ ਪ੍ਰੋਜੈਕਟ ਦੀ ਨਿਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਵੱਖ-ਵੱਖ ਫਲਾਂ ਜਿਵੇਂ ਜਾਮਣ, ਬਿਲ, ਕਰੋਂਦਾ, ਢੇਊ, ਅੰਬ ਆਦਿ ਦੇ ਬੀਜਾਂ ਨੂੰ ਉਪਜਾਊ ਮਿੱਟੀ ਵਿਚ ਲਪੇਟ ਕੇ ਸੀਡ-ਬਾਲਜ਼ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਹਨ। ਇਹ ਸੀਡ-ਬਾਲਜ਼ ਸਾਂਝੀਆਂ ਥਾਵਾਂ/ਨਹਿਰਾਂ/ਸੜਕਾਂ ਕੰਢੇ ਲਗਾਉਣ ਲਈ ਮੁਫ਼ਤ ਵੰਡੀਆਂ ਜਾਣੀਆਂ ਹਨ।  ਪਟਿਆਲਾ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ, ਸਕੂਲਾਂ, ਸਵੈ-ਸਹਾਇਤਾ ਗਰੁੱਪਾਂ, ਸਵੈ ਸੇਵੀ ਸੰਸਥਾਵਾਂ, ਆਂਗਣਵਾੜੀ ਸੈਂਟਰਾਂ ਰਾਹੀਂ ਦਸ ਹਜ਼ਾਰ ਸੀਡ-ਬਾਲਜ਼ ਦੀ ਮੁਫ਼ਤ ਵੰਡ ਕੀਤੀ ਜਾਵੇਗੀ। ਉਨ੍ਹਾਂ ਬਾਗਬਾਨੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਸ ਨਾਲ ਜਿਥੇ ਜ਼ਿਲ੍ਹੇ ਚ ਫਲਦਾਰ ਬੂਟਿਆਂ ਦੀ ਗਿਣਤੀ ਚ ਵਾਧਾ ਹੋਵੇਗਾ ਉਥੇ ਹੀ ਲੋਕਾਂ ਨੂੰ ਪੌਸ਼ਟਿਕ ਫਲ ਪ੍ਰਾਪਤ ਹੋਣਗੇ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸਵਰਨ ਸਿੰਘ ਮਾਨ ਨੇ ਕਿਹਾ ਕਿ ਬਾਗਬਾਨੀ ਵਿਭਾਗ ਵੱਲੋਂ ਬਰਸਾਤਾਂ ਦੇ ਮੌਸਮ ਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਫਲਦਾਰ ਬੂਟਿਆਂ ਨੂੰ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸੂਬੇ ਚ ਫਲਦਾਰ ਬੂਟਿਆਂ ਹੇਠ ਰਕਬੇ ਨੂੰ ਵਧਾਉਣਾ ਹੈ ਜਿਸ ਤਹਿਤ ਸੂਬੇ ਚ ਢਾਈ ਲੱਖ ਦੇ ਕਰੀਬ ਬੀਜ ਬਾਲ ਵੰਡਣ ਦਾ ਟੀਚਾ ਰੱਖਿਆ ਗਿਆ ਹੈ।   ਇਸ ਮੌਕੇ ਸਹਾਇਕ ਡਾਇਰੈਕਟਰ ਬਾਗਬਾਨੀ ਨਿਰਵੰਤ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ, ਗਗਨ ਕੁਮਾਰ ਅਤੇ ਸ੍ਰੀਮਤੀ ਰੀਨਾ ਅਜੀਵਕਾ ਮਿਸ਼ਨ ਵੀ ਮੌਜੂਦ ਸਨ।

ਜ਼ਿਲੇ ਵਿਚ ਸੜਕਾਂ ਅਤੇ ਚੌਕਾਂ ’ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ
ਨਵਾਂਸ਼ਹਿਰ, 21 ਜੁਲਾਈ : ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ 'ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ-ਜਲੰਧਰ-ਅੰਮਿ੍ਰਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾਂ ਵਿਚ ਟ੍ਰੈਫਿਕ ਜਾਮ ਲਗਾਉਣ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  
  ਜ਼ਿਲਾ ਮੈਜਿਸਟ੍ਰੇਟ ਅਨੁਸਾਰ ਰੋਸ ਧਰਨਿਆਂ ਵਾਸਤੇ ਜ਼ਿਲੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨਾਂ ਸਥਾਨਾਂ 'ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨਾਂ ਥਾਵਾਂ ਵਿਚ ਸਬ ਡਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆਂ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ), ਜਗਤਪੁਰ ਰੋਡ, ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ 'ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ ਪਾਸੋਂ ਲੈਣੀ ਜ਼ਰੂਰੀ ਹੋਵੇਗੀ। 
  ਨਵਾਂਸ਼ਹਿਰ ਵਿਖੇ ਚੰਡੀਗੜ ਚੌਕ, ਬੱਸ ਅੱਡਾ ਚੌਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲੇ ਦੇ ਤਹਿਸੀਲ ਕੰਪਲੈਕਸਾਂ, ਐਸ.ਡੀ.ਐਮ ਕੰਪਲੈਕਸਾਂ ਅਤੇ ਡੀ. ਏ. ਸੀ ਕੰਪਲੈਕਸ ਵਿਚ ਵੀ ਅਜਿਹੀ ਕਿਸੇ ਕਿਸੇ ਵੀ ਤਰਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ 'ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ। ਇਹ ਮਨਾਹੀ ਦੇ ਹੁਕਮ 19 ਸਤੰਬਰ 2021 ਤੱਕ ਲਾਗੂ ਰਹਿਣਗੇ।

ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ-ਸੰਜੀਵ ਕੁਮਾਰ

ਨਵਾਂਸ਼ਹਿਰ, 21 ਜੁਲਾਈ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਮੁਫ਼ਤ ਆਨਲਾਈਨ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਕੋਰਸ ਆਈ. ਟੀ. ਆਈ ਰੂਪਨਗਰ ਵੱਲੋਂ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਕੋਰਸ ਦੇ ਦੋ ਮਡਿਊਲ ਹੋਣਗੇ, ਜਿਨਾਂ ਵਿਚੋਂ ਪਹਿਲਾ ਮਡਿਊਲ ਚਾਰ ਹਫ਼ਤਿਆਂ ਦਾ ਹੋਵੇਗਾ ਅਤੇ ਦੂਜਾ ਮਡਿਊਲ 12 ਹਫ਼ਤਿਆਂ ਦਾ ਹੋਵੇਗਾ। ਉਨਾਂ ਦੱਸਿਆ ਕਿ ਕੋਰਸ ਲਈ ਉਮੀਦਵਾਰ ਨੇ ਬਾਰਵੀਂ ਜਮਾਤ ਹਿਸਾਬ ਵਿਸ਼ੇ ਨਾਲ ਪਾਸ ਕੀਤੀ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਵਿੱਦਿਅਕ ਯੋਗਤਾ ਪੂਰੀ ਕਰਦੇ ਜਿਹੜੇ ਨੌਜਵਾਨ ਇਹ ਕੋਰਸ ਕਰਨ ਦੇ ਚਾਹਵਾਨ ਹਨ, ਉਹ ਜ਼ਿਲਾ ਰੋਜ਼ਗਾਰ ਦਫ਼ਤਰ ਦੇ ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ ਨਾਲ ਚੰਡੀਗੜ ਰੋਡ 'ਤੇ ਸਥਿਤ ਡੀ. ਸੀ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰ ਸਕਦੇ ਹਨ।

ਕੁਝ ਲੋਕਾਂ ਦੇ ਕੰਮ ਦੂਜਿਆਂ ਲਈ ਪ੍ਰੇਰਨਾ ਦਾਇਕ ਹੁੰਦੇ ਹਨ:- ਜਗਦੀਪ ਸਿੰਘ ਦਿਉਲ ਜਿਲ੍ਹਾ ਸਿੱਖਿਆ ਅਫ਼ਸਰ(ਐ ਸਿ)

ਨਵਾਂਸ਼ਹਿਰ,21 ਜੁਲਾਈ( ਵਿਸ਼ੇਸ਼ ਪ੍ਰਤੀਨਿਧੀ): ''ਸਮਾਜ ਵਿੱਚ ਕੁਝ ਅਜਿਹੇ ਇਨਸਾਨ ਹੁੰਦੇ ਹਨ, ਜਿਨ੍ਹਾਂ ਵਲੋਂ ਕੀਤੇ ਨਿਵੇਕਲੇ ਕੰਮ ਦੂਜਿਆਂ ਲਈ ਪ੍ਰੇਰਨਾ ਸਰੋਤ ਹੁੰਦੇ ਹਨ  ਅਤੇ ਅਜਿਹੇ ਸੇਵਾ ਕਾਰਜ ਹਰ ਇਨਸਾਨ ਦੇ ਹਿੱਸੇ ਨਹੀਂ ਆਉਂਦੇ'', ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਗਦੀਪ ਸਿੰਘ ਦਿਉਲ ਜਿਲ੍ਹਾ ਸਿੱਖਿਆ ਅਫ਼ਸਰ(ਐ ਸਿ) ਸ਼ਭਸ ਨਗਰ ਨੇ ਜਿਲ੍ਹੇ ਦੀਆਂ ਮਹਿਲਾ ਅਧਿਆਪਕਾਵਾਂ ਵੱਲੋਂ ਕਰੋਨਾ ਕਾਲ ਸਮੇਂ ਕੀਤੇ ਵਧੀਆ ਕਾਰਜਾਂ ਕਰਕੇ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਭੇਜੇ ਸਨਮਾਨ ਭੇਟ ਕਰਨ ਮੌਕੇ ਕੀਤਾ। ਦਫ਼ਤਰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਲੋਂ  ਕਰੋਨਾ ਕਾਲ ਦੌਰਾਨ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਜਿਲ੍ਹੇ ਦੀਆਂ ਮਹਿਲਾ ਅਧਿਆਪਕਾਵਾਂ ਦਾ ਸਨਮਾਨ ਕਿੱਟਾਂ ਅਤੇ ਸਰਟੀਫਿਕੇਟ ਭੇਟ ਕਰਕੇ ਕੀਤਾ ਹੈ । ਜਿਲ੍ਹਾ ਸਿੱਖਿਆ ਅਫ਼ਸਰ(ਐ ਸਿ) ਨੇ ਕਿਹਾ ਕਿ ਇਨ੍ਹਾਂ ਮਹਿਲਾ ਕਰਮਚਾਰੀਆਂ ਨੇ ਕਰੋਨਾ ਕਾਲ 'ਚ ਬਹੁਤ ਵਧੀਆਂ ਢੰਗ ਨਾਲ ਕੰਮ ਕਰਕੇ ਦੂਸਰੇ ਅਧਿਆਪਕਾਵਾਂ ਲਈ ਨਿਵੇਕਲੀ  ਮਿਸਾਲ ਪੈਦਾ ਕੀਤੀ ਹੈ। ਇਨ੍ਹਾਂ ਦੇ ਕੰਮ ਤੋਂ ਪ੍ਰੇਰਨਾ ਲੈਕੇ ਬਾਕੀ ਅਧਿਆਪਕਾਵਾਂ ਨੂੰ ਵੀ ਆਪਣਾ ਕੰਮ ਨੂੰ ਹੋਰ ਵਧੀਆ ਕਰਨ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ। ਸਨਮਾਨਿਤ ਅਧਿਆਪਕਾਵਾਂ ਨੂੰ ਛੋਟੂ ਰਾਮ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਅਤੇ ਗੁਰਦਿਆਲ ਮਾਨ ਜਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਭਵਿੱਖ ਵਿੱਚ ਵੀ ਇਹ ਅਧਿਆਪਕ ਇਸ ਤੋਂ ਵੀ ਹੋਰ ਵਧੀਆਂ ਅਤੇ ਸ਼ਾਨਦਾਰ ਕੰਮ ਕਰਕੇ ਦੂਜਿਆਂ ਨੂੰ ਸੇਧ ਦਿੰਦੇ ਰਹਿਣਗੇ। ਇਸ ਮੌਕੇ ਜਸਵਿੰਦਰ ਸਿੰਘ ਸੁਪਰਡੈਂਟ, ਦੇਸ ਰਾਜ ਜੂਨੀਅਰ ਸਹਾਇਕ, ਰੀਤੂ ਭਨੋਟ, ਜਗਦੀਸ਼ ਸਿੰਘ ਐਮ ਆਈ ਐਸ, ਰਣਜੀਤ ਸਿੰਘ, ਚੇਤਨ ਸ਼ਰਮਾ, ਰਜਿੰਦਰ ਸ਼ਰਮਾ, ਬਲਜਿੰਦਰ ਕੌਰ, ਬਲਵਿੰਦਰ ਸਿੰਘ ਅਤੇ ਭਜਨ ਲਾਲ ਵੀ ਮੌਜੂਦ ਸਨ।
ਕੈਪਸ਼ਨ:  ਮਹਿਲਾ ਅਧਿਆਪਕਾਵਾਂ ਦਾ ਸਨਮਾਨ ਕਰਦੇ ਹੋਏ ਜਿਲ੍ਹਾ ਸਿੱਖਿਆ ਅਫ਼ਸਰ ਨਾਲ ਹਨ ਪਤਵੰਤੇ ਸੱਜਣ