ਹਸਪਤਾਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਦੇ ਵਿਭਾਗ ਦੀ
ਫਰੀ ਉ ਪੀ ਡੀ ਸੇਵਾ 8 ਤੇ 9 ਜੁਲਾਈ ਨੂੰ ਹੋਵੇਗੀ
ਬੱਚਿਆਂ ਦਾ ਹੋਵੇਗਾ ਫਰੀ ਚੈੱਕਐੱਪ ਅਤੇ ਮਿਲਣਗੀਆਂ ਫਰੀ ਦਵਾਈਆਂ
ਬੰਗਾ : 3 ਜੁਲਾਈ :- () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਬੱਚਿਆਂ ਦੇ ਵਿਭਾਗ ਵਿਚ ਫਰੀ ਉ ਪੀ ਡੀ ਸੇਵਾ 8 ਜੁਲਾਈ ਅਤੇ 9 ਜੁਲਾਈ ਦਿਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੋਵੇਗੀ । ਜਿਸ ਵਿਚ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਗੁਰਸਵਰੀਨ ਕੌਰ ਕਾਹਲੋਂ ਐਮ ਡੀ ਵੱਲੋਂ ਬੱਚਿਆਂ ਦਾ ਫਰੀ ਚੈੱਕਅੱਪ ਕੀਤਾ ਜਾਵੇਗਾ ਤੇ ਮਰੀਜ਼ਾਂ ਨੂੰ ਫਰੀ ਦਵਾਈਆਂ ਮਿਲਣਗੀਆਂ। ਇਹ ਜਾਣਕਾਰੀ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰਦਾਨ ਕੀਤੀ। ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋੜਵੰਦ ਬਿਮਾਰ ਬੱਚਿਆਂ ਦੀ ਮਦਦ ਕਰਨ ਲਈ ਬੱਚਿਆਂ ਦੇ ਵਿਭਾਗ ਦੀ ਉ ਪੀ ਡੀ ਸੇਵਾ ਮਿਤੀ 08 ਜੁਲਾਈ ਦਿਨ ਵੀਰਵਾਰ ਅਤੇ 09 ਜੁਲਾਈ ਦਿਨ ਸ਼ੁੱਕਰਵਾਰ ਨੂੰ ਫਰੀ ਕੀਤੀ ਜਾ ਰਹੀ ਹੈ। ਜਿਸ ਵਿਚ ਬੱਚਿਆਂ ਦੀ ਰਜਿਟਰੇਸ਼ਨ ਫਰੀ ਕੀਤੀ ਜਾਵੇਗੀ । ਇਸ ਮੌਕੇ ਬੱਚਿਆਂ ਦਾ ਐਚ ਬੀ ਟੈਸਟ ਫਰੀ ਕੀਤਾ ਜਾਵੇਗਾ ਅਤੇ ਬੱਚਿਆਂ ਨੂੰ ਦਵਾਈਆਂ ਵੀ ਫਰੀ ਪ੍ਰਦਾਨ ਕੀਤੀਆਂ ਜਾਣਗੀਆਂ। ਲੈਬੋਟਰੀ ਟੈਸਟਾਂ ਵਿਚ ਵੀ 25% ਦੀ ਛੋਟ ਦਿੱਤੀ ਜਾਵੇਗੀ। ਸ. ਕਾਹਮਾ ਨੇ ਇਲਾਕੇ ਲੋੜਵੰਦਾਂ ਨੂੰ ਅਪੀਲ ਕੀਤੀ ਕਿ ਉਹ ਢਾਹਾਂ ਕਲੇਰਾਂ ਹਸਪਤਾਲ ਵਿਖੇ 08 ਤੇ 09 ਜੁਲਾਈ ਨੂੰ ਹੋ ਰਹੀ ਬੱਚਿਆਂ ਦੀ ਫਰੀ ਉ ਪੀ ਡੀ ਸੇਵਾ ਦਾ ਲਾਭ ਪ੍ਰਾਪਤ ਕਰਨ। ਇਸ ਮੌਕੇ ਡਾ. ਐਸ ਐਸ ਗਿੱਲ ਡਾਇਰੈਕਟਰ ਹੈਲਥ ਐਂਡ ਐਜ਼ੂਕੇਸ਼ਨਲ, ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਅਤੇ ਡਾ. ਗੁਰਸਵਰੀਨ ਕੌਰ ਕਾਹਲੋ ਐਮ ਡੀ (ਬੱਚਿਆਂ ਦੀ ਬਿਮਾਰੀਆਂ ਦੇ ਮਾਹਿਰ) ਹਾਜ਼ਰ ਸਨ ।
ਫੋਟੋ ਕੈਪਸ਼ਨ : 8 ਤੇ 9 ਜੁਲਾਈ ਨੂੰ ਹੋ ਰਹੀ ਬੱਚਿਆਂ ਦੀ ਫਰੀ ਉ ਪੀ ਡੀ ਸੇਵਾ ਬਾਰੇ ਜਾਣਕਾਰੀ ਦਿੰਦੇ ਹਸਪਤਾਲ ਪ੍ਰਬੰਧਕ