ਸਬ-ਇੰਸਪੈਕਟਰਾਂ ਦੀ ਭਰਤੀ ਲਈ 27 ਜੁਲਾਈ ਤੱਕ ਕੀਤਾ ਜਾਵੇ ਆਨਲਾਈਨ ਅਪਲਾਈ-ਸੰਜੀਵ ਕੁਮਾਰ

ਨਵਾਂਸ਼ਹਿਰ, 16 ਜੁਲਾਈ : ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਪੰਜਾਬ ਦੇ ਪੜੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਲਈ ਪੰਜਾਬ ਪੁਲਿਸ ਵੱਲੋਂ 560 ਸਬ-ਇੰਸਪੈਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਭਰਤੀ ਵਿਚ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਉਨਾਂ ਦੱਸਿਆ ਕਿ ਭਰਤੀ ਵਿਚ ਭਾਗ ਲੈਣ ਲਈ ਪ੍ਰਾਰਥੀ ਦੀ ਯੋਗਤਾ ਘੱਟੋ-ਘੱਟ ਗ੍ਰੈਜੂਏਸ਼ਨ ਹੋਣੀ ਲਾਜ਼ਮੀ ਹੈ ਅਤੇ ਉਮਰ ਦੀ ਹੱਦ 18-28 ਸਾਲ ਤੱਕ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਿਕ ਉਮਰ ਹੱਦ ਵਿਚ ਛੋਟ ਹੋਵੇਗੀ। ਉਨਾਂ ਦੱਸਿਆ ਕਿ ਇਸ ਭਰਤੀ ਸਬੰਧੀ ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ 27 ਜੁਲਾਈ 2021 ਹੈ ਅਤੇ ਉਮੀਦਵਾਰ ਪੰਜਾਬ ਪੁਲਿਸ ਦੀ ਵੈੱਬਸਾਈਟ 'ਤੇ ਅਪਲਾਈ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸ ਭਰਤੀ ਸਬੰਧੀ ਪੰਜਾਬ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਤੇ ਸੀ-ਪਾਈਟ ਟ੍ਰੇਨਿੰਗ ਸੈਂਟਰ ਰਾਹੋਂ ਵੱਲੋਂ ਪ੍ਰਾਰਥੀਆਂ ਨੂੰ ਫਿਜ਼ੀਕਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਪੁਲਿਸ ਤੋਂ ਟ੍ਰੇਨਿੰਗ ਲੈਣ ਦੇ ਚਾਹਵਾਨ ਪ੍ਰਾਰਥੀ ਗੌਰਵ ਧੀਰ ਨਾਲ 95921-77111 ਉੱਤੇ ਸੰਪਰਕ ਕਰ ਸਕਦੇ ਹਨ। ਉਨਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਧ ਤੋਂ ਵੱਧ ਨੋਜਵਾਨਾਂ ਨੂੰ ਇਸ ਭਰਤੀ ਪ੍ਰਕਿਰਿਆ ਵਿਚ ਭਾਗ ਲੈਣ ਦੀ ਅਪੀਲ ਕੀਤੀ ਹੈ।