ਬਲਾਕ ਸਨੌਰ ਦੇ 14 ਪਿੰਡਾਂ ਦੇ ਪੰਚਾ, ਸਰਪੰਚਾਂ ਤੇ ਪੰਚਾਇਤ ਸਕੱਤਰਾਂ ਨੂੰ ਕੀਤਾ ਜਾਗਰੂਕ

10 ਜੁਲਾਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਦਿੱਤੀ ਜਾਣਕਾਰੀ
ਸਨੌਰ, ਪਟਿਆਲਾ, 8 ਜੁਲਾਈ:- 10 ਜੁਲਾਈ ਨੂੰ ਸੈਸ਼ਨ ਡਵੀਜ਼ਨ, ਪਟਿਆਲਾ ਵਿਖੇ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਗਰੂਕਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ ਪਰਮਿੰਦਰ ਕੌਰ ਨੇ ਬਲਾਕ ਸਨੌਰ ਦੇ 14 ਪਿੰਡਾਂ ਦੇ ਪੰਚਾ, ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨਾਲ ਗੂਗਲ ਮੀਟ ਐਪ ਰਾਂਹੀ ਇੱਕ ਵੈਬੀਨਾਰ ਕਰਕੇ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਟੋਲ ਫ੍ਰੀ ਨੰਬਰ ਅਤੇ ਮੀਡੀਏਸ਼ਨ ਦੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ । ਉਹਨਾਂ ਦੱਸਿਆ ਕਿ 10 ਜੁਲਾਈ ਨੂੰ ਲੱਗਣ ਵਾਲੀ ਲੋਕ ਅਦਾਲਤ  ਵਿਚ  ਪੈਡਿੰਗ ਕੇਸ (ਗ਼ੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ, ਬਾਕੀ ਦੇ ਹਰ ਤਰ੍ਹਾ ਦੇ ਫ਼ੌਜਦਾਰੀ ਕੇਸ), ਰੱਖ ਰਖਾਵ ਦੇ ਮਾਮਲੇ, ਚੈਂਕ ਬਾਊਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਆਹ ਸੰਬੰਧੀ ਝਗੜੇ ਤਲਾਕ ਨੂੰ ਛੱਡ ਕੇ, ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇਂ ਕਿ ਕਿਰਾਏ, ਅਸਾਮੀ ਅਧਿਕਾਰ, ਰੈਵਿਨਿਓ ਨਾਲ ਸੰਬੰਧਤ ਮਾਮਲੇ, ਟਰੈਫਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆ ਨਾਲ ਸੰਬੰਧਤ ਕੇਸ ਲਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟਿਗੇਟਿਵ ਕੇਸ, ਐਨ.ਆਈ.ਐਕਟ 138 ਦੇ ਕੇਸ, ਮਨੀ ਰਿਕਵਰੀ ਕੇਸ, ਲੇਬਰ ਅਤੇ ਰੋਜਗਾਰ ਦੇ ਝਗੜ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਦੇ ਕੇਸ, ਹੋਰ ਸਿਵਲ ਵਿਵਾਦ ਦੇ ਕੇਸ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ website: www.pulsa.gov.in ਅਤੇ ਟੋਲ ਫਰੀ ਨੰਬਰ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 'ਤੇ ਸੰਪਰਕ ਕੀਤਾ ਜਾ ਸਕਦਾ ਹੈ।