ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨੇ ਅੱਜ 100 ਵਾਂ ਮਾਸਿਕ ਰਾਸ਼ਨ ਵੰਡਿਆ

ਨਵਾਂਸ਼ਹਿਰ 18 ਜੁਲਾਈ : (ਵਿਸ਼ੇਸ਼ ਪ੍ਰਤੀਨਿਧੀ) ਸਥਾਨਕ ਰੇਲਵੇ ਰੋਡ 'ਤੇ ਸਥਿਤ ਜੈਨ ਉਪਾਸਰਾ ਵਿਖੇ ਹਰ ਮਹੀਨੇ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮ ਨੂੰ ਅੱਗੇ ਤੋਰਦਿਆਂ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ।  ਜੈਨ ਸੇਵਾ ਸੰਘ ਦੇ ਜਨਰਲ ਸੱਕਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਅੱਜ ਸਿੰਚਾਈ ਵਿਭਾਗ ਦੇ ਐਸ.ਡੀ.ਓ ਸ਼੍ਰੀ ਕ੍ਰਿਸ਼ਨ ਦੁੱਗਲ ਅਤੇ ਉਨ੍ਹਾਂ ਦੀ ਪਤਨੀ ਮੀਨਾ ਦੁੱਗਲ ਜੀ ਦੀ ਪ੍ਹਰੇਨਾ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਯੂ.ਐੱਸ ਏ ਨਿਵਾਸੀ ਸ੍ਰੀਮਤੀ ਨਰਿੰਦਰ ਕੌਰ ਪਤਨੀ ਸ਼੍ਰੀ ਪ੍ਰਵੀਨ ਕੁਮਾਰ ਪਾਲ ਦੀ ਬੇਟੀ ਰੀਆ ਪਾਲ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਰਾਸ਼ਨ ਵੰਡੀਆਂ  ਗਿਆ।ਅੱਜ ਦੇ ਪ੍ਰੋਗਰਾਮ ਵਿੱਚ ਸਿੰਚਾਈ ਵਿਭਾਗ ਦੇ ਐਸ.ਡੀ.ਓ ਸ੍ਰੀ ਕ੍ਰਿਸ਼ਨ ਦੁੱਗਲ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਮੀਨਾ ਦੁੱਗਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਭ ਤੋਂ ਪਹਿਲਾਂ ਮੁੱਖ ਮਹਿਮਾਨ ਦੇ ਪਹੁੰਚਣ 'ਤੇ ਮੈਂਬਰਾਂ ਨੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ।  ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਕ੍ਰਿਸ਼ਨ ਦੁੱਗਲ ਅਤੇ ਮੀਨਾ ਦੁੱਗਲ ਨੇ ਪਹਿਲਾਂ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਮੈਂਬਰਾਂ ਨੂੰ ਲੋੜਵੰਦਾਂ ਨੂੰ ਲਗਾਤਾਰ 100 ਵਾਂ ਰਾਸ਼ਨ ਵੰਡਣ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ।  ਉਨ੍ਹਾਂ ਕਿਹਾ ਕਿ ਸਮਾਜ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਦੀ ਸਹਾਇਤਾ ਕਰਨਾ ਸਭ ਤੋਂ ਵੱਡਾ ਪਰਉਪਕਾਰੀ ਕੰਮ ਹੁੰਦਾ ਹੈ।  ਸਾਨੂੰ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ.  ਸ੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਪ੍ਰਧਾਨ ਮੁਨੀਸ਼ ਜੈਨ ਅਤੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਅੱਜ 100 ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਚੁਣਦੀ ਹੈ।  ਇਸ ਮੌਕੇ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਅਹੁਦੇਦਾਰਾਂ ਵਿੱਚ ਪ੍ਰਧਾਨ ਮੁਨੀਸ਼ ਜੈਨ, ਜਨਰਲ ਸੱਕਤਰ ਰਤਨ ਕੁਮਾਰ ਜੈਨ, ਕੇ ਕੇ ਜੈਨ, ਸੁਰੇਂਦਰ ਜੈਨ, ਬੈਜਨਾਥ ਜੈਨ, ਅਚਲ ਜੈਨ, ਰਾਕੇਸ਼ ਜੈਨ ਬੱਬੀ, ਰਾਜੀਵ ਜੈਨ, ਵਰਿੰਦਰ ਜੈਨ, ਰਾਜੇਸ਼ ਜੈਨ, ਵੈਭਵ ਜੈਨ ਖੁਸ਼ ਜੈਨ ਅਤੇ ਮਹਿੰਦਰ  ਆਦਿ ਮੌਜੂਦ ਸਨ।